ਮਾਲਵਾ

ਆਰ.ਟੀ.ਏ. ਪੂਨਮ ਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ ਬਿਨੈਕਾਰਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਡਾ. ਪੂਨਮ ਪ੍ਰੀਤ ਕੌਰ ਲੁਧਿਆਣਾ, 22 ਮਾਰਚ : ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਡਰਾਈਵਿੰਗ ਟੈਸਟ ਟਰੈਕ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਚੈਕਿੰਗ ਦੌਰਾਨ ਡਰਾਈਵਿੰਗ ਟੈਸਟ ਟਰੈਕ 'ਤੇ ਤਾਇਨਾਤ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ....
ਪੰਜਾਬ ਦੀ ਸਾਂਤੀ ਨੂੰ ਲਾਬੂ ਲਾਉਣ ਦੀ ਨੀਹ ਸਾਬਕਾ ਮੁੱਖ ਮੰਤਰੀ ਬਾਦਲ ਦੇ ਰਾਜ ਤੋ ਰੱਖੀ ਗਈ ਸੀ : ਸਾਬਕਾ ਵਿਧਾਇਕ ਬੈਸ 
ਲੁਧਿਆਣਾ, 22 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਮ ਤੇ ਇਕ ਚਿੱਠੀ ਲਿਖੀ ਹੈ, ਜਿਸ ਵਿਚ ਜ਼ਿਕਰ ਕੀਤਾ ਕਿ ਸ. ਬਾਦਲ ਨੇ ਆਪਣੇ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹਿਣ ਸਮੇ ਪੰਜਾਬ ਅਤੇ ਪੰਥ ਨਾਲ ਕੋਈ ਸ਼ਾਜਿਸ਼ ਨਹੀ ਘੜੀ। ਉਨਾਂ ਲਿਖਿਆ ਕਿ ਉਨਾਂ ਮੁੱਖ ਮੰਤਰੀ ਹੁੰਦੇ ਸਮੇ ਸਮੇ ਤੇ ਸੂਬੇ ਵਿਚ ਸਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖੀ।ਸ ਬਾਦਲ ਵੱਲੋ ਪੰਜਾਬੀਆਂ ਦੇ ਨਾਮ ਤੇ ਲਿਖੀ ਚਿੱਠੀ ਸਬੰਧੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਸ ਨੇ ਕਿਹਾ ਕੇ ਪੰਜਾਬ ਦੀ....
ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ : ਨਵਜੋਤ ਕੌਰ ਸਿੱਧੂ 
ਡੇਰਾਬੱਸੀ, 22 ਮਾਰਚ : ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਨਵਜੋਤ ਕੌਰ ਸਿੱਧੂ ਅੱਜ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਵਿਰੋਧੀਆਂ ਤੇ ਨਿਸ਼ਾਨੇ ਵੀ ਸਾਧੇ। ਇਸ ਦੌਰਾਨ ਉਹਨਾਂ ਨੇ ਅੰਮ੍ਰਿਤਪਾਲ ਮਾਮਲੇ ‘ਤੇ ਵੀ ਆਪਣਾ ਪ੍ਰਤੀਕਰਮ ਦਿੱਤਾ। ਨਵਜੋਤ ਕੌਰ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ, ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ....
ਸਪੀਕਰ ਸੰਧਵਾਂ ਨੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਦਾ ਚੈਕ ਸੌਂਪਿਆ
ਮੋਹਾਲੀ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦਾ ਚੈਕ ਸੌਂਪਿਆ। ਜਿਕਰਯੋਗ ਹੈ ਕਿ ਬੀਤੇ ਸਾਲ ਨਵੰਬਰ ਵਿੱਚ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ 2 ਦਿਨਾਂ 7ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਰਤਵਾੜਾ ਸਾਹਿਬ ਵਿਖੇ ਕਰਵਾਈ ਗਈ ਸੀ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸੀ। ਇਸ ਮੌਕੇ ਉਨ੍ਹਾਂ ਐਸੋਸੀਏਸ਼ਨ....
ਪੰਜਾਬੀ ਯੂਨੀਵਰਸਿਟੀ ਵਿੱਤ ਕਮੇਟੀ ਦੀ ਇਕੱਤਰਤਾ ਹੋਈ
ਪਟਿਆਲਾ, 22 ਮਾਰਚ : ਪੰਜਾਬੀ ਯੂਨੀਵਰਸਿਟੀ ਵਿੱਤ ਕਮੇਟੀ ਦੀ ਇਕੱਤਰਤਾ ਹੋਈ ਜਿਸ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੀ ਗਈ। ਇਸ ਇਕੱਤਰਤਾ ਵਿੱਚ ਅਜੋਏ ਕੁਮਾਰ ਸਿਨਹਾ, ਆਈ.ਏ.ਐੱਸ., ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ, ਵਿੱਤ ਵਿਭਾਗ, ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਿਲ ਹੋਏ। ਵਿੱਤ ਕਮੇਟੀ ਵੱਲੋਂ ਵਿੱਤੀ ਸਾਲ 2023-24 ਲਈ ਲਗਭਗ 363.00 ਕਰੋੜ ਦੀ ਆਮਦਨ ਦੇ ਸਾਹਮਣੇ 648.00 ਕਰੋੜ ਰੁਪਏ ਦੇ ਖਰਚੇ ਦੇ ਬਜਟ ਅਨੁਮਾਨ ਅਨੁਸਾਰ ਲਗਭਗ 285.00 ਕਰੋੜ ਰੁਪਏ ਦੇ ਘਾਟੇ ਦਾ ਬਜਟ....
ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮਹੱਤਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਬਠਿੰਡਾ, 20 ਮਾਰਚ (ਅਨਿਲ ਵਰਮਾ) : ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਇੱਕ ਹੋਰ ਕਿਸਾਨ ਨੇ ਆਪਣੀ ਜਿੰਦਗੀ ਖਤਮ ਕਰ ਲਈ। ਪਿੰਡ ਦੁੱਨੇਵਾਲਾ ਦੇ ਕਿਸਾਨ ਗੁਰਿੰਦਰ ਸਿੰਘ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ,ਜਿਸ ਕਰਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਿਸਾਨ ਯੂਨੀਅਨ ਸਿੱਧੂਪੁਰਾ ਦੀ ਅਗਵਾਈ ਮਿ੍ਰਤਕ ਕਿਸਾਨ ਦੀ ਲਾਸ਼ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ ਦਫ਼ਤਰ ਮੂਹਰੇ ਰੱਖ ਕੇ ਪ੍ਰਦਰਸ਼ਨ ਕੀਤਾ....
ਡੀ.ਬੀ.ਈ.ਈ. ਵਿਖੇ ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ
ਲੁਧਿਆਣਾ, 21 ਮਾਰਚ : ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15, 17 ਅਤੇ 20 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਸਬੰਧੀ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 15 ਮਾਰਚ ਨੂੰ ਲੱਗੇ....
ਡੇਅਰੀ ਵਿਭਾਗ ਵਲੋਂ ਸਿਖ਼ਲਾਈ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ
ਲੁਧਿਆਣਾ, 21 ਮਾਰਚ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਵਨੀਤ ਕੌੜਾ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ ਵਾਲੇ....
'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਡਿਪਟੀ ਕਮਿਸ਼ਨਰ ਮਲਿਕ ਵਲੋਂ ਰੀਲੀਜ
ਲੁਧਿਆਣਾ, 21 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਆਈ.ਏ.ਐਸ. ਵਲੋਂ ਵਿਸ਼ਵ ਜੰਗਲਾਤ ਦਿਵਸ 2023 ਮੌਕੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਸਮਾਗਮ ਦੌਰਾਨ 'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ, ਜਿਸ ਨੂੰ ਉੱਘੇ ਲੇਖਕ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵਲੋਂਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜੰਗਲਾਤ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ....
ਜ਼ਿਲ੍ਹੇ ਅੰਦਰ ਅਮਨ ਸਾਂਤੀ ਬਣਾਈ ਰੱਖਣਾ ਹਰੇਕ ਜ਼ਿਲ੍ਹਾ ਵਾਸੀ ਦੀ ਨੈਤਿਕ ਜਿੰਮੇਵਾਰੀ ਹੈ : ਡਿਪਟੀ ਕਮਿਸ਼ਨਰ
ਮਾਨਸਾ, 21 ਮਾਰਚ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਬੀਤੀ ਸ਼ਾਮ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਮੋਹਤਬਰ ਪਤਵੰਤਿਆਂ ਆਦਿ ਨਾਲ ਪੀਸ ਕਮੇਟੀ ਦੀ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਵੀ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਅਜਿਹੇ ਹੀ ਕਿਸੇ ਹੋਰ ਸਾਧਨ ਰਾਹੀ ਬਿਨ੍ਹਾਂ ਤੱਥਾਂ ਤੋਂ ਅੱਗੇ ਭੇਜਣ ਤੋਂ ਗੁਰੇਜ਼....
ਲੋਕਾਂ ਅਤੇ ਸੰਗਤਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾ ਦੇ ਬਾਹਰੋਂ ਧਰਨਾ ਹਟਾਇਆ : ਡਿਪਟੀ ਕਮਿਸ਼ਨਰ ਜੈਨ
ਐਸ.ਏ.ਐਸ ਨਗਰ 21 ਮਾਰਚ : ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ ਕਿਸੇ ਵੀ ਸੂਰਤ ਚ ਸ਼ਾਤੀ ਭੰਗ ਨਾ ਹੋਣ ਦੇਣ ਦਾ ਐਲਾਨ ਕਰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਖਾਸਕਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਦੇ ਬਾਹਰੋ ਧਰਨਾ ਚੁਕਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਬਾਹਰੋਂ ਧਰਨਾ ਹਟਾਏ ਜਾਣ ਦੇ ਬਾਅਦ ਮੌਕੇ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ....
ਏਅਰਪੋਰਟ ਰੋਡ ਮੋਹਾਲੀ ਤੇ ਅੰਮ੍ਰਿਤਪਾਲ ਦੇ ਹੱਕ 'ਚ ਲੱਗਿਆ ਧਰਨਾ, ਪੁਲਿਸ ਨੇ ਚੁੱਕਵਾਇਆ
ਮੋਹਾਲੀ, 21 ਮਾਰਚ : ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਦੇ ਵਲੋਂ 18 ਮਾਰਚ ਤੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਪਰ ਹਾਲੇ ਤੱਕ ਅੰਮ੍ਰਿਤਪਾਲ ਫੜਿਆ ਨਹੀਂ ਗਿਆ। ਅੰਮ੍ਰਿਤਪਾਲ ਦੇ ਹੱਕ ਵਿਚ ਜਿਹੜਾ ਧਰਨਾ ਮੋਹਾਲੀ ਦੇ ਏਅਰਪੋਰਟ ਰੋਡ ਤੇ ਸੋਹਾਣਾ ਗੁਰਦੁਆਰਾ ਸਾਹਿਬ ਦੇ ਅੱਗੇ ਅੰਮ੍ਰਿਤਪਾਲ ਦੇ ਸਮਰਕਥਾਂ ਨੇ ਲਾਇਆ ਸੀ, ਉਸ ਧਰਨੇ ਨੂੰ ਪੁਲਿਸ ਨੇ ਚੁੱਕਵਾ ਦਿੱਤਾ ਹੈ। ਦੱਸਣਾ ਬਣਦਾ ਹੈ ਕਿ, ਮੋਹਾਲੀ ਦੇ ਸਭ ਤੋਂ ਵੱਡੇ ਰੋਡ ਤੇ ਲਾਏ ਗਏ ਇਸ ਧਰਨੇ ਦੇ ਕਾਰਨ ਆਮ....
ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮਨਾਇਆ ਗਿਆ
ਕਵਿਤਾ ਪੰਘੂੜੇ ਦੀਆਂ ਲੋਰੀਆਂ ਤੋਂ ਲੈ ਕੇ ਅਰਥੀ ਦੇ ਵੈਣਾਂ ਤੀਕ ਮਨੁੱਖ ਨਾਲ ਨਿਭਦੀ ਹੈ : ਗੁਰਭਜਨ ਗਿੱਲ ਲੁਧਿਆਣਾਃ 21 ਮਾਰਚ : ਮਾਲਵਾ ਸੱਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮੌਕੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੱਜ ਜਦ ਵਿਸ਼ਵ ਕਵਿਤਾ ਦਿਵਸ ਨੂੰ ਪੂਰੀ ਦੁਨੀਆਂ ਦੇ ਕਾਵਿ ਸਿਰਜਕ ਚੇਤੇ ਕਰ ਰਹੇ ਨੇ,ਜਸ਼ਨ ਵਾਂਗ ਮਨਾ ਰਹੇ ਨੇ ਤਾਂ ਇਹ ਯਾਦ ਰੱਖਣਾ ਕਿ ਭਾਸ਼ਾ ਕੋਈ ਵੀ ਹੋਵੇ....
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
ਫ਼ਰੀਦਕੋਟ, 21 ਮਾਰਚ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ....
ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਤਹਿਤ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਚੰਡੀਗੜ੍ਹ  ਨੇ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ 
ਡੇਰਾਬਸੀ 21 ਮਾਰਚ : ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਤਹਿਤ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਚੰਡੀਗੜ੍ਹ ਨੇ ਖਾਦੀ ਅਤੇ ਗਰਾਮ ਕਮਿਸ਼ਨ ਅਤੇ ਜਿਲਾ ਉਦਯੋਗ ਕੇਂਦਰ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਗਰੁੱਪ ਐਫ ਇਨ੍ਰਸ੍ਰਟਿਟਯੂਸ਼ਨ (ਐਸ.ਐਸ.ਜੀ.ਆਈ)ਦੇ ਵਿਹੜੇ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਿਸ ਵਿੱਚ ਤੇ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਚੈਅਰਮੈਨ ਇੰਦਰਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਦੇ ਤੋਰ ਤੇ ਸ਼ਿਰਕਤ ਕੀਤੀ ਇਸ ਜਾਗਰੂਕਤਾ ਕੈਂਪ ਵਿੱਚ ਸ੍ਰੀ ਦਲਜੀਤ ਸਿੰਘ ਸਿੱਧੂ, ਮੈਂਬਰ....