ਮਾਲਵਾ

ਕਣਕ ਸਬੰਧੀ ਕਿਸਾਨਾਂ ਨੂੰ ਕਰੀਬ 233 ਕਰੋੜ ਰੁਪਏ ਦੀ ਅਦਾਇਗੀ
ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,25,397 ਮੀਟ੍ਰਿਕ ਟਨ ਕਣਕ ਦੀ ਖਰੀਦ ਐੱਸ.ਏ.ਐੱਸ. ਨਗਰ, 2 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,25,397 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ1,25,397 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 233 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪਨਗਰੇਨ ਵਲੋਂ 30,551 ਮੀਟ੍ਰਿਕ ਟਨ....
ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਈਗਲਜ਼ ਇਮੀਗ੍ਰੇਸ਼ਨ ਸਰਵਿਸਸਜ਼ ਅਤੇ ਸਟਰਾਈਵਰਜ਼ ਇੰਟਰਨੈਸ਼ਨਲ ਕੰਸਲਟੈਂਟ ਦੇ ਲਾਇਸੈਂਸ ਰੱਦ
ਐਸ.ਏ.ਐਸ ਨਗਰ, 02 ਮਈ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਕੇ ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਸ਼੍ਰੀਮਤੀ ਬਰਾੜ ਨੇ ਦੱਸਿਆ ਕਿ ਇਹ ਲਾਇਸੈਂਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8(1) (ਜੀ) ਤਹਿਤ ਰੱਦ ਕੀਤੇ ਗਏ ਹਨ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਈਗਲਜ਼ ਇਮੀਗ੍ਰੇਸ਼ਨ ਸਰਵਿਸਸਜ਼, ਐਸ.ਸੀ.ਓ ਨੰ. 673 ਦੂਜੀ ਮੰਜ਼ਿਲ ਸੈਕਟਰ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
ਐਸ.ਏ.ਐਸ.ਨਗਰ, 2 ਮਈ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ । ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ....
ਐਚ.ਐਫ. ਸੁਪਰ ਸਟੋਰ ਦੇ ਮਾਲਕ ਨੂੰ ਗੈਰਮਿਆਰੀ ਘਿਓ ਸਬੰਧੀ ਜੁਰਮਾਨਾ
ਐੱਸ.ਏ.ਐੱਸ. ਨਗਰ, 2 ਮਈ : ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਗੈਰਮਿਆਰੀ/ ਮਿਸਬ੍ਰਾਂਡਿਡ ਘਿਓ ਸਬੰਧੀ ਐਚ.ਐਫ. ਸੁਪਰ ਸਟੋਰ, ਫੇਜ਼ 7 ਦੇ ਮਾਲਕ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਕੋਈ ਖ਼ੁਰਾਕ ਪਦਾਰਥਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਚ.ਐਫ. ਸੁਪਰ ਸਟੋਰ ਦੀ ਚੈਕਿੰਗ ਕੀਤੀ ਗਈ। ਜਿਥੇ....
ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ ਲਈ ਸੂਬੇ ਭਰ ‘ਚ ਆਮ ਆਦਮੀ ਕਲੀਨਿਕਾਂ ਦੀ ਕੀਤੀ ਸ਼ੁਰੂਆਤ : ਜੌੜਾਮਾਜਰਾ
ਰੇਤਗੜ੍ਹ ਦੇ ਆਮ ਆਦਮੀ ਕਲੀਨਿਕ ‘ਚ ਸਾਢੇ 8 ਮਹੀਨਿਆਂ ‘ਚ 15 ਹਜ਼ਾਰ ਤੋਂ ਵਧੇਰੇ ਦੀ ਹੋਈ ਓ.ਪੀ.ਡੀ. ਸਮਾਣਾ, 2 ਮਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ ਲਈ 15 ਅਗਸਤ 2022 ਨੂੰ ਸੂਬੇ ਭਰ ‘ਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ, ਜਿਨ੍ਹਾਂ ਦਾ ਲੋਕਾਂ ਨੂੰ ਸਿਹਤ ਸਹੂਲਤਾਵਾਂ ਪ੍ਰਾਪਤ ਕਰਨ ‘ਚ ਵੱਡਾ ਲਾਭ ਹੋਇਆ ਹੈ।....
ਟੀਐਸਪੀਐਲ ਵਲੋਂ ਪੱਗ ਸਬੰਧੀ ਅਫਵਾਹਾਂ ਫੈਲਾਉਣ ਵਾਲੇ ਤੋਂ ਦੂਰ ਰਹਿਣ ਦੀ ਅਪੀਲ
ਤਲਵੰਡੀ ਸਾਬੋ , 2 ਮਈ : ਤਲਵੰਡੀ ਸਾਬੋ ਪਾਵਰ ਪਲਾਂਟ (ਟੀ ਐਸ ਪੀ ਐੱਲ) ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਇੱਕ ਵਿਅਕਤੀ ਵਲੋਂ ਪੱਗ ਬੰਨ੍ਹਣ ਸਬੰਧੀ, ਜੋ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਦਾ ਤਾਪਘਰ ਜਾਂ ਇਸ ਦੀ ਪ੍ਰਬੰਧਕੀ ਟੀਮ ਨਾਲ ਬਿਲਕੁਲ ਵੀ ਕੋਈ ਸਬੰਧ ਨਹੀਂ ਹੈ। ਉਨਾਂ ਕਿਹਾ ਕਿ ਇਸ ਨੂੰ ਫੈਲਾਉਣ ਵਾਲੇ ਦਾ ਇਰਾਦਾ ਨੇਕ ਨਹੀਂ ਹੈ, ਜਿਸ ਦੇ ਖਿਲਾਫ ਆਪਾਂ ਸਾਰਿਆਂ ਨੂੰ ਡਟਣ ਦੀ ਲੋੜ ਹੈ, ਕਿਉਂਕਿ ਐਸੀਆਂ ਝੂਠੀਆਂ ਅਫਵਾਹਾਂ ਨਾਲ ਇਲਾਕੇ ਦਾ ਕਈ ਕਿਸਮ ਦਾ ਨੁਕਸਾਨ ਹੋ....
ਵਿਦੇਸ਼ ਜਾਣ ਦੇ ਸੁਪਨੇ ਤੇ ਕਰਜੇ ਦੀ ਪੰਡ ਪੈ ਗਈ ਭਾਰੀ, ਨੌਜਵਾਨ ਨੇ ਕੀਤੀ ਆਤਮ ਹੱਤਿਆ
ਬੁਢਲਾਡਾ, 2 ਮਈ : ਵਿਦੇਸ਼ ਜਾਣ ਦੇ ਸੁਪਨਾ ਸੀ ਨੌਜ਼ਵਾਨ ਦਾ ਪਰ ਕਰਜੇ ਦੀ ਪੰਡ ਨੇ ਉਸਦੀ ਮੌਤ ਹੀ ਲੈ ਲਈ। ਪਰਿਵਾਰ ਉੱਪਰ ਲੱਖਾਂ ਰੁਪਏ ਨਾਲ ਕਰਜਾਈ ਹੋਏ ਬੇਰੁਜਗਾਰ ਨੌਜ਼ਵਾਨ ਵੱਲੋਂ ਜਹਿਰੀਲ ਚੀਜ ਖਾ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਕੁਲਾਣੇ ਦਾ ਰਹਿਣ ਵਾਲਾ ਜੀਵਨ ਸਿੰਘ ਬੱਬੀ (22) ਪੁੱਤਰ ਜਗਸੀਰ ਸਿੰਘ ਜੋ ਬੀ.ਏ. ਦੀ ਪੜ੍ਹਾਈ ਉਪਰੰਤ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੀ.ਟੀ.ਈ. ਦਾ ਕੋਰਸ ਕਰ ਰਿਹਾ ਸੀ। ਪਰ ਪਰਿਵਾਰ ਕੋਲ 1.5....
ਪਟਿਆਲਾ ਜ਼ਿਲ੍ਹੇ ਦੀਆਂ 108 ਮੰਡੀਆਂ ‘ਚ ਕਣਕ ਦੀ ਰਿਕਾਰਡ ਖਰੀਦ, ਲਿਫਟਿੰਗ ਦਾ ਕੰਮ ਤੇਜੀ ਨਾਲ ਜਾਰੀ ਹੈ : ਡਿਪਟੀ ਕਮਿਸ਼ਨਰ
ਪਟਿਆਲਾ, 2 ਮਈ : ਪਟਿਆਲਾ ਜ਼ਿਲ੍ਹੇ ਦੀਆਂ 108 ਮੰਡੀਆਂ ‘ਚ ਕਣਕ ਦੀ ਰਿਕਾਰਡ ਖਰੀਦ ਬਾਅਦ ਹੁਣ ਲਿਫਟਿੰਗ ਦਾ ਕੰਮ ਤੇਜੀ ਨਾਲ ਜਾਰੀ ਹੈ, ਕਿਉਂਕਿ ਜ਼ਿਲ੍ਹੇ ‘ਚ ਹੁਣ ਕਣਕ ਦੀ ਆਮਦ ਘਟਕੇ ਕੇਵਲ 2487 ਮੀਟ੍ਰਿਕ ਟਨ ਦੀ ਹੀ ਰਹਿ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਆਨਲਾਈਨ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਿਣਸ ਵੇਚਣ ਸਮੇਂ....
ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਵਿੱਚ ਆਈਆਂ 4 ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ
ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਮਿਹਨਤ ਨਾਲ ਪੜ੍ਹਾਈ ਕਰਦੇ ਰਹਿਣ ਦਾ ਦਿੱਤਾ ਸੱਦਾ ਸੰਗਰੂਰ, 2 ਮਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਉਨ੍ਹਾਂ ਚਾਰ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ'ਤੇ ਸਨਮਾਨਿਤ ਕੀਤਾ, ਜਿਨ੍ਹਾਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਗਿਆ ਹੈ। ਬੱਚੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਵਿੱਚ ਮੱਲਾਂ....
ਡਿਪਟੀ ਕਮਿਸ਼ਨਰ ਵੱਲੋਂ ਸਟੈਂਪ ਵੈਂਡਰ ਅਤੇ ਟਾਈਪ ਰਾਈਟਰਜ਼ ਨੂੰ ਵੀ ਸਵੇਰੇ 7:30 ਵਜੇ ਕੰਮ ਸ਼ੁਰੂ ਕਰਨ ਦੀ ਹਦਾਇਤ
ਪਹਿਲੇ ਦਿਨ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਨਵੇਂ ਸਮੇਂ ਅਨੁਸਾਰ ਦਫ਼ਤਰਾਂ ਵਿੱਚ ਪਹੁੰਚੇ ਮੋਗਾ, 2 ਮਈ : ਲੋਕਾਂ ਦੇ ਕੰਮ ਸਵੇਰੇ ਪਹਿਲੇ ਸਮੇਂ ਹੋਣੇ ਯਕੀਨੀ ਬਣਾਉਣ ਅਤੇ ਬਿਜਲੀ ਦੀ ਬਚਤ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਹੈ। ਜ਼ਿਲ੍ਹਾ ਮੋਗਾ ਵਿੱਚ ਅੱਜ ਪਹਿਲੇ ਦਿਨ ਸਾਰੇ ਸਰਕਾਰੀ ਦਫ਼ਤਰ ਨਵੇਂ ਸਮੇਂ ਅਨੁਸਾਰ ਖੁੱਲ੍ਹੇ। ਅੱਜ ਪਹਿਲੇ ਦਿਨ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ....
ਆਧਾਰ ਕਾਰਡ ਅਪਡੇਟ ਕਰਵਾਉਣ ਸਬੰਧੀ ਸਹਾਇਕ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਵੇਰਵਿਆਂ ਨੂੰ ਅਪਡੇਟ ਕਰਾਉਣ ਦੀ ਅਪੀਲ ਫਿਰੋਜ਼ਪੁਰ, 2 ਮਈ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ, ਸੇਵਾ ਕੇਂਦਰਾਂ ਅਤੇ ਸੀ.ਐਸ.ਸੀ. ਸੈਂਟਰਾਂ ਦੇ ਅਧਿਕਾਰੀਆਂ/ਮੈਨੇਜਰਾਂ ਨਾਲ ਰੀਵਿਊ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ ਵਿਸ਼ੇਸ਼....
ਅਗਲੀ ਫਸਲ ਲਗਾਉਣ ਤੋਂ ਪਹਿਲਾਂ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਕਿਸਾਨ : ਡਿਪਟੀ ਕਮਿਸ਼ਨਰ 
ਫਰੀਦਕੋਟ, 2 ਮਈ : ਅਗਲੀ ਫਸਲ ਲਗਾਉਣ ਤੋਂ ਪਹਿਲਾਂ ਕਿਸਾਨ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜਬੂਤ ਕਰਨ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਪੇਂਡੂ ਲਿੰਕ ਸੜਕਾਂ ਦੇ ਬਰਮ ਮੁਕੰਮਲ ਕਰਨ ਸਬੰਧੀ ਨਿਰਦੇਸ਼ ਦਿੰਦੇ ਹੋਏ ਉਕਤ ਗੱਲ ਕਹੀ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਪਿੰਡਾਂ ਦੀਆਂ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਨਾਲ ਲਗਦੇ ਖੇਤ ਮਾਲਕਾਂ ਵੱਲੋਂ ਵੱਢ ਲਏ ਜਾਂਦੇ ਹਨ ਅਤੇ ਇਹ ਨਾਮਾਤਰ ਹੀ ਰਹਿ ਜਾਂਦੇ ਹਨ। ਇਸ ਕਾਰਨ ਆਵਾਜਾਈ....
ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈ : ਭਗਵੰਤ ਮਾਨ
ਰਾਜਪੁਰਾ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ 247 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ 600 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।....
ਮਜ਼ਦੂਰ ਦਿਵਸ ਤੇ ਸਾਨੂੰ ਛੁੱਟੀ ਤਾ ਕੀ ਭਾਅ, ਕੰਮ ਕਰਾਂਗੇ ਤਾਂ ਹੀ ਰੋਟੀ ਮਿਲੇਗੀ : ਦਰਸ਼ਨ ਸਿੰਘ
ਰਾਏਕੋਟ, 01 ਮਈ (ਚਮਕੌਰ ਸਿੰਘ ਦਿਓਲ) : ਭਾਰਤ ਵਿੱਚ ਇੱਕ ਮਈ 1923 ਤੋਂ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ । ਕੌਮਾਂਤਰੀ ਮਜ਼ਦੂਰ ਦਿਵਸ ਨੂੰ ਮਈ ਦਿਵਸ ਵੀ ਕਿਹਾ ਜਾਂਦਾ ਹੈ। ਮਈ ਦਿਵਸ ਨੂੰ ਸਰਮਾਏਦਾਰਾ ਲੁੱਟ ਤੇ ਗੁਲਾਮੀ ਖ਼ਿਲਾਫ਼ ਮਜ਼ਦੂਰਾਂ ਦੇ ਘੋਲ਼ ਵਜੋਂ ਜਾਣਿਆ ਜਾਂਦਾ ਹੈ। ਮਈ ਦਿਵਸ ਦਾ ਇਤਿਹਾਸ ਮਜ਼ਦੂਰਾਂ ਨੂੰ ਸਿੱਖਿਆ ਦਿੰਦਾ ਹੈ ਕਿ ਉਹ ਆਪਣੇ ਹੱਕ ਪਛਾਣਨ ਤੇ ਸਰਮਾਏਦਾਰਾ ਗੁਲਾਮੀ, ਜਿੱਲਤ ਭਰੀ ਜਿੰਦਗੀ ਤੋਂ ਛੁਟਕਾਰਾ ਪਾਉਣ।ਮਜ਼ਦੂਰਾਂ ਨੇ ਸਰਮਾਏਦਾਰਾ ਲੁੱਟ ਖ਼ਿਲਾਫ਼ ਘੋਲ਼....
ਮਜ਼ਦੂਰ ਦਿਵਸ ਨੂੰ ਸਮਰਪਿਤ, ਸ਼ੇਰਪੁਰ ਚੌਂਕ ਵਿਖੇ ਹੋਣ ਹੋਣ ਵਾਲਾ ਸਮਾਗਮ ਮੁਲਤਵੀ
ਲੁਧਿਆਣਾ, 01 ਮਈ : ਮਜ਼ਦੂਰ ਦਿਵਸ ਨੂੰ ਸਮਰਪਿਤ, ਸਥਾਨਕ ਸ਼ੇਰਪੁਰ ਚੌਂਕ, 100 ਫੁੱਟੀ ਰੋਡ 'ਤੇ ਹੋਣ ਵਾਲਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਦੱਸਿਆ ਗਿਆ ਕਿ ਲੰਘੀ ਸਵੇਰ ਗਿਆਸਪੁਰਾ ਵਿਖੇ ਵਾਪਰੀ ਮੰਦਭਾਗੀ ਤੇ ਦੁਖਦਾਈ ਘਟਨਾ ਕਾਰਨ ਇਹ ਸਮਾਗਮ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਮੌਕੇ ਡਿਪਟੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੀ ਸੈਰ ਸਪਾਟਾ....