ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ 'ਤੇ ਵੀ ਮਨਾਹੀ ਲੁਧਿਆਣਾ, 17 ਮਾਰਚ : ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ....
ਮਾਲਵਾ
ਪੰਜਾਬੀ ਲੇਖਕਾਂ ਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਜੌੜਾ ਪਰਿਵਾਰ ਨਾਲ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ, 17 ਮਾਰਚ : ਪੰਜਾਬੀ ਲੇਖਕ ਤੇ ਪੀ ਏ ਯੂ ਲੁਧਿਆਣਾ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾਃ ਨਿਰਮਲ ਜੌੜਾ ਦੇ ਮਾਤਾ ਜੀ ਸਰਦਾਰਨੀ ਗੁਰਦੇਵ ਕੌਰ ਸੁਪਤਨੀ ਸਵਰਗੀ ਮਾਸਟਰ ਜੀਤ ਸਿੰਘ ਬੀਤੀ ਰਾਤ ਪਿੰਡ ਬਿਲਾਸਪੁਰ (ਮੋਗਾ) ਵਿਖੇ ਸੁਰਗਵਾਸ ਹੋ ਗਏ ਹਨ। ਮਾਤਾ ਜੀ ਪਿਛਲੇ ਕਈ ਦਿਨਾਂ ਤੋਂ ਇਲਾਜ ਅਧੀਨ ਸਨ। ਉਹ 80 ਸਾਲ ਦੇ ਸਨ। ਮਾਤਾ ਜੀ ਆਪਣੇ ਪਿੱਛੇ ਤਿੰਨ ਪੁੱਤਰਾਂ ਦਾ ਪਰਿਵਾਰ ਛੱਡ ਗਏ ਹਨ। ਮਾਤਾ ਜੀ....
ਮਾਨਸਾ, 17 ਮਾਰਚ : ਜਿਲ੍ਹਾ ਮਾਨਸਾ ਦੇ ਪਿੰਡ ਕੋਟਲੀ ‘ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਨੂੰ ਗੋਲੀਮਾਰ ਕੇ ਮਾਰ ਦੇਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਵਾਸੀ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਨਾਲ ਘਰ ਨੂੰ ਜਾ ਰਹੇ ਸਨ ਕਿ ਅਚਾਨਕ ਮੋਟਰਸਾਈਕਲ ਤੇ ਆਏ ਅਣਪਛਾਤਿਆਂ ਨੇ ਉਨ੍ਹਾਂ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ, ਜਿਸ ਕਾਰਨ 6 ਸਾਲਾ ਲੜਕੇ ਉਦੈਵੀਰ ਸਿੰਘ ਦੀ ਮੌਤ....
ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇੱਥੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਸ਼ੁੱਕਰਵਾਰ ਨੂੰ ਜਨਤਕ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ....
ਮੁੱਖ ਮੰਤਰੀ ’ਤੇ ਦਲਿਤ ਮਜ਼ਦੂਰਾਂ ਨੂੰ ਸਾਲ ’ਚ 6 ਵਾਰ ਮੀਟਿੰਗ ਦਾ ਸਮਾਂ ਦੇ ਕੇ ਨਾ ਮਿਲਣ ਦਾ ਦੋਸ਼ ਕਿਹਾ, ਸਾਲ ਦੀ ਕਾਰਗੁਜ਼ਾਰੀ ’ਚ ਖੇਤ ਮਜ਼ਦੂਰਾਂ ਬਾਰੇ ਕੀਤਾ ਇਕ ਵੀ ਕੰਮ ਨਾ ਦਸ ਸਕੀ ‘ਆਪ’ ਸਰਕਾਰ ਮੋਹਾਲੀ, 17 ਮਾਰਚ : ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸਰਕਾਰ ਵੱਲੋਂ ਬੇਜ਼ਮੀਨੇ ਦਲਿਤ ਖੇਤ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕੀਤੇ ਜਾ ਰਹੀ ਵਿਤਕਰੇਬਾਜ਼ੀ ਦੇ ਖਿਲਾਫ ਅੱਜ ਪੰਜਾਬ ਦੀਆਂ 8 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਆਧਾਰਿਤ ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ....
ਮਿਰਚਾਂ ਦੇ ਉਤਪਾਦਨ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੋਵੇਗੀ ਕਰੋੜਾਂ ਦੀ ਆਮਦਨ: ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੀਆਂ ਮਿਰਚਾਂ ਵਿਦੇਸ਼ਾਂ ਨੂੰ ਵੀ ਸਪਲਾਈ ਕੀਤੀਆਂ ਜਾਣਗੀਆਂ: ਚੇਤਨ ਸਿੰਘ ਜੌੜਾਮਾਜਰਾ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ 'ਚੋਂ ਕੱਢਣਾ ਸਰਕਾਰ ਦਾ ਮੁੱਖ ਉਦੇਸ਼ : ਚੇਤਨ ਸਿੰਘ ਜੌੜਾਮਾਜਰਾ ਫਿਰੋਜ਼ਪੁਰ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ....
ਰਾਏਕੋਟ, 17 ਮਾਰਚ (ਚਮਕੌਰ ਸਿੰਘ ਦਿਓਲ) : ਨਗਰ ਕੌਂਸਲ ਰਾਏਕੋਟ ਵਲੋਂ ਸਥਾਨਕ ਸ਼ਹਿਰ ਦੇ ਟਿਊਬਵੈੱਲ ਨੰਬਰ 1 ਦੇ ਨੇੜੇ ਉਸਾਰੀਆਂ ਗਈਆਂ 14 ਦੁਕਾਨਾਂ ਨੂੰ ਕਿਰਾਏ ’ਤੇ ਦੇਣ ਸਬੰਧੀ ਕੌਂਸਲ ਵਲੋਂ ਰੱਖੀ ਗਈ ਬੋਲੀ ਵਿੱਚ ਕਿਰਾਏ ’ਤੇ ਦੁਕਾਨਾਂ ਲੈਣ ਦੇ ਚਾਹਵਾਨ ਵਿਅਕਤੀਆਂ ਨੂੰ ਉਸ ਸਮੇਂ ਨਿਰਾਸ਼ ਵਾਪਸ ਮੁੜਨਾ ਪਿਆ, ਜਦ ਐਨ ਮੌਕੇ ’ਤੇ ਕੌਂਸਲ ਅਧਿਕਾਰੀਆਂ ਵਲੋਂ ਪ੍ਰਸ਼ਾਸਨਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਬੋਲੀ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ। ਬੋਲੀ ਰੱਦ ਹੋਣ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਅਤੇ....
ਫਾਜਿ਼ਲਕਾ : ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ (ਪੰਜਾਬ ਅਤੇ ਹਰਿਆਣਾ ਹਾਈਕੋਰਟ) ਤਿੰਨ ਦਿਨਾਂ ਦੌਰੇ ਦੇ ਫਾਜਿ਼ਲਕਾ ਪੁੱਜੇ ਹਨ। ਉਹ ਫਾਜਿ਼ਲਕਾ ਜਿ਼ਲ੍ਹੇ ਦੇ ਇੰਨਪੈਕਟਿੰਗ ਜੱਜ ਵੀ ਹਨ। ਇਸ ਦੌਰਾਨ ਇੱਥੇ ਜਿ਼ਲ੍ਹਾ ਕੋਰਟ ਕੰਪਲੈਕਸ ਪੁੱਜਣ ਤੇ ਜਿ਼ਲ੍ਹੇ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼....
ਪਟਿਆਲਾ, 16 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਲਈ ਪਹਿਲੀ ਵਾਰ ਬਜਟ ਵਧਾ ਕੇ ਕਿਸਾਨਾਂ ਦੀ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਸਿਹਤ ਮੰਤਰੀ ਸਾਉਣੀ ਦੀਆਂ ਫਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਜੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ....
ਲੁਧਿਆਣਾ, 16 ਮਾਰਚ : ਪੰਜਾਬ ਸਰਕਾਰ ਵਲੋਂ ਅੰਗਹੀਣ ਲੜਕੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰਨ ਹਿੱਤ ਦਫਤਰ, ਸੁਪਰਡੈਂਟ, ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਬਰੇਲ ਭਵਨ, ਚੰਡੀਗੜ੍ਹ ਰੋਡ ਜਮਾਲਪੁਰ, ਲੁਧਿਆਣਾ ਵਿਖੇ 18 ਤੋਂ ਵੱਧ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ / ਇਸਤਰੀਆਂ ਨੂੰ ਪੰਜਾਬੀ ਸ਼ਾਰਟਹੈਂਡ ਅਤੇ ਟਾਈਪ ਦੀ ਇੱਕ ਸਾਲ ਦੀ ਮੁੱਫਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਸਬੰਧੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੋਰਸ ਦਾ ਨਵਾਂ ਸੈਸ਼ਨ 2023-24 ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ....
ਲੁਧਿਆਣਾ, 16 ਮਾਰਚ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਕਾਕੋਵਾਲ ਰੋਡ 'ਤੇ ਬਾਕਸ ਫੈਕਟਰੀ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਟੀਮ ਵੱਲੋ ਕਾਕੋਵਾਲ ਰੋਡ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਰੇਡ ਕੀਤੀ ਗਈ ਅਤੇ ਆਮ ਜਨਤਾ ਨੂੰ ਬਾਲ ਮਜ਼ਦੂਰੀ ਬਾਰੇ ਜਾਗਰੂਕ ਕੀਤਾ ਗਿਆ । ਟੀਮ ਵਿੱਚ ਸ਼੍ਰੀਮਤੀ ਰਸ਼ਮੀ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ, ਡਾ: ਲਵਿਸ਼....
ਲੁਧਿਆਣਾ, 16 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਭਲਕੇ 17 ਮਾਰਚ ਨੂੰ ਮੈਗਾ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 13, 15 ਅਤੇ 17 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲੇ ਦਾ ਕੱਲ੍ਹ ਅਖੀਰਲਾ ਦਿਨ ਹੈ। ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵਧੀਕ....
ਲੁਧਿਆਣਾ, 16 ਮਾਰਚ : ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਹਲਕੇ ਵਿੱਚ ਲਗਾਤਾਰ ਕਿਸੇ ਨਾ ਕਿਸੇ ਵਿਕਾਸ ਕਾਰਜ ਨੂੰ ਹਰੀ ਝੰਡੀ ਦੇ ਕੇ ਚਾਲੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇੱਕ ਤੋਂ ਬਾਅਦ ਦੂਜੇ ਵਿਕਾਸ ਕਾਰਜ਼ ਦਾ ਉਦਘਾਟਨ ਕਰਦਿਆਂ ਕਿਹਾ ਕਿ 19 ਲੱਖ ਦੀ ਲਾਗਤ ਨਾਲ ਵਾਰਡ ਨੰਬਰ 30 ਗਿਆਸਪੁਰਾ 'ਚ ਪਾਰਕ ਦੀ ਚਾਰਦੀਵਾਰੀ, ਫੁੱਟਪਾਥ ਅਤੇ ਰੰਗ ਰੋਗਨ ਦਾ ਕੰਮ ਸ਼ੁਰੂ ਕਰਵਾਇਆ, 39.17 ਲੱਖ ਦੀ ਲਾਗਤ ਨਾਲ ਵਾਰਡ ਨੰਬਰ 30 ਦੇ ਈਸਟਮੇਨ ਚੌਕ ਤੋਂ ਲੈਕੇ ਕੰਗਣਵਾਲ....
ਫਰੀਦਕੋਟ, 16 ਮਾਰਚ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਤਲਵਾਰ ਲਟਕਦੀ ਦਿਖਾਈ ਦੇ ਰਹੀ ਹੈ।ਜ਼ਿਕਰਯੋਗ ਹੈ ਕਿ ਦੋਵਾਂ ਦੀ ਪਟੀਸ਼ਨ ’ਤੇ....
ਜਗਰਾਓਂ, 16 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾ ਪੂਰਵਕ ਇੱਕ ਸਾਲ ਪੂਰਾ ਹੋਣ 'ਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਅੰਦਰ ਨਸ਼ਿਆਂ ਵਿਰੁੱਧ ਦੂਜਾ 'ਜਾਗ੍ਰਿਤੀ ਮਾਰਚ' ਕੱਢਿਆ ਗਿਆ। ਇਸ 'ਜਾਗ੍ਰਿਤੀ ਮਾਰਚ' ਦੀ ਅਗਵਾਈ ਕਰਦਿਆਂ 'ਆਪ' ਦੇ ਸੀਨੀਅਰ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਹਲਕੇ ਦੇ ਪਿੰਡਾਂ ਅਮਰਗੜ੍ਹ ਕਲੇਰ, ਗਾਲਿਬ ਕਲਾਂ, ਗਾਲਿਬ ਖੁਰਦ, ਗਾਲਿਬ ਰਣ ਸਿੰਘ, ਫਤਹਿਗੜ੍ਹ ਸਿਵੀਆਂ, ਸ਼ੇਖ ਦੌਲਤ, ਛੋਟਾ ਸ਼ੇਰਪੁਰਾ....