ਮਾਲਵਾ

ਡੀ.ਸੀ. ਫਰੀਦਕੋਟ ਨੇ ਸ਼ਹੀਦ ਦੀ ਪਤਨੀ ਨੂੰ ਸੌਂਪਿਆ ਨਿਯੁਕਤੀ ਪੱਤਰ
ਫਰੀਦਕੋਟ 22 ਜੂਨ : ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਮਾਣ ਅਤੇ ਸ਼ੁਕਰਾਨੇ ਦੀ ਨੌਕਰੀ ਦੇਣ ਦੀਆਂ ਹਦਾਇਤਾਂ ਤੇ ਸ੍ਰੀਮਤੀ ਸੁਮਨਦੀਪ ਕੌਰ ਪਤਨੀ ਸਿਪਾਹੀ ਪ੍ਰਭਜੋਤ ਸਿੰਘ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਲਰਕ (ਗਰੁੱਪ ਸੀ) ਦੀ ਆਸਾਮੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪ੍ਰਸੋਨਲ ਵਿਭਾਗ ਦੀਆਂ....
ਸ਼ਹਿਰ ਦੀ ਸਾਫ—ਸਫਾਈ ਰੱਖਣ ਵਿਚ ਵਿਚ ਨਿਵਾਸੀ ਨਗਰ ਨਿਗਮ ਨੂੰ ਦੇਣ ਆਪਣਾ ਸਹਿਯੋਗ—ਸੇਨੂ ਦੁੱਗਲ
ਫਾਜ਼ਿਲਕਾ, 22 ਜੂਨ : ਨਗਰ ਨਿਗਮ ਕਮਿਸ਼ਨਰ—ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਚੋਖੇ ਅਬੋਹਰ ਪ੍ਰੋਜੈਕਟ ਤਹਿਤ ਹਰ ਘਰ ਤੇ ਵਪਾਰਕ ਅਦਾਰੇ ਨੂੰ ਸਾਫ—ਸੁਥਰਾ ਰੱਖਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਸਫਾਈ ਸੇਵਕ ਵੇਲਫੇਅਰ ਸੋਸਾਇਟੀ ਦੇ ਸਫਾਈ ਸੇਵਕਾਂ ਵੱਲੋਂ ਸ਼ਹਿਰ ਵਿਚੋਂ ਗਿੱਲਾ ਤੇ ਸੂਕਾ ਕੂੜਾ ਅਲੱਗ—ਅਲੱਗ ਇਕਠਾ ਕੀਤਾ ਜਾਂਦਾ ਹੈ। ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸਫਾਈ ਸੇਵਕਾਂ ਵੱਲੋਂ ਤਨਦੇਹੀ ਨਾਲ ਡਿਉਟੀ ਨਿਭਾਉਂਦਿਆਂ....
ਯੂਡੀਆਈਡੀ ਵਿੱਚ ਜ਼ਿਲ੍ਹਾ ਬਰਨਾਲਾ ਸੂਬੇ ਭਰ ਵਿੱਚੋਂ ਮੋਹਰੀ, ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
ਦਿਵਿਆਂਗਜਨ ਦੇ ਯੂਡੀਆਈ ਕਾਰਡ ਬਣਾਉਣ ਦਾ 65 ਫ਼ੀਸਦੀ ਟੀਚਾ ਪੂਰਾ ਦਿਵਿਆਂਗ ਪੈਨਸ਼ਨਰਾਂ ਨੂੰ ਹਰ ਮਹੀਨੇ ਜਾਰੀ ਕੀਤੀ ਜਾਂਦੀ ਹੈ 1.17 ਕਰੋੜ ਦੀ ਪੈਨਸ਼ਨ ਬਰਨਾਲਾ, 22 ਜੂਨ : ਯੂਡੀਆਈਡੀ (ਯੂਨੀਕ ਡਿਸੇਬਿਲਿਟੀ ਆਇਡੈਂਟੀਫਿਕੇਸ਼ਨ ਕਾਰਡ) ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਨੇ ਸੂਬੇ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸਬੰਧਤ ਵਿਭਾਗਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੇ 65.73 ਫ਼ੀਸਦੀ ਯੂ....
ਸਿਹਤ ਬਲਾਕ ਤਪਾ ਅਧੀਨ 26 ਜੂਨ ਤੱਕ ਮਨਾਇਆ ਜਾਵੇਗਾ ਯੋਗ ਹਫ਼ਤਾ 
ਗੈਰ ਸੰਚਾਰੀ ਰੋਗਾਂ ਤੋਂ ਦੂਰ ਰੱਖਦੈ ਯੋਗਾ- ਡਾ. ਕੰਵਲਜੀਤ ਬਾਜਵਾ ਤਪਾ, 22 ਜੂਨ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਯੋਗ ਹਫ਼ਤਾ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਲਈ 26 ਜੂਨ ਤੱਕ ਵਿਸ਼ੇਸ਼ ਯੋਗ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ....
ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ
ਕਰਜ਼ਿਆਂ ਦੀ ਵੰਡ ਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਕੀਤੀਆਂ ਵਿਚਾਰਾਂ ਬਰਨਾਲਾ, 22 ਜੂਨ : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹੇ ਦੀ 65ਵੀਂ ਮਾਰਚ 2023 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਸਮਿਤੀ, ਜ਼ਿਲ੍ਹਾ ਸਲਾਹਕਾਰ ਰੀਵਿਊ ਸਮਿਤੀ ਅਤੇ ਜ਼ਿਲ੍ਹਾ ਲੈਵਲ ਸਕਿਉਰਟੀ ਸਮਿਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ਼) ਟੀ ਬੈਨਿਥ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2022-23 ਦੀ ਮਾਰਚ 2023 ਦੀ ਤਿਮਾਹੀ ਤੱਕ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਤੇ....
ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਵਿਸ਼ਵ ਯੋਗਾ ਦਿਵਸ ਮਨਾਇਆ
ਲੁਧਿਆਣਾ 22 ਜੂਨ : ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਕੱਲ ਵਿਸ਼ਵ ਦਿਵਸ ਯੋਗ ਮਨਾਉਣ ਲਈ ਵਿਸ਼ੇਸ਼ ਸਮਾਗਮ ਕੀਤੇ | ਇਸ ਸੰਬੰਧੀ ਇੱਕ ਸਮਾਗਮ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਟਾਫ ਮੈਂਬਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਇੱਕ ਰੋਜਾ ਯੋਗ ਸਾਧਨਾ ਕੈਂਪ ਦੇ ਰੂਪ ਵਿੱਚ ਕਰਵਾਇਆ ਗਿਆ| ਇਸ ਕੈਂਪ ਵਿੱਚ ਕਿਸਾਨ ਕਲੱਬ ਦੇ ਮੈਂਬਰਾਂ ਤੋਂ ਇਲਾਵਾ 40 ਦੇ ਕਰੀਬ ਲੋਕ ਸ਼ਾਮਿਲ ਹੋਏ | ਇਸ ਮੌਕੇ ਤੇ ਡਾ ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ, ਸਕਿੱਲ....
ਪੀ.ਏ.ਯੂ. ਦੇ ਸਾਬਕਾ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕੀਤੀਆਂ
ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸਾਬਕਾ ਵਿਦਿਆਰਥੀਆਂ ਨੂੰ ਇਹਨਾਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਲੁਧਿਆਣਾ 22 ਜੂਨ : ਬੀਤੇ ਦਿਨੀਂ ਦੁਨੀਆਂ ਭਰ ਵਿੱਚ ਵਸਦੇ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦੀਆਂ ਖਬਰਾਂ ਸਾਹਮਣੇ ਆਈਆਂ | ਇਸ ਸੰਬੰਧੀ ਇੱਕ ਸੂਚਨਾ ਅਨੁਸਾਰ ਸਿਡਨੀ ਵਿੱਚ ਕਾਉਂਸਲਰ ਅਤੇ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਡਾ. ਮੋਨਿੰਦਰਜੀਤ ਸੰਧਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ | ਜ਼ਿਕਰਯੋਗ ਹੈ ਕਿ ਸ਼੍ਰੀ....
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ
ਲੁਧਿਆਣਾ, : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ ਜੂਨ 22, 2023 ਨੂੰ ਸੈਲਫ਼ ਹੈਲਪ ਗਰੁੱਪਾਂ ਨੂੰ ਸਸ਼ਕਤੀਕਰਨ ਕਰਨ ਦੇ ਸੰਬੰਧ ਵਿੱਚ ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ਵਿਸ਼ੇ ਉੱਪਰ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਡਾ ਸਤਬੀਰ....
ਕਬੱਡੀ ਖਿਡਾਰੀ ਕਿੰਦਾ ਤੇ ਉਸਦੀ ਮਾਂ ’ਤੇ ਹੋਏ ਹਮਲੇ ਮਾਮਲੇ ’ਚ 4 ਲੋਕਾਂ ਨੂੰ 4 ਪਿਸਤੌਲਾਂ ਅਤੇ 8 ਲੱਖ ਨਗਦੀ ਸਣੇ ਗ੍ਰਿਫ਼ਤਾਰ 
ਬੱਧਨੀ ਕਲ੍ਹਾਂ ਦੇ ਕਬੱਡੀ ਖਿਡਾਰੀ ਦੀ ਮਾਂ ਤੇ ਜਾਨਲੇਵਾ ਹਮਲੇ ਦੇ ਇਲਜ਼ਾਮ ਬੱਧਨੀ, 22 ਜੂਨ : ਪਿੰਡ ਬੱਧਨੀ ਕਲ੍ਹਾਂ ਦੇ ਇੱਕ ਕਬੱਡੀ ਖਿਡਾਰੀ ਦੇ ਘਰ ਤੇ ਦੇਰ ਰਾਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਖ਼ੁਦ ਲਾਈਵ ਹੋ ਕੇ ਆਪਣੀ ਮਾਂ ਤੇ ਹਮਲਾ ਕਰਨ ਦੇ ਇਲਜ਼ਾਮ ਲਾਏ। ਕਬੱਡੀ ਖਿਡਾਰੀ ਦੇ ਇਲਜ਼ਾਮ ਨੇ ਕਿ ਉਸਦੀ ਗੇਮ ਕਰਕੇ ਉਹਨਾਂ ਦੇ ਘਰ ਤੇ ਹਮਲਾ ਕੀਤਾ ਗਿਆ। ਵੀਡੀਓ ਵਿੱਚ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਨਾਲ ਹੀ ਉਸਦੀ ਮਾਤਾ ਖੂਨ ਨਾਲ ਲਥਪਥ ਨਜ਼ਰ ਆ ਰਹੀ....
ਸ਼੍ਰੋਮਣੀ ਕਮੇਟੀ ਨੂੰ ਸਿਆਸਤ ਦੀ ਬਜਾਏ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਨਾ ਚਾਹੀਦਾ ਹੈ : ਕੈਬਨਿਟ ਮੰਤਰੀ ਜਿੰਪਾ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਮਾਲ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਜਾਰੀ : ਕੈਬਨਿਟ ਮੰਤਰੀ ਜਿੰਪਾ ਮਾਲ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਦੀ ਤਰਫੋਂ ਖੰਨਾ ਵਿਖੇ 7ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਹੋਣਾ ਚਾਹੀਦਾ ਹੈ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਖੰਨਾ, 22 ਜੂਨ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ....
ਕੇਂਦਰੀ ਮੰਤਰੀ ਸ਼ੇਖਾਵਤ ਨੂੰ ਈ-ਫਾਰਮੇਸੀ 'ਤੇ ਪਾਬੰਦੀ ਲਾਉਣ ਲਈ ਦਿੱਤਾ ਮੰਗ ਪੱਤਰ 
ਬਠਿੰਡਾ, 22 ਜੂਨ : ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂ ਵਾਲੀ ਦੀ ਅਗਵਾਈ ਹੇਠ ਈ ਫਾਰਮੇਸੀ ਖਿਲਾਫ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਪੰਜਾਬ ਭਾਜਪਾ ਦੇ ਮੀਡੀਆ ਕਨਵੀਨਰ ਸੁਨੀਲ ਸਿੰਗਲਾ ਵੀ ਮੌਜੂਦ ਸਨ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਦੇਸ਼ ਭਰ 'ਚ ਕਰੀਬ 12.40 ਲੱਖ ਲੋਕ ਦਵਾਈਆਂ ਦਾ ਕਾਰੋਬਾਰ ਕਰਕੇ ਆਪਣਾ ਅਤੇ....
ਐਸ ਏ ਐਸ ਨਗਰ ਵਿੱਚ ਸਿਟੀ ਬੱਸ ਸੇਵਾ ਦੀ ਚਲਾਉਣ ’ਤੇ ਵਿਚਾਰ : ਆਸ਼ਿਕਾ ਜੈਨ
ਮੁਢਲੇ ਤੌਰ ’ਤੇ ਇਲੈਕਟ੍ਰਿਕ ਵਾਹਨਾਂ ਨਾਲ 10 ਰੂਟ ਕਵਰ ਕੀਤੇ ਜਾਣਗੇ ਸੜ੍ਹਕਾਂ ’ਤੇ ਪ੍ਰਦੂਸ਼ਣ ਅਤੇ ਟ੍ਰੈਫਿਕ ਘਟਾਉਣ ਦੇ ਉਦੇਸ਼ ਨਾਲ ਚੁੱਕਿਆ ਜਾਵੇਗਾ ਕਦਮ ਡੀ ਸੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਐਸ.ਏ.ਐਸ.ਨਗਰ, 22 ਜੂਨ : ਐਸ.ਏ.ਐਸ.ਨਗਰ ਸ਼ਹਿਰ ਦੀਆਂ ਸੜ੍ਹਕਾਂ ’ਤੇ ਪ੍ਰਦੂਸ਼ਣ ਅਤੇ ਟ੍ਰੈਫਿਕ ਘਟਾਉਣ ਲਈ ਸਿਟੀ ਬੱਸ ਸੇਵਾ ਸ਼ੁਰੂ ਕਰਨ ’ਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਦੀ ਸਫ਼ਲਤਾ/ ਸੰਭਾਵਨਾ ਦਾ ਪਤਾ ਲਾਉਣ ਲਈ ਸਰਵੇਖਣ ਕੀਤਾ ਜਾ ਰਿਹਾ ਹੈ। ਇਹ....
ਪੀਐਸਪੀਸੀਐਲ ਨੇ ਬਿਜਲੀ ਚੋਰੀ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ
ਪਟਿਆਲਾ, 22 ਜੂਨ : ਪੀ.ਐਸ.ਪੀ.ਸੀ.ਐਲ. ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਨਾਲ ਸਾਂਝੇ ਤੌਰ ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਇੱਕ ਜ਼ੋਰਦਾਰ ਮੁਹਿੰਮ ਚਲਾਈ ਹੈ ਅਤੇ ਇਸ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੀਐਸਪੀਸੀਐਲ ਦੇ ਬੁਲਾਰੇ ਨੇ ਪ੍ਰੈਸ ਨੋਟ ਰਾਹੀਂ ਕੀਤਾ। ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ....
ਪੁਲਿਸ ਪਾਰਟੀ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦੇ ਚਾਰ ਮੈਂਬਰ ਕਾਬੂ 
ਜਗਰਾਉਂ, 22 ਜੂਨ : ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ.ਪੀ (ਆਈ) ਹਰਿੰਦਰ ਸਿੰਘ ਪਰਮਾਰ ਅਤੇ ਡੀ.ਐਸ.ਪੀ ਰਾਏਕੋਟ ਰਛਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਇੰਸਪੈਕਟਰ ਹਰਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਰਾਏਕੋਟ ਅਤੇ ਚੌਂਕੀ ਲੋਹਟ ਬੱਦੀ ਦੇ ਇੰਚਾਰਜ ਸੁਖਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਦੀ ਅਗੇਤੀ ਵਿਉਂਤਬੰਦੀ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੰਟਿੰਗ
ਜਿ਼ਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦਾ ਬਿਨ੍ਹਾਂ ਸਾੜੇ ਢੁਕਵਾਂ ਨਿਪਟਾਰਾ ਕਰਨ ਲਈ ਵਿਉਂਤਬੰਦੀ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 21 ਜੂਨ : ਖੇਤਾਂ ਵਿੱਚ ਝੋਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਗੇਤੀ ਵਿਉਂਤਬੰਦੀ ਕਰਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ....