ਬਠਿੰਡਾ, 22 ਅਪਰੈਲ : ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਖੇਤਰ ਵਿਚ ਦਹਿਸ਼ਤਗਰਦਾਂ ਵੱਲੋਂ ਘਾਤ ਲਗਾਕੇ ਕੀਤੇ ਹਮਲੇ ਦੌਰਾਨ ਸ਼ਹੀਦ ਹੋ ਗਏ 4 ਸਿੱਖ ਲਾਈਟ ਇਨਫੈਂਟਰੀ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦੇ ਵਸਨੀਕ ਲਾਂਸ ਨਾਇਕ ਸੇਵਕ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਮ ਵਿਦਾਇਗੀ ਦਿੱਤੀ ਗਈ। ਜਦੋਂ ਸ਼ਹੀਦ ਦੇ ਪਿਤਾ ਨੇ ਚਿਤਾ ਨੂੰ ਅਗਨੀ ਦਿਖਾਈ ਤਾਂ ਸ਼ਮਸ਼ਾਨ ਘਾਟ ਵਿੱਚ ਮੌਜੂਦ ਹਰ ਅੱਖ ਰੋਈ । ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ, ਪੁਲਿਸ....
ਮਾਲਵਾ
ਬਠਿੰਡਾ, 22 ਅਪ੍ਰੈਲ : ਪੀ.ਆਰ.ਟੀ.ਸੀ. ਦੇ ਬਠਿੰਡਾ ਡਿੱਪੂ ਦੇ ਡਰਾਈਵਰ ਨੂੰ ਉਸ ਵੱਲੋਂ ਸਵਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਜਾ ਰਹੀ ਸੁਰੱਖਿਅਤ ਡਰਾਇਵਿੰਗ ਲਈ ਕੌਮੀ ਪੱਧਰ ਦਾ ਸਨਮਾਨ ਮਿਲਿਆ ਹੈ।ਲੰਘੀ 18 ਅਪ੍ਰੈਲ ਨੂੰ ਕੇਂਦਰੀ ਟ੍ਰਾਂਸਪੋਰਟ ਵਿਭਾਗ ਵਲੋਂ ਐਸੋਸੀਏਸ਼ਨ ਆਫ਼ ਸਟੇਟ ਰੋਡ ਟ੍ਰਾਂਸਪੋਰਟ ਅੰਡਰਟੇਕਿੰਗ ਦੇ ਸਹਿਯੋਗ ਨਾਲ ਦਿੱਲੀ 'ਚ ਕਰਵਾਏ ਗਏ ਇਸ ਸਨਮਾਨ ਸਮਾਰੋਹ ਵਿਚ ਦੇਸ਼ ਭਰ ਦੇ ਕੁੱਲ 42 ਡਰਾਈਵਰਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਮੁਖਤਿਆਰ ਸਿੰਘ ਪੰਜਾਬ ਨਾਲ....
ਸੀ ਪੀ ਆਈ ਐਮ ਐਲ ਦਾ ਸਥਾਪਨਾ ਦਿਵਸ ਮਨਾਇਆ ਰਾਏਕੋਟ, 22 ਅਪ੍ਰੈਲ (ਗਿੱਲ) : ਸੀ ਪੀ ਆਈ ਐਮ ਐਲ ਦੇ ਸਥਾਪਨਾ ਦਿਵਸ ਤੇ ਕਾਮਰੇਡ ਲੈਨਿਨ ਦੇ ਜਨਮ ਦਿਨ ਮੌਕੇ ਸੱਦਾ ਦਿੱਤਾ ਗਿਆ ਕਿ ਦੇਸ਼ ਅੰਦਰ ਮੋਦੀ ਸਰਕਾਰ ਦੀ ਅਗਵਾਈ ਹੇਠ ਫੈਲਾਏ ਜਾ ਰਹੇ ਫਿਰਕੂ ਫਾਸ਼ੀਵਾਦ ਖ਼ਿਲਾਫ਼ ਵਿਸ਼ਾਲ ਮੋਰਚਾ ਉਸਾਰਨ ਦਾ ਸੱਦਾ ਦਿੱਤਾ ਗਿਆ। ਇਸ ਸਮੇਂ ਪਾਰਟੀ ਸੰਕਲਪ ਪੱਤਰ ਪੜ੍ਹਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਐਮ ਐਲ ਦੇ ਸੂਬਾ ਆਗੂ ਹਰਭਗਵਾਨ ਭੀਖੀ, ਡਾਕਟਰ ਚਰਨ ਸਿੰਘ ਰਾਏਕੋਟ ਤੇ ਸੱਤਿਆ ਪ੍ਰਕਾਸ਼ ਨਰਾਇਣ ਨੇ....
ਭਗਤ ਧੰਨਾ ਜੀ ਦਾ ਜੀਵਨ ਵਿਸ਼ਵਾਸ ਦ੍ਰਿੜ੍ਹਤਾ, ਸਚਾਈ, ਸਾਦਗੀ ਅਤੇ ਆਸਥਾ ਦਾ ਪ੍ਰਤੀਕ ਹੈ : ਬਾਵਾ ਮੁੱਲਾਂਪੁਰ ਦਾਖਾ, 22 ਅਪ੍ਰੈਲ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਧੰਨਾ ਜੀ ਜਿਨ੍ਹਾਂ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅੰਕਿਤ ਹੈ, ਉਹਨਾਂ ਦਾ ਜਨਮ ਉਤਸਵ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਜਨਰਲ ਸਕੱਤਰ ਪਰਮਿੰਦਰ ਸਿੰਘ ਬਿੱਟੂ ਕੈਲਪੁਰ ਅਤੇ....
ਸ਼ਹੀਦ ਹੌਲਦਾਰ ਮਨਦੀਪ ਸਿੰਘ ਦਾ ਅੱਜ ਪਿੰਡ ਚਣਕੋਈਆਂ ਕਲਾਂ (ਪਾਇਲ) ਵਿਖੇ ਪੂਰੇ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋ ਸ਼ਹੀਦ ਹੌਲਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਟੈਲੀਫੋਨ ਤੇ ਗੱਲਬਾਤ ਕਰਕੇ ਕੀਤਾ ਦੁੱਖ ਸਾਂਝਾ ਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ ਲੁਧਿਆਣਾ, 22 ਅਪ੍ਰੈਲ : ਫੌਜ ਦੀ 49 ਆਰ.ਆਰ (ਸਿਖਲਾਈ) ਬਟਾਲੀਅਨ ਦੇ ਹੌਲਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਪੰੁਛ ਨੈਸ਼ਨਲ ਹਾਈਵੇ....
ਦੋਵਾਂ ਕੇਂਦਰਾਂ 'ਤੇ ਕੀਤੇ ਜਾ ਰਹੇ ਕੰਮ ਦੀ ਵੀ ਕੀਤੀ ਸ਼ਲਾਘਾ ਲੁਧਿਆਣਾ, 22 ਅਪ੍ਰੈਲ : ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ, ਪੰਜਾਬ ਡਾ. ਅਮਰਪਾਲ ਸਿੰਘ ਵਲੋਂ ਬੀਤੇ ਕੱਲ੍ਹ ਲੁਧਿਆਣਾ ਦੇ ਸਾਈਕਲ ਅਤੇ ਸਿਲਾਈ ਮਸ਼ੀਨ ਲਈ ਖੋਜ ਅਤੇ ਵਿਕਾਸ ਕੇਂਦਰ ਅਤੇ ਇੰਸਟੀਚਿਊਟ ਫਾਰ ਆਟੋ ਪਾਰਟਸ ਅਤੇ ਹੈਂਡ ਟੂਲਜ਼, ਲੁਧਿਆਣਾ ਦਾ ਦੌਰਾ ਕੀਤਾ। ਉਨ੍ਹਾਂ ਵਲੋਂ ਇਨ੍ਹਾਂ ਕੇਂਦਰਾਂ ਦੁਆਰਾ ਉਦਯੋਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਆਪਣੇ ਦੌਰੇ ਮੌਕੇ ਇਨ੍ਹਾਂ ਦੋਵਾਂ ਕੇਂਦਰਾਂ....
ਲੁਧਿਆਣਾ, 22 ਅਪਰੈਲ : ਪੰਜਾਬੀ ਕਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਦੇ ਸਿਰਫ਼ ਡੇਢ ਸਾਲ ਪਹਿਲਾਂ ਛਪੇ ਕਾਵਿ ਸੰਗ੍ਰਹਿ ਚਰਖ਼ੜੀ ਦਾ ਦੂਜਾ ਐਡੀਸ਼ਨ ਪ੍ਰਕਾਸ਼ਿਤ ਹੋਣਾ ਜਿੱਥੇ ਮਾਣ ਵਾਲੀ ਗੱਲ ਹੈ, ਓਥੇ ਇਸ ਗੱਲ ਦਾ ਵੀ ਜੁਆਬ ਹੈ ਕਿ ਪੰਜਾਬੀ ਕਵਿਤਾ ਪੜ੍ਹਨ ਵਾਲਿਆਂ ਦੀ ਗਿਣਤੀ ਘਟ ਰਹੀ ਹੈ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ ਨੇ ਬੀਤੀ ਸ਼ਾਮ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਲੋਕ ਅਰਪਣ ਕਰਦਿਆ ਇਹ ਸ਼ਬਦ ਕਹੇ। 232 ਪੰਨਿਆਂ ਦੀ ਇਸ ਵੱਡ ਆਕਾਰੀ....
ਲੁਧਿਆਣਾ, 22 ਅਪ੍ਰੈਲ : ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ। ਵਿਧਾਇਕ ਭੋਲਾ ਵੱਲੋਂ ਈਦ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਲੁਧਿਆਣਾ ਵਾਸੀਆਂ ਦੇ ਦਿਲਾਂ ਵਿੱਚ ਨਫ਼ਰਤ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ....
ਰਾਏਕੋਟ, 22 ਅਪ੍ਰੈਲ (ਚਮਕੌਰ ਸਿੰਘ ਦਿਓਲ) : ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਅੱਜ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਬੰਧ ’ਚ ਬ੍ਰਾਹਮਣ ਸਭਾ ਰਾਏਕੋਟ ਵਲੋਂ ਸਥਾਨਕ ਪਰਸ਼ੂਰਾਮ ਭਵਨ ਵਿੱਚ ਸਭਾ ਦੇ ਸਰਪ੍ਰਸਤ ਡਾ. ਵਿਨੋਦ ਸ਼ਰਮਾਂ, ਚੇਅਰਮੈਨ ਓਮ ਪ੍ਰਕਾਸ਼ ਕਾਲੀਆ ਦੀ ਅਗਵਾਈ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ ਅਤੇ ਕੁਲਦੀਪ ਕੁਮਾਰ (ਐਸ.ਡੀ.ਓ ਪਾਵਰਕਾਮ) ਮੁੱਖ ਮਹਿਮਾਨ ਵਜ਼ੋਂ ਹਾਜ਼ਰ ਹੋਏ ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ....
ਰਾਏਕੋਟ, 22 ਅਪ੍ਰੈਲ (ਚਮਕੌਰ ਸਿੰਘ ਦਿਓਲ) : ਅੱਜ ਈਦ ਉਲ ਫਿਤਰ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਇਸਲਾਮ ਧਰਮ ਦੇ ਹੁਕਮ ਅਨੁਸਾਰ ਈਦ ਗਾਹ ਬੱਸੀਆਂ ਰੋਡ ਰਾਏਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋ ਵੱਡੇ ਪੱਧਰ ਤੇ ਇਕੱਠੇ ਹੋ ਕੇ ਮਨਾਇਆ ਗਿਆ। ਅੱਜ ਈਦ ਦੀ ਨਮਾਜ਼ ਮੁਫ਼ਤੀ ਮੁਹੰਮਦ ਕਾਮਰਾਨ ਜੀ ਨੇ ਅਦਾ ਕਾਰਵਾਈ ਤੇ ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਈਦ ਦਾ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ। ਇਹ ਤਿਉਹਾਰ ਸਾਂਨੂੰ ਅੱਲ੍ਹਾਹ ਦੀ ਤਰਫੋਂ ਇੱਕ ਮਹੀਨੇ ਦੇ ਰੋਜ਼ੇ ਰੱਖਣ ਦੇ....
ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵਿੱਚ ਸਥਿਤ ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਵੱਲੋਂ ਇਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ | ਇਹ ਇਕ ਦਿਨਾਂ ਸਿਖਲਾਈ ਲੈਬਾਰਟਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਆਸ-ਪਾਸ ਦੇ ਮਾਹੌਲ ਦੀ ਸਾਫ਼-ਸਫ਼ਾਈ ਅਤੇ ਰਖ-ਰਖਾਵ ਲਈ ਦਿੱਤੀ ਗਈ | ਵਿਭਾਗ ਦੇ ਪ੍ਰੋਫੈਸਰ ਡਾ. ਹਰਪਿੰਦਰ ਕੌਰ ਨੇ ਸਿਖਲਾਈ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਦਫਰਤੀ ਰਖ-ਰਖਾਵ ਦੇ ਤਰੀਕਿਆਂ ਤੋਂ ਜਾਣੂੰ....
ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਬੈਚ-128 ਸਮਾਪਤ ਹੋਇਆ| ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 27 ਸਿਖਿਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 18 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਜਨਵਰੀ 02, 2023 ਨੂੰ ਸ਼ੁਰੂ ਹੋਇਆ ਸੀ ਜੋ ਕਿ ਅੱਜ....
ਕਿਹਾ : ਲੋਕ ਬਾਦਲ ਦੇ ਰਾਜ ਦੀਆਂ ਸਿਫ਼ਤਾਂ ਕਰਨ ਲੱਗੇ ਮੁੱਲਾਂਪੁਰ ਦਾਖਾ 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪੋਲ ਕਰਕੇ ਹੁਣ ਬਹੁਤ ਜਿਆਦਾ ਪਛਤਾਅ ਰਹੇ ਨੇ ਕਿਉਕਿ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ ਨਹੀਂ ਦਿਖਾਈ ਦੇ ਰਹੀ ਹੈ,ਜਿਸਦੀ ਉਦਾਹਰਨ ਸੰਦੀਪ ਨੰਗਲ ਅੰਬੀਆਂ ਤੇ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਤੋ ਮਿਲਦੀ ਹੈ ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਵੱਦੀ ਕਲਾਂ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਬ੍ਲਾਕ ਸੰਮਤੀ ਮੈਂਬਰ ਹਰਮਿੰਦਰ ਸਿੰਘ ਤੂਰ ਯੂ....
ਬਾਗਬਾਨੀ ਕਾਲਜ ਦੇ ਹਰਸ਼ਾਨ ਸਿੰਘ ਅਤੇ ਕਮਿਊਨਟੀ ਸਾਇੰਸ ਕਾਲਜ ਦੀ ਹਰਲੀਨ ਕੌਰ ਚੋਟੀ ਦੇ ਐਥਲੀਟ ਐਲਾਨੇ ਗਏ ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਦੇ ਖੇਡ ਮੈਦਾਨਾਂ ਵਿੱਚ 56ਵੀਂ ਐਥਲੈਟਿਕ ਮੀਟ ਸਫਲਤਾ ਨਾਲ ਸਿਰੇ ਚੜ•ੀ | ਮਰਦਾਂ ਦੇ ਵਰਗ ਵਿੱਚ ਓਵਰਆਲ ਚੈਂਪੀਅਨਸ਼ਿਪ ਖੇਤੀਬਾੜੀ ਕਾਲਜ ਨੇ ਜਦਕਿ ਔਰਤਾਂ ਦੀ ਓਵਰਆਲ ਚੈਂਪੀਅਨਸ਼ਿਪ ਕਮਿਊਨਟੀ ਸਾਇੰਸ ਕਾਲਜ ਨੇ ਜਿੱਤੀ | ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ | ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ....
ਕੇਂਦਰ ਮੁੱਢ ਤੋ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਾ ਰਿਹਾ—ਪ੍ਰਧਾਨ ਸਤਨਾਮ ਸਿੰਘ ਕਣਕ ਦੀ ਖਰੀਦ ਚ ਕਟੌਤੀ ਦੀ ਕੀਤੀ ਨਿੰਦਾ ਮੁੱਲਾਂਪੁਰ ਦਾਖਾ, 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸਮੇਸ ਕਿਸਾਨ ਮਜਦੂਰ ਯੂਨੀਅਨ ਪੰਜਾਬ ਦੇ ਦਫਤਰ ਅੱਡਾ ਚੌਂਕੀਮਾਨ ਵਿਖੇ ਜੱਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਗਰੇਵਾਲ ਮੋਰਕਰੀਮਾ, ਖਜਾਨਚੀ ਮਾ:ਆਤਮਾ ਸਿੰਘ ਬੋਪਾਰਾਏ, ਮੈਨੇਜਰ ਤੇਜਾ ਸਿੰਘ ਧਾਲੀਵਾਲ, ਬਲਦੇਵ ਸਿੰਘ ਗਿੱਲ ਸਵੱਦੀ, ਸਮਸੇਰ ਸਿੰਘ ਮਲਕ, ਗੁਰਚਰਨ ਸਿੰਘ ਇਟਲੀ ਤੇ ਡਾ ਮੋਹਨ ਸਿੰਘ ਪੱਬੀਆਂ ਦੀ....