ਮਾਲਵਾ

ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਗੋਇਲ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ
ਕੈਂਪ ਕੋਰਟ ਦੌਰਾਨ ਦੋ ਕੈਦੀਆਂ ਦੀ ਰਿਹਾਈ ਦੇ ਆਦੇਸ਼ ਜਾਰੀ ਕੀਤੇ ਫਤਹਿਗੜ੍ਹ ਸਾਹਿਬ, 28 ਅਗਸਤ 2024 : ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੇ ਨਿਰਦੇਸ਼ ਹੇਠ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਜੇਲ੍ਹ ਅਧਿਕਾਰੀਆਂ ਦੇ ਨਾਲ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਜੇਲ੍ਹ ਵਿੱਚ ਬੰਦ ਜਿਲ੍ਹੇ ਦੇ....
ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਸਾਲ 2024-25 ਅਧੀਨ ਸਟੇਟ ਪੱਧਰ ’ਤੇ ਬਣਾਏ ਗਏ ਸਲਾਨਾ ਐਕਸ਼ਨ ਪਲਾਨ ਤਹਿਤ ਝੋਨੇ/ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਨੁਮਾਂਇੰਦੇ, ਡਿਪਟੀ ਰਜਿਸਟਰਾਰ ਸੁਸਾਇਟੀਆਂ ਦੇ ਨੁਮਾਂਇੰਦੇ, ਕਿਸਾਨ ਯੂਨੀਅਨ ਅਤੇ ਆਰ.ਜੀ.ਆਰ. (ਐਨ.ਜੀ.ਓ), ਸ੍ਰੀ....
ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਸ਼ਾਨਦਾਰ ਆਗਾਜ਼ - ਵਿਰਾਸਤੀ ਰੰਗਾਂ ਵਿੱਚ ਰੰਗਿਆ ਗਿਆ ਪਿੰਡ ਭਲਾਈਆਣਾ
ਪੰਜਾਬ ਸਰਕਾਰ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਕਰ ਰਹੀ ਹੈ ਉਪਰਾਲੇ- ਜਗਦੀਪ ਸਿੰਘ ਕਾਕਾ ਬਰਾੜ ਭਲਾਈਆਣਾ, 28 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਪੂਰਾਤੱਤਵ ਅਤੇ ਅਜਾਇਬਘਰ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਵਿੱਚ ਪਿੰਡ ਭਲਾਈਆਣਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਅੱਜ ਇੱਥੇ ਸ਼ਾਨਦਰ ਆਗਾਜ਼ ਹੋਇਆ। ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ....
ਖੇਡਾਂ ਵਤਨ ਪੰਜਾਬ ਦੀਆਂ – 2024 (ਸੀਜ਼ਨ 3)
ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ‘ਤੇ ਪ੍ਰਸ਼ਾਸਨ ਵੱਲੋਂ ਸਵਾਗਤ ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2024 (ਸੀਜ਼ਨ-3) ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ‘ਤੇ ਪ੍ਰਸ਼ਾਸਨ ਅਤੇ ਖੇਡ ਵਿਭਾਗ....
ਖਿਡਾਰੀ 'ਖੇਡਾਂ ਵਤਨ ਪੰਜਾਬ ਦੀਆਂ' ’ਚ ਭਾਗ ਲੈਣ ਲਈ ਹੁਣ ਮੌਕੇ ’ਤੇ ਆਫ਼ਲਾਈਨ ਵੀ ਰਜਿਸਟਰੇਸ਼ਨ ਕਰਵਾ ਸਕਣਗੇ  
ਪਟਿਆਲਾ, 28 ਅਗਸਤ 2024 : ਪਟਿਆਲਾ ਦੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਵਿੱਚ ਭਾਗ ਲੈਣ ਲਈ ਖਿਡਾਰੀਆਂ ਅੰਦਰ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀ ਹੁਣ ਖੇਡਾਂ ਵਿੱਚ ਹਿੱਸਾ ਲੈਣ ਲਈ ਮੌਕੇ ’ਤੇ ਵੀ ਆਪਣੀ ਆਫ਼ ਲਾਈਨ ਰਜਿਸਟਰੇਸ਼ਨ ਵੀ ਕਰਵਾ ਸਕਣਗੇ। ਉਨ੍ਹਾਂ ਦੱਸਿਆ ਖਿਡਾਰੀ ਆਫ਼ ਲਾਈਨ ਰਜਿਸਟਰੇਸ਼ਨ ਸਮੇਂ ਫਾਰਮ ਦੇ ਨਾਲ ਸਰਪੰਚ, ਪ੍ਰਿੰਸੀਪਲ ਜਾ ਕਲੱਬ ਪ੍ਰਧਾਨ ਦੇ ਦਸਤਖ਼ਤ ਅਤੇ ਸਟੈਪ ਜ਼ਰੂਰ ਲਗਵਾਉਣ ਅਤੇ....
ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ ਮੁਹਿੰਮ ਤਹਿਤ ਕੈਂਪ ਲਾਏ ਜਾਣਗੇ
ਐਸ.ਏ.ਐਸ.ਨਗਰ, 28 ਅਗਸਤ 2024 : ਡਿਪਟੀ ਕਮਿਸਨਰ ਆਸ਼ਿਕਾ ਜੈਨ ਦੀ ਰਹਿਨੁਮਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ (ਦਿਵਿਆਂਗਤਾ ਦਾ ਸਰਟੀਫਿਕੇਟ) ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਇਸ ਜ਼ਿਲ੍ਹੇ ਦੇ ਹਰੇਕ ਬਲਾਕ ਦੇ ਹਸਪਤਾਲਾਂ ਵਿੱਚ ਮਿਤੀ 04.09.2024 ਤੋਂ 09.10.2024 ਤੱਕ ਦੇ ਸਮੇਂ ਦੌਰਾਨ ਹਰੇਕ ਬੁੱਧਵਾਰ ਨੂੰ ਸਮਾਂ ਸਵੇਰੇ 10 ਵਜੇ ਤੋ 2 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਯੂ.ਡੀ.ਆਈ.ਡੀ ਲਗਾਏ ਜਾਣੇ ਹਨ। ਜਿਹਨਾਂ ਦਿਵਿਆਂਗਜਨਾਂ....
ਜ਼ਿਲ੍ਹਾ ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣੇ ਗਏ
ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ ਬਰਨਾਲਾ, 28 ਅਗਸਤ 2024 : ਪੰਕਜ ਕੁਮਾਰ ਗੋਇਲ ਐੱਸ ਐੱਸ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਸ੍ਰੀ ਪੰਕਜ ਕੁਮਾਰ ਗੋਇਲ ਨੂੰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਅਧਿਆਪਕ ਸ੍ਰੀ ਪੰਕਜ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਲਈ ਬੜੀ ਮਾਨ ਵਾਲੀ ਗੱਲ ਹੈ ਕਿ ਇੱਥੋਂ ਦੇ ਅਧਿਆਪਕ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਉਨ੍ਹਾਂ ਦਸਿਆ ਕਿ....
ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਵਲੋਂ ਚਾਰ ਰੋਜ਼ਾ ਕੈਂਪ ਦੀ ਸ਼ੁਰੂਆਤ
ਬਰਨਾਲਾ, 28 ਅਗਸਤ 2024 : ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਵਲੋਂ ਚਾਰ ਰੋਜ਼ਾ ਕੈਂਪ ਦੀ ਸ਼ੁਰੂਆਤ ਰੈਡ ਕਰਾਸ ਭਵਨ ਬਰਨਾਲਾ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਆਈ.ਆਰ.ਡੀ. ਮੋਹਾਲੀ ਵਲੋਂ ਅਧਿਕਾਰੀਆਂ/ਕਰਮਚਾਰੀਆਂ ਲਈ ਥਮੈਟਿਕ ਜੀ.ਪੀ.ਡੀ.ਪੀ. (9 ਥੀਮ) ਸਬੰਧੀ ਟਰੇਨਿੰਗ ਵਿੱਚ ਬਲਾਕ ਬਰਨਾਲਾ....
ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਰੋਕ ਬਰਨਾਲਾ, 28 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐੱਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ ਬਰਨਾਲਾ, 28 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ....
ਸੀਆਈਏ ਐਸਏਐਸ ਨਗਰ ਨੇ ਦੋ ਨੌਜਵਾਨਾਂ ਨੂੰ 10 ਕਿਲੋ ਅਫੀਮ ਸਮੇਤ ਕੀਤਾ ਕਾਬੂ 
ਐਸ.ਏ.ਐਸ ਨਗਰ, 27 ਅਗਸਤ 2024 : ਐਸਏਐਸ ਨਗਰ ਪੁਲਿਸ ਦੀ ਸੀਆਈਏ ਸ਼ਾਖਾ ਨੇ ਅੰਬਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਸਥਿਤ ਦੱਪਰ ਟੋਲ ਪਲਾਜ਼ਾ ਨੇੜੇ ਦੋ ਵਿਅਕਤੀਆਂ ਨੂੰ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਨਵਪ੍ਰੀਤ ਸਿੰਘ ਵਾਸੀ ਰਸੂਲਪੁਰ, ਥਾਣਾ ਸਦਰ ਤਰਨਤਾਰਨ ਵਜੋਂ ਹੋਈ ਹੈ। ਇਹ ਦੋਵੇਂ ਤਸਕਰ ਸਰਕਾਰੀ ਬੱਸਾਂ ਹੀਂ ਉੱਤਰ ਪ੍ਰਦੇਸ਼ ਦੇ ਝਾਰਖੰਡ ਤੋਂ ਨਸ਼ੀਲਾ ਪਦਾਰਥ ਲਿਆਉਂਦੇ ਸਨ। ਰਾਜਪੁਰਾ ਤੋਂ ਅੰਮ੍ਰਿਤਸਰ ਤੱਕ ਪਬਲਿਕ ਟਰਾਂਸਪੋਰਟ ’ਤੇ ਹੀ ਪੰਜਾਬ....
ਡੱਬਵਾਲੀ ‘ਚ ਪੀਆਰਟੀਸੀ ਦੀ ਬੱਸ ਪਲਟੀ, ਇੱਕ ਔਰਤ ਦੀ ਮੌਤ, ਦੋ ਦਰਜਨ ਸਵਾਰੀਆਂ ਗੰਭੀਰ ਜ਼ਖ਼ਮੀ 
ਡੱਬਵਾਲੀ, 27 ਅਗਸਤ 2024 : ਬਠਿੰਡਾ ਦੇ ਬੀਕਾਨੇਰ ਨੈਸ਼ਨਲ ਹਾਈਵੇ ‘ਤੇ ਡੱਬਵਾਲੀ ਕਸਬੇ ਨੇੜੇ ਪਿੰਡ ਪਥਰਾਲਾ ਦੇ ਪੀਆਰਟੀਸੀ ਫਰੀਦਕੋਟ ਡਿਪੂ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਦੋ ਦਰਜਨ ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਫਰੀਦਕੋਟ ਡਿਪੂ ਦੀ ਇੱਕ ਬੱਸ ਨੰਬਰ ਪੀਬੀ 04ਵੀ 3044 ਹਰਿਆਣਾ ਦੇ....
ਪੰਜਾਬ ਵਿੱਚ 29 ਅਤੇ 30 ਅਗਸਤ ਨੂੰ ਤੇਜ਼ ਬਾਰਿਸ਼ ਪੈਣ ਦੀ ਸੰਭਾਵਨਾ 
ਲੁਧਿਆਣਾ, 27 ਅਗਸਤ 2024 : ਪੰਜਾਬ ਵਿੱਚ ਮੌਸਮ ਅਗਸਤ ਮਹੀਨੇ ਵਿੱਚ ਖੁਸ਼ਨੂਮਾ ਹੋ ਰਿਹਾ ਹੈ। ਹਾਲਾਂਕਿ, ਗਰਮੀ ਵੀ ਵੱਧ ਰਹੀ ਹੈ, ਪਰ ਗਰਮੀ ਵਧਣ ਦੇ ਨਾਲ ਹੀ ਬਾਰਿਸ਼ ਹੋ ਜਾਂਦੀ ਹੈ ਜਿਸ ਨਾਲ ਟੈਂਪਰੇਚਰ ਵੀ ਹੇਠਾਂ ਜਾਂਦੇ ਹਨ। ਪੰਜਾਬ ਦੀ ਜੇਕਰ ਗੱਲ ਕੀਤੀ ਜਾਵੇ, ਤਾਂ ਜੂਨ ਜੁਲਾਈ ਵਿੱਚ ਕਾਫੀ ਘੱਟ ਬਾਰਿਸ਼ ਰਹੀ ਸੀ, ਪਰ ਅਗਸਤ ਮਹੀਨੇ ਵਿੱਚ ਕਈ ਜ਼ਿਲ੍ਹਿਆਂ ਅੰਦਰ ਆਮ ਜਿੰਨੀ ਬਾਰਿਸ਼ ਹੋ ਗਈ ਹੈ। ਮੌਜੂਦਾ ਟੈਂਪਰੇਚਰ ਦਿਨ ਰਾਤ 33 ਡਿਗਰੀ ਅਤੇ ਰਾਤ ਦਾ 25 ਡਿਗਰੀ ਦੇ ਨੇੜੇ ਚੱਲ ਰਿਹਾ ਹੈ। 29 ਅਤੇ....
ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ
ਕਿਹਾ, ਭਗਵਾਨ ਸ੍ਰੀ ਕ੍ਰਿਸ਼ਨ ਦਾ ਸਨੇਹ ਅਤੇ ਮੁਹੱਬਤ ਦਾ ਸੁਨੇਹਾ ਕੁੱਲ ਕਾਇਨਾਤ ਲਈ ਲਾਹੇਵੰਦ ਫਰੀਦਕੋਟ 27 ਅਗਸਤ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਦੇਰ ਰਾਤ ਜਨਮ ਅਸ਼ਟਮੀ ਦੇ ਤਿਉਹਾਰ ਤੇ ਸਮੂਹ ਸੰਗਤਾਂ ਨੂੰ ਇਸ ਖੁਸ਼ੀ ਦੇ ਦਿਹਾੜੇ ਤੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੇ ਅਰਜ਼ੋਈ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ....
ਅੱਖ ਦਾਨ ਪੰਦਰਵਾੜੇ ਤੇ ਵਿਸ਼ੇਸ, ਆਓ ਅੱਖਾਂ ਦਾਨ ਕਰਕੇ ਹਨੇਰੀਆਂ ਜਿੰਦਗੀਆਂ ਨੂੰ ਰੁਸ਼ਨਾਈਏ
ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੋ ਇਨਸਾਨਾਂ ਨੂੰ ਰੌਸ਼ਨੀ ਦੇ ਸਕਦਾ ਹੈ: ਡਾ. ਪਰਮਿੰਦਰ ਕੌਰ ਫਰੀਦਕੋਟ, 27 ਅਗਸਤ 2024 : ਸਿਹਤ ਵਿਭਾਗ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।....