ਮਾਲਵਾ

ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਐਨ.ਡੀ.ਆਰ.ਐਫ. ਦੇ ਸਾਂਝੇ ਆਪਰੇਸ਼ਨ ਨੇ ਹਜ਼ਾਰਾਂ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ
ਹਰੀਕੇ ਹੈਡ ਵਰਕਸ ਤੋਂ ਪਾਣੀ ਦਾ ਪੱਧਰ ਘੱਟ ਕੇ 167108 ਕਿਉਸਿਕ ਹੋਇਆ : ਧੀਮਾਨ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਕੈਂਪ ਸਥਾਪਿਤ, ਡਾਕਟਰੀ ਸਹਾਇਤਾ, ਲੰਗਰ, ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਫਿਰੋਜ਼ਪੁਰ, 20 ਅਗਸਤ : ਦਰਿਆ ਸਤਲੁਜ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਤੇ ਪੰਜਾਬ ਪੁਲੀਸ ਵੱਲੋਂ ਸਾਂਝਾ ਆਪਰੇਸ਼ਨ ਕਰਕੇ ਹੜ੍ਹ ਦੇ ਪਾਣੀ ਵਿੱਚੋਂ ਹਜ਼ਾਰਾਂ ਲੋਕਾਂ ਨੂੰ....
ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ
ਮੋਗਾ 20 ਅਗਸਤ : ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2023 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ....
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ’ਤੇ ਪਾਬੰਦੀ ਆਦੇਸ਼ ਜਾਰੀ
ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਪਾਬੰਦੀ- ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ 20 ਅਗਸਤ : ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2023 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ....
ਢਾਣੀ ਬਚਨ ਸਿੰਘ ਦੇ ਜੀਰੋ ਲਾਇਨ ਨੇੜੇ ਫਸੇ ਦਰਜਨ ਦੇ ਲਗਭਗ ਪਿੰਡਾਂ ਵਾਸੀਆਂ ਨੂੰ ਕੱਢਿਆ ਸੁਰੱਖਿਅਤ
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਰਾਹਤ ਟੀਮਾਂ ਨਾਲ ਲੱਗੇ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ—ਡਿਪਟੀ ਕਮਿਸ਼ਨਰ ਫਾਜਿ਼ਲਕਾ, 20 ਅਗਸਤ : ਸ਼ਨੀਵਾਰ ਨੂੰ ਢਾਣੀ ਬਚਨ ਸਿੰਘ ਕੋਲ ਲਗਭਗ ਇਕ ਦਰਜਨ ਪਿੰਡ ਵਾਸੀ ਕੌਮਾਂਤਰੀ ਸਰਹੱਦ ਦੇ ਬਿਲਕੁੱਲ ਨਾਲ ਇਕਦਮ ਆਏ ਪਾਣੀ ਦੇ ਵਹਾਅ ਵਿਚ ਫਸ ਗਏ। ਜਿੰਨ੍ਹਾਂ ਨੂੰ ਸੁਰੱਖਿਅਤ ਕੱਢਣ ਲਈ ਐਨਡੀਆਰਐਫ ਦੀਆਂ ਟੀਮਾਂ ਨੂੰ ਲਗਾਇਆ ਗਿਆ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਟੀਮਾਂ ਦੇ ਨਾਲ ਜਾ ਜਾ ਕੇ ਇੰਨ੍ਹਾਂ ਨੂੰ ਸੁਰੱਖਿਅਤ ਬਾਹਰ....
ਹੁਸੈਨੀਵਾਲਾ ਹੈਡ ਵਰਕਸ ਤੋਂ ਛੱਡਿਆ ਜਾ ਰਿਹਾ ਹੈ 282875 ਕਿਉਸਿਕ ਪਾਣੀ  : ਡਿਪਟੀ ਕਮਿਸ਼ਨਰ
ਰਾਹਤ ਕਾਰਜ ਤੇਜੀ ਨਾਲ ਜਾਰੀ, ਲੋਕ ਪ੍ਰਸ਼ਾਸਨ ਦੀ ਸਲਾਹ ਅਨੁਸਾਰ ਸੁਰੱਖਿਤ ਥਾਂਵਾਂ ਤੇ ਪਹੁੰਚਣ ਲੱਗੇ ਫਾਜਿ਼ਲਕਾ, 20 ਅਗਸਤ : ਸ਼ਨੀਵਾਰ ਨੂੰ ਹੁਸੈਨੀਵਾਲਾ ਹੈਡਵਰਕਸ ਤੋਂ 282875 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਫਾਜਿ਼ਲਕਾ ਜਿ਼ਲ੍ਹੇ ਵਿਚੋਂ ਲੰਘਦੀ ਸਤਲੁਜ਼ ਦੀ ਕਰੀਕ ਵਿਚ ਤੇਜੀ ਨਾਲ ਪਾਣੀ ਦਾ ਪੱਧਰ ਵੱਧ ਰਿਹਾ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿ਼ਲ੍ਹੇ ਵਿਚ ਹਾਲੇ ਤੱਕ ਸਥਿਤੀ ਪੂਰੀ ਤਰਾਂ ਕਾਬੂ....
ਜਿ਼ਲ੍ਹਾ ਪ੍ਰਸ਼ਾਸਨ, ਬੀਐਸਐਫ ਤੇ ਪਿੰਡ ਦੇ ਲੋਕਾਂ ਦਾ ਸਾਂਝਾ ਆਪ੍ਰੇਸ਼ਨ
ਕੰਡਿਆਲੀ ਤਾਰ ਦੇ ਨਾਲ ਬਣਾ ਲਿਆ 2200 ਮੀਟਰ ਲੰਬਾ ਬੰਨ੍ਹ 3000 ਏਕੜ ਤੋਂ ਵੱਧ ਫਸਲ ਬਚਾਈ, ਪਾਣੀ ਦਾ ਹੋਰ ਖੇਤਰਾਂ ਤੱਕ ਪਸਾਰ ਰੋਕਿਆ ਫਾਜਿ਼ਲਕਾ, 20 ਅਗਸਤ : ਫਾਜਿ਼ਲਕਾ ਜਿ਼ਲ੍ਹੇ ਵਿਚ ਹੜ੍ਹ ਰੋਕੂ ਕਾਰਜਾਂ ਵਿਚ ਪ੍ਰਸ਼ਾਸਨ ਅਤੇ ਜਨ ਭਾਗੀਦਾਰੀ ਦੀ ਵੱਡੀ ਮਿਸ਼ਾਲ ਵੇਖਣ ਨੂੰ ਮਿਲੀ ਹੈ। ਇੱਥੇ ਜਿ਼ਲ੍ਹਾ ਪ੍ਰਸ਼ਾਸਨ ਨਾਲ ਮਿਲੇ ਕੇ ਬੀਐਸਐਫ ਦੀ ਦੇਖਰੇਖ ਵਿਚ ਲੋਕਾਂ ਨੇ ਭਾਰਤ ਪਾਕਿ ਸਰਹੱਦ ਤੇ ਕੰਡਿਆਲੀ ਤਾਰ ਦੇ ਬਿੱਲਕੁਲ ਨਾਲ 2200 ਮੀਟਰ ਲੰਬਾ ਸੁਰੱਖਿਆ ਬੰਨ ਬਣਾ ਕੇ 3000 ਏਕੜ ਤੋਂ ਵੱਧ ਫਸਲ ਨੂੰ....
ਲੋਕਾਂ ਨੂੰ ਰਾਹਤ ਕੇਂਦਰਾਂ ਵਿਚ ਪਹੁੰਚਾਈ ਜਾ ਰਹੀ ਹੈ ਹਰ ਮਦਦ : ਡਿਪਟੀ ਕਮਿਸ਼ਨਰ
20 ਰਾਹਤ ਕੇਂਦਰ ਬਣਾਏ ਪਰ ਹਾਲੇ ਕੁਝ ਰਾਹਤ ਕੇਂਦਰਾਂ ਵਿਚ ਪਹੁੰਚੇ ਹਨ ਲੋਕ ਲੋਕਾਂ ਨੂੰ ਬਿਨ੍ਹਾਂ ਮਦਦ ਦੇ ਆਪਣੇ ਆਪ ਪਾਣੀ ਵਿਚੋਂ ਲੰਘ ਕੇ ਨਾ ਆਉਣ ਦੀ ਅਪੀਲ ਫਾਜਿ਼ਲਕਾ, 20 ਅਗਸਤ : ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਸਬੰਧੀ ਖਤਰੇ ਦਾ ਅਗੇਤਾ ਪਤਾ ਲੱਗ ਜਾਣ ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਨੀਂਵੇਂ ਇਲਾਕਿਆਂ ਤੋਂ ਲੋਕ ਹੜ੍ਹ ਦਾ ਪਾਣੀ ਆਉਣ ਤੋਂ ਪਹਿਲਾਂ ਹੀ ਸੁਰੱਖਿਤ ਥਾਂਵਾਂ ਤੇ ਆ ਗਏ ਸਨ। ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਇੰਨ੍ਹਾਂ ਲੋਕਾਂ ਦੇ....
ਹੜ੍ਹ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਜਵਾ ਵੰਡਣ ਦੀ ਪ੍ਰਕ੍ਰਿਆ ਸ਼ੁਰੂ : ਡਿਪਟੀ ਕਮਿਸ਼ਨਰ
16 ਲਾਭਪਾਤਰੀਆਂ ਨੂੰ 10.13 ਲੱਖ ਰੁਪਏ ਦੀ ਰਕਮ ਆਨਲਾਈਨ ਖਾਤੇ ਵਿਚ ਭੇਜੀ ਜਾ ਰਹੀ ਹੈ ਦੋ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵੀ ਦਿੱਤਾ ਜਾ ਚੁੱਕਾ ਹੈ 8 ਲੱਖ ਰੁਪਏ ਦਾ ਮੁਆਵਜਾ ਫਾਜਿ਼ਲਕਾ, 20 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਬੰਧੀ ਦਿੱਤੇ ਹੁਕਮਾਂ ਅਨੁਸਾਰ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪਿੱਛਲੇ ਦਿਨੀ੍ਹ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ....
ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਗਏ ਹਰੋਜਤ ਬੈਂਸ ਨੂੰ ਸੱਪ ਨੇ ਡੰਗਿਆ
ਪਟਿਆਲਾ, 19 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰੋਜਤ ਬੈਂਸ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਸੱਪ ਨੇ ਡੱਸ ਲਿਆ ਹੈ। ਇਸ ਦੀ ਜਾਣਕਾਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਹਿਮਾਚਲ ਵਿੱਚ ਲਗਾਤਾਰ ਪੈ ਰਹੀ ਬਰਸਾਤ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਪਾਣੀ ਆ ਗਿਆ ਹੈ। ਭਾਖੜਾ ਵਿੱਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਥੋੜ੍ਹਾ ਘਟਿਆ ਹੈ। ਭਾਖੜਾ ਦਾ ਪਾਣੀ ਸਤਲੁਜ ਦਰਿਆ ਵਿੱਚ ਆਉਣ ਕਰਕੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਵੀ ਹੜ੍ਹ....
ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲਿਆ 
ਕਿਹਾ ਹੜ੍ਹਾਂ ਨਾਲ ਨੁਕਸਾਨੇ ਬੁਨਿਆਦੀ ਢਾਂਚੇ ਦੀ ਜਲਦ ਮੁੜ ਉਸਾਰੀ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਅਬਲੋਵਾਲ ਡੇਅਰੀ ਪ੍ਰਾਜੈਕਟ ਬਾਰੇ ਡੇਅਰੀ ਮਾਲਕਾਂ ਨਾਲ ਹਾਂਪੱਖੀ ਮਾਹੌਲ 'ਚ ਹੋਈ ਉਸਾਰੂ ਬੈਠਕ ਪਟਿਆਲਾ, 19 ਅਗਸਤ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ....
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
ਮੁਲਜ਼ਮ ਨੇ ਜ਼ਬਤ ਕੀਤੇ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਸੀ ਰਿਸ਼ਵਤ ਚੰਡੀਗੜ੍ਹ, 19 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ....
ਪੰਜਾਬ ਭਰ ਦੇ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ 4 ਘੰਟਿਆਂ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨੇ ਆਰੰਭ
ਮਾਨਸਾ, 19 ਅਗਸਤ : ਪੰਜਾਬ ’ਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਨਾਲ ਸਬੰਧਤ ਮੰਗਾਂ ਨੂੰ ਲੈਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਰਾਜ ਭਰ ਦੇ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਰੋਸ਼ ਪ੍ਰਦਰਸਨ ਕੀਤੇ ਜਾਣ ਲੱਗੇ ਹਨ। ਮਾਨਸਾ ਜ਼ਿਲ੍ਹੇ ਵਿੱਚ ਇਨ੍ਹਾਂ ਧਰਨਿਆਂ ਤਹਿਤ ਮਾਨਸਾ ਵਿਖੇ ਵਿਧਾਇਕ ਡਾ ਵਿਜੈ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ (ਵਿਧਾਇਕ ਸਰਦੂਲਗੜ੍ਹ) ਅਤੇ ਬੁਢਲਾਡਾ ਵਿਖੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ....
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ ਗਿੱਦੜਬਾਹਾ, 19 ਅਗਸਤ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ....
ਦਵਾਈ ਨਾ ਸਮਝੋ,ਸ਼ਹਿਦ ਨੂੰ ਰੋਜ਼ਾਨਾ ਖ਼ੁਰਾਕ ਦਾ ਹਿੱਸਾ ਬਣਾਉ : ਡਾ. ਸ਼ਰਮਾ
ਲੁਧਿਆਣਾ, 19 ਅਗਸਤ : ਪੰਜਾਬੀਆਂ ਦੀ ਬਦਕਿਸਮਤੀ ਹੈ ਕਿ ਇਹ ਸ਼ਹਿਦ ਵਰਗੇ ਤਰਲ ਸੋਨੇ ਨੂੰ ਦਵਾਈ ਹੀ ਸਮਝਦੇ ਹਨ ਜਦ ਕਿ ਇਹ ਰੋਜ਼ਾਨਾ ਖ਼ੁਰਾਕ ਦਾ ਹਿੱਸਾ ਬਣਾਉਣ ਦੀ ਜ਼ਰੂਰਤ ਹੈ। ਇਹ ਵਿਚਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਉੱਘੇ ਖੇਤੀ ਪਸਾਰ ਵਿਗਿਆਨੀ ਤੇ ਪ੍ਰਸਿੱਧ ਨਾਟਕਕਾਰ ਡਾਃ ਅਨਿਲ ਸ਼ਰਮਾ ਨੇ ਖ਼ੁਰਾਕ ਸਬੰਧੀ ਵਹਿਮ ਭਰਮ ਵਿਸ਼ੇ ਤੇ ਵਿਚਾਰ ਚਰਚਾ ਕਰਦਿਆਂ ਕਹੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵਿੱਚ ਡਿਪਟੀ ਡਾਇਰੈਕਟਰ(ਟੀ ਵੀ ਤੇ ਰੇਡੀਉ) ਵਜੋਂ ਕਾਰਜਸ਼ੀਲ ਡਾਃ ਸ਼ਰਮਾ ਨੇ ਕਿਹਾ....
ਮਹਿਜ਼ 8 ਮਹੀਨਿਆਂ ਵਿੱਚ 1.25 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਈ ਰਿਟੇਲ ਸਬਜ਼ੀ ਮੰਡੀ
ਉਦਘਾਟਨੀ ਸਮਾਗਮ ਦੌਰਾਨ 116 ਰੇਹੜੀ ਫੜੀ ਵਾਲਿਆਂ ਨੂੰ ਸੌਂਪੇ ਗਏ ਅਲਾਟਮੈਂਟ ਪੱਤਰ ਹਰ ਪ੍ਰੋਜੈਕਟ ਨੂੰ ਨੇਕ ਨੀਅਤ ਤੇ ਇਮਾਨਦਾਰ ਸੋਚ ਨਾਲ ਚੜ੍ਹਾਇਆ ਜਾਵੇਗਾ ਨੇਪਰੇ : ਅਮਨ ਅਰੋੜਾ ਰਿਟੇਲ ਸਬਜ਼ੀ ਮੰਡੀ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਤੇ ਟਰੈਫਿਕ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਿਟੇਲ ਸਬਜ਼ੀ ਮੰਡੀ ਵਿੱਚ ਸ਼ੁਰੂ ਕਰਵਾਈ ਖਰੀਦ ਸੁਨਾਮ, 19 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1....