ਮਾਲਵਾ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਤੋਗਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ
ਝੋਨੇ ਦੀ ਸਿੱਧੀ ਬਿਜਾਈ ‘ਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਖਰੜ, 4 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤਬਾੜੀ ਅਫਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਖੇਤੀ ਮਾਹਿਰਾਂ ਦੀਆਂ ਟੀਮਾਂ ਵੱਲੋ ਝੋਨੇ ਦੀ ਸਿੱਧੀ ਬਿਜਾਈ, ਫ਼ਸਲਾਂ ਦੀ ਰਹਿੰਦ-ਖੂੰਹਦ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਤੋਗਾਂ ਬਲਾਕ ਮਾਜਰੀ ਵਿਖੇ ਕਿਸਾਨ ਜਾਗਰੂਕਤਾ....
ਕੌਮਾਂਤਰੀ ਏਅਰਪੋਰਟ ਵਿਖੇ ਸਵੈ-ਸਹਾਇਤਾ ਸਮੂਹ ਦੇ ਆਊਟਲੈੱਟ ਦਾ ਉਦਘਾਟਨ
ਪਿੰਡਾਂ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਪਰਾਲਾ ਐਸ.ਏ.ਐਸ. ਨਗਰ, 4 ਜੂਨ : ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਪੀ.ਐਸ.ਆਰ.ਐਲ.ਐਮ. (ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ) ਅਧੀਨ ਸੇਵਾ ਭਲਾਈ ਸਵੈ-ਸਹਾਇਤਾ ਸਮੂਹ (ਪਿੰਡ-ਗੀਗੇ ਮਾਜਰਾ, ਬਲਾਕ-ਮੋਹਾਲੀ) ਦੇ ਆਊਟਲੈੱਟ ਦਾ ਉਦਘਾਟਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਮੂਹ ਦੇ ਮੈਬਰਾਂ ਵੱਲੋਂ ਤਿਆਰ ਕੀਤਾ ਸਮਾਨ ਹੱਥੀ....
ਸਪੀਕਰ ਸੰਧਵਾਂ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ 
ਕੋਟਕਪੂਰਾ, 4 ਜੂਨ : ਹਲਕਾ ਕੋਟਕਪੂਰਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਪਾਰੀ ਆਗੂ ਰਾਜ ਕੁਮਾਰ ਲਹੌਰੀਆ ਦੇ ਘਰ ਪਹੁੰਚ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉੱਥੇ ਹੀ ਸ਼ੁਰੂ ਹੋ ਗਿਆ ਸੰਗਤ ਦਰਸ਼ਨ। ਪੀਆਰਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਦੱਸਿਆ ਕਿ ਜਿਵੇਂ ਜਿਵੇਂ ਲੋਕਾਂ ਨੇ ਮੁਸ਼ਕਿਲਾਂ, ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਜਿਕਰ ਕੀਤਾ, ਉਵੇਂ ਉਵੇਂ ਮਾਣਯੋਗ ਸਪੀਕਰ ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨੂੰ ਜਾਇਜ ਸ਼ਿਕਾਇਤਾਂ ਤੁਰਤ ਹੱਲ ਕਰਨ ਦਾ ਨਿਰਦੇਸ਼ ਦਿੰਦਿਆਂ ਆਖਿਆ ਕਿ ਜਾਇਜ....
ਹਲਕਾ ਸਮਾਣਾ ਦੇ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਆਮ ਆਦਮੀ ਪਾਰਟੀ ਨੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ : ਚੇਤਨ ਸਿੰਘ ਜੌੜਾਮਾਜਰਾ ਸਮਾਣਾ 4 ਜੂਨ : ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਲਕਾ ਸਮਾਣਾ ਦੇ ਕਈ ਅਕਾਲੀ ਪਰਿਵਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਖੇੜੀਮਾਨੀਆ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਨੂੰ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ। ਉਨ੍ਹਾਂ ਤੋਂ ਇਲਾਵਾ ਜਿੰਦਰ ਕੌਰ....
ਸਮੁੱਚੀ ਸਿੱਖ ਕੌਮ ਦੀ ਆਵਾਜ਼ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਨੂੰ ਰਾਜਨੀਤੀ ਤੋਂ ਪਰੇ ਰੱਖਿਆ ਜਾਵੇ : ਬੀਬੀ ਜਗੀਰ ਕੌਰ 
ਖੰਨਾ, 4 ਜੂਨ : ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਪੰਥ ਬੋਰਡ ਦਾ ਐਲਾਨ ਕਰਕੇ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਇਸਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਆਪਣੇ ਸਮਰਥਕਾਂ ਨਾਲ ਮੁਲਾਕਾਤ ਵੀ ਤੇਜ਼ ਕਰ ਦਿੱਤੀ ਹੈ। ਐਤਵਾਰ ਨੂੰ ਬੀਬੀ ਜਗੀਰ ਕੌਰ ਵਿਧਾਨ ਸਭਾ ਹਲਕਾ ਪਾਇਲ ਵਿਖੇ ਪੁੱਜੇ ਜਿੱਥੇ ਓਹਨਾਂ ਨੇ ਇੱਕ ਸ਼ੋਕ ਸਭਾ ਚ ਭਾਗ ਲਿਆ ਓਥੇ ਹੀ ਬਾਅਦ ਚ ਆਪਣੇ ਸਮਰਥਕਾਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਓਹਨਾਂ ਦਾ ਇਕੋ....
ਜਨ ਸੁਵਿਧਾ ਕੈਂਪ ਦਾ ਹਜ਼ਾਰਾਂ ਲੋਕਾਂ ਨੂੰ ਹੋਇਆ ਲਾਭ : ਕੋਹਲੀ
ਪਟਿਆਲਾ, 4 ਜੂਨ : ਸੂਬਾ ਵਾਸੀਆਂ ਨੂੰ ਘਰਾਂ ਨੇੜੇ ਸਰਕਾਰੀ ਸਹੂਲਤਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅੱਜ ਇਥੇ ਬਲੌਸਮ ਇਨਕਲੇਵ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਮੌਕੇ ਕੀਤਾ।....
ਰਾਜ ਸਭਾ ਮੈਂਬਰ ਅਰੋੜਾ ਨੇ ਸਾਈਕਲ ਲੇਨ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ
ਅਰੋੜਾ ਨੇ ਸਾਈਕਲ ਉਦਯੋਗ ਨੂੰ ਸਾਈਕਲ ਲੇਨ ਸਥਾਪਤ ਕਰਨ ਲਈ ਐਨਐਚਏਆਈ ਨੂੰ ਅਪੀਲ ਕਰਨ ਦਾ ਦਿੱਤਾ ਭਰੋਸਾ ਲੁਧਿਆਣਾ, 4 ਜੂਨ : ਲੁਧਿਆਣਾ ਅਤੇ ਰਾਜ ਦੇ ਹੋਰ ਹਿੱਸਿਆਂ ਵਿੱਚ ਸਾਈਕਲ ਲੇਨ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਲੁਧਿਆਣਾ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕਿਹਾ ਹੈ ਕਿ ਉਹ ਜੂਨ ਨੂੰ ਇਸ ਮਾਮਲੇ ਨੂੰ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ) ਦੇ ਚੇਅਰਮੈਨ ਦੇ ਸਾਹਮਣੇ ਉਠਾਉਣਗੇ।ਉਨ੍ਹਾਂ ਕਿਹਾ, "ਮੈਂ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਅਪੀਲ ਕਰਾਂਗਾ....
ਨਕਲੀ ਬਾਗ਼ ਪਰ ਅਸਲੀ ਮੁਆਵਜ਼ਾ, ਡਿਪਟੀ ਕਮਿਸ਼ਨਰ ਦੀ ਪਤਨੀ ਦੀ ਅਗਾਉਂ ਜ਼ਮਾਨਤ ਰੱਦ
ਮੁਹਾਲੀ, 4 ਜੂਨ : ਮੁਹਾਲੀ ਦੀ ਇਕ ਅਦਾਲਤ ਨੇ ਪਿੰਡ ਬਾਕਰਪੁਰ ਵਿਚ ਬਾਗ ਲਗਾ ਕੇ ਮੁਆਵਜ਼ਾ ਲੈਣ ਦੇ ਮਾਮਲੇ ਵਿਚ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪਤਨੀ ਜਸਮੀਨ ਕੌਰ, ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ, ਉਸਦੀ ਪਤਨੀ ਕੁਲਵਿੰਦਰ ਕੌਰ ਤੇ ਉਹਨਾਂ ਦੀ ਧੀ ਮਨਪ੍ਰੀਤ ਕੌਰ ਦੀ ਅਗਾਉਂ ਜ਼ਮਾਨ ਅਰਜ਼ੀ ਰੱਦ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਅਦਾਲਤ ਨੇ ਕਿਹਾ ਕਿ ਬਿਨੈਕਾਰ ਅਗਾਊਂ ਜ਼ਮਾਨਤ ਲੈਣ ਦਾ ਹੱਕਦਾਰ ਨਹੀ਼ ਹੈ ਅਤੇ ਇਸ ਲਈ ਜਸਮੀਨ ਕੌਰ ਵੱਲੋਂ ਦਾਇਰ ਪਟੀਸ਼ਨ ਮੈਰਿਟ ਵਿਹੂਣੀ ਹੋਣ ਕਾਰਨ....
ਜੱਸੋਵਾਲ ਵਿਖੇ ਦਸਮੇਸ਼ ਕਿਸਾਨ ਮਜਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੀ ਨਵੀਂ ਇਕਾਈ ਚੁਣੀ ਗਈ
ਹਰਜੀਤ ਸਿੰਘ ਸਰਾਂ ਜੱਸੋਵਾਲ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਥਾਪਿਆ ਚੌਕੀਮਾਨ 03 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ ਦੀ ਪ੍ਰਧਾਨਗੀ ਹੇਠ ਪਿੰਡ ਜੱਸੋਵਾਲ (ਨੇੜੇ ਕੁਲਾਰ) ਵਿਖੇ ਨਵੀਂ ਇਕਾਈ ਦੀ ਚੋਣ ਕੀਤੀ ਗਈ । ਉਥੇ ਹੀ ਸਰਬ ਸੰਮਤੀ ਨਾਲ ਪ੍ਰਧਾਨ ਹਰਜੀਤ ਸਿੰਘ ਸਰਾਂ ਜੱਸੋਵਾਲ ਨੂੰ ਪ੍ਰਧਾਨ ਥਾਪਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੇ ਪ੍ਰਧਾਨ....
ਦਿੱਲੀ ਮੋਰਚੇ ਦੇ ਸੱਦੇ 'ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਚੌਕੀਮਾਨ ਟੋਲ  'ਤੇ ਫੂਕੇਗੀ ਬ੍ਰਿਜ ਭੂਸ਼ਣ ਦਾ ਪੁਤਲਾ 5 ਨੂੰ 
ਮੁੱਲਾਂਪੁਰ ਦਾਖਾ 3 ਜੂਨ (ਸਤਵਿੰਦਰ ਸਿੰਘ ਗਿੱਲ) ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ ਸਵੱਦੀ ਕਲਾਂ ਵਿਖੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ l ਅੱਜ ਦੀ ਵਿਸ਼ਾਲ ਮੀਟਿੰਗ ਨੂੰ ਯੂਨੀਅਨ ਦੇ ਆਗੂਆਂ - ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਕੱਤਰ ਜਸਦੇਵ ਸਿੰਘ ਲਲਤੋਂ, ਜੱਥੇਬੰਦਕ ਸਕੱਤਰ ਅਵਤਾਰ ਸਿੰਘ ਬਿੱਲੂ ਵਲੈਤੀਆ, ਖਜ਼ਾਨਚੀ ਅਮਰੀਕ ਸਿੰਘ ਤਲਵੰਡੀ, ਡਾਕਟਰ ਗੁਰਮੇਲ ਸਿੰਘ ਕੁਲਾਰ ਨੇ ਵਿਸੇਸ਼ ਤੌਰ ਤੇ ਸੰਬੋਧਨ....
ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਚੇਤੇ ਕਰਵਾਇਆ ਇਤਿਹਾਸ 
ਮੋਗਾ, 3 ਜੂਨ : ਸ੍ਰੀ ਅਕਾਲੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਇਤਿਹਾਸ ਚੇਤੇ ਕਰਵਾਇਆ ਹੈ। ਪਿੰਡ ਰੋਡੇ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਨੇ ਕਿਹਾ ਕਿ ਕੋਈ ਸਮਾਂ ਸੀ ਸਾਡੇ ਰਾਜਸੀ ਏਜੰਡੇ ਵਿਚ ਸਿੱਖ ਪੰਥ ਤੇ ਗੁਰਦੁਆਰਾ ਸਾਹਿਬ ਪਹਿਲੇ ਨੰਬਰ ’ਤੇ ਹੁੰਦੇ ਸਨ। ਅਕਾਲੀ ਦਲ ਦੇ 50 ਸਾਲ ਪੁਰਾਣੇ ਸੰਵਿਧਾਨ ਵਿਚ ਸਿੱਖ ਪੰਥ ਤੇ ਗੁਰਦੁਆਰਾ ਸਾਹਿਬ ਦੀ ਚੜ੍ਹਦੀਕਲਾ ਪ੍ਰਮੁੱਖ ਸਨ। ਅੱਜ ਸਾਡੇ ਰਾਜਸੀ ਏਜੰਡੇ ਵਿਚੋਂ ਸਿੱਖ ਪੰਥ ਤੇ ਗੁਰਦੁਆਰਾ....
ਦੇਸ਼ ਧ੍ਰੋਹ ਮੱਦ ਸਬੰਧੀ ਕਾਨੂੰਨ ਕਮਿਸ਼ਨ ਦੀਆਂ ਸਿਫਾਰਸ਼ਾਂ ਸੁਪਰੀਮ ਕੋਰਟ ਦੇ ਫੈਸਲਿਆਂ ਦੀ ਭਾਵਨਾ ਵਿਰੁੱਧ: ਬਾਬਾ ਬਲਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ , 3 ਜੂਨ : ਮੌਜੂਦਾ ਦੇਸ ਧ੍ਰੋਹ ਕਾਨੂੰਨੀ ਮੱਦ ਵਿਚਲੀਆਂ ਕਾਨੂੰਨ ਕਮਿਸ਼ਨ ਦੀਆਂ ਸਿਫਾਰਸ਼ਾਂ ਸੁਪਰੀਮ ਕੋਰਟ ਦੇ ਫੈਸਲਿਆਂ ਦੀ ਭਾਵਨਾ ਦੇ ਵਿਰੁੱਧ ਹਨ। ਸਰਕਾਰਾਂ ਨੇ ਸਮੇਂ ਸਮੇਂ ਇਸ ਕਾਨੂੰਨ ਦੀ ਦੁਰਵਰਤੋਂ ਕੀਤੀ ਹੈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਮੇਂ ਸਮੇਂ ਕਾਨੂੰਨਾਂ ਦੀ ਵਿਆਖਿਆਂ, ਸੋਧ ਅਤੇ ਵਾਧਘਾਟ ਹੁੰਦੀ ਆਈ ਹੈ। ਅੰਗਰੇਜ਼ੀ ਹਕੂਮਤ ਸਮੇਂ ਬਨਾਏ ਕਾਨੂੰਨ ਬਾਜ਼ੀਰਾਬ ਏ ਹਿੰਦ ਆਈ ਪੀ ਸੀ....
'ਕਟਾਰੂਚੱਕ' ਵਰਗੇ ਸ਼ਰਮਨਾਕ ਮਾਮਲੇ ਨੂੰ ਹੋਰ ਲਟਕਾਉਂਣਾ, ਰਾਜਨੀਤਕ ਅਨੈਤਿਕਤਾ ਤੇ ਇਖ਼ਲਾਕੀ ਦੁਰਾਚਾਰ ਦਾ ਸਿਖਰ ਹੈ : ਬੀਰ ਦਵਿੰਦਰ ਸਿੰਘ
ਪਟਿਆਲਾ, 3 ਜੂਨ : ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ, ਬਦਨਾਮ 'ਕਟਾਰੂਚੱਕ' ਮਾਮਲੇ ਵਿੱਚ, ਮੁੱਖ ਮੰਤਰੀ ਨੂੰ ਸਪਸ਼ਟ ਆਦੇਸ਼ ਤੋਂ ਬਾਅਦ, ਲਾਲ ਚੰਦ ਕਟਾਰੂਚੱਕ ਵਰਗਾ ਆਚਾਰ ਭ੍ਰਿਸ਼ਟ ਮੰਤਰੀ, ਕਿਸੇ ਵੀ ਸੂਰਤ ਵਿੱਚ ਇੱਕ ਪਲ ਲਈ ਵੀ, ਪੰਜਾਬ ਵਜਾਰਤ ਦਾ ਹਿੱਸਾ ਨਹੀਂ ਹੋਣਾ ਚਾਹੀਦਾ, ਤੇ ਉਸਨੂੰ ਪੰਜਾਬ ਦੀ ਵਜਾਰਤ ਵਿੱਚੋਂ ਤੁਰੰਤ ਬਰਤਰਖ਼ ਕਰਨਾ ਬਣਦਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਟਾਰੂਚੱਕ ਦੇ ਬਚਾਓ ਲਈ ਕੋਈ ਹੋਰ ਅੜਿੰਗਾ ਖੜ੍ਹਾ ਕਰਨਾ ਜਾਂ ਅਜਿਹੇ ਪਥ ਭ੍ਰਿਸ਼ਟ ਵਿਅਕਤੀ....
ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕੀਤੇ ਜਾਣਗੇ ਉਪਰਾਲੇ: ਗੁਰਮੀਤ ਸਿੰਘ ਖੁੱਡੀਆ
ਬਠਿੰਡਾ, 3 ਜੂਨ : ਸੂਬੇ ਦੇ ਨਵ ਨਿਯੁਕਤ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਇੱਥੇ ਲੇਕ ਵਿਊ ਵਿਖੇ ਪਹੁੰਚੇ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ, ਐਸਐਸਪੀ ਸ. ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ....
ਦੇਸ਼ ਦੀਆਂ ਸਰਹੱਦਾਂ ਦੀ ਦਿਨ-ਰਾਤ ਰਾਖੀ ਕਰਦੇ ਜਵਾਨਾਂ 'ਤੇ ਦੇਸ਼ਵਾਸੀਆਂ ਨੂੰ ਮਾਣ : ਜੌੜਾਮਾਜਰਾ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਸਹਿਜਪਾਲ ਸਿੰਘ ਨੂੰ ਸ਼ਰਧਾਂਜਲੀ ਸ਼ਹੀਦ ਜਵਾਨ ਸਹਿਜਪਾਲ ਸਿੰਘ ਨਮਿਤ ਅੰਤਿਮ ਅਰਦਾਸ ਸਮਾਰੋਹ ਮੌਕੇ ਸ਼ਰਧਾਂਜਲੀਆਂ ਪਟਿਆਲਾ, 3 ਜੂਨ : ਅਰੁਣਾਚਲ ਪ੍ਰਦੇਸ਼ ਵਿਖੇ ਚੀਨ ਦੀ ਸਰਹੱਦ ਉਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਰੰਧਾਵਾ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਸਹਿਜਪਾਲ ਸਿੰਘ (27 ਸਾਲ) ਦੀ ਨਮਿਤ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ....