ਮਾਲਵਾ

ਬੇਸਹਾਰਾ ਬਿਮਾਰ ਅਤੇ ਦੁਰਘਟਨਾ ਗ੍ਰਸਤ ਪਸ਼ੂਆਂ ਦਾ ਇਲਾਜ ਕਰ ਰਹੀ ਹੈ ਸ੍ਰੀ. ਕ੍ਰਿਸ਼ਨ ਗਊ ਸੇਵਾ ਸਮਿਤੀ ਦੌਲਤਪੁਰਾ-ਡਿਪਟੀ ਕਮਿਸ਼ਨਰ
ਬਿਮਾਰ ਜਾਂ ਫੱਟੜ ਪਸ਼ੂ ਦੀ ਜਾਣਕਾਰੀ ਦੇਣ ਲਈ ਮੋਬਾਇਲ ਨੰਬਰ 98788-54100 ਤੇ ਕੀਤਾ ਜਾ ਸਕਦਾ ਹੈ ਸੰਪਰਕ ਫਾਜ਼ਿਲਕਾ 4 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦੱਸਿਆ ਕਿ ਸ੍ਰੀ. ਕ੍ਰਿਸ਼ਨ ਗਊ ਸੇਵਾ ਸਮਿਤੀ ਦੌਲਤਪੁਰਾ ਵੱਲੋਂ ਬੇਸਹਾਰਾ ਬਿਮਾਰ ਅਤੇ ਦੁਰਘਟਨਾ ਗ੍ਰਸਤ (ਫੱਟੜ) ਪਸ਼ੂਆਂ ਦਾ ਤਾਂ ਇਲਾਜ ਕੀਤਾ ਜਾ ਰਿਹਾ ਹੈ ਜੋ ਬਹੁਤ ਹੀ ਇੱਕ ਬਹੁਤ ਹੀ ਵਧੀਆ ਤੇ ਸਲਾਹੁਣਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਇਸ ਗਊ ਸੇਵਾ ਸਮਿਤੀ ਵੱਲੋਂ ਬਿਮਾਰ ਪਸ਼ੂਆਂ ਦਾ ਇਲਾਜ ਕਰਕੇ ਇਸ ਨੂੰ ਗਊਸ਼ਾਲਾਂ....
ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਬਲਾਕ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਗਿਆ ਜਾਗਰੂਕ
ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਲੋੜ ਫਾਜ਼ਿਲਕਾ 4 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਬਲਾਕ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ, ਡੱਬਵਾਲਾ ਕਲਾਂ, ਪੱਟੀ ਪੂਰਨ ਅਤੇ ਬਹਿਕ ਖਾਸ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਨਿਪਟਾਰੇ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ....
ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਸਕੂਲੀ ਬੱਚਿਆਂ ਨੂੰ ਕੀਤਾ ਗਿਆ ਜਾਗਰੂਕ
ਫਾਜ਼ਿਲਕਾ 4 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ.ਦੇ ਨਿਰਦੇਸ਼ਾ ਹੇਠ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਲੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਭਾਸਣ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਨਾਲ ਹੀ ਬੱਚਿਆਂ ਨੂੰ ਪਰਾਲੀ ਨਾ ਸਾੜਨ ਦਾ ਪ੍ਰਣ ਵੀ ਦਿਵਾਇਆ....
ਪਿੰਡ ਬਾਹਮਣੀ ਵਾਲਾ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਕਿਹਾ, ਪਰਾਲੀ ਨੂੰ ਸਾੜਨ ਨਾਲ ਹੁੰਦੇ ਨੇ ਅਨੇਕਾ ਨੁਕਸਾਨ, ਨਾ ਲਗਾਈ ਜਾਵੇ ਅੱਗ ਫਾਜ਼ਿਲਕਾ, 4 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ. ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਇਨ ਸੀਟੂ ਸਟਰਾਅ ਮਨੋਜਮੈਂਟ ਸਕੀਮ ਅਧੀਨ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਬਾਹਮਣੀ ਵਾਲਾ ਦੇ ਕਮਿਊਟੀ ਹਾਲ ਵਿੱਚ ਲਗਾਇਆ ਗਿਆ । ਸ਼੍ਰੀ ਅਮਨਦੀਪ ਕੰਬੋਜ ਬੀ.ਟੀ.ਐਮ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ....
ਬਲਾਕ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਕੈਂਪਾਂ ਦਾ ਆਯੋਜਨ
ਸਕੂਲੀ ਵਿਦਿਆਰਥੀਆਂ ਨੂੰ ਵੀ ਜਾਗਰੂਕਤਾ ਫੈਲਾਉਣ ਸਬੰਧੀ ਚੁੱਕਾਈ ਸਹੁੰ ਫਾਜ਼ਿਲਕਾ, 4 ਸਤੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂੰ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ 4 ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਸ੍ਰੀਮਤੀ ਸਿਫਾਲੀ....
ਜਿਲ੍ਹਾ ਫਰੀਦਕੋਟ ਦੇ ਵਿਕਾਸ ਕਾਰਜਾਂ ਲਈ ਫੇਜ਼-2 ਤਹਿਤ 2.06 ਕਰੋੜ ਰੁਪਏ ਦੇ ਟੈਂਡਰ ਜਾਰੀ-ਵਿਧਾਇਕ ਸੇਖੋਂ
ਫਰੀਦਕੋਟ 4 ਸਤੰਬਰ () ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਹੁਣ ਤੱਕ ਲਗਭਗ 3.76 ਕਰੋੜ ਰੁਪਏ ਦੇ ਟੈਂਡਰ ਲੱਗ ਚੁੱਕੇ ਹਨ। ਪਹਿਲੇ ਫੇਸ ਵਿੱਚ 1.69 ਕਰੋੜ ਰੁਪਏ ਦੇ ਟੈਂਡਰ ਲਗਾਏ ਸਨ ਜਿੰਨਾਂ ਵਿੱਚ ਓਲਡ ਕੈਂਟ ਰੋਡ ਤੋਂ ਜਰਮਨ ਕਲੋਨੀ ਤੱਕ ਲਈ 92.21 ਲੱਖ ਰੁਪਏ,ਓਲਡ ਜੇਲ੍ਹ ਰੋਡ ਚੁੱਕੀ ਚੌਕ ਤੋਂ ਗਰਗ ਪੇਂਟਰ ਤੱਕ ਇੰਟਰਲਾਕ ਸੜਕ ਬਣਾਉਣ ਲਈ 31.51 ਲੱਖ ਰੁਪਏ, ਬਲਬੀਰ ਬਸਤੀ ਦੀ ਮੇਨ ਸੜਕ ਦੇ ਦੋਵੇਂ ਪਾਸੇ ਡਰੇਨ ਬਣਾਉਣ ਲਈ 18.20 ਲੱਖ....
ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਲਈ ਲੰਗਰ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ 
ਫ਼ਰੀਦਕੋਟ 4 ਸਤੰਬਰ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਲੰਗਰ ਮੈਨੇਜਰਮੈਂਟ ਕਮੇਟੀ ਜਿਸਦੇ ਮੈਂਬਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ, ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ, ਡਿਪਟੀ ਡਾਇਰੈਕਟਰ ਬਾਗਬਾਨੀ ਅਤੇ ਕੈਪਟਨ ਧਰਮ ਸਿੰਘ ਗਿੱਲ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਕਮੇਟੀ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲੇ ਦੌਰਾਨ ਸਾਰੇ ਦਿਨ ਮਿਤੀ 19 ਤੋਂ 23 ਸਤੰਬਰ....
ਇਕ ਰੁੱਖ ਸੌ ਸੁੱਖ ਦਾ ਸਪੀਕਰ ਸੰਧਵਾਂ ਨੇ ਦਿੱਤਾ ਹੋਕਾ, ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦਾ ਦਿੱਤਾ ਸੁਨੇਹਾ 
ਫ਼ਰੀਦਕੋਟ 4 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਰੁੱਖ ਸੌ ਸੁੱਖ ਦਾ ਹੋਕਾ ਦਿੰਦਿਆਂ ਦੇਵੀ ਵਾਲਾ ਤੋਂ ਸਿਰਸੜੀ ਜਾਣ ਵਾਲੀ ਸੜਕ ਦੇ ਕਿਨਾਰਿਆਂ ਤੇ ਵਣ ਵਿਭਾਗ ਵੱਲੋਂ ਰਵਾਇਤੀ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਨ ਨੂੰ ਸ਼ੁੱਧ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਬੋਲਦਿਆਂ ਆਪਣੇ ਸੰਬੋਧਨ ਵਿਚ ਸ. ਸੰਧਵਾਂ ਨੇ ਕਿਹਾ ਕਿ ਰੁੱਖਾਂ ਹੇਠੋਂ ਘਟਦਾ ਜਾ ਰਿਹਾ ਰਕਬਾ ਬਹੁਤ ਚਿੰਤਾ ਦਾ ਵਿਸ਼ਾ ਹੈ। ਮਨੁੱਖ ਲਾਲਚ ਦੀ ਤਲਵਾਰ ਨਾਲ ਆਪਣੀਆਂ ਹੀ ਜੜ੍ਹਾਂ ਵੱਢਦਾ ਜਾ ਰਿਹਾ ਹੈ।....
ਛਚੇਰੇ ਭਰਾ ਨੇ ਆਪਣੀ ਭੈਣ ਦਾ ਕੀਤਾ ਕਤਲ, ਖੁਦ ਦਾ ਗਲ ਵੀ ਚਾਕੂ ਨਾਲ ਕੱਟਿਆ
ਲੁਧਿਆਣਾ, 04 ਸਤੰਬਰ : ਸਥਾਨਕ ਸ਼ਹਿਰ ਦੇ ਨੇੜੇ ਬਾੜੇਵਾਲ ਰੋਡ ‘ਤੇ ਪੈਂਦੇ ਭਾਈ ਦਇਆ ਸਿੰਘ ਨਗਰ ਵਿੱਚ ਇੱਕ ਭਰਾ ਵੱਲੋਂ ਆਪਣੀ ਭੈਣ ਨੂੰ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਚਾਚੇ ਕੋਲ ਰਹਿ ਰਹੇ ਰਾਕੇਸ਼ ਕੁਮਾਰ ਨੇ ਆਪਣੀ ਚਚੇਰੀ ਭੈਣ ਨੂੰ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਖੁਦ ਦੇ ਗਲ ਤੇ ਚਾਕੂ ਮਾਰ ਲਿਆ, ਜਿਸ ਕਾਰਨ ਦੋਵਾਂ ਨੂੰ ਇਲਾਜ ਲਈ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਕਥਿਤ ਦੋਸ਼ੀ ਚਚੇਰੇ ਭਰਾ ਦੀ....
ਡਾ. ਬਲਬੀਰ ਸਿੰਘ ਵੱਲੋਂ ਪੁਤਲੀਆਂ ਖਰਾਬ ਹੋਣ ਕਰਕੇ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਨੂੰ 'ਦ੍ਰਿਸ਼ਟੀ ਦਾ ਤੋਹਫ਼ਾ' ਦੇਣ ਲਈ ਹਰ ਨਾਗਰਿਕ ਨੂੰ ਨੇਤਰਦਾਨ ਕਰਨ ਦਾ ਸੱਦਾ
38ਵੇਂ ਨੇਤਰ ਦਾਨ ਪੰਦਰਵਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਪੁਤਲੀ ਬਦਲਣ ਤੇ ਚਿੱਟੇ ਮੋਤੀਏ ਦੇ ਆਪਰੇਸ਼ਨ ਕਰਨ ਵਾਲੇ ਮਾਹਰ ਡਾਕਟਰਾਂ ਦਾ ਸਨਮਾਨ ਫੋਕਲ ਪੁਆਇੰਟ ਇੰਡਸਟਰੀਜ ਐਸੋਸੀਏਸ਼ਨ ਦੀ ਮੰਗ 'ਤੇ 50 ਬਿਸਤਰਿਆਂ ਦਾ ਈ.ਐਸ.ਆਈ. ਹਸਪਤਾਲ ਬਣਾਉਣ ਦਾ ਐਲਾਨ ਪਟਿਆਲਾ, 04 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੁਤਲੀਆਂ ਖਰਾਬ ਹੋਣ ਕਰਕੇ ਆਪਣੀ ਨਜ਼ਰ ਗਵਾਉਣ ਵਾਲੇ ਵਿਅਕਤੀਆਂ ਨੂੰ 'ਦ੍ਰਿਸ਼ਟੀ ਦਾ ਤੋਹਫਾ' ਦੇਣ ਲਈ ਅੱਖਾਂ ਦਾਨ ਦਾ....
ਕੇਂਦਰ ਸਰਕਾਰ ਦੇਸ਼ ਦੇ ਸੰਵਿਧਾਨ ਵਿੱਚ ਬਦਲਾਅ ਕਰਕੇ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਤੋੜਨ ਮਰੋੜਨ ਦੀ ਕੋਸ਼ਿਸ਼ ਕਰ ਰਹੀ ਹੈ: ਮਨੀਸ਼ ਤਿਵਾੜੀ
ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਕੁੱਲ 16 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸੌਂਪੇ ਮੋਹਾਲੀ, 04 ਸਤੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਸੰਵਿਧਾਨ ਵਿੱਚ ਬਦਲਾਅ ਕਰਕੇ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਤੋੜਨ ਮਰੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਤਰ੍ਹਾ ਨਾਲ ਸੰਵਿਧਾਨਿਕ ਸੰਸਥਾਵਾਂ ਅਤੇ ਉਨ੍ਹਾਂ ਦੇ ਢਾਂਚੇ ਨੂੰ ਬਦਲਿਆ ਜਾ ਰਿਹਾ ਹੈ, ਉਹ ਸਾਡੇ ਸੰਵਿਧਾਨ....
ਪੰਜਾਬੀ ਭਾਸ਼ਾ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਸਰਕਾਰ ਕਰ ਰਹੀ ਖਿਲਵਾੜ : ਪ੍ਰੋ. ਬਡੂੰਗਰ
ਪਟਿਆਲਾ, 4 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਰਕਾਰ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਭਾਸ਼ਾ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਗਠਨ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਯੂਨੀਵਰਸਿਟੀ ਦੇ ਕੰਟਰੋਲ ਤੋਂ ਬਾਹਰ ਕੱਢਕੇ ਨੇਪਰੇ ਚੜਾਉਣਾ, ਸਮੇਂ ਸਮੇਂ....
ਕਿਸਾਨਾਂ ਤੱਕ ਮਸ਼ੀਨਾਂ ਪੁੱਜਦੀਆਂ ਕਰਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਸਬਸਿਡੀ ‘ਤੇ ਸਰਫੇਸ ਸੀਡਰ ਮਸ਼ੀਨ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਕਿਸਾਨ ਕਰਨ ਅਪਲਾਈ: ਡਿਪਟੀ ਕਮਿਸ਼ਨਰ ਕਿਸਾਨਾਂ ਤੋਂ ਵੀ ਲਏ ਸੁਝਾਅ; 10 ਸਤੰਬਰ ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਐੱਸ.ਏ.ਐੱਸ ਨਗਰ, 4 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਨਾਲ ਹੁੰਦੇ ਪ੍ਰਦੂਸ਼ਣ ਦੇ ਪੱਕੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਬਸਿਡੀ ‘ਤੇ ਸਰਫੇਸ ਸੀਡਰ ਮਸ਼ੀਨਾਂ ਦਿੱਤੀਆਂ ਜਾਣੀਆਂ ਹਨ। ਇਹ ਜਾਣਕਾਰੀ....
ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਪੰਜਾਬ ਸਰਕਾਰ ਸਨਅਤ ਦੇ ਵਿਕਾਸ ਲਈ ਵਚਨਬੱਧ: ਆਸ਼ਿਕਾ ਜੈਨ ਐੱਸ.ਏ.ਐੱਸ.ਨਗਰ, 4 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤ ਦੇ ਵਿਕਾਸ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਸਰਕਾਰ ਵਲੋਂ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਉਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੀ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ....
ਕੇਂਦਰੀ ਊਰਜਾ ਮੰਤਰਾਲੇ ਦੇ ਨਵੇਂ ਫੈਸਲੇ ਨਾਲ ਪੰਜਾਬ ਦੇ ਲੱਖਾਂ ਬਿਜਲੀ ਖਪਤਕਾਰਾਂ ਨੂੰ ਲਾਭ ਹੋਣ ਦੀ ਉਮੀਦ ਬੱਝੀ
ਮਾਨਸਾ, 4 ਸਤੰਬਰ : ਕੇਂਦਰ ਸਰਕਾਰ ਦੇ ਊਰਜਾ ਮੰਤਰਾਲੇ ਨੇ ਲਿੰਕੇਜ ਰੈਸ਼ਨੇਲਾਈਜੇਸ਼ਨ ਦੇ ਤੀਜੇ ਪੜਾਅ ਦੀ ਜੋ ਪਹਿਲਕਦਮੀ ਸ਼ੁਰੂ ਕਰ ਦਿੱਤੀ ਹੈ, ਉਸ ਤਹੀਤ ਬਿਜਲੀ ਉਤਪਾਦਨ ਦੀ ਲਾਗਤ ਵਿੱਚ ਕਾਫ਼ੀ ਕਮੀ ਆਵੇਗੀ ਅਤੇ ਇਸ ਨਾਲ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਲਈ ਆਮ ਖਪਤਕਾਰਾਂ ਨੂੰ ਰਾਹਤ ਦੇਣ ਲਈ ਦਰਵਾਜ਼ੇ ਖੁੱਲ੍ਹ ਗਏ ਹਨ। ਵੇਰਵਿਆਂ ਅਨੁਸਾਰ ਬਿਜਲੀ ਮੰਤਰਾਲੇ ਨੇ ਲਿੰਕੇਜ ਰੈਸ਼ਨੇਲਾਈਜੇਸ਼ਨ ਦੇ ਤੀਜੇ ਪੜਾਅ ਦੌਰਾਨ ਸੁਤੰਤਰ ਬਿਜਲੀ ਉਤਪਾਦਕਾਂ ਤੋਂ ਪ੍ਰਸਤਾਵ ਵੀ ਮੰਗੇ ਸਨ। ਇਸ ਨੇ ਬਿਜਲੀ ਉਤਪਾਦਨ ਦੇ....