ਮਾਲਵਾ

ਲੁਧਿਆਣਾ ਜ਼ਿਲ੍ਹੇ 'ਚ ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਰਿਕਾਰਡ ਤੋੜੇ
ਲੁਧਿਆਣਾ, 1 ਮਈ : ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਸੀਜ਼ਨ ਦੌਰਾਨ ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਦਿੱਤਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ, ਪਿਛਲੇ ਸਾਲ ਦਾ ਰਿਕਾਰਡ ਤੋੜਦਿਆਂ ਇਸ ਸਾਲ 30 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 763290 ਮੀਟਰਕ ਟਨ ਕਣਕ ਦੀ ਆਮਦ ਹੋਈ ਜਦਕਿ ਪਿਛਲਾ ਅੰਕੜਾ 680312 ਮੀਟਰਿਕ ਟਨ ਸੀ। ਇਸੇ ਤਰ੍ਹਾਂ 666025 ਮੀਟਰਕ ਟਨ ਕਣਕ ਦੀ ਖਰੀਦ ਵੀ ਪਿਛਲੇ ਸਾਲ 30 ਅਪ੍ਰੈਲ, 2022 ਨੂੰ 585879 ਮੀਟਰਿਕ ਟਨ ਕਣਕ ਦੇ ਰਿਕਾਰਡ ਨੂੰ....
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮਨਾਇਆ ਗਿਆ ਮਈ ਦਿਵਸ , ਯੂਨੀਅਨ ਦਾ ਝੰਡਾ ਲਹਿਰਾਇਆ 
ਸੀ ਡੀ ਪੀ ੳ ਰਾਹੀਂ ਵਿਭਾਗ ਦੀ ਮੰਤਰੀ ਦੇ ਨਾਂ ਭੇਜਿਆ ਧਰਨੇ ਦਾ ਨੋਟਿਸ ਜਗਰਾਉਂ ,1 ਮਈ (ਰਛਪਾਲ ਸਿੰਘ ਸ਼ੇਰਪੁਰੀ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਹਰਗੋਬਿੰਦ ਕੌਰ ਗਰੁੱਪ ਬਲਾਕ ਸਿੱਧਵਾਂ ਬੇਟ ਵੱਲੋਂ ਜਿਲਾ ਪ੍ਰਧਾਨ ਗੁਰਅੰਮ੍ਰਿਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ਢਿੱਲੋਂ ਬਰਸਾਲ ਦੀ ਅਗਵਾਈ ਹੇਠ ਸੀ ਡੀ ਪੀ ੳ ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ । ਜਿਸ ਦੌਰਾਨ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਯੂਨੀਅਨ ਦਾ ਝੰਡਾ ਲਹਿਰਾਇਆ ਗਿਆ ।ਇਸ ਮੌਕੇ ਆਗੂਆਂ ਨੇ ਕਿਹਾ ਕਿ....
ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਤੇ ਹਮਲਾ ਕਰਨ ਵਾਲੇ ਦੀ ਮੌਤ
ਮਾਨਸਾ, 01 ਮਈ : ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਤੇ ਹਮਲਾ ਕਰਨ ਵਾਲੇ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ 25 ਅਪ੍ਰੈਲ ਨੂੰ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਜੱਸੀ ਨੂੰ 29 ਅਪ੍ਰੈਲ ਨੂੰ ਮਾਨਸਾ ਜੇਲ੍ਹ ਵਿੱਚ ਲਿਆਂਦਾ ਗਿਆ ਸੀ। ਭਰੋਸੇਯੋਗ ਸੂਤਰਾਂ ਅਨੁਸਾਰ ਕਥਿਤ ਦੋਸ਼ੀ ਜਸਵੀਰ ਸਿੰਘ ਜੱਸੀ ਦੀ ਛਾਤੀ ‘ਚ ਦਰਦ ਅਤੇ ਸ਼ਾਹ ਨੂੰ ਦਿੱਕਤ ਆਈ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ....
ਸਾਬਕਾ ਮੁੱਖ ਮੰਤਰੀ ਬਾਦਲ ਦੇ ਦੇਹੱਤ ਦਾ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਬਾਦਲ, 1 ਮਈ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਰੋਜ਼ਾਨਾ ਪਿੰਡ ਬਾਦਲ ਵਿਚ ਮਸ਼ਹੂਰ ਸਿਆਸੀ ਤੇ ਧਾਰਮਿਕ ਹਸਤੀਆਂ ਦੁੱਖ ਪ੍ਰਗਟਾਉਣ ਪਹੁੰਚ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਡਸਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਇੰਦਰਬੀਰ ਸਿੰਘ ਮੇਜਰ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ, ਸਾਬਕਾ ਵਿਧਾਇਕ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ  5,98,063 ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ
ਫਾਜਿਲਕਾ, 1 ਮਈ : ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਬੀਤੇ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1114.295 ਕਰੋੜ ਰੁਪਏ ਦੇ ਅਡਵਾਈਜ ਜਨਰੇਟ ਹੋ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਸ਼ਾਮ ਤੱਕ 5,98,063 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ....
ਦਫ਼ਤਰ ਖੁੱਲ੍ਹਣ ਦੇ ਬਦਲੇ ਸਮੇਂ ਸਵੇਰੇ 7:30 ਤੋਂ ਦੁਪਹਿਰ 2.00 ਵਜੇ ਤੱਕ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ 
ਸੇਵਾ ਕੇਂਦਰਾਂ ਦੇ ਸਮੇਂ 'ਚ ਕੋਈ ਬਦਲਾਅ ਨਹੀਂ, ਸੇਵਾ ਕੇਂਦਰ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਖੁੱਲ੍ਹਣਗੇ : ਸਾਕਸ਼ੀ ਸਾਹਨੀ ਪਟਿਆਲਾ, 1 ਮਈ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ 2 ਮਈ ਤੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੇ ਬਦਲਾਅ ਦੀ ਜ਼ਿਲ੍ਹੇ ਦੇ ਸਾਰੇ ਵਿਭਾਗਾਂ/ਅਦਾਰਿਆਂ ਨੂੰ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਪਹਿਲਾਂ ਵਾਂਗ....
ਹੋਣਹਾਰ ਵਿਦਿਆਰਥਣ ਡੇਜ਼ੀ ਅਗਰਵਾਲ ਦਾ ਵਿਧਾਇਕ ਭਰਾਜ ਨੇ ਕੀਤਾ ਸਨਮਾਨ
ਸੰਗਰੂਰ, 01 ਮਈ : ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਵਿੱਚੋਂ ਸੱਤਵਾਂ ਅਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹੋਣਹਾਰ ਵਿਦਿਆਰਥਣ ਡੇਜ਼ੀ ਅਗਰਵਾਲ ਨੂੰ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਆਪਣੀ ਰਿਹਾਇਸ਼ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਡੇਜ਼ੀ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਡੇਜ਼ੀ ਨੂੰ ਭਵਿੱਖ ਵਿੱਚ ਹੋਰ ਵੀ ਬੁਲੰਦੀਆਂ....
ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਖੇ ਐਮਰਜੈਂਸੀ ਸੇਵਾਵਾਂ ਲਈ ਮੌਜੂਦ ਰਹਿਣਗੇ ਮੈਡੀਕਲ ਅਫ਼ਸਰ : ਕੈਬਨਿਟ ਮੰਤਰੀ ਅਰੋੜਾ 
ਸੁਨਾਮ, 01 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਵੋਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਖੇ ਐਮਰਜੈਂਸੀ ਸੇਵਾਵਾਂ ਲਈ ਡਾਕਟਰਾਂ ਦੀ ਕਮੀ ਨੂੰ ਦੂਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ....
ਪਟਿਆਲਾ ਪੁਲਿਸ ਮੇ ਦੋਹਰੇ ਕਤਲ ਕੇਸ 'ਚ 5 ਦੋਸ਼ੀ ਗ੍ਰਿਫ਼ਤਾਰ
ਪਟਿਆਲਾ, 01 ਮਈ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮਿਤੀ 23/24-04-2023 ਦੀ ਦਰਮਿਆਨੀ ਰਾਤ ਨੂੰ ਨੁਕਲ ਪੁੱਤਰ ਸਤੀਸ਼ ਕੁਮਾਰ ਵਾਸੀ ਕਿਰਾਏਦਾਰ ਮਕਾਨ ਨੰਬਰ 178 ਗਲੀ ਨੰਬਰ 6 ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ ਕੁਮਾਰ ਉਰਫ਼ ਛੋਟੂ ਪੁੱਤਰ ਦੁਰਗਾ ਪ੍ਰਸਾਦ ਵਾਸੀ ਮਕਾਨ ਨੰਬਰ 34 ਸ਼ਹੀਦ ਭਗਰ ਸਿੰਘ ਕਲੋਨੀ ਪਟਿਆਲਾ ਦੇ ਤੇਜ਼ਧਾਰ ਹਥਿਆਰਾਂ ਨਾਲ ਬੱਸ ਅੱਡਾ ਪਟਿਆਲਾ ਵਿਖੇ ਕਤਲ ਹੋਇਆ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 62 ਮਿਤੀ 24 ਮਿਤੀ 24.04.2023 ਅ/ਧ 302,34 ਹਿੰ:ਦਿੰ....
ਰਾਜਿੰਦਰਾ ਹਸਪਤਾਲ 'ਚ ਸਹੂਲਤਾਂ ਦੇ ਵਾਧੇ ਲਈ 196.81 ਕਰੋੜ ਜਾਰੀ : ਮੁੱਖ ਮੰਤਰੀ ਮਾਨ
ਪਟਿਆਲਾ, 30 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਰਜਿੰਦਰਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਪਹੁੰਚ ਕੇ ਵਧੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਐਮਰਜੈਂਸੀ 50 ਬੈੱਡਾਂ ਦੀ ਥਾਂ 100 ਬੈੱਡਾਂ ਦੀ ਹੋ ਗਈ ਹੈ। ਆਈਸੀਯੂ ਦੇ 17 ਬੈੱਡ....
ਫਿਰੋਜ਼ਪੁਰ 'ਚ ਤੇਲ ਟੈਂਕਰ ਅਤੇ ਮੋਟਰਸਾਈਕਲ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ 
ਫਿਰੋਜ਼ਪੁਰ, 30 ਅਪ੍ਰੈਲ : ਮਖੂ – ਅਮ੍ਰਿਤਸਰ ਨੈਸ਼ਨਲ ਹਾਈਵੇ ਤੇ ਫਿਰੋਜ਼ਪੁਰ ਦੇ ਨਜ਼ਦੀਕ ਤੇਲ ਟੈਂਕਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸਨ ਅਤੇ ਢਾਬੇ ਤੋਂ ਰੋਟੀ ਖਾ ਕੇ ਕਣਕ ਨਾਲ ਲੱਦੇ ਆਪਣੇ ਟਰੱਕਾਂ ਕੋਲ ਜਾ ਰਹੇ ਸਨ। ਇਸ ਦੌਰਾਨ ਜ਼ੀਰਾ ਵਾਲੀ ਸਾਈਡ ਤੋਂ ਆ ਰਹੇ ਇਕ ਤੇਲ ਟੈਂਕਰ ਨਾਲ ਹੋਈ ਭਿਆਨਕ ਟੱਕਰ ਵਿੱਚ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਨੂਕ ਪੁੱਤਰ ਪਤਰਸ....
ਗੁ: ਡਾਂਗਮਾਰ ਸਾਹਿਬ ਵਿਖੇ ਸਿੱਖ ਮਰਯਾਦਾ ਬਹਾਲ ਹੋਣੀ ਸਿੱਖਾਂ ਲਈ ਖੁਸ਼ੀ ਦੀ ਗੱਲ : ਬਾਬਾ ਬਲਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ : ਸਿੱਕਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਗੁਰ ਮਰਯਾਦਾ ਬਹਾਲ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਨੇ ਤਸੱਲੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ ਸਿੱਖ ਸੰਸਥਾਵਾਂ, ਸਿੱਖ ਜਥੇਬੰਦੀਆਂ ਤੇ ਹਰੇਕ ਸਿੱਖ ਦੀ ਇੱਛਾ ਤੇ ਮੰਗ ਸੀ ਕਿ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮਰਯਾਦਾ ਤੁਰੰਤ ਬਹਾਲ ਹੋਵੇ ਤੇ ਦਖਲ....
ਹਲਕਾ ਦਾਖਾ ਦੀ ਆਮ ਆਦਮੀ ਪਾਰਟੀ 'ਚ ਮੱਚੀਖਲਬਲੀ, ਆਗੂ ਬੱਸਣ ਨੂੰ ਬਿਠਾਇਆ ਘਰ 
ਬਲਵਿੰਦਰ ਸਿੰਘ ਬੱਸਣ ਨਾਲ ਸਾਡੇ ਕੋਈ ਸਬੰਧ ਨਹੀਂ : ਕੰਗ ਮੁੱਲਾਂਪੁਰ ਦਾਖਾ, 30 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪਿਛਲੇ ਕਰੀਬ 6 ਮਹੀਨੇ ਤੋ ਮੁੱਲਾਂਪੁਰ ਦਾਖਾ ਸ਼ਹਿਰ ਵਿੱਚ ਚੱਲਦਾ ਚੂਹੇ ਬਿੱਲੀ ਦੇ ਖੇਡ ਦਾ ਅੱਜ ਆਖਰ ਅੰਤ ਹੋ ਗਿਆ। ਹਲਕਾ ਦਾਖਾ ਵਿੱਚ ਬੇਸ਼ਕ ਹਲਕਾ ਇੰਚਾਰਜ ਕੇ ਐਨ ਐਸ ਕੰਗ ਦੀ ਤੂਤੀ ਬੋਲਦੀ ਹੈ ਪ੍ਰੰਤੂ ਮੁੱਲਾਂਪੁਰ ਸ਼ਹਿਰ ਚ ਬਲਵਿੰਦਰ ਸਿੰਘ ਬੱਸਣ ਧੜੇ ਵਲੋ ਵੀ ਆਪਣੇ ਆਮ ਨੂੰ ਆਮ ਆਦਮੀ ਪਾਰਟੀ ਦਾ ਆਗੂ ਮੰਨਿਆ ਜਾ ਰਿਹਾ ਸੀ ਅਤੇ ਉਹ ਲੋਕਾਂ ਦੇ ਦੁਖ ਸੁਖ ਵਿੱਚ ਸ਼ਰੀਕ ਵੀ ਹੁੰਦਾ....
ਮਈ ਦਿਵਸ ਸਮਾਗਮ ਜਗਰਾਉਂ ਲਈ ਚੌਕੀਮਾਨ ਟੋਲ ਤੋਂ 1 ਮਈ ਨੂੰ ਵੱਡਾ ਕਾਫਲਾ ਹੋਵੇਗਾ ਰਵਾਨਾ 
ਮੁੱਲਾਂਪੁਰ ਦਾਖਾ, 30 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸ਼ਮੇਸ਼ ਕਿਸਾਨ ਮਜਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਪ੍ਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਧਾਨਗੀ ਹੇਠ ਸਵੱਦੀ ਕਲਾਂ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਭਖਦੇ ਕਿਸਾਨ ਮਜਦੂਰ ਮੁਦਿਆਂ ਤੋਂ ਇਲਾਵਾ 1 ਮਈ ਦੇ ਕੌਮਾਂਤਰੀ ਮਈ ਦਿਵਸ ਸ਼ਹੀਦ ਸਮਾਗਮ ਬਾਰੇ ਗੰਭੀਰ ਤੇ ਭਰਵੀਆਂ ਵਿਚਾਰਾਂ ਕੀਤੀਆਂ ਗਈਆਂ। ਅੱਜ ਦੀ ਮੀਟਿੰਗ ਨੂੰ ਜੱਥੇਬੰਦੀ ਦੇ ਆਗੂਆਂ - ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ....
ਰਵਨੀਤ ਬਿੱਟੂ ਵੱਲੋਂ ਕੀਤੀ ਝੂਠੀ ਬਿਆਨਬਾਜ਼ੀ ਤੋਂ 'ਆਪ' ਆਗੂ ਭੜਕੇ
ਕਿਹਾ: ਭਗੌੜਾ ਐਮ.ਪੀ. ਸਾਢੇ ਚਾਰ ਸਾਲ ਬਾਅਦ ਵੋਟਾਂ ਲੈਣ ਲਈ ਖੁੱਡ 'ਚੋਂ ਬਾਹਰ ਆ ਗਿਆ ਜਗਰਾਉਂ, 30 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) : ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਟਰੱਕ ਯੂਨੀਅਨ ਜਗਰਾਉਂ ਦੇ ਚੱਲ ਰਹੇ ਵਿਵਾਦ ਦੌਰਾਨ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਉਹਨਾਂ ਦੇ ਪਤੀ ਪ੍ਰੋਫੈਸਰ ਸੁਖਵਿੰਦਰ ਸਿੰਘ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਅਤੇ ਲਗਾਏ ਗਏ ਦੋਸ਼ਾਂ ਤੋਂ ਆਮ ਆਦਮੀ ਪਾਰਟੀ ਹਲਕਾ ਜਗਰਾਉਂ ਦੇ....