ਮਾਲਵਾ

ਧੀਰੇਮਾਜਰਾ ਡਾਇਰੀਆ ਦਾ ਪ੍ਰਕੋਪ, 24 ਘੰਟਿਆਂ ਚ ਕੋਈ ਤਾਜ਼ਾ ਮਾਮਲਾ ਸਾਹਮਣੇ ਨਾ ਆਉਣ ਕਾਰਨ ਸਥਿਤੀ ਕਾਬੂ ਹੇਠ : ਡੀਸੀ ਆਸ਼ਿਕਾ ਜੈਨ
ਬਿਮਾਰੀ ਦੇ ਪ੍ਰਭਾਵ ਦਾ ਪਤਾ ਲਗਾਉਣ ਲਈ ਘਰ – ਘਰ ਸਰਵੇਖਣ ਦੇ ਤਿੰਨ ਦੌਰ ਸਾਹਮਣੇ ਆਏ ਕੁੱਲ 65 ਮਾਮਲਿਆਂ ਚ ਪ੍ਰਭਾਵਿਤ ਲੋਕਾਂ ਦੀ ਸਥਿਤੀ ਸਥਿਰ ਅਤੇ ਠੀਕ ਹੋਣ ਦੇ ਪੜਾਅ ਵਿੱਚ ਜਲ ਸਪਲਾਈ ਟਿਊਬਵੈੱਲ ਦੀ ‘ਕੈਮੀਕਲ ਕੰਪੋਜੀਸ਼ਨ’ ਰਿਪੋਰਟ ਠੀਕ ਪਾਈ ਗਈ ਜਦੋਂ ਕਿ ਖਪਤਕਾਰਾਂ ਦੀ ਰਿਪੋਰਟ ਦੀ ਉਡੀਕ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਗਈ ਡੇਰਾਬੱਸੀ, 18 ਜੂਨ : ਡੀ ਸੀ ਆਸ਼ਿਕਾ ਜੈਨ ਨੇ ਐਤਵਾਰ ਨੂੰ ਮੋਹਾਲੀ ਵਿਖੇ ਲਾਲੜੂ ਦੇ ਪਿੰਡ ਧੀਰੇਮਾਜਰਾ ਵਿੱਚ ਗੰਭੀਰ ਡਾਇਰੀਆ ਦੀ ਬਿਮਾਰੀ....
ਪੀ ਏ ਯੂ ਦੇ ਅਰਥ ਸ਼ਾਸਤਰ ਵਿਭਾਗ ਨੇ ਵਿਸ਼ੇਸ਼ ਭਾਸ਼ਣ ਕਰਾਇਆ
ਲੁਧਿਆਣਾ 16 ਜੂਨ : ਬੀਤੇ ਦਿਨੀਂ ਪੀਏਯੂ ਵਿਖੇ ਭਾਰਤ ਵਿੱਚ ਆਰਥਿਕ ਵਿਕਾਸ ਦੀ ਰਾਜਨੀਤਕ ਆਰਥਿਕਤਾ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਾਇਆ ਗਿਆ। ਵਿਭਾਗ ਨੇ ਇਹ ਸਮਾਗਮ ਆਜ਼ਾਦੀ ਕਾ ਅੰਮ੍ਰਿਤਮਹੋਤਵ ਪ੍ਰੋਗਰਾਮ ਦੇ ਹਿੱਸੇ ਵਜੋਂ ਆਯੋਜਤ ਕੀਤਾ। ਇਸ ਭਾਸ਼ਣ ਵਿਚ ਇੰਸਟੀਚਿਊਟ ਆਫ ਹਿਊਮਨ ਡਿਵੈਲਪਮੈਂਟ ਦੇ ਵਿਜ਼ਿਟਿੰਗ ਪ੍ਰੋਫੈਸਰ ਡਾ.ਲਖਵਿੰਦਰ ਸਿੰਘ ਮਹਿਮਾਨ ਬੁਲਾਰੇ ਸਨ। ਵਿਭਾਗ ਦੇ ਮੁਖੀ ਡਾ. ਜੇ.ਐਮ. ਸਿੰਘ ਨੇ ਬੁਲਾਰਿਆਂ ਦੀ ਜਾਣ ਪਛਾਣ ਕਰਾਈ ਅਤੇ ਵਿਭਾਗ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਲੈਕਚਰ ਦਾ....
ਪਾਸਪੋਰਟ ਬਣਾਉਣ ਵਾਲੀ ਸਾਈਟ ਲੋਕਾਂ ਨਾਲ ਖੇਡ ਰਹੀ ਹੈ ਛੁਪਣ ਛੁਪਾਈ : ਰਜਨੀਸ਼ ਚੋਪੜਾ
ਕਿਹਾ : ਪਾਸਪੋਰਟ ਦਫ਼ਤਰ 'ਚ ਤੱਤਕਾਲ ਸ਼ਬਦ ਦਾ ਅਰਥ ਦੋ ਮਹੀਨੇ ਲੁਧਿਆਣਾ, 16 ਜੂਨ : ਪੰਜਾਬ ਵਿੱਚ ਉੱਚ ਸਿੱਖਿਆ ਹਾਸਿਲ ਕਰਨ ਦੇ ਉਦੇਸ਼ ਨਾਲ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬੀ ਵਿਦਿਆਰਥੀ ਵਿਦੇਸ਼ ਜਾਂਦੇ ਹਨ। ਪਰ ਵਿਦੇਸ਼ ਜਾਣ ਲਈ ਅਗਰ ਕਿਸੇ ਦਸਤਾਵੇਜ਼ ਦੀ ਜਰੂਰਤ ਹੁੰਦੀ ਹੈ ਤਾਂ ਉਹ ਹੈ ਪਾਸਪੋਰਟ। ਪਰ ਸਮੇਂ ਦੀਆਂ ਸਰਕਾਰਾਂ ਨੇ ਇਸ ਅਹਿਮ ਦਸਤਾਵੇਜ਼ ਨੂੰ ਬਣਾਉਣ ਦੀ ਪ੍ਰਕਿਰਿਆ ਨੂੰ ਐਨਾ ਲੰਬਾ ਕਰ ਦਿੱਤਾ ਹੈ, ਕਿ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ....
ਨੇਤਰਹੀਣਾਂ ਦੀ ਸਰਕਾਰੀ ਸੰਸਥਾ ਜਮਾਲਪੁਰ ਵਿਖੇ ਸਿੱਖਿਆ ਵਿਭਾਗ ਦੇ ਵਲੰਟੀਅਰ ਅਤੇ ਸਪੈਸ਼ਲ ਐਜੂਕੇਟਰ ਦਿਵਿਆਂਗਜਨਾਂ ਨੂੰ ਦੇਣਗੇ ਆਪਣੀਆਂ ਸੇਵਾਵਾਂ : ਡਿਪਟੀ ਕਮਿਸ਼ਨਰ
ਲੁਧਿਆਣਾ, 16 ਜੂਨ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਨੇਤਰਹੀਣਾਂ ਦੀ ਸਰਕਾਰੀ ਸੰਸਥਾ ਜਮਾਲਪੁਰ ਵਿਖੇ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਡਿਊਟੀ ਲਗਾਉਣ ਸੰਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਅਪੀਲ ਕੀਤੀ ਗਈ ਸੀ ਕਿ ਨੇਤਰਹੀਣਾਂ ਦੀ ਸਰਕਾਰੀ ਸੰਸਥਾ ਜਮਾਲਪੁਰ ਵਿਖੇ 56 ਨੇਤਰਹੀਣ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਜਿਨ੍ਹਾਂ....
ਕੌਮੀ ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਹਿੱਤ ਸਾਂਝੀ ਮੀਟਿੰਗ 17 ਨੂੰ 
ਪੀੜ੍ਹਤ 19 ਸਾਲਾਂ ਤੋਂ ਮੰਗ ਰਹੇ ਨੇ ਨਿਆਂ ਅਤੇ 15 ਮਹੀਨਿਆਂ ਤੋਂ ਬੈਠੇ ਨੇ ਧਰਨੇ 'ਤੇ ! ਜਗਰਾਉਂ, 16 ਜੂਨ (ਰਛਪਾਲ ਸਿੰਘ ਸ਼ੇਰਪੁਰੀ) : ਪਿਛਲੇ 15 ਮਹੀਨਿਆਂ ਤੋਂ ਥਾਣੇ ਮੂਹਰੇ ਧਰਨਾ ਲਗਾਈ ਬੈਠੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਿਹਾ ਪੱਕਾ ਮੋਰਚਾ ਅੱਜ 415ਵੇਂ ਦਿਨ ਵੀ ਜਾਰੀ ਰਿਹਾ। ਪ੍ਰੈਸ ਨੂੰ ਜਾਰੀ ਬਿਆਨ 'ਚ ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ(ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜੀ ਨੇ ਦੱਸਿਆ ਕਿ....
ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਦੇ 71ਵੇਂ ਟ੍ਰੇਨਿੰਗ ਬੈਚ ਦੇ ਸਿਖਿਆਰਥੀਆਂ ਵੱਲੋਂ ਖੇਤਰੀ ਖੋਜ ਕੇਂਦਰ ਦਾ ਦੌਰਾ
ਨਵਾਂ ਸ਼ਹਿਰ, 16 ਜੂਨ : ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਲਈ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦਾ ਦੌਰਾ ਕੀਤਾ। ਸਿਖਲਾਈ ਪ੍ਰੋਗਰਾਮ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਦੇ 29 ਖੇਤੀਬਾੜੀ ਉਪ ਨਿਰੀਖਕਾਂ ਅਤੇ ਸਰਵੇਅਰਾਂ ਸਮੇਤ ਵਿਭਾਗ ਦੇ 04 ਅਧਿਕਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਕੋਆਰਡੀਨੇਟਰ ਡਾ. ਗੁਰਵਿੰਦਰ ਸਿੰਘ, ਪਸਾਰ ਵਿਗਿਆਨੀ ਨੇ ਸਾਰੇ ਅਧਿਕਾਰੀਆਂ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ: ਕੰਵਰ ਬਰਜਿੰਦਰ....
ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
228 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 16 ਜੂਨ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਪੈਪਸੂ ਭਾਖੜਾ ਕਲੋਨੀ, ਰਾਮਦਾਸ ਕਲੋਨੀ, ਬਡੂੰਗਰ, ਰਾਘੋਮਾਜਰਾ, ਗ੍ਰੀਨ ਪਾਰਕ ਕਲੋਨੀ, ਗੁਰਬਖਸ਼ ਕਲੋਨੀ ਆਦਿ ਵਿੱਚ....
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ
ਈ.ਵੀ.ਐਮ, ਵੀ.ਵੀ.ਪੈਟ, ਪੋਸਟਲ ਬੈਲਟ ਸਮੇਤ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 16 ਜੂਨ : ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਟਰੇਨਿੰਗ ਕਰਵਾਈ ਗਈ। ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਸਹਾਇਕ ਕਮਿਸ਼ਨਰ ਰਾਜ ਕਰ ਲੁਧਿਆਣਾ-1 ਜਗਦੀਪ ਸਿੰਘ ਸਹਿਗਲ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ....
ਧੋਲਾਧਾਰ ਦੀਆਂ ਪਹਾੜੀਆਂ ਵਿਚ ਸਥਿਤ ਧਰਮਸ਼ਾਲਾ ਵਿਖੇ ਭਾਸ਼ਾ ਵਿਭਾਗ ਵੱਲੋਂ ਦੋ ਰੋਜ਼ਾ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ
ਪਟਿਆਲਾ, 16 ਜੂਨ : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਸਾਹਿਤਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਲਈ 31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ। ਇਸ ਦੋ ਰੋਜ਼ਾ ਸਮਾਗਮ ਵਿਚ ਪਹਿਲੇ ਦਿਨ ਸਰਕਾਰੀ ਕਾਲਜ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਦੇ ਸੈਮੀਨਾਰ ਹਾਲ ਵਿਚ ਸਾਹਿਤਕ ਗੋਸ਼ਟੀ ਅਤੇ ਦੂਜੇ ਸੈਸ਼ਨ ਵਿਚ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਦੂਜੇ ਦਿਨ ਸੱਭਿਆਚਾਰਕ ਸ਼ਾਮ ਦਾ ਆਯੋਜਨ....
ਸਾਨੂੰ ਆਪਣੇ ਬਜ਼ੁਰਗਾਂ ਦਾ ਮਾਣ ਸਨਮਾਨ ਕਰਨਾ ਚਾਹੀਦਾ ਹੈ: ਸਿਵਲ ਸਰਜਨ
ਸਿਵਲ ਹਸਪਤਾਲ ਵਿਖੇ ਵਿਸ਼ਵ ਬਜੁਰਗ ਦੁਰ-ਵਿਵਹਾਰ ਜਾਗਰੂਕਤਾ ਦਿਵਸ ਮਨਾਇਆ ਫ਼ਤਹਿਗੜ੍ਹ ਸਾਹਿਬ, 16 ਜੂਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਜਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਵ ਬਜੁਰਗ ਦੁਰ-ਵਿਵਹਾਰ ਜਾਗਰੂਕਤਾ ਦਿਵਸ ਮਨਾਇਆ ਗਿਆ । ਜਿਸ ਵਿੱਚ ਬਜ਼ੁਰਗਾਂ ਦੇ ਮਾਣ ਸਨਮਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਦੁਨੀਆ ਵਿੱਚ ਹਰ ਸਾਲ 15 ਜੂਨ ਨੂੰ ਵਿਸ਼ਵ ਬਜੁਰਗ ਦੁਰ-ਵਿਵਹਾਰ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਨੂੰ ਮਨਾਉਣ....
ਬਾਲ ਮਜਦੂਰੀ ਕਰਵਾਉਣਾ ਗੈਰ ਕਾਨੂੰਨੀ ਤੇ ਸਜਾਯੋਗ ਅਪਰਾਧ : ਮਹਿਮੀ
ਬਾਲ ਮਜਦੂਰੀ ਰੋਕਣ ਲਈ ਬਣਾਈ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੇ ਕੀਤੀ ਅਚਨਚੇਤ ਚੈਕਿੰਗ ਫ਼ਤਹਿਗੜ੍ਹ ਸਾਹਿਬ, 16 ਜੂਨ : ਪੰਜਾਬ ਸਰਕਾਰ ਵੱਲੋਂ ਬਾਲ ਮਜਦੂਰੀ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਬਾਲ ਮਜਦੂਰੀ ਨਾ ਕਰਵਾਉਣ ਬਾਰੇ ਦੁਕਾਨਦਾਰਾਂ ਤੇ ਫੈਕਟਰੀ ਮਾਲਕਾਂ ਨੂੰ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ....
ਔਰਤਾਂ ਨੂੰ ਸਹਾਇਕ ਧੰਦਿਆਂ ਨਾਲ ਜੋੜ ਕੇ ਪਰਿਵਾਰ ਦਾ ਆਰਥਿਕ ਪੱਧਰ ਉਚਾ ਚੁੱਕਿਆ ਜਾ ਸਕਦਾ ਹੈ: ਡਾ: ਕੁਲਵਿੰਦਰ ਸਿੰਘ
ਖੇਤੀਬਾੜੀ ਵਿਭਾਗ ਨੇ ਔਰਤਾਂ ਨੂੰ ਸਹਾਇਕ ਧੰਦਿਆਂ ਦੀ ਸਿਖਲਾਈ ਕਰਵਾਈ ਅਮਲੋਹ, 16 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਟਿੱਬੀ ਵਿਖੇ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਆਈਸ ਕਰੀਮ, ਸ਼ੇਕ ਅਤੇ ਸੁਕੈਸ਼ ਬਣਾਉਣ ਲਈ ਇੱਕ ਦਿਨ ਦੀ ਟਰੇਨਿੰਗ ਕਰਵਾਈ ਗਈ। ਇਸ ਮੌਕੇ ਆਤਮਾ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਹਰਮਨਜੀਤ ਸਿੰਘ ਨੇ ਕਿਸਾਨ ਬੀਬੀਆਂ ਨੂੰ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ....
ਜ਼ਿਲ੍ਹਾ ਮੈਜਿਸਟਰੇਟ ਨੇ ਸੜਕਾਂ ਕਿਨਾਰੇ ਗਾਵਾਂ, ਮੱਝਾਂ,ਭੇਡਾਂ ਤੇ ਬੱਕਰੀਆਂ ਚਾਰਨ ਤੇ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ, 16 ਜੂਨ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974 ) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਗੁੱਜਰਾਂ, ਚਰਵਾਹਿਆਂ ਅਤੇ ਆਮ ਵਿਅਕਤੀਆਂ ਵੱਲੋਂ ਗਾਵਾਂ, ਮੱਝਾਂ, ਭੇਡਾਂ ਅਤੇ ਬੱਕਰੀਆਂ ਆਦਿ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅਕਸਰ ਗੁੱਜਰ ਜਾਂ ਚਰਵਾਹੇ ਭਾਰੀ ਮਾਤਰਾ ਵਿੱਚ ਗਾਂਵਾਂ, ਮੱਝਾਂ....
ਸਬ ਜੇਲ ਪਠਾਨਕੋਟ ਅੰਦਰ ਮੈਡੀਕਲ ਕੈਂਪ ਲਗਾ ਕੇ ਜੇਲ ਅੰਦਰ ਬੰਦ ਬੰਦੀਆਂ ਦੇ ਕੀਤੇ ਵੱਖ ਵੱਖ ਪ੍ਰਕਾਰ ਦੇ ਟੈਸਟ
ਪਠਾਨਕੋਟ, 16 ਜੂਨ : ਪੰਜਾਬ ਸਰਕਾਰ ਅਤੇ ਜੇਲ ਵਿਭਾਗ ਪੰਜਾਬ ਜੀ ਦੇ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਅੱਜ ਸਬ ਜੇਲ ਪਠਾਨਕੋਟ ਅੰਦਰ ਸਿਵਲ ਸਰਜਨ ਪਠਾਨਕੋਟ ਦੇ ਸਹਿਯੋਗ ਨਾਲ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਸਮਾਰੋਹ ਵਿੱਚ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ ਕਮ ਸਹਾਇਕ ਕਮਿਸਨਰ ਜਰਨਲ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਆਦਿੱਤੀ ਸਲਾਰੀਆਂ ਸਿਵਲ ਸਰਜਨ ਪਠਾਨਕੋਟ, ਜੀਵਨ ਸਿੰਘ ਸੁਪਰੀਡੈਂਅ ਸਬ ਜੇਲ ਪਠਾਨਕੋਟ , ਮਨੋਜ....
ਨਗਰ ਕੌਂਸਲ ਜਲਾਲਾਬਾਦ ਦੀ ਸਵੱਛਤਾ ਟੀਮ ਵਲੋਂ ਮੇਰਾ ਸ਼ਹਿਰ ਮੇਰਾ ਮਾਨ ਮੁਹਿੰਮ ਤਹਿਤ ਸਿਟੀ ਥਾਣਾ ਰੋਡ ਵਿਖੇ ਸਵੱਛਤਾ ਰੈਲੀ ਕੱਢੀ
ਫਾਜਿਲਕਾ 16 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਫਾਜਿਲਕਾ ਮੈਡਮ ਅਵਨੀਤ ਕੌਰ ਅਤੇ ਕਾਰਜ ਸਾਧਕ ਅਫਸਰ ਸ਼੍ਰੀ ਬਲਵਿੰਦਰ ਸਿੰਘ ਦੀ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀ.ਐਫ ਗੁਰਦੇਵ ਸਿੰਘ ਖਾਲਸਾ ਦੀ ਅਗਵਾਈ ਹੇਠ ਨਗਰ ਕੌਂਸਲ ਜਲਾਲਾਬਾਦ ਦੀ ਸਵੱਛਤਾ ਟੀਮ ਵਲੋਂ ਮੇਰਾ ਸ਼ਹਿਰ ਮੇਰਾ ਮਾਨ ਮੁਹਿੰਮ ਤਹਿਤ ਸਿਟੀ ਥਾਣਾ ਰੋਡ ਵਿਖੇ ਸਵੱਛਤਾ ਰੈਲੀ ਕੱਢੀ ਗਈ । ਇਸ ਰੈਲੀ ਵਿੱਚ ਦੁਕਾਨਦਾਰਾ ਨੂੰ ਆਪਣਾ ਵੇਸਟ ਬਾਹਰ ਨਾ ਸੁੱਟਣ, 2 ਡਸਟਬਿਨ ਲਗਾਉਣ, ਕੂੜਾ ਸੈਗਰੀਗੇਟ ਕਰਨ ਸਬੰਧੀ ਮੋਟੀਵੇਟ ਕੀਤਾ ਗਿਆ। ਨਗਰ ਕੌਂਸਲ....