ਹਲਕਾ ਵਿਧਾਇਕ ਨੇ ਪਿੰਡ ਕੋਟਲਾ ਬਡਲਾ ਵਿਖੇ ਕਰਵਾਏ ਫੁਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਫ਼ਤਹਿਗੜ੍ਹ ਸਾਹਿਬ, 30 ਜੁਲਾਈ : ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ, ਇਸੇ ਕੜੀ ਤਹਿਤ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ।....
ਮਾਲਵਾ
ਪਿੰਡ ਮਾਰਵਾ ਵਿਚ ਤੀਆਂ ਦਾ ਤਿਉਹਾਰ ਮਨਾਇਆ ਬੱਸੀ ਪਠਾਣਾਂ, 30 ਮਈ: ਪਿੰਡ ਮਾਰਵਾ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ ਤੇ ਇਸ ਮੌਕੇ ਸ਼ਿਰਕਤ ਕਰਦਿਆਂ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀਆਂ ਦੇ ਅਮੀਰ ਵਿਰਸੇ ਨਾਲ ਜੁੜਿਆ ਹੋਇਆ ਤਿਉਹਾਰ ਹੈ ਅਤੇ ਪੰਜਾਬੀ ਮੁਟਿਆਰਾਂ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਇਸ....
ਲੜਕੇ ਲੜਕੀਆਂ ਦੋਨੋਂ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 30 ਜੁਲਾਈ : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ ਪ੍ਰੀਖਿਆ....
30 ਸਤੰਬਰ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਨਹੀਂ ਮਿਲੇਗਾ ਛੋਟ ਦਾ ਲਾਹਾ-ਕਮਿਸ਼ਨਰ ਨਗਰ ਨਿਗਮ ਸ਼ਹਿਰ ਵਾਸੀ ਕਾਨੂੰਨੀ ਕਾਰਵਾਈ ਜਾਂ ਵਿਆਜ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਸਮੇਂ ਨਾਲ ਕਰਵਾਉਣ ਜਮਾਂ-ਮਿਸ ਪੂਨਮ ਸਿੰਘ ਮੋਗਾ, 30 ਜੁਲਾਈ : ਕਮਿਸ਼ਨਰ ਨਗਰ ਨਿਗਮ ਮੋਗਾ, ਮਿਸ ਪੂਨਮ ਸਿੰਘ (ਪੀ.ਸੀ.ਐਸ.) ਵੱਲੋਂ ਆਮ ਜਨਤਾ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2023-24 ਦਾ ਪ੍ਰਾਪਰਟੀ ਟੈਕਟ ਜਮਾਂ ਕਰਵਾਉਣ ਦੀ ਆਖਰੀ ਮਿਤੀ 30-09-2023 ਨਿਰਧਾਰਿਤ ਕੀਤੀ ਗਈ ਹੈ। ਇਸ ਮਿਤੀ ਤੱਕ....
ਕਿਹਾ, ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾ ਰਹੀ ਹੈ ਫਾਜ਼ਿਲਕਾ 30 ਜੁਲਾਈ : ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਮੁਹਾਰ ਜਮਸੇਰ, ਢਾਣੀ ਰੇਤੀ ਵਾਲੀ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ, ਢਾਣੀ ਲਾਭ ਸਿੰਘ, ਝੰਗੜ ਭੈਣੀ, ਗੁਲਾਬਾ ਭੈਣੀ, ਗਿੱਦੜ ਭੈਣੀ, ਢਾਣੀ ਸੱਦਾ ਸਿੰਘ ਅਤੇ ਨੂਰਸ਼ਾਹ ਪਿੰਡਾਂ ਸਮੇਤ ਹੋਰ ਕਈ ਪਿੰਡਾਂ ਦਾ ਦੌਰਾ ਕੀਤਾ। ਇਸ....
ਮੁਹਾਲੀ, 30 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿਖੇ ਮੁੱਖ ਅਧਿਆਪਕਾਂ ਨੂੰ ਅਹਿਮਦਾਬਾਦ ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਦਾਕਾਰੀ ਉਨ੍ਹਾਂ ਦਾ ਪੇਸ਼ਾ ਹੈ ਜਿਸ ਨੇ ਉਨ੍ਹਾਂ ਨੂੰ ਲੋਕਾਂ ਵਿਚ ਹਰਮਨ ਪਿਆਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਕਰੀਅਰ ਦੇ ਸਿਖ਼ਰ ਤੇ ਸੂਬੇ ਦੀ ਸੇਵਾ ਲਈ ਪੀਪੀਪੀ ਵਿਚ ਸ਼ਾਮਲ ਹੋਏ ਸਨ ਤਾਂ ਮਨਪ੍ਰੀਤ ਨੇ ਉਨ੍ਹਾਂ ਦੀ ਇੱਕ 'ਮਹਾਨ ਸ਼ਖ਼ਸੀਅਤ' ਦੇ ਤੌਰ 'ਤੇ ਪ੍ਰਸ਼ੰਸਾ ਕੀਤੀ ਸੀ, ਭਗਵੰਤ ਮਾਨ ਨੇ....
ਦੋਸ਼ੀ ਪੁਲਿਸ ਨੂੰ ਚਕਮਾ ਦੇਣ ਲਈ ਨਸ਼ਾ ਤਸ਼ਕਰੀ ਲਈ ਕਰਦੇ ਸੀ ਫਾਰਚਿਊਨਰ ਗੱਡੀ ਦੀ ਵਰਤੋਂ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਐੱਸ.ਐੱਸ.ਪੀ ਵਿਵੇਕਸ਼ੀਲ ਸੋਨੀ ਰੂਪਨਗਰ, 30 ਜੁਲਾਈ : ਨਸ਼ਾ ਤਸਕਰਾਂ ਅਤੇ ਗੈਰ-ਸਮਾਜਿਕ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਮਯਾਬੀ ਹਾਸਿਲ ਕਰਦਿਆਂ ਰੂਪਨਗਰ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਤੋਂ ਇੱਕ ਕਿਲੋਗ੍ਰਾਮ ਹੈਰੋਇਨ, 143 ਗ੍ਰਾਮ ਸੋਨੇ ਦੇ ਗਹਿਣੇ, 01 ਲੱਖ ਰੁਪਏ ਡਰੰਗ ਮਨੀ ਅਤੇ ਇੱਕ ਫਾਰਚਿਊਨਰ ਕਾਰ ਬ੍ਰਾਮਦ....
ਸਰਦੂਲਗੜ੍ਹ, 30 ਜੁਲਾਈ : ਘੱਗਰ ਦਰਿਆ ਵਿੱਚ ਇੱਕ ਨੌਜਵਾਨ ਦੇ ਡਿੱਗਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਰਦੂਲਗੜ੍ਹ ਦੇ ਵਸਨੀਕ ਜਗਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਜੋ ਲੱਕੜੀ ਦਾ ਕੰਮ ਕਰਦਾ ਸੀ ਘੱਗਰ ਵਿੱਚ ਰੁੜ੍ਹ ਜਾਣ ਦਾ ਪਤਾ ਲੱਗਾ ਤਾਂ ਇਲਾਕੇ ਦੇ ਲੋਕਾਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ, ਪਰ ਹਾਲੇ ਤੱਕ ਉਸਦਾ ਕੁੱਝ ਪਤਾ ਨਹੀਂ ਲੱਗ ਸਕਿਆ, ਨੌਜਵਾਨ ਦੇ ਘੱਗਰ ਵਿੱਚ ਡਿੱਗਣ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਲੱਗਾ,ਪਰ ਪ੍ਰਸ਼ਾਸ਼ਨ ਵੱਲੋਂ ਨੌਜਵਾਨ ਦੀ ਗੋਤਾਂਖੋਰਾਂ ਰਾਹੀਂ ਵੀ ਭਾਲ ਕੀਤੀ ਗਈ ਹੈ।....
ਸੰਗਰੂਰ, 30 ਜੁਲਾਈ : ਪਿੰਡ ਕਾਂਝਲਾ ਦੇ 28 ਸਾਲਾਂ ਨੌਜਵਾਨ ਲਖਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਦੀ ਅਸਾਧਾਰਨ ਹਾਲਤਾਂ ਵਿੱਚ ਹੋਈ ਮੌਤ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਵਿੱਚ ਕਿਸਾਨਾਂ ਅਤੇ ਇਲਾਕੇ ਦੇ ਇਨਸਾਫ਼-ਪਸੰਦ ਲੋਕਾਂ ਵੱਲੋਂ, ਐੱਸਐੱਸਪੀ ਸੰਗਰੂਰ ਦੇ ਦਫ਼ਤਰ ਦੇ ਬਾਹਰ ਲੱਗਾਏ ਹੋਏ ਪੱਕੇ ਮੋਰਚੇ ਦੇ 9ਵੇਂ ਦਿਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ....
ਮਾਨ ਸਰਕਾਰ ਤੋਂ ਨਿਰਾਸ਼ ਲੋਕ ਠੱਗੇ ਮਹਿਸੂਸ ਕਰਨ ਲੱਗੇ : ਕਲੇਰ, ਗਰੇਵਾਲ ਜਗਰਾਉਂ, 30 ਜੁਲਾਈ : "ਹਰ ਸੱਥ ਵਿੱਚ ਸ਼੍ਰੋਮਣੀ ਅਕਾਲੀ ਦਲ" ਮੁਹਿੰਮ ਦਾ ਅੱਜ ਰਸ਼ਮੀ ਅਗਾਜ਼ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਸਆਰ ਕਲੇਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਵੱਲੋਂ ਹਲਕੇ ਦੇ ਪਿੰਡ ਚੀਮਾਂ ਵਿਖੇ ਪਿੰਡ ਦੀ ਸੱਥ ਵਿੱਚ ਇੱਕਤਰ ਲੋਕਾਂ ਨਾਲ ਸੰਵਾਦ ਰਚਾਇਆ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਭਾਗ ਨੂੰ ਚੇਤੇ....
ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ ਪੂਰਨ ਸ਼ਰਧਾ ਸਤਿਕਾਰ ਸਹਿਤ ਮਨਾਈ ਗਈ ਉਘੀਆਂ ਪੰਥਕ ਧਾਰਮਿਕ ਸ਼ਖਸੀਅਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ ਤਲਵੰਡੀ ਸਾਬੋ, 30 ਜੁਲਾਈ : ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 81ਵੀਂ ਸਲਾਨਾ ਬਰਸੀ ਪੂਰਨ ਸਰਧਾ ਸਤਿਕਾਰ ਤੇ ਚੜ੍ਹਦੀਕਲਾ ਦੀ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਗੁਰਮਤਿ ਸਮਾਗਮਾਂ ਵਿੱਚ ਸਿੱਖ ਤਖ਼ਤਾਂ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਤੋਂ ਵਿਸ਼ੇਸ਼ ਧਾਰਮਿਕ ਸਖਸ਼ੀਅਤਾਂ ਨੇ ਹਾਜ਼ਰੀ ਭਰੀ। ਬੁੱਢਾ ਦਲ ਦੇ 14 ਵੇਂ....
ਮਾਨਸਾ, 30 ਜੁਲਾਈ : ਪਿੰਡ ਮੂਸਾ ਵਿੱਚ ਮੀਂਹ ਪੈਣ ਕਾਰਨ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਉਸਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੂਸਾ ਵਿੱਚ ਮਜ਼ਦੂਰ ਪਰਿਵਾਰ ਦੇ ਪਤੀ ਪਤਨੀ ਘੁਕਰ ਸਿੰਘ ਤੇ ਰਾਣੀ ਕੌਰ ਆਪਣੇ ਘਰ ਵਿੱਚ ਸੌ ਰਹੇ ਸਨ ਕਿ ਅਚਾਨਕ ਭਾਰੀ ਮੀਂਹ ਪੈਣ ਕਾਰਨ ਉਨ੍ਹਾਂ ਦੇ ਮਕਾਨ ਦੀ ਛੱਤ ਡਿੱਗ ਗਈ। ਜਿਸ ਵਿੱਚ ਰਾਣੀ ਕੌਰ (48) ਦੀ ਮੌਤ ਹੋ ਗਈ। ਜਦੋਂ ਕਿ ਉਸਦਾ ਪਤੀ ਘੁਕਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ....
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਐਸ.ਏ.ਐਸ.ਨਗਰ, 30 ਜੁਲਾਈ : ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ....
ਬਠਿੰਡਾ, 30 ਜੁਲਾਈ : ਬਠਿੰਡਾ-ਬਰਨਾਲਾ ਰੋਡ ਤੇ ਪੈਂਦੇ ਪੁੱਲ (ਓਵਰ ਬਰਿਜ) ’ਤੇ ਵਾਪਰੇ ਇਕ ਸੜਕ ਹਾਦਸੇ ਵਿੱਚ 5 ਕਾਰਾਂ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿੱਚ 15 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਇਸ ਹਾਦਸੇ ਵਿੱਚ ਕਾਰਾਂ ਚਕਨਾਚੂਰ ਹੋ ਗਈਆਂ ਤੇ ਕਾਰ ਸਵਾਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਕਰੀਬ ਪੰਜ ਵਜੇ ਇੱਕ ਕਾਰ ਬਠਿੰਡਾ ਤੋਂ ਭੁੱਚੋ ਵੱਲ ਜਾ ਰਹੀ ਸੀ, ਉਸ ਸਮੇਂ ਓਵਰ ਬਰਿਜ ਉਤੇ ਪਹੁੰਚਣ ਉਤੇ ਗੱਡੀ ਬੇਕਾਬੂ ਹੋ ਗਈ। ਇਸ ਦੌਰਾਨ ਪਿੱਛੇ ਆ ਰਹੀਆਂ ਚਾਰ ਕਾਰਾਂ ਇਸ ਨਾਲ ਆਪਸ ਵਿੱਚ....
ਖੰਨਾ, 29 ਜੁਲਾਈ : ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 3 ਤਸਕਰਾਂ ਨੂੰ ਕਾਬੂ ਕੀਤਾ, 2 ਕੁਇੰਟਲ 42 ਕਿਲੋ ਭੁੱਕੀ ਬਰਾਮਦ ਕੀਤੀ ਗਈ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਡੀਐਸਪੀ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਹੇਠ ਦੋਰਾਹਾ ਪੁਲੀਸ ਨੇ ਪਨਸਪ ਗੋਦਾਮ ਨੇੜੇ ਦਿੱਲੀ ਨੰਬਰੀ ਕਰੂਜ਼ ਗੱਡੀ ਵਿੱਚ ਸਵਾਰ ਜਵਿੰਦਰ ਸਿੰਘ ਲਾਲੂ ਵਾਸੀ ਬਾਗੜੀਆ (ਮਲੇਰਕੋਟਲਾ) ਅਤੇ ਗੁਰਵਿੰਦਰ ਸਿੰਘ ਵਾਸੀ ਗੋਬਿੰਦਗੜ੍ਹ ਛੰਨਾ ਨੂੰ ਕਾਬੂ ਕੀਤਾ। ਕਾਰ ਦੀ ਤਲਾਸ਼ੀ ਲੈਣ 'ਤੇ 1 ਕੁਇੰਟਲ 70 ਕਿਲੋ ਭੁੱਕੀ ਬਰਾਮਦ ਹੋਈ।....