ਮਾਲਵਾ

ਵਿਜੀਲੈਂਸ ਵਿਭਾਗ ਵੱਲੋਂ ਜਾਗਰੂਕਤਾ ਹਫਤੇ ਸਬੰਧੀ ਜਲਾਲਾਬਾਦ ਵਿਖੇ ਕਰਵਾਇਆ ਸੈਮੀਨਾਰ  
ਫਾਜਿ਼ਲਕਾ, 2 ਨਵੰਬਰ : ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਵਰਿੰਦਰ ਕੁਮਾਰ ਆਈਪੀਐਸ ਅਤੇ ਐਸਐਸਪੀ ਵਿਜੀਲੈਂਸ ਬਿਓਰੋ ਫਿਰੋਜ਼ਪੁਰ ਸ੍ਰੀ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਜੀਲੈਂਸ ਵਿਭਾਗ ਫਾਜਿ਼ਲਕਾ ਵੱਲੋਂ ਜਲਾਲਾਬਾਦ ਦੇ ਡੀਏਵੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਵਿਜੀਲੈਂਸ ਵਿਭਾਗ ਦੇ ਡੀਐਸਪੀ ਸ੍ਰੀ ਬਲਕਾਰ ਸਿੰਘ ਨੇ ਕੀਤੀ। ਇਸ ਮੌਕੇ ਡੀਐਸਪੀ ਬਲਕਾਰ ਸਿੰਘ ਨੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ....
 4, 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਫਾਜ਼ਿਲਕਾ ਦੇ ਸਮੂਹ ਬੂਥਾਂ ਤੇ  ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫਸਰ
ਫਾਜ਼ਿਲਕਾ 2 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਕੁੱਲ 829 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਵਿਧਾਨ ਸਭਾ ਚੋਣ ਹਲਕਾ 79 ਜਲਾਲਾਬਾਦ ਦੇ 251, 80 ਫਾਜ਼ਿਲਕਾ ਦੇ 212, 81 ਅਬੋਹਰ ਦੇ 177 ਅਤੇ 82 ਬੱਲੂਆਣਾ ਦੇ 189 ਪੋਲਿੰਗ ਬੂਥਾਂ....
ਆਯੂਸਮਾਨ ਕਾਰਡ ਬਣਵਾਓ, 1 ਲੱਖ ਤੱਕ ਦਾ ਨਗਦ ਇਨਾਮ ਪਾਓ
ਫਾਜ਼ਿਲਕਾ 2 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤੀਆਂ....
ਆਪਣੀਆਂ ਲੋੜਾਂ ਦੀ ਪੂਰਤੀ ਲਈ ਜ਼ਿਲ੍ਹੇ ਦੇ ਦਿਵਿਆਂਗਜ਼ਨ ਮਿਲੇ ਡਿਪਟੀ ਕਮਿਸ਼ਨਰ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਹਾਇਤਾ ਦਾ ਦਿੱਤਾ ਗਿਆ ਭਰੋਸਾ
ਫਾਜ਼ਿਲਕਾ 2 ਨਵੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਪਣੇ ਦਫਤਰ ਲਗਾਤਾਰ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹਨ। ਅੱਜ ਜਦ ਕੁਝ ਦਿਵਿਆਂਗਜ਼ਨ ਆਪਣੀਆਂ ਮ੍ਰੁਸ਼ਕਲਾਂ ਲੈ ਕੇ ਮਿਲਣ ਪੁੱਜੇ ਅਤੇ ਦਫਤਰ ਤੋਂ ਬਾਹਰ ਜਾ ਕੇ ਉਨ੍ਹਾਂ ਦਾ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੂੰ ਪੰਜਾਬ ਸਰਕਾਰ ਦਿਵਿਆਂਗਜ਼ਨ ਦੀ ਭਲਾਈ ਲਈ ਯਤਨਸ਼ੀਲ ਹੈ ਤੇ ਅਨੇਕਾਂ ਹੀ ਸਹੂਲਤਾਂ ਵੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਤੁਸੀਂ ਆਪਣੀਆਂ ਕੁੱਝ....
ਮਿਸ਼ਨ ਆਬਾਦ 30 ਤਹਿਤ ਸਰਕਾਰੀ ਮਿਡਲ ਸਕੂਲ ਮੁੰਬੇਕੇ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
ਕੈਂਪ ਦੌਰਾਨ ਸਮਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਲੋਕਾਂ ਨੂੰ ਕਰਵਾਇਆ ਜਾਣੂੰ ਫਾਜ਼ਿਲਕਾ, 2 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਮਿਸ਼ਨ ਆਬਾਦ 30 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਖਾਵੇਂ ਢੰਗ ਨਾਲ ਇਕੋ ਸਾਂਝੀ ਥਾਂ ਤੇ ਵੱਖ-ਵੱਖ ਸੇਵਾਵਾਂ ਦਾ ਲਾਹਾ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਫਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਆਬਾਦ ਸੁਵਿਧਾ ਕੈਂਪ ਲਗਾਇਆ ਗਿਆ। ਇਸ....
ਪਰਾਲੀ ਨੂੰ ਅੱਗ ਲੱਗਣ ਦੀ ਰਿਪੋਰਟ ਮਿਲਣ ਤੇ 24 ਘੰਟੇ ਵਿਚ ਖੇਤ ਦਾ ਭੋਤਿਕ ਨੀਰਿਖਣ ਕੀਤਾ ਜਾਵੇ : ਡਿਪਟੀ ਕਮਿਸ਼ਨਰ
ਹਦਾਇਤਾਂ ਦਾ ਉਲੰਘਣ ਕਰਨ ਤੇ ਹੋਵੇ ਨਿਯਮਾਂ ਅਨੁਸਾਰ ਕਾਰਵਾਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਵੇ ਵੱਧ ਤੋਂ ਵੱਧ ਪ੍ਰੇਰਿਤ ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਰਿਮੋਟ ਸੈਂਸਿੰਗ ਯੁਨਿਟ ਤੋਂ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ਦੇ 24 ਘੰਟੇ ਦੇ ਅੰਦਰ ਅੰਦਰ ਖੇਤ ਦਾ ਮੌਕੇ ਤੇ ਜਾ ਕੇ ਨੀਰਿਖਣ ਕਰਕੇ ਰਿਪੋਰਟ ਕੀਤੀ ਜਾਵੇ ਅਤੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ....
ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਗੀਤ ਰਿਲੀਜ਼
ਲੋਕਾਂ ਨੂੰ ਨਸ਼ਿਆਂ ਦਾ ਸੇਵਨ ਕਰਨ ਤੇ ਹੋਣ ਵਾਲੇ ਨੁਕਸਾਨ ਅਤੇ ਇਸ ਤੋਂ ਬਚਣ ਦਾ ਦਿੱਤਾ ਸੁਨੇਹਾ ਫਾਜ਼ਿਲਕਾ, 2 ਨਵੰਬਰ : ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ., ਐਸ.ਐਸ.ਪੀ ਫਾਜਿਲਕਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਜਾਗਰੂਕਤਾ ਸੈਮੀਨਾਰ, ਮੈਰਾਥਨ ਅਤੇ ਖੇਡਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ....
ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ  'ਚ ਕਰੀਬ 32 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ
ਲੁਧਿਆਣਾ, 2 ਨਵੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਸਬੰਧੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜਗਵਿੰਦਰਜੀਤ ਸਿੰਘ ਸੰਧੂ, ਜੁਆਇੰਟ ਡਾਇਰੈਕਟਰ, ਵਿਨੋਦ ਕੁਮਾਰ ਗਾਗਟ, ਡਿਪਟੀ ਡਾਇਰੈਕਟਰ, ਨਵਦੀਪ ਕੌਰ, ਡੀ.ਡੀ.ਪੀ.ਓ ਅਮਰਦੀਪ....
ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ ਬਠਿੰਡਾ ਕਤਲ ਕਾਂਡ ਦਾ ਦੋਸ਼ੀ ਸ਼ੂਟਰ ਗ੍ਰਿਫਤਾਰ
ਐਸ.ਏ.ਐਸ.ਨਗਰ, 1 ਨਵੰਬਰ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ , ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ. ਐਸ.ਏ.ਐਸ.ਨਗਰ, ਡਾ: ਸੰਦੀਪ ਗਰਗ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ....
ਬਿਹਤਰ ਇਲਾਜ ਲਈ ਹਸਪਤਾਲਾਂ 'ਚ ਹੋਣਗੇ ਪੁਖ਼ਤਾ ਇੰਤਜਾਮ : ਡਾ. ਬਲਬੀਰ ਸਿੰਘ
ਕਿਹਾ, ਸੂਬੇ ਦੇ 3 ਕਰੋੜ ਵਾਸੀਆਂ ਦੀ ਸਿਹਤ ਦਾ ਧਿਆਨ ਬਿਹਤਰ ਢੰਗ ਨਾਲ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ ਵਿਸ਼ਵ ਸਟ੍ਰੋਕ ਦਿਵਸ ਮੌਕੇ ਦਿਮਾਗੀ ਦੌਰਿਆਂ ਬਾਰੇ ਜਾਗਰੂਕਤਾ ਕਾਨਫਰੰਸ 'ਚ ਸ਼ਿਰਕਤ ਪਟਿਆਲਾ, 1 ਨਵੰਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ 3 ਕਰੋੜ ਪੰਜਾਬ ਵਾਸੀਆਂ ਦੀ ਸਿਹਤ ਦਾ ਬਿਹਤਰ ਢੰਗ ਨਾਲ ਧਿਆਨ ਰੱਖਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।....
ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ : ਜੌੜਾਮਾਜਰਾ
ਕਿਹਾ, ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ 'ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਖੇਤੀ ਸੰਦਾਂ ਦੀ ਪੜਤਾਲ ਮੌਕੇ ਕਿਸਾਨਾਂ ਨਾਲ ਮੁਲਾਕਾਤ ਸਮਾਣਾ, 1 ਨਵੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ....
ਪੰਜਾਬ ਪ੍ਰਧਾਨ ਮੇਲਾ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ, ਗੈਂਗਸਟਰ ਸਮੇਤ ਤਿੰਨ ਕਾਬੂ 
ਬਠਿੰਡਾ,1 ਨਵੰਬਰ : ਪੰਜਾਬ ਪੁਲਿਸ ਨੇ ਬੀਤੇ 28 ਅਕਤੂਬਰ ਨੂੰ ਕੁਲਚਾ ਕਾਰੋਬਾਰੀ ਅਤੇ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਉਰਫ ਮੇਲਾ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮੇਲਾ ਦੀ ਉਨ੍ਹਾਂ ਦੀ ਦੁਕਾਨ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਬਾਹਰ ਕੁਰਸੀ ਤੇ ਬੈਠਿਆਂ ਅੰਨ੍ਹਵਾਹ ਫਾਇਰਿੰਗ ਕਰਕੇ ਹੱਤਿਆ ਕਰ ਦਿੱਤੀ ਗਈ ਸੀ। ਸੀਨੀਅਰ ਪੁਲਿਸ ਕਪਤਾਨ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਵੀਡੀਓ ਜਾਰੀ ਕਰਕੇ ਪੁਲਿਸ ਨੂੰ ਮਿਲੀ ਸਫਲਤਾ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ....
ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਪ੍ਰਸਾਰ ਲਈ ਸੂਬਾ ਸਰਕਾਰ ਵਚਨਬੱਧ : ਹਰਜੋਤ ਸਿੰਘ ਬੈਂਸ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ ਸਰਵੋਤਮ ਪੁਸਤਕ ਪੁਰਸਕਾਰਾਂ ਨਾਲ ਨਾਮਵਰ ਲੇਖਕਾਂ ਦਾ ਸਨਮਾਨ ਪਟਿਆਲਾ, 1 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਹੇਠ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਮਨਾਇਆ ਜਾਣ ਵਾਲਾ ਪੰਜਾਬੀ ਮਾਹ ਅੱਜ ਇਥੇ ਭਾਸ਼ਾ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਏ ਉਦਘਾਟਨੀ ਸਮਾਗਮ ਨਾਲ ਸ਼ੁਰੂ ਹੋ ਗਿਆ ਹੈ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਮਾਗਮ ਵਿਚ....
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ
ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ....
ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ : ਮੁੱਖ ਮੰਤਰੀ ਮਾਨ
ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ ਸੂਬੇ ਵਿਰੁੱਧ ਘਿਨਾਉਣਾ ਮਨਸੂਬਾ ਘੜਨ ਲਈ ਸਿਆਸੀ ਨੇਤਾਵਾਂ ਨੇ ਪਾਰਟੀ ਪੱਧਰ ਤੋਂ ਉਪਰ ਉਠ ਕੇ ਆਪਸ ਵਿੱਚ ਗੰਢਤੁੱਪ ਕੀਤੀ ਲੁਧਿਆਣਾ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ....