ਮਾਲਵਾ

ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕੀਤੇ ਜਾਣਗੇ ਉਪਰਾਲੇ: ਗੁਰਮੀਤ ਸਿੰਘ ਖੁੱਡੀਆ
ਬਠਿੰਡਾ, 3 ਜੂਨ : ਸੂਬੇ ਦੇ ਨਵ ਨਿਯੁਕਤ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਇੱਥੇ ਲੇਕ ਵਿਊ ਵਿਖੇ ਪਹੁੰਚੇ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ, ਐਸਐਸਪੀ ਸ. ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ....
ਦੇਸ਼ ਦੀਆਂ ਸਰਹੱਦਾਂ ਦੀ ਦਿਨ-ਰਾਤ ਰਾਖੀ ਕਰਦੇ ਜਵਾਨਾਂ 'ਤੇ ਦੇਸ਼ਵਾਸੀਆਂ ਨੂੰ ਮਾਣ : ਜੌੜਾਮਾਜਰਾ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਸਹਿਜਪਾਲ ਸਿੰਘ ਨੂੰ ਸ਼ਰਧਾਂਜਲੀ ਸ਼ਹੀਦ ਜਵਾਨ ਸਹਿਜਪਾਲ ਸਿੰਘ ਨਮਿਤ ਅੰਤਿਮ ਅਰਦਾਸ ਸਮਾਰੋਹ ਮੌਕੇ ਸ਼ਰਧਾਂਜਲੀਆਂ ਪਟਿਆਲਾ, 3 ਜੂਨ : ਅਰੁਣਾਚਲ ਪ੍ਰਦੇਸ਼ ਵਿਖੇ ਚੀਨ ਦੀ ਸਰਹੱਦ ਉਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਰੰਧਾਵਾ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਸਹਿਜਪਾਲ ਸਿੰਘ (27 ਸਾਲ) ਦੀ ਨਮਿਤ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ....
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੀਹਾਂ 'ਤੇ ਲਿਆਂਦਾ : ਚੇਤਨ ਸਿੰਘ ਜੌੜਾਮਾਜਰਾ
ਜੌੜਾਮਾਜਰਾ ਨੇ ਪਟਿਆਲਾ ਜ਼ਿਲ੍ਹੇ ਦੇ ਪਹਿਲੇ ਬਾਇਉਮਾਸ ਪਲਾਂਟ 'ਈਕੋ ਫਰੈਂਡਲੀ ਫ਼ਿਊਲਜ਼' ਦਾ ਨੀਂਹ ਪੱਥਰ ਰੱਖਿਆ 'ਪਰਾਲੀ ਤੋਂ ਬਨਣਗੇ ਪੇਲੈਟਸ, ਪ੍ਰਦੂਸ਼ਣ ਘਟੇਗਾ ਤੇ ਕਿਸਾਨਾਂ ਦੀ ਪਰਾਲੀ ਸੰਭਾਂਲਣ ਦੀ ਸਮੱਸਿਆ ਦਾ ਹੋਵੇਗਾ ਹੱਲ' ਸਮਾਣਾ, 3 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਲੀਹਾਂ 'ਤੇ ਲੈਆਂਦਾ ਹੈ। ਉਹ ਅੱਜ ਪਿੰਡ ਬਦਨਪੁਰ ਵਿਖੇ ਪਰਾਲੀ ਤੋਂ ਬਾਇੳਮਾਸ ਪੇਲੈਟਸ ਬਣਾਉਣ ਵਾਲੇ....
ਬਿਮਾਰੀਆਂ ਤੋਂ ਬਚਾਅ ਲਈ ਸਾਈਕਲਿੰਗ ਜ਼ਰੂਰੀ
ਹੈਲਥ ਐਂਡ ਵੈਲਨੈਸ ਸੈਂਟਰ ਪਿੰਡ ਲੰਗ ’ਚ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ ਪਟਿਆਲਾ, 3 ਜੂਨ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋਂ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਠੀਕ ਰੱਖਣ ਲਈ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਵਿਸ਼ਵ ਸਾਈਕਲ ਦਿਵਸ ਮਨਾਉਣ ਦੇ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਹੈਲਥ ਐਂਡ ਵੈਲਨੈਸ ਕੇਂਦਰ ਪਿੰਡ ਲੰਗ ਵਿੱਚ ਵਿਸ਼ਵ ਸਾਈਕਲ ਦਿਵਸ ਦਾ ਆਯੋਜਨ ਕੀਤਾ ਗਿਆ, ਜਿੱਥੋਂ ਕਿ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਜਨ ਜਨ ਵਿੱਚ ਸਾਈਕਲ ਚਲਾਉਣ ਦਾ....
''ਅਸੀਂ ਸਾਇਕਲਿੰਗ ਕਰਕੇ ਵੀ ਨਿਰੋਗ ਰਹਿ ਸਕਦੇ ਹਾਂ : ਜੌੜਾਮਾਜਰਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤੰਦਰੁਸਤ ਜੀਵਨ ਲਈ ਸਾਇਕਲ ਚਲਾਉਣ ਦਾ ਸੱਦਾ ਵਿਸ਼ਵ ਬਾਈਸਾਇਕਲ ਦਿਵਸ ਮੌਕੇ ਵਿਦਿਆਰਥੀਆਂ ਦੀ ਸਾਇਕਲ ਰੈਲੀ ਨੂੰ ਹਰੀ ਝੰਡੀ ਦਿੱਤੀ ਸਮਾਣਾ, 3 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਤੰਦਰੁਸਤ ਜੀਵਨ ਲਈ ਸਾਇਕਲ ਜਰੂਰ ਚਲਾਉਣ। ਕੈਬਨਿਟ ਮੰਤਰੀ ਜੌੜਾਮਾਜਰਾ, ਅੱਜ ਯੂ.ਐਨ.ਓ. ਵੱਲੋਂ ਸਾਇਕਲਿੰਗ ਨੂੰ ਉਤਸ਼ਾਹਤ ਕਰਨ ਅਤੇ ਆਵਾਜਾਈ ਦੇ ਟਿਕਾਊ ਸਾਧਨ ਵਜੋਂ ਬਾਈਸਾਇਕਲ ਦੀ ਮਹੱਤਤਾ ਬਾਰੇ ਜਾਗਰੂਕਤਾ....
ਜੌੜਾਮਾਜਰਾ ਵੱਲੋਂ ਸ਼ਹੀਦ ਫਲਾਇਟ ਲੈਫ਼ਟੀਨੈਂਟ ਮੋਹਿਤ ਗਰਗ ਨੂੰ ਸ਼ਰਧਾਂਜਲੀ ਭੇਟ
ਕਿਹਾ, 'ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਮੋਹਿਤ ਗਰਗ ਦਾ ਨਾਮ ਸਦਾ ਅਮਰ ਰਹੇਗਾ' ਸਮਾਣਾ, 3 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਭਾਰਤੀ ਹਵਾਈ ਫ਼ੌਜ ਦੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਦੀ ਸਾਲਾਨਾ ਬਰਸੀ ਮੌਕੇ ਇੱਥੇ ਵਾਤਾਵਰਣ ਪਾਰਕ ਵਿੱਚ ਸਥਾਪਤ ਯਾਦਗਾਰੀ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਮੋਹਿਤ ਗਰਗ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਬਣਕੇ ਰਾਹ ਦਸੇਰਾ ਸਾਬਤ....
ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਸਮੀਖਿਆ ਮੀਟਿੰਗ
ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੁਖਨਾ ਚੋਅ ਦੀ ਗਾਰ ਕੱਢਣ ਦੇ ਕੰਮ ਵਿਚ ਐਨ. ਜੀ.ਓਜ਼. ਤੇ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਐਸ.ਏ.ਐਸ.ਨਗਰ, 03 ਜੂਨ : ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ....
ਰੋਜ਼ਗਾਰ ਮੇਲੇ ਵਿਚ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਵਧੀਕ ਡਿਪਟੀ ਕਮਿਸ਼ਨਰ
ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ 07 ਜੂਨ ਨੂੰ ਲਾਏ ਜਾਣ ਵਾਲੇ ਮੇਲੇ ਦੀ ਤਿਆਰੀ ਸਬੰਧੀ ਸਮੀਖਿਆ ਮੀਟਿੰਗ ਐੱਸ.ਏ.ਐੱਸ.ਨਗਰ, 02 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ, ਐਸ.ਏ.ਐਸ.ਨਗਰ ਵਲੋਂ ਮਿਤੀ 07-06-2023 ਨੂੰ ਲਾਏ ਜਾ ਰਹੇ ਰੋਜ਼ਗਾਰ ਮੇਲੇ ਦੀ ਤਿਆਰੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ ਵਲੋਂ ਜ਼ਿਲ੍ਹੇ ਦੇ ਕਾਲਜਾਂ/ਯੂਨੀਵਰਸਿਟੀਆਂ ਨਾਲ ਸਬੰਧਿਤ ਨੁਮਾਇੰਦਿਆਂ, ਜ਼ਿਲ੍ਹਾ ਸਿੱਖਿਆ ਅਫਸਰ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਵੱਖ....
ਖ਼ੁਰਾਕ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਕੋਲ ਫ਼ੂਡ ਸੇਫ਼ਟੀ ਲਾਇਸੰਸ ਹੋਣਾ ਲਾਜ਼ਮੀ : ਜ਼ਿਲ੍ਹਾ ਸਿਹਤ ਅਫ਼ਸਰ
ਸਮੁੱਚੀ ਪ੍ਰਕਿਰਿਆ ਆਨਲਾਈਨ; ਸਿਹਤ ਵਿਭਾਗ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਐਸ.ਏ.ਐਸ. ਨਗਰ , 2 ਜੂਨ : ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਖਾਣ-ਪੀਣ ਦੀਆਂ ਚੀਜ਼ਾਂ ਦੇ ਕਾਰੋਬਾਰੀਆਂ/ਦੁਕਾਨਦਾਰਾਂ/ਰੇਹੜੀ-ਫੜ੍ਹੀ ਵਾਲਿਆਂ ਨੂੰ ਇਕ ਵਾਰ ਫਿਰ ਅਪੀਲ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਕੋਲੋਂ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਂ ਲਾਇਸੰਸ ਬਣਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇ ਕਾਰੋਬਾਰੀ ਦੇ ਸਾਮਾਨ ਦੀ ਸਾਲਾਨਾ ਵਿਕਰੀ 12 ਲੱਖ ਰੁਪਏ ਤੋਂ ਉਪਰ ਹੈ ਜਾਂ....
ਪੁਲਿਸ ਵੱਲੋ ਪੈਟਰੋਲ ਪੰਪ ਤੇ ਹੋਈ 40.79 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਕੀਤਾ ਟਰੇਸ, ਸਾਬਕਾ ਮੈਨੇਜਰ ਹੀ ਨਿਕਲਿਆ ਮਾਸਟਰਮਾਈਂਡ
ਫ਼ਤਹਿਗੜ੍ਹ ਸਾਹਿਬ, 03 ਜੂਨ : ਸ੍ਰੀਮਤੀ ਡਾ. ਰਵਜੋਤ ਗਰੇਵਾਲ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਮਿਤੀ 29 ਮਈ ਨੂੰ ਪੈਟਰੋਲ ਪੰਪ ਦੇ ਨੇੜੇ ਬਾ-ਹੱਦ ਪਿੰਡ ਭੱਟਮਾਜਰਾ ਤੋਂ ਹਥਿਆਰਾਂ ਦੀ ਨੋਕ ਤੇ ਹੋਈ ਸਨਸਨੀਖੇਜ਼ 40.79 ਲੱਖ ਰੁਪਏ ਦੀ ਵਾਰਦਾਤ ਨੂੰ ਮਹਿਜ 48 ਘੰਟਿਆਂ ਵਿੱਚ ਹੀ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।ਜਿਸ ਨੂੰ ਟਰੇਸ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਜੂਨ ਨੂੰ
ਫਤਹਿਗੜ੍ਹ ਸਾਹਿਬ, 03 ਜੂਨ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 05 ਜੂਨ ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਕਮਰਾ ਨੰਬਰ 122 ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ।....
ਬਾਲ ਮਜਦੂਰੀ ਕਰਵਾਉਣ ਵਾਲਿਆਂ ਖਿਲਾਫ ਕੀਤੀ ਜਾਵੇ ਕਾਨੂੰਨੀ ਕਾਰਵਾਈ - ਅਨੁਪ੍ਰੀਤਾ ਜੋਹਲ 
ਫਤਹਿਗੜ੍ਹ ਸਾਹਿਬ, 03 ਜੂਨ : ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਹੁਕਮਾਂ ਅਨੁਸਾਰ ਮਹੀਨਾ ਜੂਨ ਵਿੱਚ ਬਾਲ ਮਜੂਦਰੀ ਰੋਕੋ ਮਹੀਨਾ ਮਨਾਇਆ ਜਾਣਾ ਹੈ ਜਿਸ ਤਹਿਤ ਪੂਰੇ ਜਿਲ੍ਹੇ ਵਿੱਚ ਬਾਲ ਮਜਦੂਰੀ ਰੋਕਣ ਸਬੰਧੀ ਅਚਨਚੇਤ ਚੈਕਿੰਗ ਦਾ ਐਕਸਨ ਪੈਲਾਨ ਤਿਆਰ ਕੀਤਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੂਪ੍ਰਿਤਾ ਜੌਹਲ ਨੇ ਜਿਲ੍ਹਾ ਲੇਬਰ ਟਾਸਕ ਫੋਰਸ ਕਮੇਟੀ ਦੀਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਵੀ ਦੁਕਾਨਦਾਰ, ਵਿਅਕਤੀ ਜਾਂ ਮਾਤਾ....
ਵਿਧਾਇਕ ਛੀਨਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਸੌਂਪਿਆ ਮੰਗ ਪੱਤਰ
ਲੋਹਾਰਾ ਪੁੱਲ ਨੂੰ ਚੌੜਾ ਕਰਨ ਲਈ ਫੰਡ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਭਰੋਸਾ, ਜਲਦ ਸਮੱਸਿਆ ਦਾ ਕੀਤਾ ਜਾਵੇਗਾ ਨਿਪਟਾਰਾ ਸਿੱਧਵਾਂ ਨਹਿਰ ਦੀ ਬੁਰਜੀ 50184 'ਤੇ ਪੈਂਦਾ ਹੈ ਪੁੱਲ ਪੁੱਲ ਦੀ ਚੌੜਾਈ ਵੱਧਣ ਨਾਲ ਇਲਾਕੇ ਦੇ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਮਿਲੇਗੀ ਰਾਹਤ - ਰਾਜਿੰਦਰ ਪਾਲ ਕੌਰ ਛੀਨਾ ਲੁਧਿਆਣਾ, 02 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ....
ਹਿੰਦ ਪਾਕਿ ਸਦੀਵੀ ਪਿਆਰ ਦਾ ਰਾਹ ਵਪਾਰ ਵਿੱਚੋਂ ਹੀ ਨਿਕਲੇਗਾ : ਡਾ. ਇਸ਼ਤਿਆਕ ਅਹਿਮਦ
ਲੁਧਿਆਣਾ, 2 ਜੂਨ : ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਇੱਕ ਸਵੀਡਨ ਵੱਸਦੇ ਰਾਜਨੀਤੀ ਸ਼ਾਸਤਰੀ ਅਤੇ ਇਤਿਹਾਸ ਪ੍ਰਤੀ ਵਿਸ਼ਲੇਸ਼ਣੀ ਅੱਖ ਰੱਖਣ ਵਾਲੇ ਪਾਕਿਸਤਾਨੀ ਮੂਲ ਦੇ ਪ੍ਰਬੁੱਧ ਲੇਖਕ ਡਾ. ਇਸ਼ਤਿਆਕ ਅਹਿਮਦ ਨਾਲ ਭਾਰਤ ਪਾਕਿ ਪੰਜਾਬਃ ਵਿਰਸਾ ਤੇ ਵਰਤਮਾਨ ਵਿਸ਼ੇ ਤੇ ਵਿਸ਼ੇਸ਼ ਭਾਸ਼ਨ ਤੇ ਵਿਚਾਰ ਵਟਾਂਦਰਾ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਅਰਥ ਸ਼ਾਸਤਰੀ ਅਤੇ ਸਾਬਕਾ ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਡਾ.ਐਸ.ਐਸ.ਜੌਹਲ ਨੇ ਕੀਤੀ। ਸਮਾਗਮ ਵਿੱਚ ਵਿਚ ਪ੍ਰੋ....
ਲੁਧਿਆਣਾ ਦੇ ਸੀਵਰੇਜ ਅਤੇ ਸਫ਼ਾਈ ਕਰਮਚਾਰੀ ਤਨਖ਼ਾਹ ਨੂੰ ਤਰਸੇ
ਲੁਧਿਆਣਾ ਪ੍ਰਸ਼ਾਸਨ ਇੱਕ ਮਹੀਨੇ ਵਿੱਚ ਬਕਾਇਆ ਤਨਖਾਹ ਜਾਰੀ ਕਰੇ: ਸਾਂਪਲਾ ਲੁਧਿਆਣਾ ਪ੍ਰਸ਼ਾਸਨ ਪੁਲਿਸ ਵੈਰੀਫਿਕੇਸ਼ਨ ਅਤੇ ਹੋਰ ਕਾਰਵਾਈਆਂ ਪੂਰੀਆਂ ਕਰ ਕੇ 2 ਜੁਲਾਈ ਤੱਕ ਬਕਾਇਆ ਤਨਖ਼ਾਹ ਜਾਰੀ ਕਰੇ: ਸਾਂਪਲਾ ਲੁਧਿਆਣਾ, 2 ਜੂਨ : ਲੁਧਿਆਣਾ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਸਾਰੀਆਂ ਵੇਰਿਫਿਕੇਸ਼ਨ ਪੂਰੀਆਂ ਕਰਨ ਤੋਂ ਬਾਅਦ 2 ਜੁਲਾਈ ਤੱਕ ਲੁਧਿਆਣਾ....