ਮਾਲਵਾ

ਪੀਏਯੂ ਦੇ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਦਿੱਲੀ ਵਿਖੇ ਵਿਸ਼ਵ ਮਿਲਟਸ ਕਾਨਫਰੰਸ ਵਿੱਚ ਹਿੱਸਾ ਲਿਆ
ਲੁਧਿਆਣਾ 28 ਮਾਰਚ : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ 'ਬਾਜਰੇ ਦੀ ਉਤਪਾਦਕਤਾ ਅਤੇ ਮੁੱਲ ਵਾਧੇ' 'ਤੇ ਗਲੋਬਲ ਮਿਲਟਸ ਕਾਨਫਰੰਸ ਕਰਵਾਈ ਗਈ। ਸਾਲ 2023 ਨੂੰ ਸੰਸਾਰ ਪੱਧਰ ਤੇ ਮਿਲਟਸ ਸਾਲ ਮਨਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਇੱਕ ਧਰਤੀ, ਇੱਕ ਪਰਿਵਾਰ, ਇਕ ਭਵਿੱਖ ਦੇ ਉਦੇਸ਼ ਤਹਿਤ ਇਸ ਕਾਨਫਰੰਸ ਨੂੰ ਆਯੋਜਿਤ ਕੀਤਾ ਗਿਆ। ਪੀਏਯੂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ। ਕਾਨਫਰੰਸ ਦਾ ਉਦਘਾਟਨ ਬੀਤੇ....
ਵਿਧਾਇਕ ਬੱਗਾ ਦੀ ਅਗਵਾਈ 'ਚ ਡਾ. ਅੰਬੇਦਕਰ ਭਵਨ ਕਮੇਟੀ ਦੀ ਮੀਟਿੰਗ ਆਯੋਜਿਤ
ਲੁਧਿਆਣਾ, 28 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ-ਕਮ-ਚੇਅਰਮੈਨ ਡਾ. ਅੰਬੇਦਕਰ ਭਵਨ, ਸਲੇਮ ਟਾਬਰੀ, ਨੇੜੇ ਜਲੰਧਰ ਬਾਈ ਪਾਸ ਚੌਂਕ, ਲੁਧਿਆਣਾ ਦੀ ਅਗਵਾਈ ਹੇਠ ਬੀਤੇ ਕੱਲ੍ਹ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਵਨ ਦੇ ਨਵੀਨੀਕਰਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਵਧੀਕ ਕਮਿਸ਼ਨਰ-ਕਮ-ਵਾਈਸ ਚੇਅਰਮੈਨ ਡਾ. ਅੰਬੇਦਕਰ ਭਵਨ ਅਦਿੱਤਿਆ ਡਚਲਵਾਲ ਤੋਂ ਇਲਾਵਾ ਮੈਂਬਰ ਸਹਿਬਾਨ ਵੀ ਮੌਜੂਦ ਸਨ। ਭਵਨ ਕਮੇਟੀ ਦੀ ਪਲੇਠੀ ਮੀਟਿੰਗ ਦੀ....
ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀ ਕਰਨ ਦੀ ਲੋੜ : ਮੁੱਖ ਮੰਤਰੀ
ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ ਜਾਰੀ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਮੋਹਾਲੀ, 28 ਮਾਰਚ : ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਦੀ ਸਹੂਲਤ....
ਬੀ ਕੇ ਯੂ (ਉਗਰਾਹਾਂ) ਨੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਨੂੰ ਦਿੱਤਾ ਸਮਰਥਨ
ਪਟਿਆਲਾ, 28 ਮਾਰਚ : ‘ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ ਯੂਨੀਵਰਸਿਟੀ ਦੀ ਕਰਜਾ-ਮੁਕਤੀ ਅਤੇ ਗ੍ਰਾਂਟ ਦੀ ਮੰਗ ਲਈ ਚੱਲ ਰਹੇ ਸੰਘਰਸ਼ ਨੂੰ ਉਸ ਵੇਲ਼ੇ ਹੋਰ ਵੀ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ ਆਪਣੇ ਇੱਕ ਵੱਡੇ ਜਥੇ ਨੂੰ ਨਾਲ਼ ਲੈ ਕੇ ਇਸ ਮੋਰਚੇ ਵਿੱਚ ਸ਼ਾਮਿਲ ਹੋਏ ਅਤੇ ਪੁਰਜ਼ੋਰ ਸਮੱਰਥਨ ਦੇ ਕੇ ਗਏ । ਕਲਾਸਾਂ ਦਾ ਬਾਈਕਾਟ ਕਰਕੇ ਅਧਿਆਪਕਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੇ ਯੂਕੋ ਅਤੇ ਸਾਇੰਸ ਬਲਾਕਾਂ ਤੋਂ ਚੱਲ ਕੇ....
ਅਨਮੋਲ ਗਗਨ ਮਾਨ ਦੀਆਂ ਕੋਸ਼ਿਸ਼ਾਂ ਦੇ ਸਦਕਾ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀ ਮਾਜਰਾ ਵਿਖੇ ਈ.ਸੀ.ਈ ਦਾ ਡਿਪਲੋਮਾ ਸ਼ੁਰੂ
ਖਰੜ 28 ਮਾਰਚ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀਆਂ ਕੋਸ਼ਿਸ਼ਾਂ ਦੇ ਸਦਕਾ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀ ਮਾਜਰਾ (ਮੁਹਾਲੀ) ਵਿਖੇ ਈ.ਸੀ.ਈ ਦਾ ਡਿਪਲੋਮਾ ਕੋਰਸ ਮੁੜ ਸ਼ੁਰੂ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਅਤੇ ਤਕਨੀਕੀ ਸਿੱਖਿਆ....
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਹਰ ਸਾਲ ਕਰਵਾਏ ਜਾਣਗੇ : ਹਰਜੋਤ ਸਿੰਘ ਬੈਂਸ 
ਐੱਸ.ਏ.ਐੱਸ ਨਗਰ 28 ਮਾਰਚ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਿਕ ਅਮੇਟੀ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ 'ਪ੍ਰਤਿਭਾ ਖੋਜ ਮੁਕਾਬਲੇ' ਪਹਿਲੀ ਵਾਰ ਕਰਵਾਏ ਗਏ ਹਨ ਅਤੇ ਹੁਣ ਇਹਨਾਂ ਨੂੰ ਹਰ ਸਾਲ ਕਰਵਾਇਆ ਜਾਵੇਗਾ । ਉਹਨਾਂ ਕਿਹਾ ਕਿ ਬੱਚਿਆਂ ਦੀ....
ਬੀ.ਕੇ.ਯੂ ਕ੍ਰਾਂਤੀਕਾਰੀ ਨੇ ਸਰਕਾਰੀ ਦਹਿਸ਼ਤ ਨੂੰ ਤੋੜਨ ਲਈ ਕੀਤਾ ਰੋਸ ਮਾਰਚ 
ਬਠਿੰਡਾ, 28 ਮਾਰਚ : ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀ ਭੁਗਤ ਤਹਿਤ ਸੂਬੇ ਵਿੱਚ ਅਨਐਲਾਨੀ ਐਮਰਜੈਂਸੀ ਲਾ ਕੇ ਲੋਕਾਂ ਉਪਰ ਪਾਈ ਜਾ ਰਹੀ ਦਹਿਸ਼ਤ ਨੂੰ ਤੋੜਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਨੇ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਕੇ, ਸ਼ਹਿਰ ਦੇ ਮੁੱਖ ਬਜ਼ਾਰ ਵਿਚੋਂ ਵਿਸ਼ਾਲ ਰੋਸ਼ ਮਾਰਚ ,ਹਮਾਇਤੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ। ਇਸ ਮੌਕੇ ਕਿਸਾਨ ਤੇ ਹੋਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਅੱਜ ਸਵੇਰ ਤੋਂ ਹੀ ਸ਼ਹਿਰ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣੇ....
ਜੇ ਈ ਕੁਲਵੰਤ ਸਿੰਘ ਨੂੰ ਪਦ ਉੱਨਤ ਹੋਣ ਤੇ ਵਿਦਾਇਗੀ ਪਾਰਟੀ ਦਿੱੱਤੀ
ਮਹਿਲ ਕਲਾਂ 27 ਮਾਰਚ (ਗੁਰਸੇਵਕ ਸਹੋਤਾ) : ਬੀ ਡੀ ਪੀ ਓ ਦਫ਼ਤਰ ਮਹਿਲ ਕਲਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਦੇਂ ਆ ਰਹੇ ਸਹਾਇਕ ਇੰਜੀਨੀਅਰ(ਏ ਈ) ਕੁਲਵੰਤ ਸਿੰਘ ਦੀ ਡਿਊਟੀ ਨੂੰ ਦੇਖਦੇ ਹੋਏ ਵਿਭਾਗ ਵੱਲੋਂ ਉਨ੍ਹਾਂ ਨੂੰ ਪਦ ਉੱਨਤ ਕਰਕੇ ਉਪ ਮੰਡਲ ਅਫਸਰ ਪੰਚਾਇਤੀ ਰਾਜ ਨਿਯੁਕਤ ਕੀਤਾ ਹੈ।ਜਿਨ੍ਹਾਂ ਨੂੰ ਅੱਜ ਬੀ ਡੀ ਪੀ ਓ ਦਫ਼ਤਰ ਮਹਿਲ ਕਲਾਂ ਵਿਖੇ ਵੱਖ ਵੱਖ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ਸਨਮਾਨਿਤ ਕਰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਕੀਤੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ....
ਬੈਰਾਗੀ ਸੰਪ੍ਰਦਾਇ ਦੇ ਬਾਨੀ ਸਵਾਮੀ ਰਾਮਾ ਨੰਦ ਜੀ ਦਾ ਜਨਮ ਉਤਸਵ ਬੈਰਾਗੀ ਮਹਾਂ ਮੰਡਲ ਪੰਜਾਬ ਵੱਲੋਂ ਮਨਾਇਆ
ਮੁੱਲਾਂਪੁਰ ਦਾਖਾ, 27 ਮਾਰਚ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬੈਰਾਗੀ ਸੰਪ੍ਰਦਾਇ ਦੇ ਬਾਨੀ ਸਵਾਮੀ ਰਾਮਾ ਨੰਦ ਜੀ ਦਾ ਜਨਮ ਉਤਸਵ ਬੈਰਾਗੀ ਮਹਾਂ ਮੰਡਲ ਪੰਜਾਬ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਸਮੁੱਚੇ ਪੰਜਾਬ ਵਿਚੋਂ ਬੈਰਾਗੀ ਭਾਈਚਾਰੇ ਦੇ ਉੱਚਕੋਟੀ ਦੇ ਬੁੱਧੀਜੀਵੀ ਅਤੇ ਮਹੰਤਜਨਾਂ ਨੇ ਹਿੱਸਾ ਲਿਆ। ਬੈਰਾਗੀ ਮਹਾਂ ਮੰਡਲ ਪੰਜਾਬ ਵੱਲੋਂ ਆਯੋਜਿਤ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਬੈਰਾਗੀ ਵੈਸ਼ਨਵ ਮਹਾਂ ਮੰਡਲ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਗੁਰੂ....
ਵਿਧਾਇਕ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
ਨਸ਼ਾਖੋਰੀ ਅਤੇ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਵੀ ਸਹਿਯੋਗ ਦੀ ਕੀਤੀ ਅਪੀਲ ਵਿਧਾਇਕ ਲੁਧਿਆਣਾ ਪੱਛਮੀ ਨੇ ਸੈਂਕੜੇ ਨੌਜਵਾਨ ਲੜਕੀਆਂ ਨਾਲ ਕੀਤੀ ਸ਼ਾਂਤੀ ਮਾਰਚ ਦੀ ਅਗਵਾਈ ਲੁਧਿਆਣਾ, 27 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਸਥਾਨਕ ਸਰਕਾਰੀ ਕਾਲਜ (ਲੜਕੀਆਂ) ਤੋਂ ਸ਼ਾਂਤੀ ਮਾਰਚ ਦੀ ਅਗਵਾਈ ਕਰਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ....
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਵੈਬੀਨਾਰ ਏਕਸਪਰਟ ਟਾਕ ਸ਼ੋਅ 'ਖਵਾਇਸ਼ਾ ਦੀ ਉਡਾਨ ' ਭਲਕੇ
ਲੁਧਿਆਣਾ, 27 ਮਾਰਚ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਵਲੋਂ ਭਲਕੇ 28 ਮਾਰਚ ਨੂੰ ਇਕ ਵੈਬੀਨਾਰ ਏਕਸਪਰਟ ਟਾਕ ਸ਼ੋਅ 'ਖਵਾਇਸ਼ਾਂ ਦੀ ਉਡਾਨ' ਦਾ ਆਯੋਜਨ ਲਾਈਵ ਫੇਸਬੁਕ ਸ਼ੈਸ਼ਨ ਰਾਹੀਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਡਿਪਟੀ ਡਾਇਰੈਕਟਰ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਆਨਲਾਈਨ ਵੈਬੀਨਾਰ 28 ਮਾਰਚ ਨੂੰ....
ਲੋਕ ਗਾਇਕ ਅਮਰੀਕ ਜੰਡੀ ਸਦਮਾ ਪਤਨੀ ਦਾ ਦਿਹਾਂਤ
ਜਗਰਾਉ 27 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਲੋਕ ਗਾਇਕ ਅਮਰੀਕ ਜੰਡੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਹਰਜਿੰਦਰ ਕੌਰ 43 ਸਾਲ ਦੀ ਅਚਾਨਕ ਦਿਲ ਦੋਰਾ ਪੈਣ ਨਾਲ ਮੋਤ ਹੋ ਗਈ। ਉਨਾਂ ਦੀ ਧਰਮ ਪਤਨੀ ਸ੍ਰੀਮਤੀ ਹਰਜਿੰਦਰ ਕੌਰ ਆਪਣੇ ਪਿੱਛੇ ਆਪਣੀ ਲੜਕੀ ਹਰਲੀਨ ਕੌਰ ਤੇ ਲੜਕੇ ਸਾਹਿਲਪ੍ਰੀਤ ਸਿੰਘ ਨੂੰ ਰੋਦਿਆ ਕਰਲੁਦਿਆਂ ਨੂੰ ਗੁਰੂ ਚਰਨਾਂ ਜਾ ਬਿਰਾਜੇ ।ਜਿੰਨਾਂ ਦੀ ਅਤਿੰਮ ਅਰਦਾਸ ਦੁਪਹਿਰ ਬਆਦ 1 ਤੋ 2 ਵਜੇ ਤੱਕ ਪਿੰਡ ਜੰਡੀ ਤਹਿਸੀਲ ਜਗਰਾਉ ਗੁਰਦੁਅਰਾ ਸਾਹਿਬ ਵਿਖੇ....
ਵਿਧਾਇਕ ਸੰਗੋਵਾਲ ਦੀ ਅਗਵਾਈ 'ਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ
ਬਲਾਕ ਲੁਧਿਆਣਾ ਨਾਲ ਸਬੰਧਤ ਪਿੰਡ ਲਲਤੋਂ ਕਲਾਂ, ਜੱਸੋਵਾਲ, ਆਲਮਗੀਰ ਅਤੇ ਗਿੱਲ ਦਾ ਕੀਤਾ ਦੌਰਾ ਲੁਧਿਆਣਾ, 27 ਮਾਰਚ : ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਨਾਲ ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰਪਾਲ ਸਿੰਘ ਔਲਖ ਵੱਲੋਂ ਵਿਭਾਗ ਦੇ ਅਧਿਕਾਰੀਆਂ ਸਮੇਤ ਬਲਾਕ ਲੁਧਿਆਣਾ ਨਾਲ ਸਬੰਧਤ ਪਿੰਡ ਲਲਤੋਂ ਕਲਾਂ, ਜੱਸੋਵਾਲ, ਆਲਮਗੀਰ ਅਤੇ ਗਿੱਲ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ....
ਵਿਸ਼ਵ ਰੰਗ ਮੰਚ ਦਿਹਾੜੇ ਨੂੰ ਨਾਟਕਾਂ ਰਾਹੀਂ ਲੋਕ ਚੇਤਨਾ ਪਸਾਰਨ ਲਈ ਸਮਰਪਿਤ ਲਹਿਰ ਦੀ ਲੋੜ : ਪ੍ਰੋ. ਗੁਰਭਜਨ ਗਿੱਲ
ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਰੰਗ : ਕਰਮੀ ਬਾਲ ਮੁਕੰਦ ਸ਼ਰਮਾ ਦਾ ਸਨਮਾਨ ਲੁਧਿਆਣਾ, 27 ਮਾਰਚ : ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ (ਰਜਿਃ) ਲੁਧਿਆਣਾ ਵੱਲੋਂ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਰੰਗ ਮੰਚ ਅਭਿਨੇਤਾ ਅਤੇ ਲੋਕ ਪੱਖੀ ਸਭਿਆਚਾਰ ਲਹਿਰ ਦੇ ਸੁਚੇਤ ਪਹਿਰੇਦਾਰ ਬਾਲ ਮੁਕੰਦ ਸ਼ਰਮਾ ਨੂੰ ਲੁਧਿਆਣਾ ਚ ਸਨਮਾਨਿਤ ਕੀਤਾ ਗਿਆ। ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਜਸਵਿੰਦਰ ਭੱਲਾ ਤੇ ਬਾਲ ਮੁਕੰਦ ਸ਼ਰਮਾ ਜੋੜੀ ਨੇ ਸਵਰਗੀ ਸਃ ਜਗਦੇਵ ਸਿੰਘ ਜੱਸੋਵਾਲ....
ਅਨਮੋਲ ਗਗਨ ਮਾਨ ਅਤੇ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨੇ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨਾ ਦਾ ਲਿਆ ਜਾਇਜ਼ਾ
ਐਸ.ਏ.ਐਸ. ਨਗਰ, 27 ਮਾਰਚ : ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨੇ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨਾ ਦਾ ਜਾਇਜ਼ਾ ਲੈਣ ਲਈ ਲਈ ਅੱਜ ਐਸ.ਏ.ਐਸ. ਨਗਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਫ਼ਸਲਾਂ ਦੇ ਮੁਆਵਜ਼ੇ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਜਾ ਚੁੱਕੇ ਹਨ। ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਿਸ਼....