ਮਾਲਵਾ

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਡੀਅੈਸਪੀ ਨੂੰ ਸੀਖਾਂ ਪਿੱਛੇ ਬੰਦ ਕਰਨ ਦੀ ਕੀਤੀ ਮੰਗ
ਜਗਰਾਉਂ 12 ਜੂਨ (ਰਛਪਾਲ ਸਿੰਘ ਸ਼ੇਰਪੁਰੀ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਅਾਗੂ ਡਾ. ਗੁਰਮੇਲ ਸਿੰਘ ਕੁਲਾਰ ਤੇ ਸੁਖਵਿੰਦਰ ਸਿੰਘ ਸੁਧਾਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਬੂਟਾ ਸਿੰਘ ਹਾਂਸ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜ਼ੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਰਾਮਤੀਰਥ ਸਿੰਘ ਲੀਲ੍ਹਾ ਦੀ ਅਗਵਾਈ ਵਿੱਚ ਇਨਸਾਫ਼ ਪਸੰਦ ਕਿਸਾਨਾਂ ਮਜ਼ਦੂਰਾਂ ਨੇ ਥਾਣਾ ਸਿਟੀ ਅੱਗੇ ਇਕੱਠੇ ਹੋ ਕੇ ਪੁਲਿਸ ਜ਼ੁਲਮਾਂ ਖਿਲਾਫ਼ ਅੱਜ 437ਵੇਂ ਦਿਨ....
ਐਸ.ਡੀ.ਐਮ. ਭੁੱਲਰ ਦੀ ਅਗਵਾਈ 'ਚ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ
ਬਾਲ ਮਜ਼ਦੂਰੀ ਕਰ ਰਹੇ 57 ਬੱਚਿਆਂ ਨੂੰ ਕਰਵਾਇਆ ਰੈਸਕਿਊ ਛੁਡਵਾਏ ਗਏ ਬੱਚਿਆਂ 'ਚ 54 ਲੜਕੇ ਤੇ 3 ਲੜਕੀਆਂ ਵੀ ਹਨ ਸ਼ਾਮਲ ਲੁਧਿਆਣਾ, 12 ਜੂਨ : ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਜਸਲੀਨ ਕੌਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕਰਦਿਆਂ 57 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ ਜਿਨ੍ਹਾਂ ਵਿੱਚ 54 ਲੜਕੇ ਅਤੇ 3 ਲੜਕੀਆਂ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਵਲੋਂ....
ਵਿਧਾਇਕ ਛੀਨਾ ਵਲੋਂ ਵਾਰਡ ਨੰ: 37 'ਚ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 12 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 37 ਵਿੱਚ 44 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਜੋਰਾ ਹਲਵਾਈ ਵਾਲੀ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ, ਵਿਧਾਇਕ ਛੀਨਾ ਵਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹਨ ਅਤੇ ਇੱਕ-ਇੱਕ ਕਰਕੇ ਉਨ੍ਹਾਂ ਵੱਲੋਂ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ।....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ
ਹਲਕੇ 'ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਚੱਲ ਰਹੇ ਕਾਰਜ਼ਾਂ 'ਚ ਹੋਰ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ ਵਸਨੀਕਾਂ ਨੂੰ ਮੋਬਾਇਲ ਟ੍ਰਾਂਸਫਾਰਮ ਵੀ ਜਲਦ ਕੀਤਾ ਜਾਵੇਗਾ ਸਮਰਪਿਤ ਲੁਧਿਆਣਾ, 12 ਜੂਨ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਚੀਫ ਇੰਜੀਨੀਅਰ ਇੰਦਰਪਾਲ ਸਿੰਘ ਦੇ ਨਾਲ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਵਿਭਾਗ ਵਲੋਂ ਜਾਰੀ....
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਵਿਆਹ ਸ਼ਾਦੀਆਂ/ਖੁਸ਼ੀ ਸਮਾਗਮਾਂ ਦੌਰਾਨ ਸੜ੍ਹਕਾਂ 'ਤੇ ਪਟਾਕੇ ਚਲਾਉਣ ਦੀ ਵੀ ਪਾਬੰਦੀ ਲੁਧਿਆਣਾ, 12 ਜੂਨ : ਡਿਪਟੀ ਕਮਿਸ਼ਨਰ ਪੁਲਿਸ ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ....
ਆਮ ਆਦਮੀ ਪਾਰਟੀ ਵੱਲੋਂ ਹਲਕਾ ਮੁਲਾਂਪੁਰ ਦਾਖਾ ਦੇ ਵਲੰਟੀਅਰ ਬਲਵਿੰਦਰ ਸਿੰਘ ਬੱਸਣ ਬਹਾਲ
ਮੁਲਾਂਪੁਰ ਦਾਖਾ, 12 ਜੂਨ (ਸਤਵਿੰਦਰ ਸਿੰਘ ਗਿੱਲ) : ਸਰਕਟ ਹਾਊਸ ਚੰਡੀਗੜ੍ਹ ਵਿੱਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਚੇਅਰਮੈਨ ਪੰਜਾਬ ਮੰਡੀ ਬੋਰਡ/ ਜ. ਸੂਬਾ ਸਕੱਤਰ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮਾਰਕਫੈਡ/ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਅਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਬੋਰਡ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹਲਕਾ ਦਾਖਾ ਦੇ ਵਲੰਟੀਅਰ ਬਲਵਿੰਦਰ ਸਿੰਘ ਬੱਸਣ ਨੂੰ ਬਹਾਲ ਕੀਤਾ ਗਿਆ। ਵਲੰਟੀਅਰ ਬਲਵਿੰਦਰ ਸਿੰਘ ਬੱਸਣ....
152 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਦੇ ਕੰਮ ਦੀ ਮੰਤਰੀ ਬਲਜੀਤ ਕੌਰ ਨੇ ਕਰਵਾਈ ਸ਼ੁਰੂਆਤ
18 ਮਹੀਨੇ ਵਿਚ ਬਣ ਕੇ ਤਿਆਰ ਹੋਵੇਗੀ ਸੜਕ ਲੋਕਾਂ ਨੇ ਕਿਹਾ ਧੰਨਵਾਦ ਪੰਜਾਬ ਸਰਕਾਰ ਮਲੋਟ, 12 ਜੂਨ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਨਾਲ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਇੱਥੋਂ ਕਰਵਾਈ। ਇਸ ਮੌਕੇ ਬੋਲਦਿਆਂ ਡਾ: ਬਲਜੀਤ ਕੌਰ ਨੇ ਮੁੱਖ ਮੰਤਰੀ ਸ: ਭਗਵੰਤ ਮਾਨ....
ਸਪੀਕਰ ਸੰਧਵਾਂ ਨੇ ਪਿੰਡ ਢੀਮਾਂ ਵਾਲੀ ਵਿਖੇ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ
ਕੋਟਕਪੂਰਾ 12 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂ ਵਾਲੀ ਵਿਚ ਗੁਰਦੁਆਰਾ ਸਾਹਿਬ ਵਿਖੇ ਸਾਓਲ ਹਾਰਟ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ । ਸ. ਸਪੀਕਰ ਸੰਧਵਾਂ ਨੇ ਪਿੰਡ ਦੇ ਲੋਕਾਂ ਦਾ ਹਾਲਚਾਲ ਪੁੱਛਿਆ। ਉਥੇ ਪਹੁੰਚੇ ਮਾਹਿਰ ਡਾਕਟਰਾਂ ਤੋਂ ਮਰੀਜਾਂ ਦੇ ਬਾਰੇ ਜਾਣਕਾਰੀ ਲਈ ਅਤੇ ਲੋਕਾਂ ਨੂੰ ਸਮੇਂ-ਸਿਰ ਮੈਡੀਕਲ ਸਹੂਲਤ ਦੇਣ ਲਈ ਡਾਕਟਰਾਂ ਨੂੰ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕਾਂ ਨੂੰ ਮੈਡੀਕਲ ਸਹੂਲਤ ਦੇਣ ਵਿਚ ਕਿਸੇ ਤਰਾਂ ਦਿੱਕਤ ਪੇਸ਼ ਨਾ....
ਝੋਨੇ ਦੀ ਲੁਆਈ 16 ਜੂਨ 2023 ਤੋਂ ਹੀ ਕੀਤੀ ਜਾਵੇ : ਡਾ. ਗਿੱਲ
ਫਰੀਦਕੋਟ 12 ਜੂਨ : ਦਿਨੋਂ ਦਿਨ ਡੂੰਘੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਅਤੇ ਖੇਤੀ ਖਰਚਾ ਘਟਾ ਕੇ ਵਧੇਰੇ ਮੁਨਾਫਾ ਲੈਣ ਲਈ ਪੰਜਾਬ ਸਰਕਾਰ ਵੱਲੋਂ ਕੱਦੂ ਵਿਧੀ ਰਾਹੀਂ ਝੋਨੇ ਦੀ ਲੁਆਈ ਸਬੰਧੀ ' ਦ ਪੰਜਾਬ ਪ੍ਰਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009 ਅਧੀਨ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲੁਆਈ ਸਬੰਧੀ ਮਿਤੀ 16 ਜੂਨ 2023 ਨਿਸਚਿਤ ਕੀਤੀ ਗਈ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦਿੱਤੀ। ਜਿਲ੍ਹਾ....
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਸਬੰਧੀ ਕੀਤੀ ਰੀਵਿਊ ਮੀਟਿੰਗ
ਪੈਡਿੰਗ ਕੰਮਾਂ ਦੇ ਤੁਰੰਤ ਨਿਪਟਾਰੇ ਦੇ ਦਿੱਤੇ ਆਦੇਸ਼ ਫਰੀਦਕੋਟ 12 ਜੂਨ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਆਦਿ ਦੀ ਜਾਣਕਾਰੀ ਲੈਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਲਖਵਿੰਦਰ ਸਿੰਘ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ....
ਕਵੀ ਜਗਦੇਵ ਸਿੰਘ ਪੱਕਾ ਦਾ ਪਲੇਠਾ ਕਾਵਿ ਸੰਗ੍ਰਹਿ ਪੈਂਤੀ ਵਲਵਲੇ ਲੋਕ ਅਰਪਣ
ਫ਼ਰੀਦਕੋਟ 12 ਜੂਨ : ਫਰੀਦਕੋਟ ਵਿਖੇ ਪੁਸਤਕ ਰਿਲੀਜ਼ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੰਜਾਬੀ ਦੇ ਉੱਭਰਦੇ ਕਵੀ ਜਗਦੇਵ ਸਿੰਘ ਪੱਕਾ ਦਾ ਪਲੇਠਾ ਕਾਵਿ ਸੰਗ੍ਰਹਿ “ਪੈਂਤੀ ਵਲਵਲੇ” ਲੋਕ ਅਰਪਣ ਕੀਤਾ ਗਿਆ। ਇਸ ਪੁਸਤਕ ਦੇ ਪ੍ਰਕਾਸ਼ਨ ਦਾ ਕੰਮ ਓਏਸੀਜ਼ ਪਬਲੀਕੇਸ਼ਨਜ਼, ਪਟਿਆਲਾ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ 'ਤੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕੇ ਇਕ ਛੋਟੇ ਜਿਹੇ ਪਿੰਡ ਪੱਕਾ ਕਲਾਂ ਵਿੱਚੋਂ....
ਮੈਰੀਟੋਰੀਅਸ ਸਕੂਲਾਂ ਲਈ ਦਾਖਲਾ ਪ੍ਰੀਖਿਆ ਸੁਚੱਜੇ ਪ੍ਰਬੰਧਾ ਹੇਠ ਸਫਲਤਾ ਪੂਰਵਕ ਹੋਈ ਸੰਪਨ
ਜ਼ਿਲ੍ਹਾ ਫਾਜ਼ਿਲਕਾ ਦੇ 1770 ਪ੍ਰੀਖਿਆਰਥੀਆਂ ਨੇ 8 ਪ੍ਰੀਖਿਆ ਕੇਂਦਰਾਂ ਵਿੱਚ ਦਿੱਤੀ ਪ੍ਰੀਖਿਆ ਫਾਜ਼ਿਲਕਾ 12 ਜੂਨ : ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਸੂਬੇ ਦੇ ਸਕੂਲਾਂ ਦੇ ਅੱਠਵੀਂ ਅਤੇ ਦਸਵੀ ਜਮਾਤ ਦੀ ਪੜਾਈ ਪੂਰੀ ਕਰ ਚੁੱਕੇ ਹੋਣਹਾਰ ਵਿਦਿਆਰਥੀਆਂ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਵਿੱਚ ਕਲਾਸ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਸਫਲਤਾ....
ਜੀ-20 ਦੇ ਸਿੱਖਿਆ ਪ੍ਰੋਗਰਾਮ ਦਾ ਪ੍ਰਚਾਰ ਅਤੇ ਪ੍ਰਸਾਰ ਕਰੇਗਾ ਸਿੱਖਿਆਂ ਵਿਭਾਗ - ਬੀ.ਪੀ.ਈ.ਓ. ਸੁਨੀਲ ਕੁਮਾਰ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰ 3 ਵਿਖੇ ਮੀਟਿੰਗ ਕਰਕੇ ਪ੍ਰਚਾਰ ਪ੍ਰਸਾਰ ਪ੍ਰੋਗਰਾਮ ਦੀ ਕੀਤੀ ਸਮੀਖਿਆਂ ਫਾਜ਼ਿਲਕਾ, 12 ਜੂਨ : ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਬਲਾਕ ਫਾਜ਼ਿਲਕਾ-1 ਅਤੇ ਫਾਜ਼ਿਲਕਾ -2 ਦੇ ਸਮੂਹ ਸੀ.ਐੱਚ.ਟੀ. ,ਬੀ. ਐਮ. ਟੀ. ,ਅਵਾਰਡੀ ਅਧਿਆਪਕਾਂ ਅਤੇ ਵਿਭਾਗ ਦੇ ਸਹਿਯੋਗੀ ਸੱਜਣਾਂ ਦੀ ਇੱਕ ਅਹਿਮ ਮੀਟਿੰਗ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰ 3 ਵਿਖੇ ਆਯੋਜਿਤ ਕੀਤੀ ਗਈ। ਹਾਜਰੀਨ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਨੀਲ....
ਸਿਹਤ ਕੇਂਦਰ ਕਰਨੀ ਖੇੜਾ ਵਿਖੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ
ਫਾਜ਼ਿਲਕਾ, 12 ਜੂਨ : ਸਿਵਲ ਸਰਜਨ ਡਾ. ਸਤੀਸ਼ ਕੁਮਾਰ ਗੋਇਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰੋਹਿਤ ਗੋਇਲ ਅਤੇ ਐਸ.ਐਮ.ਓ ਡਾ. ਪੰਕਜ ਚੋਹਾਨ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਸ੍ਰੀ ਵਿਜੈ ਕੁਮਾਰ ਨਾਗਪਾਲ ਸੈਨੇਟਰੀ ਇੰਸਪੈਕਟਰ (ਐਸ.ਆਈ.) ਨੇ ਮੁੱਢਲਾ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਮਲੇਰੀਆ, ਬੁਖਾਰ ਤੋਂ ਬਚਾਅ ਸਬੰਧੀ ਕੈਂਪ ਲਗਾ ਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ/ਬੁਖਾਰ ਮਾਦਾ ਐਨਾਫਲਿਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਖੜੇ....
ਖੁਈਖੇੜਾ ਵਿੱਚ ਕੱਢੀ ਮਲੇਰੀਆ ਜਾਗਰੂਕਤਾ ਰੈਲੀ, ਮਲੇਰੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ
ਫਾਜ਼ਿਲਕਾ, 12 ਜੂਨ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸੀਨੀਅਰ ਮੈਡੀਕਲ ਅਫ਼ਸਰ ਖੂਈਖੇੜਾ ਸੀ.ਐਚ.ਸੀ. ਸੈਂਟਰ ਡਾ: ਵਿਕਾਸ ਗਾਂਧੀ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੀਮੋਲੋਜੀ ਅਫ਼ਸਰ ਡਾ: ਰੋਹਿਤ ਗੋਇਲ ਦੀ ਦੇਖ-ਰੇਖ ਹੇਠ ਮਲੇਰੀਆ ਸਬੰਧੀ ਜਾਗਰੂਕਤਾ ਰੈਲੀ ਅੱਜ ਸੀਐਚਸੀ ਖੂਈਖੇੜਾ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਡਾ: ਗਾਂਧੀ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਬਲਾਕ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਦੇ ਲਈ ਵੱਖ-ਵੱਖ ਸਬ-ਸੈਂਟਰਾਂ 'ਤੇ ਰੋਜ਼ਾਨਾ....