ਤੀਆਂ ਦੇ ਮੇਲੇ ਦੇ ਦੂਜੇ ਸੈਸ਼ਨ ਦਾ ਦੀਪ ਜਗਾ ਕੇ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਸ਼੍ਰੀ....
ਮਾਲਵਾ
ਗਿੱਦੜਬਾਹਾ ,28 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੰਮੀ ਵੀਡੀਓ ਰਾਹੀਂ ਅਲਵਿਦਾ ਕਹਿਣ ਵਾਲੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਨੇ ਖਾਸ ਤੌਰ ਤੇ ਆਯੋਜਿਤ ਕੀਤੇ ਇਕ ਸਿਆਸੀ ਪ੍ਰੋਗਰਾਮ ‘ਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ‘ਚ ਜੀ ਆਇਆ ਆਖਿਆ ਹੈ। ਇਸ ਮੌਕੇ ਮਾਨ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਤਰੀਫ਼....
ਮਾਲੇਰਕੋਟਲਾ, 28 ਅਗਸਤ 2024 : ਮਾਲੇਰਕੋਟਲਾ ‘ਚ NHAI ਦੇ ਪ੍ਰੋਜੈਕਟ ਲਈ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤ ਮਾਲਾ ਪ੍ਰੋਜੈਕੇਟ ਦੇ ਤਹਿਤ ਹਾਈਵੇ ਬਣਾਉਣ ਲਈ ਜ਼ਮੀਨ ਐਕੁਆਇਰ ਆਈ ਟੀਮ ਜੋ ਪੁਲਿਸ ਸਮੇਤ ਪਹੁੰਚੀ ਸੀ, ਉਸਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ ਹੈ। ਇਸੇ ਵਿਰੋਧ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਹੋਈ ਹੈ। ਪ੍ਰਸਾਸ਼ਨ ਵਲੋਂ ਰਾਹ ‘ਚ ਟਿੱਪਰ ਲਗਾ ਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਸੀ ਜਿਸਦਾ....
ਮਾਨਸਾ, 28 ਅਗਸਤ : ਮਾਨਸਾ ਪੁਲੀਸ ਦੀ ਅਪਰਾਧ ਜਾਂਚ ਏਜੰਸੀ (ਸੀਆਈਏ) ਦੀ ਹਿਰਾਸਤ ਵਿੱਚੋਂ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਫਰਾਰ ਹੋਣ ਦੇ ਕਰੀਬ ਦੋ ਸਾਲ ਬਾਅਦ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਮਾਨਸਾ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਮੰਗਲਵਾਰ ਨੂੰ ਧਾਰਾ 222 (ਸਜਾ ਅਧੀਨ ਵਿਅਕਤੀ ਨੂੰ ਫੜਨ ਲਈ ਪਾਬੰਦ ਜਾਂ ਕਾਨੂੰਨੀ ਤੌਰ ‘ਤੇ ਵਚਨਬੱਧ ਜਨਤਕ ਸੇਵਕ ਦੇ ਹਿੱਸੇ ਨੂੰ ਫੜਨ ਲਈ....
ਅਸਿਸਟੈਂਟ ਟਾਊਨ ਪਲਾਨਰ ਦੀਆਂ ਅਸਾਮੀਆਂ ਲਈ ਇੰਟਰਵਿਊ 9 ਤੇ 10 ਸਤੰਬਰ ਨੂੰ ਪਟਿਆਲਾ, 28 ਅਗਸਤ, 2024 : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ (ਨਗਰ ਨਿਗਮ) ਦੀਆਂ ਅਸਿਸਟੈਂਟ ਆਰਕੀਟੈਕਟ ਦੀਆਂ 10 ਅਸਾਮੀਆਂ ਅਤੇ ਲੋਕ ਨਿਰਮਾਣ....
ਮੁੱਖ ਮੰਤਰੀ ਮਾਨ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਭਾਜਪਾ ਨੂੰ ਕੰਗਣਾ ਦੇ ਜ਼ਹਿਰੀਲੇ ਤੇ ਬੇਬੁਨਿਆਦ ਬਿਆਨਾਂ ਉੱਤੇ ਲਗਾਮ ਕੱਸਣ ਲਈ ਕਿਹਾ ਐਸ.ਏ.ਐਸ ਨਗਰ, 28 ਅਗਸਤ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ....
ਲੁਧਿਆਣਾ, 28 ਅਗਸਤ 2024 : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ (ਰਕਬਾ, ਲੁਧਿਆਣਾ) ਵੱਲੋਂ ਪ੍ਰਕਾਸ਼ਿਤ ਕੀਤੀ ਗਈ ਪੁਸਤਕ 'ਇਲਾਹੀ ਗਿਆਨ ਦਾ ਸਾਗਰ, ਸ੍ਰੀ ਗੁਰੂ ਗ੍ਰੰਥ ਸਾਹਿਬ' ਕਾਫੀ ਚਰਚਾ ਵਿਚ ਹੈ। ਇਸ ਸੰਸਥਾ ਦੇ ਮੁਖੀ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਵੱਲੋਂ ਪੰਜਾਬ ਤੋਂ ਬਾਅਦ ਪਹਿਲਾਂ ਅਮਰੀਕਾ ਵਿਚ ਅਤੇ ਹੁਣ ਕੈਨੇਡਾ ਵਿਚ ਇਸ ਕਿਤਾਬ ਨੂੰ ਰਿਲੀਜ਼ ਕੀਤਾ ਗਿਆ ਹੈ। ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਬਰੈਂਪਟਨ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਦੌਰਾਨ ਇਹ ਕਿਤਾਬ....
ਲੁਧਿਆਣਾ 28 ਅਗਸਤ 2024 : ਪੀ.ਏ.ਯੂ. ਦੇ ਦੋ ਵਿਦਿਆਰਥੀਆਂ ਨੂੰ ਮੱਕੀ ਟੈਕਨੋਲੋਜਿਸਟ ਐਸੋਸੀਏਸ਼ਨ ਆਫ਼ ਇੰਡੀਆ ਦੁਆਰਾ 2023 ਲਈ ਮਾਣਮੱਤੇ ਪੋਸਟ ਗ੍ਰੈਜੂਏਟ ਥੀਸਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਬੀਤੇ ਦਿਨੀਂ ਆਈ ਸੀ ਏ ਆਰ - ਆਈ ਆਈ ਆਰ ਲੁਧਿਆਣਾ ਅਤੇ ਪੀਏਯੂ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਰਾਸ਼ਟਰੀ ਮੱਕੀ ਕਾਨਫਰੰਸ ਦੌਰਾਨ ਪ੍ਰਦਾਨ ਕੀਤੇ ਗਏ। ਡਾ.ਵਜਾਹਤ-ਉਨ-ਨਿਸਾ, ਪੀ.ਐਚ.ਡੀ. ਪਲਾਂਟ ਬ੍ਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਖੋਜਾਰਥੀ ਨੂੰ ਡਾਕਟਰੇਟ ਖੋਜ ਲਈ ਪੁਰਸਕਾਰ ਮਿਲਿਆ....
ਲੁਧਿਆਣਾ, 28 ਅਗਸਤ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 8 ਪੁਰਾਣਾ (86) ਅਧੀਨ ਗੱਡੇ ਵਾਲੀ ਗਲੀ, ਕਬੀਰ ਨਗਰ (ਸੇਖੇਵਾਲ) ਵਿਖੇ ਨਵੇਂ ਲਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਹਰ ਘਰ ਜਲ, ਹਰ ਘਰ ਨਲ ਸਕੀਮ ਤਹਿਤ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਾਰਡ ਨੰਬਰ 8 ਪੁਰਾਣਾ (86) ਵਿਖੇ ਨਵਾਂ ਟਿਊਬਵੈਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਸਨੀਕਾਂ ਨੂੰ ਬੀਤੇ....
ਲੁਧਿਆਣਾ, 28 ਅਗਸਤ 2024 : ਪੀ.ਏ.ਯੂ.ਦੇ ਨਵੇਂ ਦਾਖਲ ਹੋਏ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਅੱਜ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਕਰਵਾਇਆ ਗਿਆ। ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ ਨਵੇਂ ਦਾਖਲਾ ਲੈਣ ਵਾਲਿਆਂ ਦਾ ਸਵਾਗਤ ਕੀਤਾ। ਉਨ੍ਹਾਂ ਯੂਨੀਵਰਸਿਟੀ ਵਲੋਂ ਖੇਤੀ ਦੇ ਨਾਲ ਨਾਲ ਸਾਹਿਤ, ਸੱਭਿਆਚਾਰ, ਭਾਸ਼ਾ ਅਤੇ ਹੋਰ ਖੇਤਰਾਂ ਵਿਚ ਪਾਏ ਯੋਗਦਾਨ ਬਾਰੇ ਗੱਲ ਕੀਤੀ। ਨਾਲ ਹੀ ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ....
ਭਾਗ ਲੈਣ ਲਈ ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ ਲੁਧਿਆਣਾ, 28 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਮੂਹ ਲੁਧਿਆਣਾ ਨਿਵਾਸੀਆਂ ਨੂੰ ਸੱਦਾ ਦਿੰਦਿਆ ਕਿਹਾ ਕਿ ਉਹ ਮੈਗਾ ਖੇਡ ਸਮਾਗਮ 'ਖੇਡਾਂ ਵਤਨ ਪੰਜਾਬ ਦੀਆਂ-2024' ਵਿੱਚ ਆਪਣੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ ਸਰਕਾਰ ਦਾ ਸਹਾਈ ਹੋਣ ਅਤੇ 'ਖੇਡ ਸੱਭਿਆਚਾਰ' ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਕਰਨ। ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜ਼ਰ ਸਰੀਨ ਨੇ ਦੱਸਿਆ ਕਿ....
ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਵਿਆਪਕ ਪੱਧਰ ਤੇ ਮੁਹਿੰਮ ਚਲਾਉਣ ਦੀ ਹਦਾਇਤ ਸਰਕਾਰੀ ਕੈਟਲ ਪੌਂਡ ਗੜੋਲੀਆਂ ਵਿਖੇ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ 15 ਕਰੋੜ ਤੋਂ ਵੱਧ ਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਕਰਵਾਈ ਮੁਹੱਈਆ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਜ਼ੀਰੋ ਸਟਬਲ ਬਰਨਿੰਗ ਯਕੀਨੀ ਬਣਾਉਣ ਲਈ ਕੀਤੀ....
ਫਤਹਿਗੜ੍ਹ ਸਾਹਿਬ, 28 ਅਗਸਤ 2024 : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 29 ਅਗਸਤ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜਗਾਰ ਅਤੇ ਟ੍ਰੇਨਿੰਗ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਜਾਜ ਅਲਿਆਂਸ ਅਤੇ ਸੱਤਿਆ ਮਾਈਕਰੋ ਫਾਇਨਾਂਸ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ ਇਨ੍ਹਾਂ ਕੰਪਨੀ ਲਈ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ....
ਹਥਿਆਰਾਂ ਦੀ ਨੋਕ ਤੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੋਤੀਆਂ ਹਾਸਲ ਕਰਨ ਵਾਲਾ ਕਥਿਤ ਦੋਸ਼ੀ ਵੀ ਪੁਲਿਸ ਨੇ ਕੀਤਾ ਕਾਬੂ ਫ਼ਤਹਿਗੜ੍ਹ ਸਾਹਿਬ, 28 ਅਗਸਤ 2024 : ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤਿੰਨ ਵੱਖ-ਵੱਖ ਮੁਕਦੱਮਿਆਂ ਵਿੱਚ 06 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 05 ਕਿਲੋ ਅਫੀਮ, 300 ਗ੍ਰਾਮ ਹੈਰੋਇਨ ਅਤੇ 32 ਬੋਰ ਦੇ ਦੋ ਨਜਾਇਜ਼ ਪਿਸਟਲ ਸਮੇਤ 10 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ....
ਫ਼ਤਹਿਗੜ੍ਹ ਸਾਹਿਬ, 28 ਅਗਸਤ 2024 : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਡੇਅਰੀ ਪਾਲਣ ਸਬੰਧੀ 02 ਹਫਤੇ ਦੀ ਡੇਅਰੀ ਸਿਖਲਾਈ ਦੇਣ ਵਾਸਤੇ 02 ਸਤੰਬਰ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ....