ਮਾਲਵਾ

ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਕਰਵਾਇਆ ਜਾਣੂੰ
ਫਾਜ਼ਿਲਕਾ, 11 ਮਾਰਚ : ਪਿੰਡ ਝੁੱਗੇ ਮਹਿਤਾਬ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾ—ਨਿਰਦੇਸ਼ਾ ਤਹਿਤ ਜ਼ਿਲੇ੍ਹ ਅੰਦਰ ਚਲਾਏ ਜਾ ਰਹੇ ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਵੱਲੋਂ ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਝੁੱਗੇ ਮਹਿਤਾਬ ਸਿੰਘ ਵਿਖੇ ਸਕੂਲੀ ਬੱਚਿਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਗੁੱਡ ਟੱਚ....
ਹੋਲੇ ਮਹੱਲੇ ਦੌਰਾਨ ਦਾਸਤਾਨ ਏ ਸ਼ਹਾਦਤ ਨੂੰ 10 ਹਜਾਰ ਤੋਂ ਵੱਧ ਲੋਕਾਂ ਨੇ ਵੇਖਿਆ
ਮੋਰਿੰਡਾ, 11 ਮਾਰਚ : ਦਾਸਤਾਨ ਏ ਸ਼ਹਾਦਤ (ਥੀਮ ਪਾਰਕ) ਅੱਜ ਵੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ, ਰੋਜ਼ਾਨਾ ਹੀ ਕਰੀਬ ਇੱਕ ਹਜਾਰ ਸੈਲਾਨੀਆਂ ਦੀ ਸਮਰੱਥਾ ਵਾਲੇ ਦਾਸਤਾਨ ਏ ਸ਼ਹਾਦਤ ਨੂੰ ਹੋਲੇ ਮਹੱਲੇ ਦੌਰਾਨ 10 ਹਜਾਰ ਤੋਂ ਵੀ ਵੱਧ ਸੈਲਾਨੀ ਵੇਖਣ ਲਈ ਪੁੱਜੇ । ਸੈਰ ਸਪਾਟਾ ਵਿਭਾਗ ਦੇ ਐਕਸੀਅਨ ਬੀ ਐਸ ਚਾਨਾ ਅਤੇ ਐਸਡੀਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਵਾ ਸਾਲ ਵਿਚ ਇਸ ਪ੍ਰੋਜੈਕਟ ਨੂੰ ਵੇਖਣ ਲਈ 4 ਲੱਖ ਤੋਂ ਵੀ ਵੱਧ ਸੈਲਾਨੀ ਪੁੱਜ ਚੁੱਕੇ ਹਨ । ਸੈਰ ਸਪਾਟਾ ਵਿਭਾਗ ਦੇ ਪ੍ਰੋਜੈਕਟ....
ਪੰਜਾਬ ਸਰਕਾਰ ਵੱਲੋਂ ਸਮੂਹ ਯੂਨੀਵਰਸਿਟੀਆਂ ਲਈ ਰੱਖਿਆ 990 ਕਰੋੜ ਨਾਕਾਫੀ ਹੈ : ਪ੍ਰੋਫੈਸਰ ਬਡੂੰਗਰ
ਪਟਿਆਲਾ, 11 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਪਹਿਲੇ ਪਲੇਠਾ ਬੱਜਟ ਵਿੱਚ ਰਾਜ ਦੀਆਂ ਸਮੂਹ ਯੂਨੀਵਰਸਿਟੀਆਂ ਲਈ 990 ਕਰੋੜ ਰੁਪਿਆ ਰੱਖਿਆ ਗਿਆ ਹੈ ਜੋ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਤੱਤਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ....
ਹਸਪਤਾਲ ਕਿਸੇ ਵੀ ਕਾਰਨ ਮ੍ਰਿਤਕ ਦੇਹ ਨੂੰ ਨਹੀਂ ਰੱਖ ਸਕਦੇ: ਐਮਪੀ ਅਰੋੜਾ
ਲੁਧਿਆਣਾ, 11 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਅਤੇ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਐਡਹਾਕ ਕਮੇਟੀ ਦੇ ਮੈਂਬਰ ਸੰਜੀਵ ਅਰੋੜਾ ਨੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ ਕਿ ਮਰੀਜ਼ਾਂ ਦੇ ਅਧਿਕਾਰਾਂ ਦੇ ਚਾਰਟਰ ਦੇ ਅਨੁਸਾਰ, ਲੋਕਾਂ ਨੂੰ ਇਹ ਅਧਿਕਾਰ ਹੈ ਕਿ ਭਾਵੇਂ ਕਿਸੇ ਮ੍ਰਿਤਕ ਦੇ ਹਸਪਤਾਲ ਦਾ ਬਿੱਲ ਅਦਾ ਨਹੀਂ ਕੀਤਾ ਜਾਂਦਾ ਹੈ, ਤਾਂ ਵੀ ਹਸਪਤਾਲ ਦੁਆਰਾ ਮ੍ਰਿਤਕ ਦੇਹ ਨੂੰ ਬੰਧਕ ਨਹੀਂ ਬਣਾਇਆ ਜਾ ਸਕਦਾ। ਅਰੋੜਾ ਨੇ ਅੱਜ ਇੱਥੇ ਇੱਕ....
ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਸਲਾਨਾ ਇਨਾਮ ਵੰਡ ਸਮਾਹੋਰ ਕਰਵਾਇਆ ਗਿਆ
ਮੁੱਲਾਂਪੁਰ, 10 ਮਾਰਚ (ਔਲਖ) : ਮਾਤਾ ਨਿਹਾਲ ਕੌਰ ਅਤੇ ਅੰਮ੍ਰਿਤ ਕੌਰ ਦੀ ਨਿੱਘੀ ਯਾਦ ਅਤੇ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਸਲਾਨਾ ਇਨਾਮ ਵੰਡ ਸਮਾਹੋਰ ਕਰਵਾਇਆ ਗਿਆ, ਇਸ ਮੌਕੇ ਮੁੱਖ ਮਹਿਮਾਨ ਵਜੋਂ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਸਿੰਘ ਜੋਧਾਂ ਤੇ ਉਘੇ ਲੇਖਕ ਅਮਰੀਕ ਸਿੰਘ ਤਲਵੰਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮੂਲੀਅਤ ਕੀਤੀ।ਉਨ੍ਹਾਂ ਤੋਂ ਇਲਾਬਾ ਬਲਾਕ ਸਿੱਖਿਆ ਅਫਸਰ ਇਤਬਾਰ ਸਿੰਘ ਵੀ ਹਾਜ਼ਰ ਹੋਏ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਾਡੇ ਪੁਰਾਤਨ....
ਹੱਥ ਨਾਲ ਹੱਥ ਜੋੜੋ ਮੁਹਿੰਮ ਸਬੰਧੀ ਐਮ.ਪੀ ਡਾ. ਅਮਰ ਸਿੰਘ ਵਲੋਂ ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ
ਰਾਏਕੋਟ, 10 ਮਾਰਚ (ਚਮਕੌਰ ਸਿੰਘ ਦਿਉਲ) : ਭਾਰਤ ਜੋੜੋ ਯਾਤਰਾ ਦੀ ਸਫ਼ਲਤਾ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਹਰੇਕ ਵਿਅਕਤੀ ਤੱਕ ਆਪਣੀ ਪਹੁੰਚ ਬਨਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੱਥ ਨਾਲ ਹੱਥ ਜੋੜੋ ਮੁਹਿੰਮ ਸਬੰਧੀ ਐਮ.ਪੀ ਡਾ. ਅਮਰ ਸਿੰਘ ਵਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਕਮਿਊਨਟੀ ਹਾਲ ਵਿੱਚ ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਤੋਂ ਇਲਾਵਾ ਕਾਂਗਰਸ ਲੁਧਿਆਣਾ ਦੇਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਅਤੇ ਹਲਕਾ....
ਸਟੇਟ ਲੈਵਲ ਦਾਖਲਾ ਮੁਹਿੰਮ 2023-2024 ਸਬੰਧੀ ਵਿਦਿਆਰਥਣਾਂ ਦੇ ਦਾਖਲੇ ਲਈ ਵਿਸ਼ੇਸ਼ ਉੱਦਮ ਕੀਤੇ ਗਏ : ਪ੍ਰਿੰਸੀਪਲ 
ਰਾਏਕੋਟ, 10 ਮਾਰਚ (ਚਮਕੌਰ ਸਿੰਘ ਦਿਉਲ) : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੂਲਾਂ ’ਚ ਦਾਖਲੇ ਵਧਾਉਣ ਲਈ ਅੱਜ ਸਥਾਨਕ ਅਜੀਤਸਰ ਸੀਨੀਅਰ ਸੈਕੰਡਰੀ ਸਰਕਾਰੀ ਕੰਨਿਆਂ ਸਕੂਲ ਵਲੋਂ ਇੰਚਾਰਜ ਪ੍ਰਿੰਸੀਪਲ ਅਰਸ਼ਦੀਪ ਕੌਰ ਦੀ ਅਗਵਾਈ ਹੇਠ ਸਟੇਟ ਲੈਵਲ ਦਾਖਲਾ ਮੁਹਿੰਮ 2023-2024 ਸਬੰਧੀ ਵਿਦਿਆਰਥਣਾਂ ਦੇ ਦਾਖਲੇ ਲਈ ਵਿਸ਼ੇਸ਼ ਉੱਦਮ ਕੀਤੇ ਗਏ, ਜਿਸ ਦੇ ਤਹਿਤ ਸਕੂਲ ਅਧਿਾਪਕਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਇਸ ਦਾਖਲਾ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਬੂਥ ਲਗਾ ਕੇ ਲੋਕਾਂ ਨੂੰ ਆਪਣੇ....
ਸਿਖਲਾਈ ਲੈ ਰਹੇ ਨਵ-ਨਿਯੁਕਤ ਪਟਵਾਰੀ ਹੁਸੈਨੀਵਾਲਾ ਸਰਹੱਦ ਦੇਖਣ ਲਈ ਭੇਜੇ
ਮਾਲ ਅਧਿਕਾਰੀਆਂ ਨੂੰ ਸੂਬੇ ਦੇ ਭੂਗੋਲ ਅਤੇ ਇਤਿਹਾਸ ਤੋਂ ਜਾਣੂ ਹੋਣਾ ਵੀ ਜ਼ਰੂਰੀ - ਡਿਪਟੀ ਕਮਿਸ਼ਨਰ ਵਿਵਹਾਰਿਕ ਸਿਖਲਾਈ ਅਤੇ ਮਹਿਕਮੇ ਦੀਆਂ ਬਾਰੀਕੀਆਂ ’ਤੇ ਧਿਆਨ ਦੇਣ ਦੀ ਹਦਾਇਤ ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਪਟਵਾਰੀਆਂ ਦੀ ਸਿਖਲਾਈ ਜਾਰੀ ਮੋਗਾ, 10 ਮਾਰਚ : ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਨਵੇਂ ਪਟਵਾਰੀਆਂ ਦੀ ਸਿਖਲਾਈ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਥਾਪਤ ਕੀਤੇ ਗਏ ਆਰਜੀ ਪਟਵਾਰ ਸਿਖਲਾਈ ਸਕੂਲ ਵਿਖੇ ਚੱਲ ਰਹੀ ਹੈ। ਇਸ ਸਿਖਲਾਈ ਵਿੱਚ ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ ਪਟਵਾਰੀ....
ਵਿਧਾਇਕ ਸਿੱਧੂ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਮੁਹੱਲਾ ਕਲੀਨਿਕਾਂ ਦੇ ਨਾਲ ਡਰੱਗ ਸਟੋਰ ਖੋਲ੍ਹਣ ਦੀ ਅਪੀਲ
ਲੁਧਿਆਣਾ, 10 ਮਾਰਚ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੌਰਾਨ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਡਰੱਗ ਸਟੋਰ ਖੋਲ੍ਹਣ ਦੀ ਵੀ ਅਪੀਲ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਸਸਤੀਆਂ ਦਵਾਈਆਂ ਦਾ ਲਾਭ ਮਿਲ ਸਕੇ। ਵਿਧਾਇਕ ਸਿੱਧੂ ਵਲੋਂ, ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਮੁਹੱਲਾ ਕਲੀਨਿਕਾਂ ਦੀ ਖੋਜ ਕਰਕੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਪੰਜਾਬ ਸੂਬੇ ਦੇ ਲੋਕਾਂ ਨੂੰ ਮਿਆਰੀ....
ਲੁਧਿਆਣਾ ਵਾਸੀਆਂ ਨੂੰ ਐਨ.ਓ.ਸੀ. ਦੇ ਮਸਲੇ ਤੋਂ ਜਲਦ ਮਿਲੇਗਾ ਛੁਟਕਾਰਾ : ਵਿਧਾਇਕ ਬੱਗਾ
ਲੁਧਿਆਣਾ, 10 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਬਿਜਲੀ ਦੇ ਮੀਟਰਾਂ ਅਤੇ ਰਜਿਸਟਰੀਆਂ ਲਈ ਐਨ.ਓ.ਸੀ. ਦੇ ਮੁੱਦੇ 'ਤੇ ਖਾਸ ਤਵੱਜੋ ਦੇਣ ਦੀ ਅਪੀਲ ਕੀਤੀ। ਉਨ੍ਹਾਂ ਰਾਜ ਸਭਾ ਮੈਂਬਰ ਚੱਢਾ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਵਿਕਾਸ ਕਾਰਜ਼ਾਂ ਤੋਂ ਇਲਾਵਾ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ। ਐਮ.ਪੀ. ਰਾਘਵ ਚੱਢਾ ਵਲੋਂ ਐਨ.ਓ....
ਰਾਜਗੂਰ ਨਗਰ, ਬੀ ਆਰ ਐਸ ਨਗਰ, ਕਿਚਲੂ ਨਗਰ ਤੇ ਮਾਡਲ ਟਾਊਨ 'ਚ ਵੱਧ ਫੈਲਦਾ ਹੈ ਡੇਂਗੂ - ਸਿਹਤ ਵਿਭਾਗ
ਲੁਧਿਆਣਾ, 10 ਮਾਰਚ : ਸਿਹਤ ਵਿਭਾਗ ਵੱਲੋ ਜਾਰੀ ਹੁਕਮਾਂ ਮੁਤਾਬਿਕ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸਾ ਨਿਰਦੇਸਾਂ ਤਹਿਤ ਜਿਲ੍ਹੇ ਭਰ ਦੇ ਸਰਕਾਰੀ ਸਿਹਤ ਕੇਦਰਾਂ 'ਚ ਆਮ ਲੋਕਾਂ ਨੂੰ ਡੇਗੂ ਦੇ ਪੈਦਾ ਹੋਣ ਵਾਲੇ ਲਾਰਵੇ ਸਬੰਧੀ ਟੀਮਾਂ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅੱਜ ਰਾਜਗੂਰ ਨਗਰ ਜੀ-ਬਲਾਕ ਵਿੱਚ ਲੋਕਾਂ ਨੂੰ ਘਰ ਘਰ ਜਾਂ ਕੇ ਜਾਗਰੂਕ ਕੀਤਾ ਗਿਆ ਅਤੇ ਕਈ ਥਾਂਵਾਂ ਤੇ ਲਾਰਵਾ ਵੀ ਚੈਕ ਕੀਤਾ ਗਿਆ।ਇਸ ਮੌਕੇ ਸਰਕਾਰੀ ਪ੍ਰਾਇਮਾਰੀ ਸਮਾਰਟ ਸਕੂਲ ਨੰਬਰ ਸੱਤ ਵਿਚ ਅਧਿਆਪਕਾਂ....
ਜ਼ਿਲ੍ਹੇ ਭਰ 'ਚ ਮਨਾਇਆ ਜਾਵੇਗਾ ਕਾਲਾ ਮੋਤੀਆ ਹਫ਼ਤਾ : ਸਿਵਲ ਸਰਜਨ
ਲੁਧਿਆਣਾ, 10 ਮਾਰਚ : ਪੰਜਾਬ ਸਰਕਾਰ ਵਲੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਕਾਲਾ ਮੋਤੀਆ ਹਫ਼ਤਾ 12 ਮਾਰਚ ਤੋ 18 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕੇ ਇਸ ਹਫਤੇ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਵਲੋ ਮਰੀਜ਼ਾਂ ਨੂੰ ਕਾਲੇ ਮੋਤੀਏ ਦੇ ਲੱਛਣ, ਇਲਾਜ, ਬਚਾਅ ਅਤੇ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।....
ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਏਰੀਏ 'ਚ ਬਣੇਗਾ ਵੱਡਾ ਖੇਡ ਸਟੇਡੀਅਮ
ਜਗਰਾਉਂ , 10 ਮਾਰਚ ( ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬੱਜਟ ਸ਼ੈਸ਼ਨ ਦੌਰਾਨ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪ੍ਰਸ਼ਨ ਨੰਬਰ 402 ਰਾਹੀਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਜਗਰਾਉਂ ਸ਼ਹਿਰ ਜਾਂ ਇਸ ਦੇ ਨਾਲ ਲੱਗਦੇ ਏਰੀਏ ਵਿੱਚ ਕੋਈ ਵੀ ਵੱਡਾ ਖੇਡ ਸਟੇਡੀਅਮ ਨਹੀਂ ਹੈ। ਜਗਰਾਉਂ ਸ਼ਹਿਰ ਦੇ ਲੋਕਾਂ ਦੀ ਇੱਕ ਵੱਡੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਕੋਸ਼ਿਸ਼ ਨਹੀਂ ਕੀਤੀ। ਇਸ ਲਈ ਜੇਕਰ ਜਗਰਾਉਂ 'ਚ ਵੱਡਾ ਖੇਡ....
ਪੰਜਾਬੀ ਯੂਨੀਵਰਸਿਟੀ ਦਾ ਸੰਕਟ ਹੋਰ ਡੂੰਘਾ, ਨਹੀਂ ਫੜੀ ਬਾਂਹ ਬੱਜਟ ਰਾਹੀਂ ਆਪ ਸਰਕਾਰ ਨੇ, ਕੈਂਪਸ 'ਚ ਮਾਯੂਸੀ ਛਾਈ
ਚੰਡੀਗੜ੍ਹ, 10 ਮਾਰਚ : ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦੇਣ ਦੀ ਥਾਂ ਬਜਟ ਵਿੱਚ ਕਟੌਤੀ ਕਰ ਦਿੱਤੀ ਹੈ। ਤਾਜ਼ਾ ਬਜਟ ਵਿੱਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤੀ ਗਈ ਹੈ ਜਦੋਂ ਕਿ ਪੰਜਾਬ ਸਰਕਾਰ ਦੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਦੇ ਫ਼ੈਸਲੇ ਨਾਲ ਯੂਨੀਵਰਸਿਟੀ ਦਾ ਤਨਖ਼ਾਹ ਬਜਟ ਤਕਰੀਬਨ 100 ਕਰੋੜ ਰੁਪਏ ਵਧਿਆ ਹੈ। ਜੇ ਸਰਕਾਰ ਨੇ ਪਿਛਲੇ ਸਾਲ ਜਿੰਨੀ ਗਰਾਂਟ ਵੀ ਦੇਣੀ ਹੁੰਦੀ ਤਾਂ ਉਸ ਤਰੀਕੇ ਨਾਲ਼ ਵੀ ਨਵੇਂ ਫ਼ੈਸਲੇ ਦੇ ਬੋਝ ਨਾਲ ਇਹ....
ਪ੍ਰਸ਼ਾਸਨ ਵਲੋਂ ਸਕੂਲੀ ਵਿਦਿਆਰਥਣਾਂ ਲਈ 'ਕਰਾਵ ਮਾਗਾ' ਆਤਮ ਰੱਖਿਆ ਪ੍ਰੋਗਰਾਮ ਦੀ ਸ਼ੁਰੂਆਤ
ਆਈ.ਏ.ਐਸ. ਅਧਿਕਾਰੀ ਅਪਰਨਾ ਅਤੇ ਵਿਸ਼ੇਸ਼ ਟੀਮਾਂ ਸਕੂਲੀ ਲੜਕੀਆਂ ਨੂੰ ਆਤਮ ਰੱਖਿਆ ਲਈ ਸਿਖਲਾਈ ਦੇਣਗੀਆਂ ਲੜਕੀਆਂ ਨੂੰ ਸਸ਼ਕਤ ਅਤੇ ਆਤਮਵਿਸ਼ਵਾਸੀ ਬਣਾਉਣ 'ਚ ਇਹ ਪ੍ਰਗੋਰਾਮ ਸਫ਼ਲ ਸਿੱਧ ਹੋਵੇਗਾ - ਡਿਪਟੀ ਕਮਿਸ਼ਨਰ ਸੁਰਭੀ ਮਲਿਕ ਲੁਧਿਆਣਾ, 09 ਮਾਰਚ (ਰਘਵੀਰ ਸਿੰਘ ਜੱਗਾ) : ਮਹਿਲਾ ਦਿਵਸ ਮੌਕੇ ਸਕੂਲੀ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਤਹਿਤ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਇਜ਼ਰਾਈਲ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ 'ਕਰਾਵ ਮਾਗਾ' ਦੀ ਸ਼ੁਰੂਆਤ ਕੀਤੀ, ਜੋਕਿ ਸਮਾਜ....