ਮਾਲਵਾ

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਧਰਨੇ 'ਚ ਸ਼ਮੂਲੀਅਤ ਕਰਨ ਦਾ ਐਲਾਨ
ਸੰਗਰੂਰ, 30 ਅਪ੍ਰੈਲ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਕਮੇਟੀ ਮੈਂਬਰ ਗੁਰਚਰਨ ਸਿੰਘ ਘਰਾਚੋਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਅਕਬਰਪੁਰ ਦੇ ਐਸੀ ਭਾਈਚਾਰੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚ ਸਾਂਝੀ ਖੇਤੀ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਸਾਲ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਦਲਿਤ ਭਾਈਚਾਰਾ ਜ਼ਮੀਨ ਦਾ ਮਹਿੰਗਾ ਠੇਕਾ ਭਰਨ ਤੋਂ ਅਸਮਰੱਥ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਦੇ....
ਪ੍ਰਕਾਸ਼ ਸਿੰਘ ਬਾਦਲ ਰਹਿੰਦੀ ਦੁਨੀਆਂ ਤੱਕ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਰਹਿਣਗੇ : ਪ੍ਰੋ. ਬਡੂੰਗਰ
ਪਟਿਆਲਾ, 30 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਅਕਾਲੀ ਸਿਆਸਤ ਦੇ ਧੁਰੇ ਤੇ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਹੋਏ ਦਿਹਾਂਤ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹੋ ਜਿਹੇ ਇਨਸਾਨ ਦੁਨੀਆਂ ਤੇ ਵਿਰਲੇ ਹੀ ਜਨਮ ਲੈਂਦੇ ਹਨ, ਕਿਉਂਕਿ ਉਨ੍ਹਾਂ ਵੱਲੋਂ ਦੇਸ਼ ਤੇ ਰਾਜ ਪ੍ਰਤੀ ਜਜਬੇ, ਇਨਸਾਨੀਅਤ ਲਈ ਕੀਤੇ ਕਾਰਜਾਂ, ਹਮੇਸ਼ਾ ਵਿਕਾਸ ਨੂੰ ਸਮਰਪੱਤ ਸੋਚ ਸਦਕਾ ਪੂਰੇ ਦੇਸ਼ ਭਰ ਵਿਚ ਫੈਲੀ ਸੋਗ ਦੀ....
ਸਾਬਕਾ ਮੁੱਖ ਮੰਤਰੀ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਅੱਜ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਪਿੰਡ ਬਾਦਲ ਵਿਚ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ....
ਲੁਧਿਆਣਾ ਦੇ ਗਿਆਸਪੁਰਾ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ 
ਲੁਧਿਆਣਾ, 30 ਅਪ੍ਰੈਲ : ਮਹਾਨਗਰ ਲੁਧਿਆਣਾ ਦੇ ਗਿਆਸਪੁਰਾ ਰਿਹਾਇਸੀ ਇਲਾਕੇ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ, ਇਸ ਤੋਂ ਇਲਾਵਾ ਕਈ ਲੋਕ ਬਿਮਾਰ ਹੋ ਗਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਸ ਘਟਨਾਂ ਦੀ ਸੂਚਨਾ ਮਿਲਣ ‘ਚ 5 ਔਰਤਾਂ 4 ਪੁਰਸ਼ ਅਤੇ 2 ਬੱਚੇ ਸ਼ਾਮਿਲ ਹਨ। ਰਾਹਤ ਕਾਰਜ ਜਾਰੀ ਹਨ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਅਤੇ ਮੌਤਾਂ ਹੋਣ ਬਾਰੇ ਉਨ੍ਹਾਂ....
ਕੇਂਦਰ ਸਰਕਾਰ ਵੱਲੋਂ ਕਣਕ ਦੇ  ਸਮਰਥਨ ਮੁੱਲ 'ਤੇ ਮਿਆਰੀ ਕਟੌਤੀ ਕਰਨਾ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਬੂਤ : ਡਾ. ਅਮਰ ਸਿੰਘ
ਸ੍ਰੀ ਫਤਹਿਗੜ੍ਹ ਸਾਹਿਬ, 28 ਅਪ੍ਰੈਲ : ਡਾ. ਅਮਰ ਸਿੰਘ ਐਮ.ਪੀ ਸ੍ਰੀ ਫਤਹਿਗੜ੍ਹ ਸਾਹਿਬ ਨੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨਾਲ ਅੱਜ ਸਰਹਿੰਦ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਮਸਲੇ ਸੁਣਨ ਉਪਰੰਤ ਮਾਰਕੀਟ ਕਮੇਟੀ ਦਫ਼ਤਰ ਸਰਹਿੰਦ ਮੰਡੀ ਵਿਖੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਾ: ਅਮਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਪ੍ਰਗਤੀ ਦਾ ਜਾਇਜ਼ਾ
ਸੰਗਰੂਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਤ ਮੀਟਿੰਗ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿੱਥੇ ਗਏ ਟੀਚੇ ਤਹਿਤ ਸਮੂਹ ਸਿਹਤ....
ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਫੁੱਫੜ ਨੇ ਹੀ ਕੀਤਾ ਸੀ ਭਤੀਜੇ ਦਾ ਕਤਲ
ਬਠਿੰਡਾ, 28 ਅਪ੍ਰੈਲ : ਸੀਆਈਏ ਸਟਾਫ਼ 1 ਨੇ ਡੇਢ ਮਹੀਨੇ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਹੋਇਆ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਥਰਮਲ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦਾ ਕਤਲ ਉਸ ਦੇ ਫੁੱਫੜ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕੀਤਾ ਸੀ। ਮਿ੍ਤਕ ਨੌਜਵਾਨ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਫੁੱਫੜ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਮਿ੍ਤਕ ਦਾ ਆਪਣੇ ਫੁੱਫੜ ਨਾਲ ਝਗੜਦਾ ਰਹਿੰਦਾ ਸੀ।....
ਮਿੰਨੀ ਬੱਸ ਨਹਿਰ ਵਿੱਚ ਡਿੱਗੀ, ਡਰਾਈਵਰ-ਕੰਡਕਟਰ ਸਮੇਤ ਪੰਜ ਜ਼ਖਮੀ
ਬਠਿੰਡਾ, 28 ਅਪ੍ਰੈਲ : ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ 'ਚ ਅਚਾਨਕ ਇੱਕ ਮਿੰਨੀ ਬੱਸ ਪਲਟਣ ਨਾਲ ਡਰਾਈਵਰ-ਕੰਡਕਟਰ ਸਮੇਤ 5 ਜਣੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ, ਸਤਨਾਮ ਸਿੰਘ, ਹਰਸ਼ਿਤ ਚਾਵਲਾ ਐਂਬੂਲੈਂਸਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਡਰਾਈਵਰ, ਕੰਡਕਟਰ ਅਤੇ ਚਾਰ ਹੋਰਾਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਬਲਵੀਰ ਸਿੰਘ....
ਸਪੀਕਰ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਿਧਾਇਕ ਕਾਕਾ ਬਰਾੜ ਦੇ ਗ੍ਰਹਿ ਪੁੱਜੇ
ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵਾਟਰ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਜਰੂਰੀ ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ : ਵਾਤਾਵਰਣ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਵਿੱਚ ਮੁੱਖ ਮੁੱਦਾ ਬਣਾਉਣ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਜਾਣਕਾਰੀ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ ਉੱਘੇ ਵਾਤਾਵਰਣ ਪ੍ਰੇਮੀ ਨੇ ਬੀਤੇ ਦਿਨੀਂ ਸ.ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ....
ਨੁਕਸਾਨੀ ਫ਼ਸਲ ਦਾ ਜਿੰਨਾ ਮੁਆਵਜ਼ਾ ਕਿਸਾਨਾਂ ਨੂੰ ਮਿਲੇਗਾ ਉਸ ਦਾ 10 ਫ਼ੀਸਦੀ ਹਿੱਸਾ ਵੱਖਰੇ ਤੌਰ 'ਤੇ ਦਿਹਾੜੀਦਾਰਾਂ ਨੂੰ ਦਿਤਾ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ
ਲੁਧਿਆਣਾ, 28 ਅਪ੍ਰੈਲ : ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਯਕੀਨੀ ਬਣਾਇਆ ਜਾਵੇਗਾ ਕਿ ਉਸ ਮੌਕੇ ਵੱਖ-ਵੱਖ ਵਿਭਾਗਾਂ ਦੇ....
ਪ੍ਰਕਾਸ਼ ਸਿੰਘ ਬਾਦਲ ਦੀ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅੰਗੀਠਾ ਸੰਭਾਲ ਦੀ ਰਸਮ ਅੱਜ ਇਥੇ ਅਦਾ ਕੀਤੀ ਗਈ ਜਿਸ ਵਿਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 4 ਮਈ ਨੂੰ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ।ਇਸ ਭੋਗ ਤੇ ਅੰਤਿਮ ਅੰਤਿਮ ਅਰਦਾਸ ਸਮਾਗਮ ਵਿਚ ਕੌਮੀ ਤੇ....
ਅੱਠਵੀਂ ਦੇ ਐਨਾਲੇ ਨਤੀਜਿਆਂ ਵਿੱਚੋਂ ਬੱਸੀਆਂ ਦੀ ਸਮਰਪ੍ਰੀਤ ਕੌਰ ਨੇ ਪੰਜਾਬ ‘ਚੋ ਤੀਜਾ ਸਥਾਨ ਕੀਤਾ ਪ੍ਰਾਪਤ
ਰਾਏਕੋਟ, 28 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋੋਂ ਅੱਠਵੀਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਗੁਰੁ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ (ਰਾਏਕੋਟ) ਦੀ ਵਿਦਿਆਰਥਣ ਨੇ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਵਿਦਿਆਰਥਣ ਸਮਰਪ੍ਰੀਤ ਕੌਰ ਬੱਸੀਆਂ ਨੇ 600 ਵਿੱਚੋਂ 598 ਅੰਕਾਂ ਨਾਲ 99.6 ਫੀਸਦੀ ਨੰਬਰ ਪ੍ਰਾਪਤ ਕੀਤੇ ਹਨ। ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਵੱਲੋਂ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਸਕੂਲ ਸਨਮਾਨਿਤ ਕੀਤਾ ਗਿਆ।ਉਨ੍ਹਾਂ....
ਡਿਪਟੀ ਕਮਿਸ਼ਨਰ ਨੇ ਕੌਰੇਆਣਾ ਵਿਖੇ ਵਿਸ਼ੇਸ਼ ਕੈਂਪ ਲਾ ਕੇ ਸੁਣੀਆਂ ਸਮੱਸਿਆਵਾਂ
ਬਠਿੰਡਾ, 28 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੌਰੇਆਣਾ ਦੀ ਧਰਮਸ਼ਾਲਾ ਵਿਖੇ "ਪੰਜਾਬ ਸਰਕਾਰ ਤੁਹਾਡੇ ਦੁਆਰ" ਤਹਿਤ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਕੀਤਾ। ਇਸ ਮੌਕੇ ਪਿੰਡ ਕੌਰੇਆਣਾ ਤੋਂ ਇਲਾਵਾ ਮਿਰਜੇਆਣਾ, ਗਹਿਲੇਵਾਲਾ, ਨਥੇਹਾ ਅਤੇ....
ਪਾਸ਼ ਅਤੇ ਦਿਲ' ਪੁਸਤਕ ਉੱਪਰ ਸੰਵਾਦ
ਪਟਿਆਲਾ, 28 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਪੰਜਾਬੀ ਦੇ ਦੋ ਮਕਬੂਲ ਸ਼ਾਇਰ ਪਾਸ਼ ਅਤੇ ਦਿਲ ਦੀਆਂ ਕਵਿਤਾਵਾਂ ਦੇ ਅਨੁਵਾਦ ਅਤੇ ਵਿਆਖਿਆ ਵਾਲੀ ਡਾ. ਰਾਜੇਸ਼ ਸ਼ਰਮਾ ਰਚਿਤ ਅੰਗਰੇਜ਼ੀ ਪੁਸਤਕ 'ਪਾਸ਼ ਐਂਡ ਦਿਲ' ਦਾ ਲੋਕ ਅਰਪਣ ਯੂਨੀਵਰਸਟੀ ਦੇ ਸੈਨੇਟ ਹਾਲ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਨੇ ਕਿਹਾ ਕਿ ਅਨੁਵਾਦ ਕਵਿਤਾ ਨੂੰ ਦੁਬਾਰਾ ਕਵਿਤਾ ਵਿਚ....
ਮਾਨਸਾ ਜ਼ਿਲ੍ਹੇ ਦੇ ਦੀਆਂ ਦੋ ਧੀਆਂ ਨੇ 8ਵੀਂ ਦੇ ਨਤੀਜੇ 'ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ
ਮਾਨਸਾ, 28 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਜਿੱਥੇ ਲੜਕੀਆਂ ਨੇ ਬਾਜ਼ੀ ਮਾਰੀ ਹੈ ਉੱਥੇ ਹੀ ਮਾਨਸਾ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਭਰ ਪਹਿਲੇ ਦੋ ਸਥਾਨ ਪ੍ਰਾਪਤ ਕਰਕੇ ਜ਼ਿਲੇ ਦਾ ਨਾਮ ਰੋਸ਼ਨ....