ਮਾਲਵਾ

ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਫਾਜਿਲਕਾ 21 ਜੂਨ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜੋ ਯੁਵਕ ਫੌਜ਼, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ।ਉਨ੍ਹਾਂ ਯੁਵਕਾਂ ਨੂੰ ਫਿ਼ਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ....
ਜੁੁਡੀਸ਼ੀਅਲ ਕੋਰਟ ਕੰਪਲੈਕਸ ਫਾਜਿਲਕਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਫਾਜਿਲਕਾ 21 ਜੂਨ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਜਤਿੰਦਰ ਕੌਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਫਾਜ਼ਿਲਕਾ ਦੀ ਰਹਿਨੁੁਮਾਈ ਹੇਠ ਜੁੁਡੀਸ਼ੀਅਲ ਕੋਰਟ ਕੰਪਲੈਕਸ ਫਾਜਿਲਕਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਅ। ਇਸ ਮੋਕੇ ਤੇ ਮੈਡਮ ਜਤਿੰਦਰ ਕੌਰ, ਮਾਨਯੋਗ ਜਿਲ੍ਹਾ ਤੇ ਸੈਸ਼ਨਜ਼ ਜੱਜ ਫਾਜ਼ਿਲਕਾ, ਸ਼੍ਰੀ ਜਗਮੋਹਨ ਸਿੰਘ ਸੰਘੇ ਮਾਨਯੋਗ ਵਧੀਕ ਜਿਲ੍ਹਾ ਤੇ ਸੈਸ਼ਨਜ਼ ਜੱਜ ਫਾਜ਼ਿਲਕਾ, ਸ਼੍ਰਰੀ ਪਰਵੀਨ ਸਿੰਘ, ਮਾਨਯੋਗ....
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨਕਾਂ ਨੇ ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਦਿੱਤੇ ਸੁਝਾਵ
ਫਾਜ਼ਿਲਕਾ ਅਤੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਨਰਮੇ ਦੀ ਫਸਲ ਦਾ ਕੀਤਾ ਸਰਵੇਖਣ ਫਾਜ਼ਿਲਕਾ 21 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐੱਸ.ਐੱਸ. ਗੋਸਲ ਦੀ ਅਗਵਾਈ ਅਤੇ ਪ੍ਰਸਾਰ ਨਿਰਦੇਸ਼ਕ ਡਾ. ਗੁਰਮੀਤ ਸਿੰਘ ਬੁੱਟਰ ਦੇ ਨਿਰਦੇਸ਼ਾਂ ਅਨੁਸਾਰ ਪਿਛਲੇ ਤਿੰਨ ਦਿਨਾਂ ਵਿੱਚ ਪੀ.ਏ.ਯੂ ਦੇ ਫਾਰਮਰ ਸਲਾਹਕਾਰ ਸੇਵਾ ਕੇਂਦਰ ਅਤੇ ਖੇਤਰੀ ਖੋਜ ਕੇਂਦਰ ਅਬੋਹਰ ਦੇ ਵਿਗਿਆਨੀਆਂ ਡਾ. ਅਨਿਲ ਸਾਗਵਾਨ, ਡਾ. ਮਨਪ੍ਰੀਤ ਸਿੰਘ ਅਤੇ ਡਾ. ਜਗਦੀਸ ਅਰੋੜਾ ਨੇ ਅਬੋਹਰ ਅਤੇ ਫਾਜ਼ਿਲਕਾ ਦੇ....
ਮਾਨਸਿਕ ਅਤੇ ਸਰੀਰਕ ਸੰਤੁਲਨ ਲਈ ਯੋਗ ਲਾਹੇਵੰਦ : ਡਿਪਟੀ ਕਮਿਸ਼ਨਰ
ਵੱਡੀ ਗਿਣਤੀ ਵਿਚ ਯੋਗ ਕਰਨ ਪਹੁੰਚੇ ਪਿੰਡ ਵਾਸੀ ਜ਼ਿਲ੍ਹੇ ਦੇ ਲਗਭਗ 23 ਪਿੰਡਾਂ ਦੇ ਸਾਂਝੇ ਜਲ ਤਲਾਬਾਂ ਨਜ਼਼ਦੀਕ ਪਿੰਡ ਵਾਸੀਆਂ ਨੇ ਕੀਤਾ ਯੋਗ ਫਾਜ਼ਿਲਕਾ 21 ਜੂਨ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਗਰਾਮ ਸੀਐਮ ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਹਾਈ ਸਿੱਧ ਹੋਵੇਗਾ। ਜਿਸ ਤਹਿਤ ਹੀ ਫਾਜ਼ਿਲਕਾ ਦੇ ਸਾਂਝੇ ਜਲ ਤਲਾਬਾਂ ਵਿਖੇ ਯੋਗ ਦਿਵਸ ਮਨਾਇਆ ਗਿਆ। ਮੌਜੂਦਾ ਸਮੇਂ ਵਿੱਚ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ....
ਫਾਜ਼ਿਲਕਾ ਜਿਲ੍ਹੇ ਵਿੱਚ ਬਲਾਕ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਖੇ ਯੋਗ ਕੈਂਪ ਆਯੋਜਿਤ ਕੀਤੇ ਗਏ
ਫਾਜ਼ਿਲਕਾ, 21 ਜੂਨ : ਸਹਾਇਕ ਸਿਵਲ ਸਰਜਨ ਡਾ ਬਬੀਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜਿਲ੍ਹੇ ਵਿੱਚ ਬਲਾਕ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਖੇ ਯੋਗ ਕੈਂਪ ਆਯੋਜਿਤ ਕੀਤੇ ਗਏ। ਡਾ. ਬਬੀਤਾ ਨੇ ਦੱਸਿਆ ਕਿ ਯੋਗਾ ਕਰਨ ਨਾਲ ਜਿਥੇ ਸਰੀਰਕ ਸ਼ਕਤੀ ਮਿਲਦੀ ਹੈ ਉਸਦੇ ਨਾਲ-ਨਾਲ ਅੰਦਰੂਨੀ ਤਾਕਤ ਵੀ ਪੈਦਾ ਹੁੰਦੀ ਹੈ ਅਤੇ ਅੱਜ ਦੇ ਪਦਾਰਥਵਾਦ ਯੁੱਗ ਵਿਚ ਯੋਗਾ ਸੰਜੀਵਨੀ ਬੂਟੀ ਦੀ ਭੂਮਿਕਾ ਨਿਭਾ ਰਿਹਾ ਹੈ। ਉਨਾਂ ਕਿਹਾ ਕਿ ਯੋਗ ਆਸਨ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬੀਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ....
ਜਿਸ ਪਿੰਡ ਵਿਚ ਨਹੀਂ ਸੜੇਗੀ ਪਰਾਲੀ, ਉਸ ਪਿੰਡ ਵਿਚ 10 ਲੱਖ ਦੇ ਵਾਧੂ ਵਿਕਾਸ ਕਾਰਜ ਕਰਵਾਏ ਜਾਣਗੇ : ਡਿਪਟੀ ਕਮਿਸ਼ਨਰ
ਪਰਾਲੀ ਪ੍ਰਬੰਧਨ ਲਈ ਅਗੇਤੀ ਵਿਉਂਤਬੰਦੀ ਲਈ ਕੀਤੀ ਬੈਠਕ ਫਾਜਿ਼ਲਕਾ, 21 ਜ਼ੂਨ : ਝੋਨੇ ਦੇ ਅਗਾਮੀ ਸੀਜਨ ਦੌਰਾਨ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਬੰਦ ਕਰਨ ਲਈ ਅਗੇਤੀ ਵਿਉਂਤਬੰਦੀ ਲਈ ਇਕ ਬੈਠਕ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਅਗਵਾਈ ਹੇਠ ਹੋਈ। ਬੈਠਕ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਕਾਸਤ ਵਾਲੇ ਜਿਹੜੇ ਪਿੰਡਾਂ ਵਿਚ ਕੋਈ ਵੀ ਕਿਸਾਨ ਪਰਾਲੀ ਨਹੀਂ ਸਾੜੇਗਾ ਉਸ ਪਿੰਡ ਵਿਚ 10 ਲੱਖ ਰੁਪਏ ਦੇ ਵਾਧੂ ਵਿਕਾਸ ਕਾਰਜ ਮਗਨਰੇਗਾ ਸਕੀਮ ਤਹਿਤ ਕਰਵਾਏ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ....
ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ, ਅਬੋਹਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਫਾਜ਼ਿਲਕਾ, 21 ਜੂਨ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਦੀ ਨਿਗਰਾਨੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਵੱਲੋਂ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ, ਅਬੋਹਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਯੋਗਾ ਨਾਲ ਬੱਚਿਆਂ ਨੂੰ ਤੰਦਰੁਸਤੀ ਨਾਲ ਜੋੜਨਾ ਹੈ। ਉਹਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ....
ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਰੈਸਟ ਹਾਊਸ ਵਿਖੇ ਯੋਗ ਕੈਂਪ ਆਯੋਜਿਤ
ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜੀਵਨ ਵਿੱਚ ਰੱਖਦਾ ਹੈ ਵਿਸ਼ੇਸ਼ ਮਹੱਤਵ-ਵਿਨੀਤ ਕੁਮਾਰ ਭਾਰੀ ਗਿਣਤੀ ਲੋਕਾਂ ਨੇ ਯੋਗ,ਪ੍ਰਾਣਾਯਮ ਅਤੇ ਧਿਆਨ ਦਾ ਲਿਆ ਲਾਭ ਫਰੀਦਕੋਟ 21 ਜੂਨ : ਯੋਗ ਇਕ ਸਾਧਨਾ ਹੈ ਅਤੇ ਇਹ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਸਭ ਤੋਂ ਵਧੀਆ ਸਾਧਨ ਹੈ ਅਤੇ ਨਿਰੋਗੀ ਕਾਇਆ ਲਈ ਇਹ ਬਹੁਤ ਅਹਿਮ ਹੈ। ਅਸੀਂ ਬਿਨਾਂ ਕੁੱਝ ਖਰਚ ਕੀਤਿਆਂ ਯੋਗ ਵਿਧੀ ਰਾਹੀਂ ਆਪਣੇ ਤਨ ਨੂੰ ਰਿਸ਼ਟ-ਪੁਸ਼ਟ ਅਤੇ ਮਨ 'ਤੇ ਕਾਬੂ ਰੱਖ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ....
ਜ਼ਿਲ੍ਹਾ ਕਚਹਿਰੀਆਂ ਵਿੱਚ ਵਿਸ਼ਵ ਯੋਗਾ ਦਿਵਸ ਮਨਾਇਆ
ਫਰੀਦਕੋਟ 21 ਜੂਨ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਵਿਸ਼ਵ ਯੋਗਾ ਦਿਵਸ 2023 ਦੇ ਮੌਕੇ ਯੋਗਾ ਕੈਂਪ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਰਾਜੀਵ ਕਾਲੜਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਅਤੇ ਮੈਡਮ ਦਮਨਦੀਪ ਕਮਲ ਹੀਰਾ....
ਡੀ.ਸੀ. ਫਰੀਦਕੋਟ ਨੇ ਸਵੱਛ ਭਾਰਤ ਮਿਸ਼ਨ ਅਤੇ ਹੋਰ ਵਿਕਾਸ ਕੰਮਾਂ ਦਾ ਲਿਆ ਜਾਇਜਾ
ਘਰਾਂ ਵਿੱਚ ਪਖਾਨਾ ਬਣਾਉਣ ਲਈ ਮਿਲੇ ਪੈਸਿਆਂ ਨੂੰ ਤੁਰੰਤ ਇਸਤੇਮਾਲ ਕਰਨ ਦੇ ਜਾਰੀ ਕੀਤੇ ਹੁਕਮ ਫਰੀਦਕੋਟ 21 ਜੂਨ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਦੇ ਅਧੀਨ ਕਰਵਾਏ ਜਾ ਰਹੇ ਵੱਖ ਵੱਖ ਵਿਕਾਸ ਦੇ ਕੰਮਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਜੋ ਕੰਮ ਸ਼ੁਰੂ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦੀ ਨਿਪਟਾਇਆ ਜਾਵੇ ਅਤੇ ਚੱਲ ਰਹੇ ਕੰਮਾਂ ਨੂੰ ਮਿੱਥੇ ਟੀਚੇ ਅਨੁਸਾਰ ਮੁਕਮੰਲ ਕਰ ਲਿਆ ਜਾਵੇ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਅਤੇ....
ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਯੋਗ ਕੈਂਪ ਲਾਇਆ 
ਬਰਨਾਲਾ, 21 ਜੂਨ : ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਅਦਾਲਤ ਕੰਪਲੈਕਸ, ਬਰਨਾਲਾ ਵਿਖੇ ਯੋਗ ਕੈਂਪ ਲਾਇਆ ਗਿਆ। ਇਹ ਯੋਗ ਕੈਂਪ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ (ਇੰਚਾਰਜ), ਬਰਨਾਲਾ ਦੀ ਅਗਵਾਈ ਹੇਠ ਲਾਇਆ ਗਿਆ। ਇਸ ਕੈਂਪ ਵਿੱਚ ਸ੍ਰੀ ਭਾਰਤ ਭੂਸ਼ਣ ਵੱਲੋਂ ਯੋਗ ਇੰਸਟ੍ਰੱਕਟਰ ਵਜੋਂ ਯੋਗ ਆਸਣ ਕਰਵਾਏ ਗਏ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਗ ਕੇਵਲ ਸਰੀਰਕ ਜਾਂ ਮਾਨਸਿਕ ਵਿਕਾਸ ਲਈ ਹੀ ਜ਼ਰੂਰੀ ਨਹੀਂ ਹੈ ਸਗੋਂ....
ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ 
ਪੰਜਾਬ ਸਰਕਾਰ ਵੱਲੋਂ ਸੀ. ਐੱਮ. ਯੋਗਸ਼ਾਲਾ ਉਪਰਾਲੇ ਤਹਿਤ ਯੋਗਾ ਇੰਸਟ੍ਰਕਟਰ ਮੁੱਹਈਆ ਕਰਵਾਏ ਜਾਣਗੇ: ਚੇਅਰਮੈਨ ਮੰਨਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਸਿੱਖੇ ਯੋਗ ਦੇ ਗੁਰ ਬਰਨਾਲਾ, 21 ਜੂਨ : ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਅੱਜ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਤਹਿਤ ਬਰਨਾਲਾ ਵਾਸੀਆਂ ਨੂੰ ਯੋਗ ਦੇ ਗੁਰ ਸਿਖਾਏ ਗਏ। ਇਸ ਮੌਕੇ ਬੋਲਦਿਆਂ ਸ਼੍ਰੀ ਰਾਮ ਤੀਰਥ ਮੰਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਦੱਸਿਆ ਕਿ ਮੁਖ ਮੰਤਰੀ ਪੰਜਾਬ ਸ. ਭਗਵੰਤ....
ਮੰਤਰੀ ਮੀਤ ਹੇਅਰ ਦੇ ਯਤਨਾਂ ਸਦਕਾ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਦੇਖੀ ਵਿਧਾਨ ਸਭਾ ਦੀ ਕਾਰਵਾਈ
ਮੁੱਖ ਮੰਤਰੀ, ਸਪੀਕਰ ਸਮੇਤ ਹੋਰ ਮੰਤਰੀਆਂ ਨੂੰ ਮਿਲੇ ਵਿਦਿਆਰਥੀ, ਪੰਜਾਬ ਭਵਨ ਦਾ ਕੀਤਾ ਦੌਰਾ ਮੋਹਰੀ ਵਿਦਿਆਰਥੀਆਂ ਦੇ ਪਹਿਲੇ ਬੈਚ ਵਜੋਂ ਵਿਧਾਨ ਸਭਾ ਪੁੱਜੇ ਵਿਦਿਆਰਥੀ ਬਰਨਾਲਾ, 21 ਜੂੁਨ : ਕੈਬਨਿਟ ਮੰਤਰੀ ਸ. ਗੁਰਮੀਤ ਸਿੰੰਘ ਮੀਤ ਹੇਅਰ ਦੇ ਯਤਨਾਂ ਸਦਕਾ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਮੋਹਰੀ ਸਥਾਨਾਂ ਵਾਲੇ 9 ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੇਖਣ ਦਾ ਮੌਕਾ ਮਿਲਿਆ। ਇਸ ਮੌਕੇ ਵਿਦਿਆਰਥੀਆਂ ਨੇ ਜਿੱਥੇ ਵਿਧਾਨ ਸਭਾ ਦੀ ਲਾਈਵ ਕਾਰਵਾਈ ਦੇਖੀ....
ਸਿਹਤ ਵਿਭਾਗ ਬਰਨਾਲਾ ਦੀ ਟੀਮ ਨੇ ਖਾਧ ਪਦਾਰਥਾਂ ਦੇ ਭਰੇ ਸੈਂਪਲ
ਬਰਨਾਲਾ, 21 ਜੂਨ : ਜ਼ਿਲ੍ਹਾ ਬਰਨਾਲਾ ਵਿੱਚ ਲੋਕਾਂ ਨੂੰ ਸਾਫ਼ ਸੁਥਰੇ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਿੱਚ ਸਿਹਤ ਟੀਮ ਬਰਨਾਲਾ ਵੱਲੋਂ ਸ਼ਹਿਰ ਵਿੱਚ ਵਿਕ ਰਹੀਆਂ ਖਾਣ ਪੀਣ ਦੀਆ ਵਸਤਾਂ ਦੇ ਸੈਂਪਲ ਭਰੇ ਗਏ। ਡਾ ਜਸਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਸਿਹਤ ਅਫਸਰ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸੇਖਾ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਬਰਨਾਲਾ, 21 ਜੂਨ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ....