ਮਾਲਵਾ

"ਇੱਕ ਰਾਸ਼ਟਰ ਦੇ ਰੂਪ ਵਿੱਚ ਅਸੀਂ ਉਨ੍ਹਾਂ ਸ਼ਹੀਦਾਂ ਦੇ ਬਹੁਤ ਰਿਣੀ ਹਾਂ ਜਿਨ੍ਹਾਂ ਨੇ ਸਾਡੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ : ਮੀਤ ਹੇਅਰ
ਕੈਬਨਿਟ ਮੰਤਰੀ ਮੀਤ ਹੇਅਰ ਨੇ ਦਾਨਗੜ੍ਹ ਵਾਸੀਆਂ ਨੂੰ ਸਮਰਪਿਤ ਕੀਤੀ 40 ਲੱਖ ਦੀ ਲਾਗਤ ਵਾਲੀ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਯੂਥ ਲਾਇਬ੍ਰੇਰੀ ਸ਼ਹੀਦ ਦੀ ਬੇਟੀ ਡੀਸੀ ਫਤਿਹਗੜ੍ਹ ਸਾਹਿਬ, ਉਨ੍ਹਾਂ ਦੀ ਪਤਨੀ ਤੇ ਡੀਸੀ ਬਰਨਾਲਾ ਦੀ ਮੌਜੂਦਗੀ 'ਚ ਕੀਤਾ ਗਿਆ ਉਦਘਾਟਨ ਮੰਤਰੀ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ ਹੰਡਿਆਇਆ ਵਿਖੇ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਧਨੌਲਾ, 22 ਜੁਲਾਈ : ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ....
ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖ਼ੁਰਦ ਵਿਖੇ
24 ਜੁਲਾਈ ਤੱਕ ਛੁੱਟੀ ਦੇ ਹੁਕਮ ਜਾਰੀ ਮਾਨਸਾ, 22 ਜੁਲਾਈ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤੱਕ ਛੁੱਟੀ ਘੋਸ਼ਿਤ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਅਤੇ ਸਰਕਾਰੀ ਪ੍ਰਾਇਮਰੀ....
ਫੂਸਮੰਡੀ ਵਾਸੀਆਂ ਨੇ ਰਾਸ਼ਨ, ਦਵਾਈਆਂ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਵੱਡੀ ਮਾਤਰਾ ਵਿਚ ਉਪਲੱਬਧ ਕਰਵਾਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ
ਕਿਹਾ, ਰਾਸ਼ਨ ਵੱਡੀ ਮਾਤਰਾ ਵਿਚ ਉਪਲੱਬਧ, ਹੋਰ ਰਾਸ਼ਨ ਨਾ ਭੇਜਣ ਦੀ ਕੀਤੀ ਅਪੀਲ ਬਿਨਾ ਪੁਖ਼ਤਾ ਜਾਣਕਾਰੀ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕੀਤੀ ਤਾੜਨਾ ਸਰਦੂਲਗੜ੍ਹ, 22 ਜੁਲਾਈ : ਪਿਛਲੇ ਦਿਨੀਂ ਪਹਾੜੀ ਖੇਤਰਾਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਘੱਗਰ ਵਿਚ ਵਧੇ ਪਾਣੀ ਦੇ ਪੱਧਰ ਕਰਕੇ ਜ਼ਿਲ੍ਹੇ ਦੇ ਕੁੱਝ ਪਿੰਡ ਪ੍ਰਭਾਵਿਤ ਹੋਏ ਹਨ ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਸਥਿਤੀ ’ਤੇ ਨਜ਼ਰਸਾਨੀ ਰੱਖਦਿਆਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਭਾਵਿਤ ਪਿੰਡਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ, ਐਨ....
ਚਾਂਦਪੁਰਾ ਨਜ਼ਦੀਕ ਟੁੱਟੇ ਬੰਨ੍ਹ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਰਾਹਤ : ਵਿਧਾਇਕ ਬੁੱਧ ਰਾਮ
ਮਸ਼ੀਨਰੀ ਤੇ ਹੋਰ ਸਾਜੋ ਸਾਮਾਨ ਨਾਲ ਲੈੱਸ ਸਮੁੱਚਾ ਅਮਲਾ ਲਗਾਤਾਰ ਰਾਹਤ ਕਾਰਜ ਵਿਚ ਜੁਟਿਆ ਹੋਇਆ ਹੈ-ਡਵੀਜ਼ਨਲ ਕਮਿਸ਼ਨਰ ਬੰਨ੍ਹ ਨੂੰ ਪੂਰਨ ਲਈ ਸਾਰੀਆਂ ਹੀ ਟੀਮਾਂ ਤਨਦੇਹੀ ਨਾਲ ਜੁਟੀਆਂ ਹੋਈਆਂ ਹਨ-ਡਿਪਟੀ ਕਮਿਸ਼ਨਰ ਵਿਧਾਇਕ, ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਸਿਧਾਣੀ ਪਿੰਡ ’ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਲਿਆ ਜਾਇਜ਼ਾ ਬੁਢਲਾਡਾ, 22 ਜੁਲਾਈ : ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ, ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਚੰਦਰ ਗੇਂਦ ਅਤੇ ਡਿਪਟੀ ਕਮਿਸ਼ਨਰ ਸ੍ਰੀ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਵਿਚ ਘਿਰੇ ਲੋਕਾਂ ਤੱਕ ਰਾਸ਼ਨ, ਖਾਣ ਪੀਣ ਦਾ ਸਾਮਾਨ ਅਤੇ ਦਵਾਈਆਂ ਪਹੁੰਚਾਉਣਾ ਸ਼ਲਾਘਾਯੋਗ ਕਦਮ-ਡਵੀਜ਼ਨਲ ਕਮਿਸ਼ਨਰ
ਵਿਧਾਇਕ, ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਰੋੜਕੀ ਅਤੇ ਸਾਧੂਵਾਲਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ ਸਰਦੂਲਗੜ੍ਹ ਹੜ੍ਹ ਪ੍ਰਭਾਵਿਤ ਪਿੰਡਾਂ ਸਮੇਤ ਸ਼ਹਿਰ ਦੀ ਸਥਿਤੀ ਦਾ ਲਿਆ ਜਾਇਜ਼ਾ ਸਰਦੂਲਗੜ੍ਹ, 22 ਜੁਲਾਈ : ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਚੰਦਰ ਗੇਂਦ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਰਦੂਲਗੜ੍ਹ ਵਿਖੇ ਰੋੜਕੀ....
ਵਿਧਾਇਕ ਸੇਖੋਂ ਨੇ ਜ਼ਿਲ੍ਹਾ ਲਾਇਬ੍ਰੇਰੀ ਫਰੀਦੋਟ ਦਾ ਕੀਤਾ ਦੌਰਾ
ਫਰੀਦਕੋਟ 22 ਜੁਲਾਈ : ਹਲਕਾ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ 38 ਲੱਖ ਰੁਪਏ ਦੀ ਲਾਗਤ ਨਾਲ ਬਣੀ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ। ਉਹਨਾਂ ਵੱਲੋਂ ਉਥੇ ਚੱਲ ਰਹੇ ਸਿਵਲ ਵਰਕਸ ਦੇ ਕੰਮ ਦਾ ਜਾਇਜ਼ਾ ਲਿਆ ਗਿਆ ਅਤੇ ਤਸੱਲੀ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਬੁਹਤ ਹੀ ਜਲਦ ਲੋਕਾਂ ਲਈ ਖੋਲ ਦਿੱਤੀ ਜਾਵੇਗੀ। ਲਾਇਬ੍ਰੇਰੀ ਦੇ ਵਿੱਚ ਹਰ ਤਰ੍ਹਾਂ ਦੀਆਂ 37 ਹਜ਼ਾਰ ਦੇ ਕਰੀਬ ਕਿਤਾਬਾਂ ਰੱਖੀਆਂ ਗਈਆਂ ਹਨ। ਲਾਇਬ੍ਰੇਰੀ ਵੱਲ ਹੋਰ ਵੀ....
ਲੁਧਿਆਣਾ ਪੁਲਿਸ ਵੱਲੋਂ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਕੀਤਾ ਪਰਦਾਫਾਸ਼, 29 ਗ੍ਰਿਫਤਾਰ
ਲੁਧਿਆਣਾ, 21 ਜੁਲਾਈ : ਲੁਧਿਆਣਾ ਪੁਲਿਸ ਨੇ ਇੱਕ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 29 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀਮਤੀ ਸੋਮਿਆਂ ਮਿਸ਼ਰਾ, ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਭਮ ਅਗਰਵਾਲ ਆਈ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ....
ਮਾਨਸਾ 'ਚ ਨਸ਼ਿਆਂ ਦੇ ਵਿਰੋਧ 'ਚ ਮਹਾਂ ਰੈਲੀ, ਚਿੱਟੇ ਤੇ ਮੈਡੀਕਲ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਐਲਾਨ
ਮਾਨਸਾ, 21 ਜੁਲਾਈ : ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ `ਤੇ ਅੱਜ ਮਾਨਸਾ ਵਿਖੇ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਮਰਦਾਂ, ਔਰਤਾਂ ਅਤੇ ਨੌਜਵਾਨਾਂ ਨੇ ਸਮੂਲੀਅਤ ਕਰਕੇ ਪੂਰੇ ਸੂਬੇ `ਚ ਨਸ਼ਾ ਬੰਦੀ ਲਈ ਅਵਾਜ ਬੁਲੰਦ ਕੀਤੀ। ਹੱਥਾਂ `ਚ ਨਸ਼ਾ ਵਿਰੋਧੀ ਬੈਨਰ ਅਤੇ ਤਖਤੀਆਂ ਫੜ੍ਹੀਂ ਕਾਫਲਿਆਂ ਦੇ ਕਾਫਲੇ ਬਾਦ ਦੁਪਹਿਰ ਤੱਕ ਰੈਲੀ ਵਾਲੀ ਥਾਂ ਪੁੱਜਦੇ ਰਹੇ। ਭਾਰੀ ਇਕੱਠ ਕਾਰਨ ਥਾਂ ਦੀ ਪਈ ਘਾਟ ਦਾ ਖੁਦ ਹੀ ਹੱਲ ਕਰਦਿਆਂ ਬਜ਼ੁਰਗਾਂ, ਔਰਤਾਂ ਅਤੇ ਆਮ ਲੋਕਾਂ ਨੇ ਕਚਹਿਰੀਆਂ ਦੀ ਹਰ ਸੜਕ ਉਤੇ....
ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ 29 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ ਮਾਲੇਰਕੋਟਲਾ 21 ਜੁਲਾਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਮੁਹੱਰਮ (ਯੋਮ-ਏਆਸ਼ੂਰਾ) ਮੌਕੇ 29 ਜੁਲਾਈ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ , ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਅਧਿਕਾਰੀ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ : ਸੰਯਮ ਅਗਰਵਾਲ ਐਮ.ਪੀ. ਲੈਂਡ ਸਕੀਮਾਂ ਦੇ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੇ ਪੈਸੇ ਸਬੰਧਿਤ ਵਿਭਾਗ ਨੂੰ ਤੁਰੰਤ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਮਾਲੇਰਕੋਟਲਾ 21 ਜੁਲਾਈ : ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ....
ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 30812 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
607 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਪਟਿਆਲਾ 21 ਜੁਲਾਈ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਦਰਸ਼ਨ ਕਲੋਨੀ, ਬਿੰਦਰਾ ਕਲੋਨੀ, ਜੁਝਾਰ ਨਗਰ, ਕਰਤਾਰ ਪਾਰਕ ਕਲੋਨੀ, ਆਤਮਾ ਰਾਮ ਕੁਮਾਰ ਸਭਾ ਸਕੂਲ, ਟੋਭਾ ਧਿਆਨਾ, ਗੰਗਾ ਵਿਹਾਰ ਅਤੇ....
ਨਗਰ ਨਿਗਮ ਨੇ ਖ਼ਾਲੀ ਪਲਾਟਾਂ ਦੀ ਸਾਫ਼ ਸਫ਼ਾਈ ਕਰਵਾਉਣ ਲਈ ਵਿੱਢੀ ਮੁਹਿੰਮ : ਅਦਿੱਤਿਆ ਉੱਪਲ
ਪਟਿਆਲਾ 21 ਜੁਲਾਈ : ਨਗਰ ਨਿਗਮ ਪਟਿਆਲਾ ਨੇ ਸ਼ਹਿਰ ਵਿੱਚ ਪਏ ਖ਼ਾਲੀ ਪਲਾਟਾਂ ਦੀ ਸਾਫ਼ ਸਫ਼ਾਈ ਕਰਵਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਜਿਥੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਪਏ ਖ਼ਾਲੀ ਪਲਾਟ ਵਿੱਚ ਮਾਲਕਾਂ ਵੱਲੋਂ ਕਰਵਾਈ ਜਾ ਰਈ ਸਫ਼ਾਈ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਉਥੇ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਨਾਦੀ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਅਜਿਹੀਆਂ....
ਵਿਧਾਇਕ ਨੇ ਹੜ੍ਹ ਦੀ ਲਪੇਟ 'ਚ ਆਏ ਮ੍ਰਿਤਕਾਂ ਦੇ ਵਾਰਸਾਂ ਨੂੰ ਸੌਂਪੇ ਚਾਰ-ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ
ਕੋਹਲੀ ਨੇ ਕਿਹਾ, 'ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ ਬਾਂਹ ਫੜੀ' ਪਟਿਆਲਾ, 21 ਜੁਲਾਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਦੋ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ ਲੱਖ ਰੁਪਏ ਦੇ ਚੈੱਕ ਸੌਂਪੇ, ਜਿਨ੍ਹਾਂ ਨੇ ਹੜ੍ਹ ਦੀ ਲਪੇਟ ਵਿੱਚ ਆਕੇ ਆਪਣੀ ਜਾਨ ਗਵਾ ਲਈ ਸੀ। ਵਿਧਾਇਕ ਕੋਹਲੀ ਨੇ ਇੱਥੇ ਸਰਕਟ ਹਾਊਸ ਵਿਖੇ ਹੜ੍ਹ ਦੇ ਪਾਣੀ ਵਿੱਚ 12 ਜੁਲਾਈ ਨੂੰ ਡੁੱਬਣ ਵਾਲੇ 16 ਸਾਲਾ ਬੱਚੇ ਆਊਬ ਪੁੱਤਰ....
ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ : ਜੌੜਾਮਾਜਰਾ
ਲੋਕ ਸੰਪਰਕ ਮੰਤਰੀ ਜੌੜਾਮਾਜਰਾ ਵੱਲੋਂ ਰਵਾਸ ਬ੍ਰਾਹਮਣਾ ਵਿਖੇ ਰਾਸ਼ਨ ਕਿੱਟਾਂ ਤਕਸੀਮ ਕਿਹਾ, ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ ਪਟਿਆਲਾ/ਸਮਾਣਾ, 21 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਰਵਾਸ ਬ੍ਰਾਹਮਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਉਥੇ ਹੀ ਮਾਲ-ਡੰਗਰ ਤੇ ਫ਼ਸਲਵਾੜੀ....
ਹੜ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਲਗਾਤਾਰ ਲਗਾ ਰਿਹੈ ਮੈਡੀਕਲ ਰਾਹਤ ਕੈਂਪ
ਲੜੀ ਤਹਿਤ ਰਾਉਵਾਲ ਤੇ ਮੰਦਰਾਂ ਕਲਾਂ ਵਿੱਚ ਮੈਡੀਕਲ ਰਾਹਤ ਕੈਂਪ ਲਗਾਏ ਮੋਗਾ, 21 ਜੁਲਾਈ : ਜ਼ਿਲਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਮੋਗਾ ਹੜ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਯਤਨਸ਼ੀਲ ਰਹਿ ਰਿਹਾ ਹੈ। ਜ਼ਿਲਾ ਮੋਗਾ ਵਿੱਚ ਧਰਮਕੋਟ ਦੇ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜਾਂ ਤੋਂ ਪ੍ਰਭਾਵਿਤ ਹੋਏ ਹਨ ਜਿਨਾਂ ਨਾਲ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਲਗਾਤਾਰ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਕਰ ਰਿਹਾ ਹੈ। ਉਨਾਂ ਦੀ 24....