ਫ਼ਤਹਿਗੜ੍ਹ ਸਾਹਿਬ, 23 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਦੇ ਮੌਕੇ ਓਲਡ ਏਜ ਹੌਮ ਬਸੀ ਪਠਾਣਾਂ ਦਾ ਦੌਰਾ ਕੀਤਾ ਗਿਆ ਅਤੇ ਉਥੇ ਮੌਜੂਦ ਬਜੁਰਗਾਂ ਨਾਲ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ। ਉਨ੍ਹਾਂ ਓਲਡ ਏਜ ਹੋਮ ਵਿਖੇ ਰਹਿੰਦੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ....
ਮਾਲਵਾ
ਫ਼ਤਹਿਗੜ੍ਹ ਸਾਹਿਬ, 23 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦਿਹਾਤੀ ਖੇਤਰ ਦੀਆਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਪਿੰਡ ਚੁੰਨੀ ਮਾਜਰਾ ਦੀਆਂ ਲੜਕੀਆਂ ਨੂੰ ਸਿਲਾਈ ਅਤੇ ਕਪੜਿਆਂ ਦੇ ਮੁੱਲ ਵਧਾਉਣ ਦੀ ਸਿਖਲਾਈ ਦੇਣ ਵਾਸਤੇ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਿੰਡ ਦੀਆਂ ਵੱਡੀ ਗਿਣਤੀ ਲੜਕੀਆਂ ਨੇ ਭਾਗ ਲਿਆ। ਇਸ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਅਜਿਹੇ ਕਿੱਤਾ ਮੁਖੀ ਕੋਰਸ ਪਿੰਡ ਦੀਆਂ ਲੜਕੀਆਂ ਦੇ ਹੁਨਰ....
ਬਰਨਾਲਾ, 23 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ....
ਬੇਰੋਜ਼ਗਾਰ ਨੌਜਵਾਨਾਂ ਨੂੰ ਮੁਹਈਆ ਕਰਵਾਇਆ ਜਾ ਰਿਹੈ ਰੋਜ਼ਗਾਰ: ਮਿਸ਼ਨ ਮੈਨੇਜਰ ਬਰਨਾਲਾ, 23 ਅਗਸਤ : ਜ਼ਿਲ੍ਹਾ ਰੋਜ਼ਗਾਰ ਦਫ਼ਤਰ ਬਰਨਾਲਾ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਦੇ ਪੜ੍ਹਾਈ ਛੱਡ ਚੁੱਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵਾਸਤੇ ਹੁਨਰ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤਹਿਤ ਪਿੰਡ ਭੈਣੀ ਮਹਿਰਾਜ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਦੱਸਿਆ ਗਿਆ ਕਿ ਹੁਨਰ ਵਿਕਾਸ ਮਿਸ਼ਨ ਅਧੀਨ 3 ਮਹੀਨੇ ਤੋਂ 6 ਮਹੀਨੇ ਤਕ ਦੇ ਕੋਰਸ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ....
ਬਰਨਾਲਾ, 23 ਅਗਸਤ : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਮਨਾਲ ਜ਼ਿਲ੍ਹਾ ਬਰਨਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਕੇਸ ਵਰਕਰ ਜਸਬੀਰ ਕੌਰ ਅਤੇ ਆਈ.ਟੀ ਸਟਾਫ਼ ਜਸਪਾਲ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ ,ਭਾਵਨਾਤਮਕ ਅਤੇ ਹਿੰਸਾ ਸ਼ੋਸਣ ਦੀਆ ਸ਼ਿਕਾਰ ਹਨ, ਆਦਿ ਨੂੰ....
ਫਰੀਦਕੋਟ 23 ਅਗਸਤ : ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਨਰਮੇਂ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਪਿੰਡ ਬਰਗਾੜੀ ਅਤੇ ਝੱਖੜਵਾਲਾ ਵਿਖੇ ਕੀਤਾ ਗਿਆ। ਇਸ ਸਮੇਂ ਟੀਮ ਵਿੱਚ ਡਾ. ਗੁਰਪ੍ਰੀਤ ਸਿੰਘ, ਸਹਾਇਕ ਕਪਾਹ ਵਿਸਥਾਰ ਅਫਸਰ ਕੋਟਕਪੂਰਾ, ਡਾ. ਗੁਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਬਾਜਾਖਾਨਾ, ਡਾ. ਜਤਿੰਦਰਪਾਲ ਸਿੰਘ....
ਫਰੀਦਕੋਟ 23 ਅਗਸਤ : ਝੋਨੇ ਅਤੇ ਬਾਸਮਤੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪਿਛਲੇ 5 ਸਾਲਾਂ ਦੌਰਾਨ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਨਿੱਜੀ ਕਿਸਾਨ ਗਰੁੱਪਾਂ ਨੂੰ ਮਸ਼ੀਨਰੀ 80 ਪ੍ਰਤੀਸ਼ਤ ਸਬਸਿਡੀ ਤੇ ਮੁਹੱਈਆ ਕੀਤੀ ਗਈ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਖੇਤ ਚੋਂ ਬਾਹਰ ਕੱਢ ਸਕਦੇ ਹਨ ਜਾਂ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਨੂੰ ਅੱਗ....
ਕਿਹਾ, ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ ਫਾਜਿ਼ਲਕਾ, 23 ਅਗਸਤ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਫਾਜਿ਼ਲਕਾ ਜਿ਼ਲ੍ਹੇ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 8 ਕਰੋੜ 77 ਲੱਖ 6,400 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ। ਵਿਧਾਇਕ....
ਫਾਜਿ਼ਲਕਾ, 23 ਅਗਸਤ : ਪਹਾੜਾਂ ਤੇ ਹੋਈਆਂ ਮੋਹਲੇਧਾਰ ਬਾਰਿਸ਼ਾਂ ਕਾਰਨ ਨਦੀਆਂ ਵਿਚ ਆਏ ਹੜ੍ਹ ਦੀ ਮਾਰ ਹੇਠ ਆਏ ਫਾਜਿ਼ਲਕਾ ਦੇ ਪਿੰਡਾਂ ਵਿਚ ਰਾਹਤ ਪਹੁੰਚਾਉਣ ਵਿਚ ਹਰ ਕੋਈ ਜੀਅ ਜਾਨ ਨਾਲ ਲੱਗਿਆ ਹੋਇਆ ਹੈ, ਪਰ ਇਕ ਲੜਕੀ ਜੋ ਬਤੌਰ ਕਮਿਊਨਿਟੀ ਹੈਲਥ ਅਫ਼ਸਰ ਵਜੋਂ ਕਾਰਜ ਕਰ ਰਹੀ ਹੈ ਦਾ ਹੌਂਸਲਾਂ ਹੋਰਨਾ ਲਈ ਵੀ ਪ੍ਰੇਰਣਾ ਬਣ ਰਿਹਾ ਹੈ। ਇਹ ਹੈ ਨੀਰਜ ਕੌਰ, ਜ਼ੋ ਕਿ ਝੌਕ ਡਿਪੂ ਲਾਣਾ ਦੇ ਹੈਲਥ ਵੇਲਨੈਸ ਸੈਂਟਰ ਤੇ ਬਤੌਰ ਕਮਿਊਨਿਟੀ ਹੈਲਥ ਅਫ਼ਸਰ (ਸੀਐਚਓ) ਤਾਇਨਾਤ ਹੈ ਪਰ ਜਦੋਂ ਤੋਂ ਹੜ੍ਹ ਦੇ ਹਲਾਤ ਬਣੇ....
ਪਰਾਲੀ ਬਾਰੇ ਜਾਗਰੂਕਤਾ ਫੈਲਾਉਣ ਵਿਚ ਨਿਰਨਾਇਕ ਸਾਬਿਤ ਹੁੰਦੇ ਹਨ ਬਚੇ ਪਰਾਲੀ ਦੇ ਰੱਖ ਰਖਾਵ ਲਈ ਅਧਿਕਾਰੀਆਂ ਨਾਲ ਮੀਟਿੰਗ ਫਾਜ਼ਿਲਕਾ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਰਾਲੀ ਤੇ ਰਹਿੰਦ—ਖੂਹੰਦ ਦੀ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਤਹਿਤ ਜ਼ਿਲੇ੍ਹ ਦੇ ਵੱਖ—ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪਰਾਲੀ ਦੇ ਯੋਗ ਹੱਲ ਲਈ ਹੁਣੇ ਤੋਂ ਹੀ ਯੋਜਨਾਵਾਂ ਉਲੀਕ ਕੇ ਗਤੀਵਿਧੀਆਂ ਕਰਨ ਦੇ ਆਦੇਸ਼ ਦਿੱਤੇ....
ਫਾਜਿਲਕਾ 23 ਅਗਸਤ : ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ ਗੁਰਮੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਵਿਭਾਗ ਦੀਆਂ ਪ੍ਰਸਾਰ ਸੇਵਾਵਾਂ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਤਹਿਤ ਬਲਾਕ ਅਬੋਹਰ ਦੇ ਅਮਰਪੁਰਾ, ਭਾਗੂ ਸਰਕਲ ਬਹਾਵ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਪਰਵੀਨ ਕੁਮਾਰ ਏ.ਐਸ.ਆਈ ਵੱਲੋ ਪਿੰਡ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਉਪਰ ਹਾਨੀਕਾਰਕ ਕੀੜੇ ਜਿਵੇ ਕਿ ਗੁਲਾਬੀ ਸੰੁਡੀ, ਚਿੱਟੇ ਮੱਖੀ, ਭੂਰੀ ਜੂੰ ਅਤੇ ਹਰੇ ਤੇਲੇ ਦੀ ਰੋਕਥਾਮ ਲਈ ਕਿਸਾਨਾ....
ਫਾਜਿਲਕਾ 23 ਅਗਸਤ : ਮਾਨਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਜੀ ਦੀਆਂ ਹਦਾਇਤਾਂ ਅਨੁਸਾਰ, ਡਾ. ਅਮਰੀਕ ਸਿੰਘ, ਜਿਲ੍ਹਾ ਸਿਖਲਾਈ ਅਫਸਰ, ਗੁਰਦਾਸਪੁਰ ਨੂੰ ਨਰਮੇ ਦੀ ਫਸਲ ਦੀ ਗੁਲਾਬੀ ਸੁੰਡੀ ਤੋ ਸੁਚੱਜੇ ਪ੍ਰਬੰਧਨ ਲਈ ਜਿਲ੍ਹਾ ਫਾਜਿਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਸ ਲੜੀ ਤਹਿਤ ਅੱਜ ਮਿਤੀ 22/08/2023 ਨੂੰ ਉਹਨਾ ਦੀ ਰਹਿਨੁਮਾਈ ਹੇਠ ਅਤੇ ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ, ਡਾ. ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਦੀ....
ਫਾਜ਼ਿਲਕਾ, 23 ਅਗਸਤ : ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀਆਂ ਹਦਾਇਤਾਂ ਅਨੁਸਾਰ, ਡਾ. ਅਮਰੀਕ ਸਿੰਘ, ਜਿਲ੍ਹਾ ਸਿਖਲਾਈ ਅਫਸਰ, ਗੁਰਦਾਸਪੁਰ ਨੂੰ ਨਰਮੇ ਦੀ ਫਸਲ ਦੀ ਗੁਲਾਬੀ ਸੁੰਡੀ ਤੋ ਸੁਚੱਜੇ ਪ੍ਰਬੰਧਨ ਲਈ ਜਿਲ੍ਹਾ ਫਾਜਿਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਸ ਲੜੀ ਤਹਿਤ 23/08/2023 ਨੂੰ ਉਹਨਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਵਿਜੈ ਸਿੰਘ ਦੀ ਅਗਵਾਈ ਵਿੱਚ ਡਾ. ਸੋਰਵ ਸੰਧਾ ਖੇਤੀਬਾੜੀ ਵਿਕਾਸ ਅਫਸਰ ਅਤੇ ਸ੍ਰੀ ਅਰਮਾਨ ਸਿੰਘ, ਖੇਤੀਬਾੜੀ ਉਪ-ਨਿਰੀਖਕ ਵੱਲੋ....
ਫਾਜ਼ਿਲਕਾ, 23 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਦਿਨ ਰਾਤ ਕਾਰਜ ਵਿਚ ਜੁਟਿਆ ਹੋਇਆ ਹੈ।ਲੋਕਾਂ ਨੂੰ ਹਰ ਤਰ੍ਹਾਂ ਨਾਲ ਰਾਹਤ ਸਮੱਗਰੀ ਪਹੁੰਚਾਉਣ ਵਿਚ ਅਧਿਕਾਰੀ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਵੱਖ—ਵੱਖ ਸਮਾਜ ਸੇਵੀ ਸੰਸਥਾਵਾਂ ਵੀ ਮੋਹਰੀ ਹੋ ਕੇ ਲੋੜ ਅਨੁਸਾਰ ਸੁਵਿਧਾਵਾਂ ਮੁਹੱਈਆ ਕਰਵਾ....
ਫਾਜਿ਼ਲਕਾ, 23 ਅਗਸਤ : ਫਾਜਿ਼ਲਕਾ ਜਿ਼ਲ੍ਹੇ ਵਿਚੋਂ ਲੰਘਦੀ ਸਤਲੁਜ਼ ਦੀ ਕਰੀਕ ਵਿਚ ਪਾਣੀ ਦਾ ਪੱਧਰ ਲਗਾਤਾਰ ਘੱਟਣ ਲੱਗਿਆ ਹੈ। ਕਾਂਵਾਂ ਵਾਲੀ ਪੁਲ ਜਿਸ ਦੇ ਉਪਰ ਤੋਂ ਪਾਣੀ ਵਹਿ ਰਿਹਾ ਸੀ ਹੁਣ ਉਸਦੇ ਉਪਰ ਦੀ ਪਾਣੀ ਨਹੀਂ ਵਹਿ ਰਿਹਾ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਅੱਜ ਹੁਸੈਨੀਵਾਲਾ ਤੋਂ 133000 ਕਿਉਸਿਕ ਪਾਣੀ ਦੀ ਨਿਕਾਸੀ ਹੋ ਰਹੀ ਸੀ। ਇਹ ਜਾਣਕਾਰੀ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਹੁਣ ਪਾਣੀ ਦਾ ਪੱਧਰ ਘੱਟਣਾ....