ਮਾਲਵਾ

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਜਖ਼ਮੀ
ਫਿਰੋਜ਼ਪੁਰ, 27 ਅਪ੍ਰੈਲ : ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਬਲਜੀਤ ਕੌਰ ਗੰਭੂੀਰ ਰੂਪ ਵਿੱਚ ਜਖ਼ਮੀ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ। ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਉਹ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਆਪਣੀ ਰਿਸ਼ਤੇਦਾਰੀ ਵਿਚ ਮਮਦੋਟ ਆ....
ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਮੋਰਿੰਡਾ 27 ਅਪ੍ਰੈਲ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਤੇ ਵੱਖ ਵੱਖ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ, ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਤੇ ਕਿਸੇ ਵੀ ਸੰਭਾਵੀ ਗੜਬੜ ਨੂੰ ਰੋਕਣ ਲਈ ਡਾ, ਨਵਨੀਤ ਸਿੰਘ ਮਾਹਲ ਐਸਪੀ....
ਭਾਰਤ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਗਵਰਨਰ ਪੰਜਾਬ, ਮੁੱਖ ਮੰਤਰੀ ਪੰਜਾਬ,ਜੇ.ਪੀ.ਨੱਢਾ, ਸਪੀਕਰ ਪੰਜਾਬ ਵਿਧਾਨ ਸਭਾ, ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਅਤੇ ਅਮਨ ਅਰੋੜਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਨੇ ਵੀ ਕੀਤੇ ਅੰਤਿਮ ਦਰਸ਼ਨ ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਭਾਰਤ ਦੀਆਂ ੳੁੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ, ਉਥੇ ਨਾਲ ਹੀ ਹਜ਼ਾਰਾਂ ਦੀ....
ਨਰਮੇ ਦੀਆਂ ਮਨਜ਼ੂਰਸ਼ੁਦਾ ਕਿਸਮਾਂ ਹੀ ਵੇਚਣ ਬੀਜ ਵਿਕਰੇਤਾ : ਡੀ ਸੀ ਮਾਨਸਾ
ਮਾਨਸਾ, 27 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੀਜ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਅਤੇ ਇਸ ਦੇ ਬੀਜ ਨੂੰ ਵਿਕਰੀ ਕਰਨ ਦੀ ਮਨਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦਾ ਇਲਾਕਾ ਨਰਮਾ ਪੱਟੀ ਵਿੱਚ ਆਉਂਦਾ ਹੈ ਅਤੇ ਨਰਮੇ ਦੀ ਫਸਲ ਉਪਰ ਜੋ ਚਿੱਟੀ ਮੱਖੀ ਦਾ ਹਮਲਾ ਹੁੰਦਾ ਹੈ ਇਸ ਹਮਲੇ ਦਾ ਮੁੱਖ ਕਾਰਨ ਗਰਮ ਰੁੱਤ ਦੀ ਮੂੰਗੀ....
ਖਰੀਦ ਏਜੰਸੀਆ ਵੱਲੋਂ ਬੀਤੇ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਗਈ : ਡਿਪਟੀ ਕਮਿਸ਼ਨਰ 
ਕਿਸਾਨਾਂ ਨੂੰ ਹੁਣ ਤੱਕ 830.626 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ ਫਾਜ਼ਿਲਕਾ 27 ਅਪ੍ਰੈਲ : ਜ਼ਿਲ੍ਹਾ ਫਾਜਿਲਕਾ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਕੱਲ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜੋ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 830.626 ਕਰੋੜ....
ਗੋਲੇਵਾਲਾ ਬੇਅਦਬੀ ਕਾਂਡ ਵਿੱਚ ਫੜ੍ਹੇ ਗਏ ਕਥਿਤ ਦੋਸ਼ੀ ਵਿੱਕੀ ਮਸੀਹ ਨੇ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੀਤੀ ਕੋਸ਼ਿਸ਼  
ਫਰੀਦਕੋਟ, 27 ਅਪ੍ਰੈਲ : ਫਰੀਦਕੋਟ ਦੇ ਨੇੜਲੇ ਪਿੰਡ ਗੋਲੇਵਾਲਾ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਕਾਂਡ ਵਿੱਚ ਫੜ੍ਹੇ ਗਏ ਕਥਿਤ ਦੋਸ਼ੀ ਵਿੱਕੀ ਮਸੀਹ ਨੇ ਪੁਲਿਸ ਰਿਮਾਂਡ ਵਿੱਚ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਜਮਾਂ ਨੇ ਗੰਭੀਰ ਰੂਪ ਵਿੱਚ ਜਖਮੀ ਦੋਸ਼ੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਭਰਤੀ ਕਰਵਾਇਆ ਗਿਆ। ਕੀ ਹੈ ਮਾਮਲਾ 23 ਅਪ੍ਰੈਲ ਨੂੰ ਗੋਲੇਵਾਲਾ ਵਿੱਚ ਕਾਰ ਸਵਾਰ 2 ਲੋਕਾਂ ਨੇ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੜਕ ਤੇ ਖਿਲਾਰੇ ਗਏ ਸਨ।ਸੀਸੀਟੀਵੀ....
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਅਕਾਲੀ ਆਗੂ ਦੇ ਜੱਦੀ ਪਿੰਡ ਜਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ....
ਬੇਅਦਬੀ ਦੇ ਦੋਸ਼ੀ 'ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਨੇ ਮੌਕੇ 'ਤੇ ਹੀ ਕੀਤਾ ਕਾਬੂ 
ਮੋਰਿੰਡਾ, 27 ਅਪ੍ਰੈਲ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ'ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ 2 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਤਾਂ ਉਸ 'ਤੇ ਹਮਲਾ ਕਰਕੇ ਉਸ ਨੂੰ ਜਾਨੋ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ 'ਚ ਜਦੋਂ ਅਦਾਲਤ 'ਚ ਦੋਸ਼ੀ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇੱਕ ਵਕੀਲ ਨੇ ਬੇਅਦਬੀ ਦੇ ਦੋਸ਼ੀ 'ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਫੁਰਤੀ ਦਿਖਾਉਂਦੇ....
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ
ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ 'ਤੇ ਸੂਬਾ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਦਿੱਤੀ ਜਾਂਦੀ ਹੈ ਮਾਲੀ ਮਦਦ : ਡਿਪਟੀ ਕਮਿਸ਼ਨਰ ਪਟਿਆਲਾ, 27 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਲਈ 6 ਕਰੋੜ 28 ਲੱਖ 32 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ....
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਦਰਜਨਾਂ ਆਗੂਆਂ ਨੇ ਪਾਰਟੀ ਅਹੁਦਿਆਂ ਤੋਂ ਦਿੱਤੇ ਅਸਤੀਫ਼ੇ 
ਬਠਿੰਡਾ, 27 ਅਪ੍ਰੈਲ : ਸੀਪੀਆਈ (ਐਮ.ਐਲ) ਲਿਬਰੇਸ਼ਨ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਤਕਰੀਬਨ ਦਰਜਨਾਂ ਆਗੂਆਂ ਨੇ ਪਾਰਟੀ ਦੇ ਤਮਾਮ ਅਹੁਦਿਆਂ ਤੋਂ ਸਮੂਹਿਕ ਅਸਤੀਫ਼ੇ ਦੇ ਦਿੱਤੇ ਹਨ। ਅਸਤੀਫਾ ਦੇਣ ਵਾਲੇ ਆਗੂਆਂ ਦਾ ਪ੍ਰਤੀਕਰਮ ਹੈ ਕਿ ਉਹਨਾਂ ਨੇ ਸੂਬਾਈ ਲੀਡਰਸ਼ਿਪ ਅਤੇ ਕੇਂਦਰੀ ਇੰਚਾਰਜ ਦੇ ਕਥਿਤ ਦਲਿਤ ਵਿਰੋਧੀ ਰਵਾਈਏ ਤੋਂ ਦੁਖੀ ਹੋ ਕੇ ਏਨਾ ਵੱਡਾ ਕਦਮ ਚੁੱਕਿਆ ਹੈ। ਅੱਜ ਇਨ੍ਹਾਂ ਆਗੂਆਂ ਨੇ ਬਠਿੰਡਾ ਇੱਕ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਸਤੀਫਿਆਂ ਦਾ....
ਪੰਜਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਵੱਖ ਵੱਖ ਰਾਜਨੀਤਿਕ, ਧਾਰਮਿਕ ਆਗੂਆਂ ਦਿੱਤੀ ਸਰਧਾਂਜਲੀ
ਬਾਦਲ, 27 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਇਸ ਤੋਂ ਪਹਿਲਾਂ ਜੱਦੀ ਘਰ ਤੋਂ ਸ਼ੁਰੂ ਹੋ ਕੇ ਸਸਕਾਰ ਵਾਲੀ ਥਾਂ ਤੱਕ ਅੰਤਿਮ ਯਾਤਰਾ ਸ਼ੁਰੂ ਹੋਈ। ਉਨ੍ਹਾਂ....
ਡੀ.ਬੀ.ਈ.ਈ. ਵਲੋਂ ਜਗਰਾਉਂ 'ਚ ਰੋੋਜ਼ਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ 28 ਅਪ੍ਰੈਲ ਨੂੰ
ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਜਗਰਾਉਂ, 26 ਅਪ੍ਰੈਲ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ, ਲੰਮਿਆਂ ਦਾ ਬਾਗ, ਨੇੜੇ ਡੀ.ਏ.ਵੀ. ਕਾਲਜ, ਜਗਰਾਉ ਵਿਖੇ 28 ਅਪ੍ਰੈਲ (ਸ਼ੁੱਕਰਵਾਰ) ਨੂੰ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਰੋੋਜ਼ਗਾਰ ਮੇਲੇ ਵਿੱਚ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌੌਰ ਮਾਣੂੰਕੇ ਮੁੱਖ ਮਹਿਮਾਨ ਵਜੋੋਂ ਸ਼ਿਰਕਤ ਕਰਨਗੇ। ਵਧੀਕ ਡਿਪਟੀ ਕਮਿਸ਼ਨਰ....
ਪੀ.ਏ.ਯੂ. ਵਿੱਚ ਅੰਡਰਗ੍ਰੈਜੂਏਟ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਸ਼ੈਸਨ ਹੋਇਆ
ਲੁਧਿਆਣਾ 26 ਅਪ੍ਰੈਲ : ਬੀਤੇ ਦਿਨੀਂ ਪੀ.ਏ.ਯੂ. ਦੇ ਮਨੁੱਖੀ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਨੇ 40 ਅੰਡਰਗ੍ਰੈਜੂਏਟ ਵਿਦਿਆਰਥੀਆਂ ਅਤੇ ਕਮਿਊਨਟੀ ਸਾਇੰਸ ਕਾਲਜ ਦੇ ਅਧਿਆਪਕਾਂ ਸਮੇਤ ਕੈਰੀਅਰ ਗਾਈਡੈਂਸ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ | ਇਸ ਵਿੱਚ ਪਸਾਰ ਮਾਹਿਰ ਡਾ. ਰਸ਼ਮੀ ਉਪਰੇਤੀ ਨੇ ਜਾਣ-ਪਛਾਣ ਭਾਸ਼ਣ ਦਿੱਤਾ | ਆਈ ਸੀ ਏ ਆਰ ਦੇ ਸਾਬਕਾ ਵਿਗਿਆਨੀ ਡਾ. ਡੀ ਕੇ ਭਾਰਤੀ ਇਸ ਮੌਕੇ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਹਨਾਂ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਪੇਸ਼ੇਵਰ ਜ਼ਿੰਦਗੀ ਦੀ ਸ਼ੁਰੂਆਤ ਦੇ ਬਹੁਤ ਸਾਰੇ....
ਆਰ.ਟੀ.ਏ. ਲੁਧਿਆਣਾ ਵੱਲੋਂ ਬੀਤੀ ਸਵੇਰ ਚੈਕਿੰਗ ਦੌਰਾਨ 8 ਗੱਡੀਆਂ ਬੰਦ, 7 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ
ਲੁਧਿਆਣਾ, 26 ਅਪ੍ਰੈਲ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.), ਲੁਧਿਆਣਾ ਵੱਲੋਂ ਲੁਧਿਆਣਾ ਫਿਰੋਜ਼ਪੁਰ ਰੋਡ 'ਤੇ ਬੀਤੀ ਸਵੇਰ ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਅਨੁਸਾਰ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ 7 ਟਿੱਪਰ ਅਤੇ 1 ਟਰੱਕ ਜੋ ਕਿ ਓਵਰਹਾਈਟ, ਓਵਰਲੋਡ ਅਤੇ ਬਿਨਾਂ ਦਸਤਾਵੇਜਾਂ ਤੋਂ ਚੱਲ ਰਹੇ ਸਨ, ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ। ਇਸ ਤੋ ਇਲਾਵਾ ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 3 ਟਰੱਕ, 1 ਟਿੱਪਰ, 1 ਕੈਂਟਰ, 1....
ਪੀ.ਏ.ਯੂ. ਵਿੱਚ ਪੋਸਣ ਬਾਰੇ ਵਰਕਸਾਪ ਕਰਵਾਈ ਗਈ
ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਬੀਤੇ ਦਿਨੀਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ | ਇਸ ਵਰਕਸ਼ਾਪ ਦਾ ਉਦੇਸ਼ ਪੋਸ਼ਣ ਸੰਬੰਧੀ ਉੱਦਮ ਨੂੰ ਉਤਸ਼ਾਹ ਦੇਣਾ ਸੀ | ਇਹ ਵਰਕਸ਼ਾਪ ਆਈਏਪੀਈਐਨ, ਇੰਡੀਆ ਦੇ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਕਰਵਾਈ ਗਈ ਵਰਕਸਾਪ ਦਾ ਉਦਘਾਟਨ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਕੀਤਾ | ਉਹਨਾਂ ਨੇ ਵਿਦਿਆਰਥੀਆਂ ਨੂੰ ਉੱਦਮੀ ਬਣ ਕੇ ਆਪਣਾ ਕਾਰੋਬਾਰ ਸਥਾਪਿਤ ਕਰਨ ਅਤੇ ਚਲਾਉਣ ਲਈ ਪ੍ਰੇਰਿਤ ਕੀਤਾ| ਉਹਨਾਂ....