ਮਾਲਵਾ

ਫਾਜਿਲਕਾ ਸਹਿਕਾਰੀ ਖੰਡ ਮਿੱਲ ਵੱਲੋਂ ਅੱਸੂ-ਕੱਤਕ ਦੇ ਗੰਨੇ ਦੀ ਫਸਲ ਸਬੰਧੀ ਸੈਮੀਨਾਰ ਦਾ ਆਯੋਜਨ
ਫਾਜਿਲਕਾ 25 ਅਗਸਤ : ਪ੍ਰਬੰਧ ਨਿਰਦੇਸ਼ਕ, ਸੂਗਰਫੈੱਡ, ਪੰਜਾਬ ਜੀ ਦੇ ਨਿਰਦੇਸ਼ਾਂ ਅਨੁਸਾਰ ਫਾਜਿਲਕਾ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਵੱਲੋਂ ਇਲਾਕੇ ਦੇ ਕਿਸਾਨਾਂ ਲਈ ਅੱਸੂ-ਕੱਤਕ ਦੀ ਗੰਨੇ ਦੀ ਫਸਲ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਇਸ ਸੈਮੀਨਾਰ ਵਿੱਚ ਪ੍ਰਬੰਧ ਨਿਰਦੇਸ਼ਕ, ਸੂਗਰਫੈੱਡ, ਪੰਜਾਬ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਆਈ.ਏ. ਐਸ. ਜ਼ੋ ਕਿ ਜ਼ਿਲ੍ਹਾ ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ ਅਤੇ ਮਿੱਲ ਦੇ....
ਸਾਬਕਾ ਮੰਤਰੀ ਆਸ਼ੂ ਦੇ ਘਰ ਈ.ਡੀ. ਨੇ ਮਾਰਿਆ ਛਾਪਾ
ਲੁਧਿਆਣਾ, 24 ਅਗਸਤ : ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਛਾਪਾ ਮਾਰਿਆ ਹੈ। ਈ.ਡੀ. ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਕੀਤੀ ਗਈ। ਅਨਾਜ ਢੋਆ-ਢੁਆਈ ਘਪਲੇ ਦੇ ਇਲਜ਼ਾਮਾਂ ਵਿਚਕਾਰ ਇਸ ਮਾਮਲੇ ਦੇ ਸਬੰਧ ਵਿੱਚ ਈ.ਡੀ. ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਜਦਕਿ ਸਾਬਕਾ ਮੰਤਰੀ....
ਬੀਐਸਐਫ ਅਤੇ ਪੁਲਿਸ ਨੇ ਸਾਂਝੇ ਅਪ੍ਰੇਸ਼ਨ ਵਿੱਚ 21 ਕਰੋੜ ਦੀ ਹੈਰੋਇਨ ਤੇ ਡਰੋਨ ਕੀਤਾ ਬਰਾਮਦ 
ਫਿਰੋਜ਼ਪੁਰ, 24 ਅਗਸਤ : ਭਾਰਤ – ਪਾਕਿਸਤਾਨ ਸਰੱਹਦ ਤੇ ਫਿਰੋਜ਼ਪੁਰ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਚਲਾਈ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ, ਇਸ ਡਰੋਨ ਨਾਲ ਕਰੋੜਾਂ ਰੁਪਏ ਦੀ ਕੀਮਤ ਦੀ ਹੈਰੋਇਨ ਵੀ ਬੰਨ੍ਹੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੇ ਬੀਐਸਐਫ ਵੱਲੋਂ ਰਾਤ ਸਮੇਂ ਪੰਜਾਬ ਪੁਲਿਸ ਫਿਰੋਜ਼ਪੁਰ ਦੇ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ ਗਿਆ। ਦੇਰ ਰਾਤ ਜਦੋਂ ਤਲਾਸ਼ੀ ਮੁਹਿੰਮ ਸ਼ੁਰੂ....
ਮੁੱਖ ਮੰਤਰੀਮਾਨ ਨੇ ਕਿਸਾਨਾਂ ਲਈ ਸਿਰਫ 186 ਕਰੋੜ ਜਾਰੀ ਕੀਤੇ ਹਨ ਤੇ ਇਸ਼ਤਿਹਾਰਾਂ ਰਾਹੀਂ ਆਪਣੇ ਪ੍ਰਚਾਰ ’ਤੇ  ਕਰੋੜਾਂ ਖਰਚ ਕੀਤੇ : ਸੁਖਬੀਰ ਬਾਦਲ
ਨਿਗੂਣੀ ਰਾਸ਼ੀ ਜਾਰੀ ਕਰਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜ‌ਕਿਆ: ਸੁਖਬੀਰ ਬਾਦਲ ਸਰਦੂਲਗੜ੍ਹ, 24 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਹੜ੍ਹਾਂ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਲਈ 186 ਕਰੋੜ ਰੁਪਏ ਦੀ ਨਿਗੂਣੀ ਰਾਸ਼ੀ ਜਾਰੀ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਉਹਨਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ....
ਮਾਨਸਾ ਪੁਲਿਸ ਨੇ 29 ਕੁਇੰਟਲ ਭੁੱਕੀ ਡੋਡਾ ਚੂਰਾ ਪੋਸਤ ਸਮੇਤ 3 ਮੁਲਜਮਾਂ ਨੂੰ ਕੀਤਾ ਕਾਬੂ 
ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ : ਡਾ. ਨਾਨਕ ਸਿੰਘ ਮਾਨਸਾ, 24 ਅਗਸਤ : ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾ. ਨਾਨਕ ਸਿੰਘ, ਆਈ.ਪੀ.ਐਸ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ....
ਮਿ੍ਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਦਿੱਤੀ ਸਹਾਇਤਾ ਰਾਸ਼ੀ,  ਜਥੇਬੰਦੀਆਂ ਨੇ ਧਰਨੇ ਉਠਾਏ
ਮਾਨਸਾ, 24 ਅਗਸਤ : ਲੌਂਗੋਵਾਲ ’ਚ ਕਿਸਾਨਾਂ ਅਤੇ ਪੁਲੀਸ ਦਰਮਿਆਨ ਹੋਈ ਮੱਠਭੇੜ ਦੌਰਾਨ ਟਰਾਲੀ ਹੇਠਾਂ ਆਉਣ ਕਾਰਨ ਮਾਰੇ ਗਏ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਰਾਸ਼ੀ ਦਾ ਚੈੱਕ ਅੱਜ ਸ਼ਾਮ ਨੂੰ ਸੌਂਪ ਦਿੱਤਾ ਗਿਆ। ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਲਾਏ ਹੋਏ ਧਰਨੇ ਉਠਾ ਲਏ ਗਏ ਹਨ ਅਤੇ ਮਿ੍ਰਤਕ ਕਿਸਾਨ ਪ੍ਰੀਤਮ ਸਿੰਘ ਦਾ ਭਲਕੇ 25 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੰਡੇਰ ਕਲਾਂ ਵਿੱਚ ਸ਼ਾਮ ਨੂੰ 3 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ। ਸਮਝੌਤੇ ਵਿੱਚ ਪੰਜਾਬ ਸਰਕਾਰ....
ਸੀਈਓ ਇਨਵੈਸਟ ਪੰਜਾਬ ਅਤੇ ਡਾਇਰੈਕਟਰ ਸਨਅਤਾਂ ਨੇ ਮੁਹਾਲੀ ਚ ਸਨਅਤੀ ਐਸੋਸੀਏਸ਼ਨਾਂ ਦੀਆਂ ਮੁਸ਼ਕਿਲਾਂ ਸੁਣੀਆਂ
ਮਸਲਿਆਂ ਨੂੰ ਸਮਾਂ ਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ ਪੰਜਾਬ ਅਗਲੇ ਮਹੀਨੇ ਮੁਹਾਲੀ ਤੋਂ 'ਸਰਕਾਰ ਸਨਅਤਕਾਰ ਮਿਲਣੀ' ਦੀ ਸ਼ੁਰੂਆਤ ਕਰੇਗਾ ਐਸ.ਏ.ਐਸ.ਨਗਰ, 24 ਅਗਸਤ : ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਉਦਯੋਗਪਤੀਆਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਅੱਜ ਡੀ ਏ ਸੀ ਮੁਹਾਲੀ ਵਿਖੇ ਓਪਨ ਹਾਊਸ ਮੀਟਿੰਗ ਕੀਤੀ ਗਈ ਜਿਸ ਵਿੱਚ ਸੀ ਈ ਓ ਇਨਵੈਸਟ ਪੰਜਾਬ ਦਵਿੰਦਰਪਾਲ ਸਿੰਘ ਖਰਬੰਦਾ ਅਤੇ ਡਾਇਰੈਕਟਰ ਉਦਯੋਗ ਤੇ ਵਪਾਰ, ਪੁਨੀਤ ਗੋਇਲ ਨੇ ਡੀ ਸੀ ਆਸ਼ਿਕਾ ਜੈਨ ਸਮੇਤ ਸਨਅਤਕਾਰਾਂ ਦੀ ਸੁਣਵਾਈ ਕੀਤੀ।....
ਲੋੜਵੰਦਾਂ ਦੀ ਭਲਾਈ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਚਨਬੱਧ : ਡਿਪਟੀ ਕਮਿਸ਼ਨਰ
ਜੇ.ਕੇ. ਮੈਮੋਰੀਅਲ ਗਲੋਬਲ ਸਕੂਲ ਬਾਗੜੀਆਂ,ਅਮਰਗੜ੍ਹ ਨੇ ਹੜ੍ਹਾਂ ਅਤੇ ਭਾਰੀ ਬਰਸਾਤ ਦੀ ਮਾਰ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਇੱਕ ਲੱਖ ਰੁਪਏ ਦਾ ਚੈੱਕ ਮਾਲੇਰਕੋਟਲਾ, 24 ਅਗਸਤ : ਪੰਜਾਬ ਵਿੱਚ ਜਿੱਥੇ ਹੜ੍ਹਾਂ ਅਤੇ ਭਾਰੀ ਬਰਸਾਤ ਦੀ ਮਾਰ ਨਾਲ ਲੋਕ ਪ੍ਰਭਾਵਿਤ ਹੋਏ ਹਨ , ਉੱਥੇ ਹੜ੍ਹ ਪੀੜਤਾਂ ਲੋਕਾਂ ਦੀ ਮਦਦ ਲਈ ਵੀ ਸਮਾਜ ਸੇਵੀ ਅੱਗੇ ਆਏ ਹਨ ਤਾਂ ਜੋ ਅਜਿਹੇ ਵਿਅਕਤੀਆਂ ਦੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਮਦਦ ਕੀਤੀ ਜਾ ਸਕੇ । ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ....
ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ ਸੰਗਰੂਰ, 24 ਅਗਸਤ : ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਦਾਇਰੇ ਅਧੀਨ ਏਰੀਏ ਵਿੱਚ ਨਿਯਮਤ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ ਅਤੇ ਇਸ ਅਧੀਨ....
ਪਿੰਡ ਲੰਗੜੋਈ ਤੇ ਸ਼ੇਰਮਾਜਰਾ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ
ਜ਼ਿਲ੍ਹਾ ਮੈਜਿਟਰੇਟ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਲੰਗੜੋਈ ਤੇ ਸ਼ੇਰਮਾਜਰਾ 'ਚ ਪੱਕਾ ਪੁਲਿਸ ਨਾਕਾ ਤੇ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਪੁਲਿਸ ਦੀ ਸੀਸੀਟੀਵੀ ਕੈਮਰਿਆਂ ਵਾਲੀ ਵੈਨ ਵੀ ਕਰੇਗੀ ਗਸ਼ਤ ਪਟਿਆਲਾ, 23 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵੱਡੀ ਜੰਗ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਜਿੱਥੇ ਨਸ਼ਿਆਂ ਦੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਇਸ ਅਲਾਮਤ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਵੀ ਦਿੱਤਾ ਜਾ ਰਿਹਾ....
ਪੰਜਾਬ 'ਚ ਕਰਵਾਏ ਨਿਵੇਸ਼ ਸੰਮੇਲਨ ਦੌਰਾਨ 52 ਹਜ਼ਾਰ ਕਰੋੜ ਰੁਪਏ ਦਾ ਆਇਆ ਨਿਵੇਸ਼ : ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਨੇ ਰੰਗਲਾ ਪੰਜਾਬ ਸਿਰਜਣ ਲਈ ਪੰਜਾਬ ਵਿਜ਼ਨ ਡਾਕੂਮੈਂਟ ਕੀਤਾ ਤਿਆਰ : ਹਰਪਾਲ ਸਿੰਘ ਚੀਮਾ ਟੈਕਸ ਚੋਰੀ ਨੂੰ ਰੋਕ ਕੇ ਕਰੀਬ 5 ਹਜ਼ਾਰ ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਵਧਿਆ, ਮੌਜੂਦਾ ਵਿੱਤੀ ਸਾਲ ਦੌਰਾਨ 10 ਹਜ਼ਾਰ ਕਰੋੜ ਵਾਧੇ ਦਾ ਟੀਚਾ : ਵਿੱਤ ਮੰਤਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 'ਜੀ 20 ਯੂਨੀਵਰਸਿਟੀ ਕੰਨੇਕਟ' ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਨਾਲ ਹੋਏ ਰੂਬਰੂ ਪਟਿਆਲਾ, 23 ਅਗਸਤ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ....
ਹਰੇਕ ਸਿਹਤਮੰਦ ਵਿਅਕਤੀ ਨੂੰ ਕਰਨਾ ਚਾਹੀਦਾ ਹੈ ਖੂਨਦਾਨ: ਵਿਧਾਇਕ ਰੁਪਿੰਦਰ ਸਿੰਘ ਹੈਪੀ 
ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਅਗਰਵਾਲ ਧਰਮਸ਼ਾਲਾ ਵਿਖੇ ਖੂਨਦਾਨ ਕੈਂਪ ਫ਼ਤਹਿਗੜ੍ਹ ਸਾਹਿਬ/ ਬੱਸੀ ਪਠਾਣਾਂ, 24 ਅਗਸਤ : ਖੂਨਦਾਨ ਮਹਾਂਦਾਨ ਹੈ, ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਜਿਸ ਨਾਲ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਅਗਰਵਾਲ ਧਰਮਸ਼ਾਲਾ, ਬਸੀ ਪਠਾਣਾਂ ਵਿਖੇ ਲਾਏ ਖੂਨਦਾਨ ਕੈਂਪ ਵਿੱਚ....
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੜ੍ਹ ਪੀੜਤਾਂ ਨੂੰ ਬਰਤਨ  ਅਤੇ ਸੁੱਕਾ ਰਾਸ਼ਨ ਵੰਡਿਆ ਗਿਆ
ਫ਼ਤਹਿਗੜ੍ਹ ਸਾਹਿਬ, 24 ਅਗਸਤ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ;qh ਅਰੁਣ ਗੁਪਤਾ ਦੀ ਅਗਵਾਈ ਹੇਠ ਹੜ੍ਹਾਂ ਦੀ ਮਾਰੂ ਲਪੇਟ ਵਿੱਚ ਆਏ ਜ਼ਿਲ੍ਹੇ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਬਰਤਨ ਅਤੇ ਸੁੱਕਾ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸ੍ਰੀਮਤੀ ਬਿੰਦੀਆ ਗੁਪਤਾ, ਧਰਮਪਤਨੀ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਅਤੇ ਸ਼ੈਸਨਜ ਕੋਰਟ ਦੇ ਨਿਆਇਕ ਅਧਿਕਾਰੀ ਵੀ ਸ਼ਾਮਲ ਸਨ। ਇਸ ਮੌਕੇ ਸ੍ਰੀ ਅਰੁਣ ਗੁਪਤਾ ਨੇ ਆਖਿਆ ਕਿ ਹੜ੍ਹਾਂ ਨਾਲ ਜ਼ਿਲ੍ਹੇ ਦੇ ਬਹੁਤ ਸਾਰੇ ਪਰਿਵਾਰਾਂ ਦਾ ਨੁਕਸਾਨ ਹੋਇਆ....
ਜ਼ਿਲ੍ਹੇ ਵਿੱਚੋਂ ਲੰਘਦੀ ਭਾਖੜਾ ਮੇਨ ਲਾਈਨ ਬਿਲਕੁਲ ਸੁਰੱਖਿਅਤ: ਡਿਪਟੀ ਕਮਿਸ਼ਨਰ 
ਜ਼ਿਲ੍ਹਾ ਵਾਸੀਆਂ ਨੂੰ ਕਿਸੇ ਗੱਲੋਂ ਘਬਰਾਉਣ ਦੀ ਲੋੜ ਨਹੀਂ ਜ਼ਿਲ੍ਹੇ ਵਿੱਚੋਂ ਲੰਘਦੀਆਂ ਨਹਿਰਾਂ ਤੇ ਚੋਆਂ ਦੀ ਸਥਿਤੀ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਿੱਖੀ ਨਜ਼ਰ ਫ਼ਤਹਿਗੜ੍ਹ ਸਾਹਿਬ, 24 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚੋਂ ਲੰਘਦੇ ਚੋਆਂ ਤੇ ਨਹਿਰਾਂ ਉੱਤੇ ਹਮੇਸ਼ਾਂ ਹੀ ਨਜ਼ਰ ਰੱਖੀ ਜਾਂਦੀ ਹੈ ਪਰ ਬਰਸਾਤਾਂ ਦੇ ਮੱਦੇਨਜ਼ਰ ਚੋਆਂ ਤੇ ਨਹਿਰਾਂ ਉੱਤੇ ਹੋਰ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਦੱਸਿਆ ਕਿ....
ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2  ਦਾ ਮਸ਼ਾਲ ਮਾਰਚ 26 ਅਗਸਤ ਨੂੰ ਪੁੱਜੇਗਾ ਫਤਹਿਗੜ੍ਹ ਸਾਹਿਬ : ਪਰਨੀਤ ਸ਼ੇਰਗਿੱਲ
ਮੁਹਾਲੀ ਤੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਦਾਖਲ ਹੋਣ ਵਾਲੇ ਮਾਰਚ ਦਾ ਚੁੰਨੀ ਕਲਾਂ ਵਿਖੇ ਕੀਤਾ ਜਾਵੇਗਾ ਸਵਾਗਤ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਜ਼ਿਲ੍ਹਾ ਮਲੇਰਕੋਟਲਾ ਵਿੱਚ ਹੋਵੇਗਾ ਦਾਖਲ ਫਤਹਿਗੜ੍ਹ ਸਾਹਿਬ, 24 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ ਦੀ ਸਫਲਤਾਂ ਤੋਂ ਬਾਅਦ ਇਸ....