ਮਾਲਵਾ

ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ : ਕੈਬਨਿਟ ਮੰਤਰੀ ਬਲਕਾਰ ਸਿੰਘ
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਰਕਾਰੀ ਨੌਕਰੀ ਲਈ ਚੁਣੇ ਗਏ ਲੋੜਵੰਦ ਪਰਿਵਾਰਾਂ ਦੇ 25 ਨੌਜਵਾਨਾਂ ਨੂੰ ਸਨਮਾਨਿਤ ਕੀਤਾ ਮੁਫ਼ਤ ਕੋਚਿੰਗ ਦੇਣ ਲਈ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੀ ਵੀ ਕੀਤੀ ਸ਼ਲਾਘਾ ਲੁਧਿਆਣਾ, 16 ਜੁਲਾਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਹ ਜ਼ੋਰ ਦੇ ਕੇ ਕਿ ਕਿਹਾ ਕਿ ਸਿੱਖਿਆ ਹਰੇਕ ਵਰਗ ਦੇੇ ਵਿਕਾਸ ਦਾ ਆਧਾਰ ਹੁੰਦੀ....
ਸਰਦੂਲਗੜ੍ਹ ਦੇ ਚਾਂਦਪੁਰਾ ‘ਚ ਘੱਗਰ ਦਰਿਆ ਵਿੱਚ ਪਿਆ 80 ਫੁੱਟ ਪਾੜ 
ਸਰਦੂਲਗੜ੍ਹ, 15 ਜੁਲਾਈ : ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਰਹੀ ਘੱਗਰ ਦਰਿਆ ‘ਚ ਪਾਣੀ ਚੜ੍ਹਿਆ ਹੋਇਆ ਹੈ ਅਤੇ ਇਸ ਕਾਰਨ ਪਟਿਆਲਾ ਅਤੇ ਸੰਗਰੂਰ ‘ਚ ਲਗਾਤਾਰ ਹੜ੍ਹਾਂ ਕਾਰਨ ਨੁਕਸਾਨ ਹੋ ਰਿਹਾ ਹੈ। ਸੰਗਰੂਰ ਅਤੇ ਦਿੱਲੀ ਨੈਸ਼ਨਲ ਹਾਈਵੇ-52 ਟੁੱਟਿਆ ਗਿਆ ਹੈ। ਇਹ ਹਾਈਵੇ ਪੰਜਾਬ ਦੇ ਕਈ ਮੁੱਖ ਜ਼ਿਲ੍ਹਿਆਂ ਨੂੰ ਦਿੱਲੀ ਨਾਲ ਜੋੜਦਾ ਹੈ। ਇਸ ਕੌਮੀ ਮਾਰਗ ’ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਘੱਗਰ ਦਰਿਆ ਵਿੱਚ ਪਾਣੀ ਓਵਰਫਲੋ ਹੋ ਰਿਹਾ ਹੈ। ਪਾਣੀ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਕੰਕਰੀਟ ਦਾ ਬਣਿਆ....
ਸੂਬੇ 'ਚ ਹੜ੍ਹਾਂ ਨਾਲ 3 ਤੋਂ 4 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਕਿਸਾਨਾਂ ਦੀ ਖ਼ਰਾਬ ਹੋਈਆਂ ਜ਼ਮੀਨਾਂ ਦਾ ਸਰਕਾਰ ਪੂਰਾ ਮੁਆਵਜ਼ਾ ਦੇਵੇ : ਸੁਖਬੀਰ ਬਾਦਲ
ਡੇਰਾ ਬੱਸੀ, 15 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਸਰਕਾਰੀ ਇਸ਼ਤਿਹਾਰਾਂ ਅਤੇ ਰਾਜ ਦੇ ਹਵਾਈ ਜਹਾਜ਼ ਦੇ ਟੂਰ 'ਤੇ ਤੁਰੰਤ ਬੰਦ ਕਰ ਦੇਣ ਅਤੇ ਬਚੇ ਹੋਏ ਸੈਂਕੜੇ ਕਰੋੜਾਂ ਰੁਪਏ ਦੀ ਵਰਤੋਂ ਲਗਾਤਾਰ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਢੁਕਵੀਂ ਰਾਹਤ ਪ੍ਰਦਾਨ ਕਰਨ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰਸਿੰਘ ਬਾਦਲ ਨੇ ਹੜ੍ਹ ਤੋਂ ਪ੍ਰਭਾਵਿਤ ਇਲਾਕੇ ਦਾ ਦੌਰਾਨ ਕਰਨ ਉਪਰੰਤ ਕੀਤ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਇਸ....
ਕੈਬਨਿਟ ਮੰਤਰੀ ਚੀਮਾ ਅਤੇ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਪਾਣੀ ਵਧਣ ਕਾਰਨ ਪਿੰਡਾਂ ਦੇ ਸੰਪਰਕ ਨਾਲੋਂ ਟੁੱਟੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ‘ਤੇ ਪ੍ਰਗਟਾਈ ਸੰਤੁਸ਼ਟੀ : ਹਰਪਾਲ ਸਿੰਘ ਚੀਮਾ ਮੀਂਹਾਂ ਕਾਰਨ ਹੁੰਦੇ ਨੁਕਸਾਨ ਤੋਂ ਬਚਾਅ ਲਈ ਪੰਜਾਬ ਸਰਕਾਰ ਪੁਖ਼ਤਾ ਯੋਜਨਾ ਬਣਾਏਗੀ: ਅਮਨ ਅਰੋੜਾ ਮੂਨਕ, 15 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ....
ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗਜਨਾਂ ਲਈ ਲੇਖਕ ਅਤੇ ਪਾਠਕ ਵਜੋਂ ਸੇਵਾਵਾਂ ਦੇਣ ਦਾ ਸੱਦਾ
31 ਜੁਲਾਈ ਤੱਕ ਭੇਜੀਆਂ ਜਾ ਸਕਦੀਆਂ ਨੇ ਅਰਜ਼ੀਆਂ : ਡੀ.ਐਸ.ਐਸ.ਓ ਪਟਿਆਲਾ, 15 ਜੁਲਾਈ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਦਿਵਿਆਂਗਜਨਾਂ ਨੂੰ ਵਿੱਦਿਅਕ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਮੇਂ-ਸਮੇਂ ਤੇ ਪ੍ਰਕਾਸ਼ਿਤ ਹੁੰਦੀਆਂ ਨੌਕਰੀਆਂ/ਅਸਾਮੀਆਂ ਸਬੰਧੀ ਪ੍ਰੀਖਿਆ ਦੇਣ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ ਕਿਉਂਕਿ ਇਹ ਪ੍ਰੀਖਿਆਵਾਂ ਆਮ ਵਿਦਿਆਰਥੀਆਂ ਅਨੁਸਾਰ ਹੀ ਲਈਆਂ ਜਾਂਦੀਆਂ ਹਨ। ਇਨ੍ਹਾਂ ਦਿਵਿਆਂਗਜਨਾਂ ਨੂੰ ਵਿਭਾਗੀ....
ਲੋੜਵੰਦ ਰੈੱਡ ਕਰਾਸ ਪਟਿਆਲਾ ਤੋਂ ਲੈ ਸਕਦੇ ਨੇ ਘਰ ਦਾ ਜ਼ਰੂਰੀ ਸਾਮਾਨ
ਹੈਲਪ ਲਾਈਨ ਨੰਬਰ 9814067647 ’ਤੇ ਕੀਤਾ ਜਾ ਸਕਦੇ ਸੰਪਰਕ ਪਟਿਆਲਾ 15 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋੜਵੰਦ ਲੋਕਾਂ ਲਈ ਰੇਡ ਕਰਾਸ ਪਟਿਆਲਾ ਵਲੋਂ ਬਰਤਨਾਂ, ਕੱਪੜਿਆਂ ਸਮੇਤ ਘਰ ਦਾ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਲੋੜਵੰਦ ਵਿਅਕਤੀ ਜ਼ਿਲ੍ਹਾ ਅੰਗਹੀਣ ਤੇ ਮੁੜ ਵਸੇਬਾ ਕੇਂਦਰ ਜੇਲ ਰੋਡ ਪਟਿਆਲਾ ਦੇ ਦਫ਼ਤਰ ਵਿਖੇ ਜਾਂ ਫੇਰ ਫੋਨ ਨੰਬਰ 9814067647 ਉੱਤੇ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਹੋਰ....
ਪਟਿਆਲਾ 'ਚ ਲੱਗੀ ਲੋਕ ਅਦਾਲਤ 'ਚ 111 ਕੇਸਾਂ ਦਾ ਹੋਇਆ ਨਿਪਟਾਰਾ 
ਪਟਿਆਲਾ, 15 ਜੁਲਾਈ : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਦੇਖ-ਰੇਖ ਹੇਠ 15 ਜੁਲਾਈ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿਖੇ ਮੋਟਰ ਐਕਸੀਡੈਂਟ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਪਟਿਆਲਾ ਵਿੱਚ 03 ਨਿਆਇਕ ਬੈਂਚਾਂ ਦਾ....
ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਵਧਾਏ  : ਸਿਵਲ ਸਰਜਨ
ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਕਰਵਾਈ ਸਪਰੇਅ ਦਾ ਨਿਰੀਖਣ ਕੀਤਾ ਪਟਿਆਲਾ, 15 ਜੁਲਾਈ : ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ....
ਡਿਪਟੀ ਕਮਿਸ਼ਨਰ ਨੇ ਕੋਹੇਨੂਰ ਇਨਕਲੈਵ 'ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਪਟਿਆਲਾ, 15 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਹੇਨੂਰ ਇਨਕਲੈਵ ਵਿੱਚ ਹੜ੍ਹਾਂ ਤੋਂ ਬਾਅਦ ਵੱਖ ਵੱਖ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਗੁਰਪ੍ਰੀਤ ਸਿੰਘ ਥਿੰਦ ਤੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਸੀਵਰੇਜ ਦੇ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ....
ਡੀਸੀ ਜੈਨ ਨੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਕਿਹਾ
ਪੀਣ ਵਾਲੇ ਪਾਣੀ ਦੀ ਵੱਡੇ ਪੱਧਰ ਤੇ ਸੈਂਪਲਿੰਗ ਦੇ ਆਦੇਸ਼ ਲੋਕਾਂ ਨੂੰ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧ ਕੇ ਪੀਣ ਦੀ ਅਪੀਲ ਐਸ.ਏ.ਐਸ.ਨਗਰ, 15 ਜੁਲਾਈ : ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ, ਜੋ ਕਿ ਹੜ੍ਹਾਂ ਤੋਂ ਬਾਅਦ ਵੱਧ ਰਹੀਆਂ ਹਨ, ਤੋਂ ਜ਼ਿਲ੍ਹੇ ਦੇ ਲੋਕਾਂ ਨੂੰ ਬਚਾਉਣ ਲਈ, ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਆਪਣੀ ਪ੍ਰਸ਼ਾਸਕੀ ਟੀਮ ਦੇ ਤਿੰਨ ਪ੍ਰਮੁੱਖ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਇਨ੍ਹਾਂ....
ਪ੍ਰਸ਼ਾਸਨ ਨੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਐਡਵਾਈਜ਼ਰੀ ਜਾਰੀ ਕੀਤੀ 
ਜ਼ਿਲ੍ਹੇ ਵਿੱਚ ਡਾਇਰੀਆ ਦੇ ਇਲਾਜ ਅਧੀਨ 36 ਕੇਸ- ਡੀ ਸੀ ਆਸ਼ਿਕਾ ਜੈਨ ਡੀਸੀ ਮੋਹਾਲੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਪਾਣੀ ਦੀ ਸ਼ੁੱਧਤਾ ਲਈ ਕਲੋਰੀਨ ਗੋਲੀਆਂ ਦੀ ਵਰਤੋਂ ਜਾਂ ਕੇਵਲ ਉਬਲੇ ਹੋਏ ਪਾਣੀ ਦਾ ਸੇਵਨ ਕਰਨ ਲਈ ਕਿਹਾ ਐਸ.ਏ.ਐਸ.ਨਗਰ, 15 ਜੁਲਾਈ : ਬਲੌਂਗੀ ਅਤੇ ਬੱਡਮਾਜਰਾ ਵਿਖੇ ਦਸਤ ਦੇ ਕੁਝ ਮਾਮਲਿਆਂ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ, ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਲੋਕਾਂ ਲਈ ਇੱਕ ਵਿਸਥਾਰਤ....
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਸਤਲੁਜ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਧਿਕਾਰੀਆਂ ਨੂੰ ਟੁੱਟੀਆਂ ਸੜਕਾਂ ਤੇ ਗੱਟੀ ਰਾਜੋ ਕੇ ਪੁੱਲ ਦੇ ਨਾਲ ਬੰਨ ਨੂੰ ਮਜ਼ਬੂਤ ਕਰਨ ਦੀ ਹਦਾਇਤ ਐਨਜੀਓ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਲਈ ਨਿਭਾਈ ਜਾ ਰਹੇ ਯੋਗਦਾਨ ਦੀ ਭਰਪੂਰ ਸਰਹਾਣਾ ਕੀਤੀ ਫ਼ਿਰੋਜ਼ਪੁਰ, 15 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਭੁਪਿੰਦਰ ਸਿੰਘ ਵਲੋਂ ਸਤਲੁਜ ਦੇ ਪਾਣੀ ਤੋਂ ਪ੍ਰਭਾਵਿਤ ਸਰਹੱਦੀ ਪਿੰਡਾਂ ਗੱਟੀ ਰਾਜੋ ਕੇ, ਟੇਂਡੀ ਵਾਲਾ, ਭਖੜਾ, ਜੱਲੋ ਕੇ ਸਮੇਤ ਵੱਡੀ ਗਿਣਤੀ ਵਿੱਚ ਪਿੰਡ....
ਖੇਤੀਬਾੜੀ ਮੰਤਰੀ ਨੇ ਹਲਕਾ ਲੰਬੀ ਦੇ ਪਿੰਡ ਰੋੜਾਂਵਾਲੀ, ਵਣਵਾਲਾ ਅਨੂੰ ਅਤੇ ਵੜਿੰਗ ਖੇੜਾ ਵਿਖੇ ਵੱਖ ਵੱਖ ਵਿਕਾਸ ਪ੍ਰੋਜੈਕਟਸ਼ ਦੇ ਰੱਖੇ ਨੀਂਹ ਪੱਥਰ
ਵਿਕਾਸ ਕਾਰਜਾਂ ਤੇ ਆਵੇਗਾ ਲਗਭਗ 2 ਕਰੋੜ ਦਾ ਖਰਚ :. ਖੁੱਡੀਆਂ ਸ੍ਰੀ ਮੁਕਤਸਰ ਸਾਹਿਬ 15 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਮਨੋਬਲ ਲੈ ਕੇ ਸੱਤਾ ਵਿਚ ਆਈ ਹੈ। ਜਿਸ ਕਾਰਨ ਪੰਜਾਬ ਸਰਕਾਰ ਵਲੋਂ ਲੋਕ ਸਮੱਸਿਆਵਾਂ ਨੂੰ ਪਹਿਲੇ ਸਾਲ ਵਿਚ ਹੀ ਹੱਲ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਗੱਲ ਅੱਜ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ....
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਰੱਖ ਰਿਹੈ ਖਾਸ ਖਿਆਲ
ਢੁਕਵੀਆਂ ਮੈਡੀਕਲ ਟੀਮਾਂ ਦੀ ਹੋ ਚੁੱਕੀ ਤਾਇਨਾਤੀ, ਕਰ ਰਹੀਆਂ 24 ਘੰਟੇ ਡਿਊਟੀ-ਡਿਪਟੀ ਕਮਿਸ਼ਨਰ ਮੋਗਾ, 15 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹਾ ਮੋਗਾ ਵਿੱਚ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਤੱਕ ਰਸਦ ਵਸਤਾਂ ਪਹੁੰਚਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਮੋਗਾ ਵਿੱਚ ਧਰਮਕੋਟ ਦੇ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਕਰ ਰਿਹਾ ਹੈ। ਉਨ੍ਹਾਂ ਦੀ 24 ਘੰਟੇ....
ਹੜ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂ ਪਾਲਣ ਵਿਭਾਗ ਮੋਗਾ ਪਸ਼ੂਆਂ ਦੀ ਕਰ ਰਿਹੈ ਦਿਨ ਰਾਤ ਦੇਖ-ਰੇਖ
5 ਰੇਪਿਡ ਰਿਸਪਾਂਸ ਟੀਮਾਂ ਪਸੂਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਕਰ ਰਹੀਆਂ ਕੰਮ : ਡਿਪਟੀ ਡਾਇਰੈਕਟਰ ਡਿਪਟੀ ਡਾਇਰੈਕਟਰ ਨੇ ਲੋਕਾਂ ਨੂੰ ਪਸੂਆਂ ਲਈ ਵੱਧ ਤੋਂ ਵੱਧ ਦਾਨ ਕਰਨ ਦੀ ਕੀਤੀ ਅਪੀਲ ਮੋਗਾ 15 ਜੁਲਾਈ : ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸੂ ਪਾਲਣ ਵਿਭਾਗ ਮੋਗਾ ਹੜਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਪਸੂਧਨ ਦੀ ਰਖਵਾਲੀ ਅਤੇ ਉਹਨਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ।ਜ਼ਿਲਾ ਮੋਗਾ ਵਿੱਚ ਹੜਾਂ ਕਾਰਨ ਦਰਿਆ ਦੇ....