ਮਾਲਵਾ

ਲੁਧਿਆਣਾ ਪ੍ਰਸ਼ਾਸਨ ਵਲੋਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਆਪਣਾ ਨਿਊਜ਼ਲੈਟਰ ਜਾਰੀ
ਲੁਧਿਆਣਾ, 5 ਮਈ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਮਹੀਨਾਵਾਰ ਨਿਊਜ਼ਲੈਟਰ ਜਾਰੀ ਕੀਤਾ ਗਿਆ।'ਖ਼ਬਰਾਂ ਲੁਧਿਆਣਵੀ' ਸਿਰਲੇਖ ਲੁਧਿਆਣਾ ਦੇ ਲੋਕਾਂ ਨੂੰ ਪ੍ਰਸ਼ਾਸਨ ਨਾਲ ਜੁੜੇ ਰਹਿਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਦੇ ਯੋਗ ਬਣਾਏਗਾ।ਪ੍ਰਸ਼ਾਸਨ ਦੀ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਿਊਜ਼ਲੈਟਰ ਪੰਜਾਬ ਸਰਕਾਰ ਦੇ ਨਵੀਨਤਮ ਪ੍ਰੋਗਰਾਮਾਂ ਅਤੇ ਨੀਤੀਆਂ ਤੋਂ ਇਲਾਵਾ....
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ ਵਿਦਾਇਗੀ ਪਾਰਟੀ ਆਯੋਜਿਤ
ਬੇਲਾ,5 ਮਈ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ (ਆਟੋਨੋਮਸ ਕਾਲਜ) ਵੱਲੋਂ ਬੀ.ਫਾਰਮੇਸੀ ਅਤੇ ਐਮ. ਫਾਰਮੇਸੀ ਦੇ ਅੰਤਮ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਵਿਦਾਇਗੀ ਪਾਰਟੀ ਸ਼ਾਨਦਾਰ ਰਹੀ। ਜੂਨੀਅਰਾਂ ਨੇ ਆਪਣੇ ਸੀਨੀਅਰਜ਼ ਲਈ ਇਸ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਬਹੁਤ ਕੋਸ਼ਿਸ਼ ਕੀਤੀ। ਉਨ੍ਹਾਂ ਦੁਆਰਾ ਆਯੋਜਿਤ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਸੱਚਮੁੱਚ ਸ਼ਾਨਦਾਰ ਸੀ, ਜਿਸ ਵਿੱਚ ਡਾਂਸ ਤੋਂ ਲੈ ਕੇ ਸੰਗੀਤ ਤੱਕ ਨਾਟਕ ਤੱਕ ਦੀਆਂ ਪੇਸ਼ਕਾਰੀਆਂ ਸ਼ਾਮਲ....
ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ  
ਐੱਸ.ਏ.ਐੱਸ. ਨਗਰ, 6 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,28,022 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 244 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੇ ਨਾਲੋ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਹੁਣ ਤੱਕ 92,823 ਮੀਟ੍ਰਿਕ ਟਨ ਦੀ ਲਿਫਟਿੰਗ ਹੋ....
ਲਾਇਸੈਂਸੀ ਪਿਸਟਲ ਖੋਹਣ ਵਾਲੇ 5 ਵਿਅਕਤੀ 3 ਪਿਸਟਲਾਂ ਸਮੇਤ ਕਾਬੂ
ਐੱਸ ਏ ਐੱਸ ਨਗਰ, 06 ਮਈ : ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 24/25-04-2023 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆ ਵੱਲੋਂ ਭੁਪਿੰਦਰ ਸਿੰਘ ਉਰਫ ਪਟਵਾਰੀ ਨੂੰ ਸਮੇਤ ਕਾਰ ਦੇ ਘੇਰ ਕੇ ਉਸ ਨਾਲ ਕੁੱਟ ਮਾਰ ਕੀਤੀ ਤੇ ਉਸ ਦੀ ਕਾਰ ਦੀ ਭੰਨ ਤੋੜ ਕਰਕੇ ਮੁੱਦਈ ਦਾ ਲਾਇਸੈਂਸੀ ਲੋਡਿਡ ਪਿਸਟਲ ਖੋਹ ਕੇ ਭੱਜ ਗਏ ਸਨ। ਜਿਸ ਪਰ ਮੁਕੱਦਮਾ ਨੰਬਰ 91 ਮਿਤੀ 26- 04-2023 ਅਧ 3798....
ਡਿਪਟੀ ਕਮਿਸ਼ਨਰ ਮਰੀਜ਼ਾਂ ਦਾ ਹਾਲ ਚਾਲ ਜਾਣਨ ਲਈ ਖੁਦ ਪਹੁੰਚੇ ਸਿਵਲ ਹਸਪਤਾਲ ਫਾਜ਼ਿਲਕਾ
ਗਰਭਪਤੀ ਔਰਤਾਂ ਤੇ ਇਲਾਜ ਕਰਵਾਉਣ ਆਏ ਲੋਕਾਂ ਦਾ ਲਿਆ ਫੀਡ ਬੈਕ ਫਾਜਿਲਕਾ, 6 ਮਈ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ.ਏ.ਐਸ ਵੱਲੋਂ ਸ਼ਨੀਵਾਰ ਨੂੰ ਫਾਜਿਲਕਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਜੱਚਾ ਬੱਚਾ ਵਾਰਡ ਸਮੇਤ ਵੱਖ-ਵੱਖ ਵਾਰਡਾਂ ਦਾ ਚੈਕਿੰਗ ਕਰਕੇ ਇੱਥੇ ਭਰਤੀ ਗਰਭਵਤੀ ਮਹਿਲਾਵਾਂ ਤੇ ਹੋਰ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸੇਸ਼ ਤੌਰ ਤੇ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁਰੂਆਤ
ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਵਿਧਾਇਕ ਬੱਗਾ ਲੁਧਿਆਣਾ, 05 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਮੱਲ੍ਹੀ ਫਾਰਮ ਰੋਡ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ....
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਵੱਲੋਂ ਲੁਧਿਆਣਾ 'ਚ ਬਾਲ ਘਰਾਂ ਦਾ ਦੌਰਾ
ਬਾਲ ਘਰਾਂ ਦੇ ਬੱਚਿਆਂ ਦੀ ਸਹੂਲਤ ਲਈ ਹੋਰ ਸੁਧਾਰ ਕਰਨ 'ਤੇ ਵੀ ਦਿੱਤਾ ਜ਼ੋਰ ਲੁਧਿਆਣਾ, 05 ਮਈ : ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਨਵੀਂ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਜ ਦਲਾਲ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਵੀ ਮੋਜੂਦ ਸਨ। ਟੀਮ ਵੱਲੋਂ ਜ਼ਿਲ੍ਹਾ ਲੁਧਿਆਣਾ ਅੰਦਰ ਸ਼ਿਮਲਾਪੁਰੀ, ਗਿੱਲ ਨਹਿਰ ਨੇੜੇ ਸਥਿਤ ਬਾਲ ਘਰਾਂ ਦੀ ਮੁਕੰਮਲ ਜਾਂਚ ਕੀਤੀ ਗਈ ਅਤੇ....
ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ
ਲੁਧਿਆਣਾ, 5 ਮਈ : ਅੱਜ ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਖਲਾਈਆਂ ਅਤੇ ਖੇਤੀ ਮੁਹਾਰਤ ਯੋਜਨਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੇਤੀ ਮੁਹਾਰਤ ਦੇ ਖੇਤਰ ਵਿਚ ਕਿਸਾਨਾਂ ਤਕ ਪਹੁੰਚਾਈ ਜਾ ਰਹੀ ਨਵੀਨ ਤਕਨਾਲੋਜੀ ਬਾਰੇ ਵੀ ਜਾਣਿਆ। ਡਾ ਬਲਵੀਰ ਸਿੰਘ ਨੇ ਕਿਹਾ ਕਿ ਕਿਸੇ ਸਮੇਂ ਸਾਨੂੰ ਦੇਸ਼ ਦੇ ਲੋਕਾਂ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਲਈ ਵੱਧ ਉਤਪਾਦਨ ਦੀ ਲੋੜ ਸੀ। ਉਦੋਂ....
ਪੀ ਏ ਯੂ ਮਾਹਿਰਾਂ ਨੇ ਕਿਸਾਨਾਂ ਨੂੰ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦੀ ਸਲਾਹ ਦਿੱਤੀ
ਲੁਧਿਆਣਾ 5 ਮਈ : ਪੀਏਯੂ ਕਿਸਾਨ ਕਲੱਬ ਦੇ ਮੈਂਬਰਾਂ ਲਈ ਇੱਕ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਖੇਤੀਬਾੜੀ ਮਾਹਿਰਾਂ ਨੇ ਮਸ਼ੀਨੀ ਪੈਡੀ ਟਰਾਂਸਪਲਾਂਟਰ ਦੀ ਵਰਤੋਂ ,ਮੈਟ ਟਾਈਪ ਪਨੀਰੀ ਨੂੰ ਉਗਾਉਣ, ਝੋਨੇ ਦੀ ਮਸ਼ੀਨੀ ਲੁਆਈ, ਸਿੱਧੀ ਬਿਜਾਈ ਵਾਲੇ ਝੋਨੇ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ। ਪੰਜਾਬ ਵਿੱਚ ਸਿੱਧੀ ਬਿਜਾਈ ਦੀ ਸਫਲਤਾ, ਉਸ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਜੀਵਾਣੂੰ ਖਾਦਾਂ ਦੀ ਵਰਤੋਂ ਬਾਰੇ ਗੱਲਬਾਤ ਹੋਈ। ਇਸ ਸਿਖਲਾਈ ਕੈਂਪ ਵਿੱਚ ਕੁੱਲ 125 ਕਿਸਾਨਾਂ ਨੇ ਭਾਗ ਲਿਆ। ਡਾ....
ਪੀਏਯੂ ਮਾਹਿਰਾਂ ਨੇ ਪੇਂਡੂ ਔਰਤਾਂ ਨੂੰ ਰਸੋਈ ਬਗੀਚੀ ਅਪਣਾਉਣ ਲਈ ਕਿਹਾ 
ਲੁਧਿਆਣਾ 5 ਮਈ : ਪੀ.ਏ.ਯੂ. ਦੇ ਮਹੀਨਾਵਾਰ ਸਿਖਲਾਈ ਕੈਂਪ ਵਿੱਚ ਪੀਏਯੂ ਕਿਸਾਨ ਕਲੱਬ ਦੇ ਮਹਿਲਾ ਵਿੰਗ ਦੀਆਂ 60 ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਮੌਕੇ ਡਾ ਰੁਪਿੰਦਰ ਕੌਰ, ਸ਼੍ਰੀ ਰਾਹੁਲ ਗੁਪਤਾ ਅਤੇ ਸ੍ਰੀਮਤੀ ਕੰਵਲਜੀਤ ਕੌਰ ਨੇ ਮੌਸਮੀ ਫਲਾਂ ਦੀ ਵਰਤੋਂ ਕਰਕੇ ਸਿਹਤਮੰਦ ਡਰਿੰਕ ਬਣਾਉਣ ਦਾ ਪ੍ਰਦਰਸ਼ਨ ਕੀਤਾ। ਸਬਜ਼ੀ ਵਿਗਿਆਨ ਦੇ ਮਾਹਿਰ ਡਾ: ਦਿਲਪ੍ਰੀਤ ਸਿੰਘ ਨੇ ਸਬਜ਼ੀਆਂ ਦੇ ਰਸੋਈ ਬਗੀਚੇ 'ਤੇ ਭਾਸ਼ਣ ਦਿੱਤਾ ਅਤੇ ਪੇਂਡੂ ਔਰਤਾਂ ਨੂੰ ਘਰੇਲੂ ਅਤੇ ਵਪਾਰਕ ਵਰਤੋਂ, ਸਿਹਤ ਲਾਭ ਅਤੇ ਵਾਧੂ ਆਮਦਨ ਲਈ....
"ਫ਼ਖ਼ਰ -ਏ-ਕੌਮ" ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਉਤਸਵ ਮਨਾਇਆ
ਲੁਧਿਆਣਾ, 5 ਮਈ : ਅੱਜ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਵਲੋਂ ਫਾਊਂਡੇਸ਼ਨ ਜਰਨਲ ਸਕੱਤਰ ਰੇਸ਼ਮ ਸੱਗੂ ਦੀ ਅਗਵਾਈ ਹੇਠ 18ਵੀਂ ਸਦੀ ਦੇ ਮਹਾਨ ਜਰਨੈਲ, "ਫ਼ਖ਼ਰ -ਏ-ਕੌਮ", ਦਿੱਲੀ ਦੇ ਲਾਲ ਕਿਲ੍ਹੇ ਦੇ ਜੇਤੂ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300 ਸਾਲਾ ਜਨਮ ਦਿਵਸ ਉਹਨਾਂ ਨੂੰ ਸ਼ਰਧਾ ਸਤਿਕਾਰ ਸਹਿਤ ਫੁੱਲ ਭੇਂਟ ਕਰਦਿਆਂ ਮਨਾਇਆ ਗਿਆ। ਇਸ ਸਮੇਂ ਬੋਲਦੇ ਸ. ਸੱਗੂ ਨੇ ਕਿਹਾ ਕਿ ਸ. ਜੱਸਾ ਸਿੰਘ ਰਾਗੜ੍ਹੀਆ ਨੇ ਪੰਥਪ੍ਰਸਤੀ, ਤਿਆਗ, ਕੁਰਬਾਨੀ....
ਹੁਣ ਰਾਜਿੰਦਰਾ ਹਸਪਤਾਲ ਵਿੱਚ ਵੀ ਹੋ ਸਕਣਗੀਆਂ ਕੋਕਲੀਅਰ ਇਮਪਲਾਂਟ ਸਰਜਰੀਆਂ
ਰਾਜਿੰਦਰਾ ਹਸਪਤਾਲ ਨੇ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਆਫ਼ ਸਪੀਚ ਐਂਡ ਹੀਅਰਿੰਗ ਡਿਸਏਬਿਲਿਟੀਜ਼ ਨਾਲ ਸਮਝੌਤਾ ਸਹੀਬੱਧ ਕੋਕਲੀਅਰ ਇਮਪਲਾਂਟ ਦੇ ਮਰੀਜ਼ਾਂ ਦੇ ਲਈ ਵੱਖਰਾ ਆਡੀਓਲੋਜੀ ਵਿੰਗ ਬਣੇਗਾ ਤੇ ਪੰਜਾਬ ਦੇ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਪਟਿਆਲਾ, 5 ਮਈ : ਪਟਿਆਲਾ ਦੇ ਰਜਿੰਦਰਾ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਭਾਰਤ ਸਰਕਾਰ ਤੋਂ ਏਡੀਆਈਪੀ ਸਕੀਮ ਅਧੀਨ ਕੋਕਲੀਅਰ ਇਮਪਲਾਂਟ ਸਰਜਰੀ ਲਈ ਪ੍ਰਵਾਨਗੀ ਮਿਲੀ ਹੈ। ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਵਿੱਚ ਜਲਦ ਹੀ....
ਨਵਜੋਤ ਸਿੱਧੂ ਨੂੰ ਗ਼+ ਸੁਰੱਖਿਆ ਮਾਮਲੇ ਸਬੰਧੀ ਸੁਣਵਾਈ 12 ਮਈ ਤੱਕ ਮੁਲਤਵੀ
ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ 'ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਸ਼ੁੱਕਰਵਾਰ 12 ਮਈ ਤਕ ਮੁਲਤਵੀ ਕਰ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ....
ਨਵਜੋਤ ਸਿੱਧੂ ਨੂੰ ਗ਼+ ਸੁਰੱਖਿਆ ਮਾਮਲੇ ਸਬੰਧੀ ਸੁਣਵਾਈ 12 ਮਈ ਤੱਕ ਮੁਲਤਵੀ
ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ 'ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਸ਼ੁੱਕਰਵਾਰ 12 ਮਈ ਤਕ ਮੁਲਤਵੀ ਕਰ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ....
ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਵੱਲੋਂ ਫਾਜਿਲਕਾ ਜ਼ਿਲ੍ਹੇ ਦਾ ਦੌਰਾ
ਫਾਜਿ਼ਲਕਾ, 5 ਮਈ : ਪੰਜਾਬ ਸਰਕਾਰ ਵੱਲੋਂ ਮਿਸ਼ਨ ਉੱਨਤ ਕਿਸਾਨ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਸ੍ਰੀ ਰਾਜੇਸ਼ ਕੁਮਾਰ ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਾਦ ਬੀਜ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ। ਬਲਾਕ ਅਬੋਹਰ ਅਤੇ ਖੂਈਆਂ ਸਰਵਰ ਵਿਖੇ ਛਟੀਆਂ ਦੇ ਢੇਰਾਂ ਦੀ ਸਾਫ....