ਮਾਲਵਾ

ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ  ਜਾਗਰੁਕਤਾ ਕੈਂਪ ਦਾ ਆਯੋਜਨ
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਨਾਲ ਦੀ ਜ਼ਰੂਰਤ : ਸੇਖੋਂ ਫਰੀਦਕੋਟ 13 ਅਗਸਤ 2024 : ਫਸਲੀ ਰਹਿੰਦ-ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਣ ਮਹਾਂ ਉਤਸਵ ਮਨਾਉਂਦਿਆਂ ਪਿੰਡ ਬੀੜ ਭੋਲੂਵਾਲ ਵਿਚ ਛਾਂਦਾਰ ਬੂਟੇ ਲਗਾਏ ਗਏ।
ਕਿਸਾਨਾਂ ਨੂੰ "ਹਰੇਕ ਟਿਊਬਵੈੱਲ ਤੇ 5 ਰੁੱਖ "ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਫ਼ਰੀਦਕੋਟ :13 ਅਗਸਤ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਗੁਰਬਾਣੀ ਦੇ ਮਹਾਂ ਵਾਕ "ਬਲਿਹਾਰੀ ਕੁਦਰਿਤ ਵਸਿਆ" ਨੂੰ ਸਮਰਪਿਤ ਵਣ ਮਹਾਂਉਤਸਵ....
ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਾਰਕਿਟ ਕਮੇਟੀ ਵਿਖੇ ਲਗਾਏ ਬੂਟੇ 
ਫ਼ਰੀਦਕੋਟ, 13 ਅਗਸਤ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਮਾਰਕਿਟ ਕਮੇਟੀ ਫ਼ਰੀਦਕੋਟ ਵਿਖੇ ਬੂਟੇ ਲਗਾਏ ਗਏ ਅਤੇ ਨਾਲ ਹੀ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਉੱਥੋਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਚੇਅਰਮੈਨ ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ....
ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਰਿਹਰਸਲ
ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਿਰੀਖਣ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਫ਼ਰੀਦਕੋਟ 13 ਅਗਸਤ,2024 : ਸੁੰਤਤਰਤਾ ਦਿਵਸ ਦੇ ਮੌਕੇ ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਅੱਜ ਨਹਿਰੂ ਸਟੇਡੀਅਮ ਵਿਖੇ ਹੋਈ, ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼....
ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਗਠਨ
ਨਸ਼ਾ ਰੋਕੂ ਨਿਗਰਾਨ ਕਮੇਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਤੇਜ਼ੀ ਲਿਆਉਣ ਦੀ ਹਦਾਇਤ ਫ਼ਰੀਦਕੋਟ, 13 ਅਗਸਤ 2024 : ਨਸ਼ਿਆਂ ਦੀ ਰੋਕਥਾਮ ਲਈ ਫਰੀਦਕੋਟ ਵਿਖੇ ਸਮੇਂ ਸਮੇਂ ’ਤੇ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਲੜੀ ਨੂੰ ਹੋਰ ਮਜਬੂਤ ਕਰਨ ਲਈ ਹੁਣ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਵੀ ਗਠਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੇਜਰ ਵਰੁਣ ਕੁਮਾਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਉਣ ਦੇ ਨਾਲ ਨਾਲ ਹੁਣ ਨਸ਼ਾ ਕਰਨ ਵਾਲੇ....
ਡਿਪਟੀ ਕਮਿਸ਼ਨਰ ਵੱਲੋਂ 78ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਕੈਬਨਿਟ ਮੰਤਰੀ ਬਲਕਾਰ ਸਿੰਘ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ ਲੁਧਿਆਣਾ, 13 ਅਗਸਤ 2024 : 78ਵੇਂ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੰਗਲਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰੇਡ ਦੀ ਪ੍ਰਧਾਨਗੀ ਕਰਦਿਆਂ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਜਯੰਤ ਪੁਰੀ ਦੀ ਅਗਵਾਈ ਵਿੱਚ ਪੰਜਾਬ ਪੁਲਿਸ (ਲੜਕੇ ਅਤੇ ਲੜਕੀਆਂ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ....
ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ
ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਦੇ ਸਮੇਂ ਪਿੰਡ ਪੱਧਰ ਪਰ ਠੀਕਰੀ ਪਹਿਰਾ ਲਗਵਾਉਣ ਦੀ ਲੋੜ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ, 13 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ....
 ਲੁਧਿਆਣਾ ‘ਚ ਇੰਮੀਗ੍ਰੁੇਸ਼ਨ ਕੰਪਨੀ ਤੋਂ ਤੰਗ ਪਤੀ-ਪਤਨੀ ਟੈਂਕੀ ਤੇ ਚੜ੍ਹੇ
ਲੁਧਿਆਣਾ, 12 ਅਗਸਤ 2024 : ਲੁਧਿਆਣਾ ਦੇ ਅਸ਼ਮੀਤ ਚੌਂਕ ਵਿੱਚ ਇੱਕ ਪਾਣੀ ਵਾਲੀ ਟੈਂਕੀ ਤੇ ਪਤੀ-ਪਤਨੀ ਵੱਲੋਂ ਚੜ੍ਹ ਕੇ ਹੰਗਾਮਾ ਕਰਨ ਦੀ ਖਬਰ ਸਾਹਮਣੇ ਆਈ ਹੈ, ਇਸ ਬਾਰੇ ਪਤਾ ਲੱਗਣ ਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਉਕਤ ਦੋਵੇਂ ਪਤੀ ਪਤਨੀ ਨੈੂੰ ਟੈਂਕੀ ਤੋਂ ੳੇੁਤਰਨ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਉਸਦਾ ਲੜਕਾ ਤੇ ਨੂੰਹ ਹਨ, ਉਨ੍ਹਾਂ ਦੱਸਿਆ ਕਿ ਉਹ ਟੈਂਕੀ ਤੇ ਆਪਣਾ ਰੋਸ ਜਤਾਉਣ ਲਈ ਚੜ੍ਹੇ ਹਨ....
ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ
23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਯਾਦਗਾਰੀ ਪਾਰਕ ਅਤੇ ਮੁਰੰਮਤ ਉਪਰੰਤ ਗਲੀਆਂ ਨਾਲੀਆਂ ਦਾ ਲੋਕ ਅਰਪਣ ਗੁਰੂ ਹਵਾ, ਪਿਤਾ ਪਾਣੀ ਅਤੇ ਧਰਤੀ ਮਾਤਾ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਸਾਰੇ ਮਨੁੱਖ ਰਲ ਕੇ ਸਹਿਯੋਗ ਕਰਨ-ਬਲਬੀਰ ਸਿੰਘ ਸੀਚੇਵਾਲ ਮੋਗਾ, 12 ਅਗਸਤ 2024 : ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ....
ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 01 ਸਤੰਬਰ ਤੋਂ 03 ਸਤੰਬਰ ਤੱਕ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ
ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਦੇ ਆਦੇਸ਼ ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਸਾਲਾਨਾ ਉਰਸ ਫਤਿਹਗੜ੍ਹ ਸਾਹਿਬ, 12 ਅਗਸਤ 2024 : ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ 01 ਤੋਂ 03 ਸਤੰਬਰ ਤੱਕ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਉਰਸ ਦੇ ਮੌਕੇ ਤੇ ਆਉਣ ਵਾਲ਼ੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਦਾ....
ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਤੇ
ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਚੜਾਉਣਗੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਦੇ ਕੈਡਿਟ ਮਾਰਚ ਪਾਸਟ ਵਿੱਚ ਲੈਣਗੇ ਭਾਗ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਵੇਗਾ ਸੱਭਿਆਚਾਰਕ ਸਮਾਗਮ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰੀਹਰਸਲ ਫ਼ਤਹਿਗੜ੍ਹ ਸਾਹਿਬ, 12 ਅਗਸਤ, 2024 : 15 ਅਗਸਤ ਨੂੰ ਸਾਡੇ ਮੁਲਕ....
13 ਅਗਸਤ ਨੂੰ ਪਿੰਡ ਨਿਹਾਲੂਵਾਲ ਵਿਖੇ ਲਗਾਇਆ ਜਾਵੇਗਾ ਸਰਕਾਰ ਤੁਹਾਡੇ ਦੁਆਰ ਕੈਂਪ
ਬਰਨਾਲਾ, 12 ਅਗਸਤ 2024 : ਭਲਕੇ 13 ਅਗਸਤ ਨੂੰ ਪੰਚਾਇਤ ਘਰ ਪਿੰਡ ਨਿਹਾਲੂਵਾਲ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਨਿਹਾਲੂਵਾਲ, ਬਾਹਮਣੀਆਂ ਅਤੇ ਗੰਗੋਹਰ ਦੇ ਵਾਸੀ ਇਸ ਕੈਂਪ ਵਿਚ ਆਪਣੇ ਕੰਮ ਕਰਵਾਉਣ ਲਈ ਪੁੱਜ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਉੱਤੇ ਪੁੱਜ....
ਡਵੀਜ਼ਨ ਕਮਿਸ਼ਨਰ ਨੇ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਕੀਤੀ ਘੁੰਡ ਚੁਕਾਈ
ਲਿਖਾਰੀ ਜਸ਼ਨਪ੍ਰੀਤ ਸਿੰਘ ਨੂੰ ਦਿੱਤੀਆਂ ਵਧਾਈਆਂ ਫ਼ਰੀਦਕੋਟ 12 ਅਗਸਤ,2024 : ਡਵੀਜ਼ਨ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਘੁੰਡ ਚੁਕਾਈ ਕੀਤੀ । ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਲਿਖਾਈ ਦੇ ਖੇਤਰ ਵੱਲ ਇਸੇ ਤਰ੍ਹਾਂ ਦੇ ਦਿਲਚਸਪੀ ਲੈਣੀ ਚਾਹੀਦੀ ਹੈ। ਉਹਨਾਂ ਨੌਜਵਾਨ ਲਿਖਾਰੀ ਜਸ਼ਨਪ੍ਰੀਤ ਸਿੰਘ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਅੱਜ ਦੇ ਇੰਟਰਨੈਟ ਯੂ-ਟਿਊਬ, ਫੇਸਬੁੱਕ ਦੇ....
ਸਪੀਕਰ ਸੰਧਵਾਂ ਨੇ ਪਿੰਡ ਵਿੱਚ ਖੋਲ੍ਹੇ ਜਿੰਮ ਅਤੇ ਫਿਜ਼ੀਓਥੈਰੇਪੀ ਸੈਂਟਰ ਦਾ ਕੀਤਾ ਉਦਘਾਟਨ 
ਖਾਲਸਾ ਏਡ ਵੱਲੋਂ ਕੀਤੇ ਜਾਂਦੇ ਸਮਾਜਿਕ ਅਤੇ ਧਾਰਮਿਕ ਕੰਮਾਂ ਦੀ ਕੀਤੀ ਪ੍ਰਸੰਸਾ ਲੋਕਾਂ ਨੂੰ ਆਪਣੀ ਚੰਗੀ ਸਿਹਤ ਲਈ ਜਿੰਮ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ ਫ਼ਰੀਦਕੋਟ 12 ਅਗਸਤ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਖਾਲਸਾ ਏਡ ਵੱਲੋਂ ਖੋਲ੍ਹੇ ਦੋ ਜਿੰਮਾਂ ਅਤੇ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਖਾਲਸਾ ਏਡ ਸੰਸਥਾ ਵੱਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚੋਰ ਗੈਂਗ ਦੇ 04 ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ 
ਸ੍ਰੀ ਮੁਕਤਸਰ ਸਾਹਿਬ, 12 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਇੰਨਵੈ) ਅਤੇ....