ਮਾਲਵਾ

ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਹਰ ਸੰਭਵ ਮਦਦ ਲਈ ਤਿਆਰ -ਡਿਪਟੀ ਕਮਿਸ਼ਨਰ
ਹੜ੍ਹਾਂ ਮਗਰੋਂ ਸਰਹੱਦੀ ਖੇਤਰ ਦੇ ਪਿੰਡਾਂ ਦੀ ਸਥਿਤੀ ਹੁਣ ਪਹਿਲਾਂ ਨਾਲੋਂ ਬਿਹਤਰ ਫਾਜ਼ਿਲਕਾ 20 ਜੁਲਾਈ : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਤਾਜ਼ਾ ਸਥਿਤੀ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਪਾਣੀ ਦਾ ਪੱਧਰ ਹੁਣ ਕਾਫੀ ਘੱਟ ਗਿਆ ਹੈ ਤੇ ਸਥਿਤੀ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਪਾਣੀ ਵਾਪਸ ਉਤਰਨ ਲੱਗ ਪਿਆ ਹੈ ਤੇ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਦਾ ਪੱਧਰ ਵੀ ਘੱਟ ਗਿਆ ਹੈ ਤੇ ਕੁਝ ਖੇਤਾਂ ਵਿੱਚੋਂ ਪਾਣੀ ਨਿਕਲ ਗਿਆ ਹੈ।....
ਨਗਰ ਨਿਗਮ ਮੋਹਾਲੀ ਵਲੋਂ ਇੱਕ ਕੁਇੰਟਲ ਸਿੰਗਲ ਯੂਜ਼ ਪਲਾਸਟਿਕ ਜ਼ਬਤ 
ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਮੁਹਿੰਮ ਜਾਰੀ ਵਿਕਰੇਤਾਵਾਂ ਅਤੇ ਲੋਕਾਂ ਨੂੰ ਪਲਾਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕੀਤਾ ਐੱਸ.ਏ.ਐੱਸ. ਨਗਰ, 19 ਜੁਲਾਈ : ਸ਼੍ਰੀਮਤੀ ਨਵਜੋਤ ਕੌਰ, ਕਮਿਸ਼ਨਰ, ਨਗਰ ਨਿਗਮ ਐਸ.ਏ.ਐਸ.ਨਗਰ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਵਿੱਚ ਵੱਖ-ਵੱਖ ਥਾਂਵਾ 'ਤੇ ਸਬਜ਼ੀ ਮੰਡੀਆਂ ਵਿੱਚ ਸਿਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗ ਸਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਟੀਮ ਦੀ ਅਗਵਾਈ ਸੰਯੁਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ ਵਲੋਂ ਕੀਤੀ ਗਈ। ਉਹਨਾਂ....
ਮੋਹਾਲੀ ’ਚ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਦੇ ਯਤਨ ਤੇਜ਼, ਡੀ ਸੀ ਨੇ ਬੁਲਾਈ ਨੰਬਰਦਾਰਾਂ ਦੀ ਮੀਟਿੰਗ
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ-ਸੀਟੂ ਅਤੇ ਐਕਸ-ਸੀਟੂ ਉਪਾਵਾਂ ਦੀ ਵਰਤੋਂ ਲਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਹਾਸਲ ਕਰਨ ਲਈ ਕਿਹਾ ਜ਼ਿਲ੍ਹੇ ਵਿੱਚ ਪੰਜ ਝੋਨੇ ਦੀ ਪਰਾਲੀ ਪ੍ਰਬੰਧਨ ਯੂਨਿਟ ਮੌਜੂਦ ਐਸ.ਏ.ਐਸ.ਨਗਰ, 19 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਣ ਤੋਂ ਹੀ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅੱਜ ਆਪਣੇ ਦਫ਼ਤਰ ਵਿਖੇ ਨੰਬਰਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਇਨ-ਸੀਟੂ ਅਤੇ....
ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਸਮੱਗਰੀ ਦੀ ਵੰਡ ਜਾਰੀ, ਸਤਲੁਜ ਦਾ ਪਾਣੀ ਉਤਰਣਾ ਸ਼ੁਰੂ
ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਨ ਪਿੰਡਾਂ ਦੇ ਦੌਰੇ 3200 ਤੋਂ ਵੱਧ ਰਾਸ਼ਨ ਕਿੱਟਾਂ, 3000 ਪਸ਼ੂ ਫੀਡ ਬੈਗ, ਹਰਾ ਚਾਰਾ, 805 ਤਰਪਾਲਾਂ ਵੰਡੀਆਂ ਐਨ.ਜੀ.ਓਜ਼ ਵੱਲੋਂ ਵੀ ਕੀਤੀ ਜਾ ਰਹੀ ਹੜ੍ਹ ਪੀੜਤਾਂ ਦੀ ਮਦਦ ਹਰੀ ਕੇ ਹੈਡ ਵਰਕਸ ਤੋਂ ਪਾਣੀ ਦੀ ਨਿਕਾਸੀ ਘੱਟ ਕੇ 44577 ਕਿਉਸਿਕ ਹੋਈ ਫ਼ਿਰੋਜ਼ਪੁਰ, 19 ਜੁਲਾਈ : ਸਤਲੁਜ ਦਰਿਆ ‘ਚ ਪਹਿਲਾਂ ਦੇ ਮੁਕਾਬਲੇ ਪਾਣੀ ਦਾ ਪੱਧਰ ਘੱਟ ਹੋਇਆ ਹੈ। ਹਰੀ ਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਘੱਟ ਕੇ 44577 ਕਿਉਸਿਕ ਅਤੇ....
ਹੜ੍ਹਾਂ ਮੌਕੇ ਵੱਡੀ ਨਦੀ ਉੱਛਲਣ ਕਰਕੇ ਪਾਣੀ ਦੀ ਵਾਪਸੀ ਰੋਕਣ ਲਈ ਬੰਦ ਕੀਤੇ ਜੈਕਬ ਡਰੇਨ ਦੇ ਫਲੱਡ ਗੇਟ ਮੁੜ੍ਹ ਖੋਲ੍ਹੇ
ਡੀ.ਸੀ. ਨੇ ਆਪਣੀ ਮੌਜੂਦਗੀ 'ਚ ਡਕਾਲਾ ਚੁੰਗੀ ਨੇੜੇ ਫਲੱਡ ਗੇਟ ਖੁਲਵਾਕੇ ਸ਼ਹਿਰ 'ਚ ਭਰੇ ਪਾਣੀ ਦੀ ਨਿਕਾਸੀ ਕਰਵਾਈ ਵੱਡੀ ਨਦੀ ਦਾ ਪਾਣੀ ਘੱਟਣ ਕਰਕੇ ਜੈਕਬ ਡਰੇਨ ਰਾਹੀਂ ਨਿਕਲੇਗਾ ਸ਼ਹਿਰ ਦਾ ਵਾਧੂ ਪਾਣੀ-ਸਾਕਸ਼ੀ ਸਾਹਨੀ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਨਿਗਮ ਤੇ ਡਰੇਨੇਜ ਵਿਭਾਗ ਦੇ ਇੰਜੀਨੀਅਰਾਂ ਦੀ ਟੀਮ ਰਹੀ ਮੌਜੂਦ ਪਟਿਆਲਾ, 19 ਜੁਲਾਈ : ਅੱਜ ਪਟਿਆਲਾ ਸ਼ਹਿਰ ਵਿਖੇ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਨੀਂਵੇ ਥਾਵਾਂ ਵਿਖੇ ਭਰੇ ਪਾਣੀ ਦੀ ਤੁਰੰਤ ਨਿਕਾਸੀ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ....
ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਕੀਤਾ ਗ੍ਰਿਫਤਾਰ 
ਫਿਰੋਜ਼ਪੁਰ, 19 ਜੁਲਾਈ : ਫਿਰੋਜ਼ਪੁਰ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀਐੱਸਪੀ ਸੁਸ਼ੀਲ ਕੁਮਾਰ ਨੂੰ 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਟੀਮ ਕਾਫੀ ਲੰਬੇ ਸਮੇਂ ਤੋਂ ਜਾਂਚ ਵਿਚ ਜੁਟੀ ਹੋਈ ਸੀ। ਖਬਰ ਮਿਲੀ ਹੈ ਕਿ ਡੀਐੱਸਪੀ ਸੁਸ਼ੀਲ ਕੁਮਾਰ ਨੇ ਕਤਲ ਦੇ ਮਾਮਲੇ ਵਿਚ ਆਈਜੀ ਦੇ ਨਾਂ ‘ਤੇ 20 ਲੱਖ ਰਿਸ਼ਵਤ ਦੀ ਮੰਗ....
ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਲੋਕ-ਵਿਧਾਇਕ ਬੁੱਧ ਰਾਮ
ਬੰਨ੍ਹ ਨੂੰ ਪੂਰਨ ਲਈ ਜੁਟੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਅਤੇ ਭਾਰਤੀ ਸੈਨਾ ਦੇ ਜਵਾਨਾਂ ਦੀ ਕੀਤੀ ਹੌਸਲਾ ਅਫਜਾਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ 24 ਘੰਟੇ ਹੜ੍ਹ ਪ੍ਰਭਾਵਿਤ ਖੇਤਰਾਂ ’ਤੇ ਨਜ਼ਰਸਾਨੀ, ਅਸੁਰੱਖਿਅਤ ਘਰਾਂ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ-ਡਿਪਟੀ ਕਮਿਸ਼ਨਰ ਵਿਧਾਇਕ ਬੁੱਧ ਰਾਮ ਸਮੇਤ ਡਿਪਟੀ ਕਮਿਸ਼ਨਰ, ਐਸ.ਐਸ.ਪੀ, ਅਤੇ ਐਸ.ਡੀ.ਐਮ ਨੇ ਹਰਿਆਣਾ ਦੀ ਹੱਦ ਵਿੱਚ ਸਿਧਾਣੀ ਨੇੜੇ ਵਰ੍ਹਦੇ ਮੀਂਹ ’ਚ ਪਏ ਪਾੜ ਨੂੰ ਪੂਰਨ ਦੀ ਪ੍ਰਕਿਰਿਆ ਲਿਆ ਜਾਇਜ਼ਾ ਮਾਨਸਾ, 19 ਜੁਲਾਈ : ਵਿਧਾਇਕ ਬੁਢਲਾਡਾ ਪ੍ਰਿੰਸੀਪਲ....
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਰਾਹਤ ਕੈਂਪਾ ਵਿਚ ਖ਼ੁਦ ਜਾ ਕੇ ਬੱਚਿਆਂ ਨੂੰ ਬਿਸਕੁਟ ਅਤੇ ਹੋਰ ਸਮੱਗਰੀ ਵੰਡੀ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ 24 ਘੰਟੇ ਮੁਸਤੈਦ-ਡਿਪਟੀ ਕਮਿਸ਼ਨਰ ਮਾਨਸਾ, 19 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਸਰਦੂਲਗੜ੍ਹ ਵਿਖੇ ਬਾਲ ਵਾਟਿਕਾ ਪਬਲਿਕ ਸਕੂਲ ਅਤੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਬਣੇ ਰਾਹਤ ਕੈਂਪਾਂ ਵਿਚ ਠਹਿਰੇ ਲੋਕਾਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਅਤੇ ਖਾਣਪੀਣ ਦੀ ਸਮੱਗਰੀ ਦਾ ਜਾਇਜ਼ਾ ਲਿਆ ਅਤੇ ਰਾਹਤ ਕੈਂਪਾਂ ਵਿਚ ਠਹਿਰੇ....
ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਦੂਲਗੜ੍ਹ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ
ਨੂੰ ਰਾਸ਼ਨ ਅਤੇ ਖਾਣ ਪੀਣ ਦਾ ਸਾਮਾਨ ਵੰਡਿਆ *ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਾਨੂੰਨੀ ਸੇਵਾਵਾਂ ਅਥਾਰਟੀ ਹਰ ਸਮੇਂ ਲੋਕਾਂ ਨਾਲ-ਸਕੱਤਰ ਗੁਰਜੀਤ ਕੌਰ ਢਿੱਲੋਂ ਮਾਨਸਾ, 19 ਜੁਲਾਈ : ਚੇਅਰਪਰਸਨ-ਕਮ-ਜਿਲ੍ਹਾ ਸ਼ੈਸਨ ਜੱਜ ਮਿਸ. ਪ੍ਰੀਤੀ ਸਾਹਨੀ ਦੇ ਨਿਰਦੇਸ਼ਾਂ ’ਤੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਦੂਲਗੜ੍ਹ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਗੁਰਜੀਤ ਕੌਰ ਢਿੱਲੋਂ ਅਤੇ ਸਬ ਡਵੀਜਨ ਦੇ ਜੱਜ ਸਾਹਿਬਾਨ ਮਿਸ. ਹਰਪ੍ਰੀਤ ਕੌਰ ਨਾਫਰਾ ਵੱਲੋਂ....
ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦਾ 100 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਇਆ
ਜਿਹੜੇ ਕਿਸਾਨਾਂ ਕੋਲ ਬਿਜਾਈ ਉਪਰੰਤ ਵਾਧੂ ਪਨੀਰੀ ਉਪਲੱਬਧ ਹੈ ਉਹ ਲੋੜਵੰਦ ਕਿਸਾਨਾਂ ਦੀ ਮਦਦ ਕਰਨ : ਮੁੱਖ ਖੇਤੀਬਾੜੀ ਅਫ਼ਸਰ ਮਾਨਸਾ, 19 ਜੁਲਾਈ : ਖੇਤੀਬਾੜੀ ਵਿਭਾਗ ਦੇ ਉਪਰਾਲੇ ਸਦਕਾ ਪੈਸਟੀਸਾਈਡ ਅਤੇ ਫਰਟੀਲਾਈਜਰ ਐਸੋਸੀਏਸ਼ਨ ਮਾਨਸਾ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦੀਆਂ ਵੱਖ ਵੱਖ ਕਿਸਮਾਂ ਦਾ ਕਰੀਬ 100 ਕੁਇੰਟਲ ਬੀਜ ਮੁਫਤ ਦਿੱਤਾ ਗਿਆ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਸੀ....
ਆਪਣੇ ਸਟਾਫ ਦੀ ਹੌਸਲਾ ਅਫਜ਼ਾਈ ਲਈ ਫੀਲਡ ਵਿਚ ਨਿਕਲੇ ਸਿਵਲ ਸਰਜਨ
ਸਿਹਤ ਕਰਮਚਾਰੀਆਂ ਦੀ ਮਿਹਨਤ ਨਾਲ ਲੋਕਾ ਨੂੰ ਮਿਲ ਰਹੀ ਹੈ ਸਿਹਤ ਸਹੂਲਤਾਂ ਫਾਜ਼ਿਲਕਾ 19 ਜੁਲਾਈ : ਪਿਛਲੇ ਕਾਫੀ ਦਿਨਾਂ ਤੋਂ ਹੜ ਪ੍ਰਭਾਵਿਤ ਪਿੰਡਾ ਵਿਚ ਦਿਨ ਰਾਤ ਡਿਊਟੀ ਕਰ ਰਹੇ ਸਿਹਤ ਵਿਭਾਗ ਦੀ ਸਟਾਫ ਦੀ ਹੌਸਲਾ ਅਫਜ਼ਾਈ ਲਈ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਫੀਲਡ ਵਿੱਚ ਨਿਕਲੇ ਅਤੇ ਸਿਹਤ ਕੈਂਪਾ ਦਾ ਦੌਰਾ ਕੀਤਾ ਅਤੇ ਮੌਕੇ ਦਾ ਜਾਇਜਾ ਲਿਆ। ਉਹਨਾ ਨੇ ਦੱਸਿਆ ਕਿ ਪਿੰਡਾ ਵਿਚ ਦਰਿਆ ਦਾ ਪਾਣੀ ਘਟ ਰਿਹਾ ਹੈ ਅਤੇ ਕੁਝ ਦਿਨਾਂ ਤਕ ਸਥਿਤੀ ਵਿਚ ਹੋਰ ਸੁਧਾਰ ਹੋਵੇਗਾ ਜਿਸ ਦੀ ਸਿਹਤ ਵਿਭਾਗ ਵਲੋ ਪੂਰੀ....
ਸੀਐਚਸੀ ਖੂਈਖੇੜਾ ਵਿੱਚ ਬਣਾਇਆ ਗਿਆ ਡੇਂਗੂ ਵਾਰਡ
ਵੱਖ-ਵੱਖ ਪਿੰਡਾਂ ਵਿੱਚ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ: ਡਾ: ਚਰਨਪਾਲ ਫਾਜ਼ਿਲਕਾ, 19 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਅੱਜ ਸੀ....
ਬੱਲੂਆਣਾ ਵਿਧਾਇਕ ਨੇ ਪਿੰਡਾਂ ਵਿਖੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
ਫਾਜਿਲਕਾ 19 ਜੁਲਾਈ : ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਅਤੇ ਪਿੰਡ ਕਟੈਹੜਾ ਵਿਖੇ ਇੰਟਰਲਾਕ ਗਲੀਆਂ ਅਤੇ ਨਾਲੀਆਂ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਬੱਲੂਆਣਾ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ।ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ....
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੈਮਿਸਟ ਐਸੋਸੀਏਸ਼ਨ ਨੇ ਸਿਹਤ ਵਿਭਾਗ ਨੂੰ ਦਿੱਤੀਆਂ ਦਵਾਈਆਂ
ਫਾਜ਼ਿਲਕਾ 19 ਜੁਲਾਈ : ਕੈਮਿਸਟ ਐਸੋਸੀਏਸ਼ਨ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਨੂੰ ਦਵਾਈਆਂ ਅਤੇ ਜ਼ਰੂਰੀ ਵਸਤਾਂ ਭੇਟ ਕੀਤੀਆਂ ਅਤੇ ਹੋਰ ਲੋੜ ਪੈਣ ’ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ: ਬਬੀਤਾ ਨੂੰ ਭੇਟ ਕੀਤਾ। ਜ਼ਿਕਰਯੋਗ ਹੈ ਕਿ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਇੱਕ ਜ਼ਰੂਰੀ ਮੀਟਿੰਗ ਹੋਈ, ਜਿਸ ਵਿੱਚ ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ ਹਾਜ਼ਰ ਸਨ, ਜਿਸ ਵਿੱਚ ਕੈਮਿਸਟ....
ਪਿੰਡ ਵਾਸੀਆਂ ਨੂੰ ਕੋਟਪਾ ਤਹਿਤ ਕੀਤਾ ਜਾਗਰੂਕ, ਚਲਾਨ ਕੱਟੇ
ਫਾਜ਼ਿਲਕਾ, 19 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਸਤੀਰਵਾਲਾ ਅਤੇ ਬਾਂਡੀਵਾਲਾ ਵਿਖੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਕੋਟਪਾ ਅਧੀਨ ਤੰਬਾਕੂ ਦੇ ਸੇਵਨ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਉਤਪਾਦ ਵੇਚਣ 'ਤੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ....