ਮਾਲਵਾ

ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ
ਉਦਯੋਗਿਕ ਵਿਕਾਸ ਲਈ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ ਮੁਹਾਲੀ, 23 ਫਰਵਰੀ : ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ ਚੇਅਰਮੈਨ ਡਾ. ਨਰੇਸ਼ ਤ੍ਰੇਹਨ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਕਾਸਸ਼ੀਲ ਹੈ, ਇਸ ਲਈ ਸੂਬੇ ਵਿੱਚ ਅਥਾਹ ਸੰਭਾਵਨਾਵਾਂ ਹਨ।....
ਵਿਜੀਲੈਂਸ ਬਿਊਰੋ ਵੱਲੋਂ ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਾਲੋਨਾਈਜਰ ਗ੍ਰਿਫਤਾਰ
ਚੰਡੀਗੜ੍ਹ 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਬਿਲਡਰ ਪ੍ਰਵੀਨ ਕੁਮਾਰ ਪੁੱਤਰ ਅਮਰ ਸਿੰਘ ਵੱਲੋਂ ਖਰੜ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਅੰਬਿਕਾ ਗਰੀਨ ਨਾਮ ਦੀ ਅਣ-ਅਧਿਕਾਰਕਤ ਕਾਲੋਨੀ ਕੱਟਕੇ ਸਰਕਾਰ ਨੂੰ ਅੰਦਾਜ਼ਨ 2, 22, 51, 105 ਰੁਪਏ ਨਾ ਅਦਾ ਕਰਨ ਕਰਕੇ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਕਾਲੋਨੀ ਦੇ ਨਕਸ਼ੇ ਸਬੰਧੀ ਰਿਕਾਰਡ ਨੂੰ ਕੌਂਸਲ ਦੇ ਦਫਤਰ ਵਿਚੋਂ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਅੱਜ ਉਕਤ....
ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
ਸੰਗਰੂਰ, 22 ਫਰਵਰੀ : ਐਸ.ਐਸ.ਪੀ ਸੰਗਰੂਰ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਵਿਖੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6000 ਰੁਪਏ ਬਰਾਮਦ ਕੀਤੇ ਹਨ। ਸ੍ਰੀ ਸੁਰੇਂਦਰ ਲਾਂਬਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 10.02.2023 ਨੂੰ ਬਰਬਿਆਨ ਪਵਨ ਬਾਂਸਲ ਪੁੱਤਰ ਸੰਜੇ....
ਲੁਧਿਆਣਾ ਦੇ 968 ਪਿੰਡਾਂ ਦੇ ਵਸਨੀਕਾਂ ਨੂੰ ਜਲਦ ਮਿਲੇਗਾ ਜਾਇਦਾਦ ਦਾ ਹੱਕ- ਕੇਸ਼ਵ ਹਿੰਗੋਨੀਆਂ
ਲੁਧਿਆਣਾ, 22 ਫਰਵਰੀ : ਅਬਾਦੀ ਦੇਹ/ਲਾਲ ਲਕੀਰ ਦੇ ਅਧੀਨ ਆਉਂਦੇ ਪੇਂਡੂ ਖੇਤਰਾਂ ਵਿੱਚ ਜਾਇਦਾਦ ਨਾਲ ਸਬੰਧਤ ਵਿਵਾਦਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ, "ਮੇਰਾ ਘਰ ਮੇਰਾ ਨਾਮ/ਸਵਾਮੀਤਵ" ਯੋਜਨਾ ਅਸਲ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦਾ ਕਾਨੂੰਨੀ ਹੱਕ ਪ੍ਰਾਪਤ ਕਰਨ ਲਈ ਇੱਕ ਵਰਦਾਨ ਸਾਬਤ ਹੋਵੇਗੀ। ਇਹ ਪ੍ਰਗਟਾਵਾਂ ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਸਕੀਮ ਪੰਜਾਬ ਨੇ ਜਿ਼ਲ੍ਹਾ ਅਧਿਕਾਰੀਆਂ ਅਤੇ ਮਾਲ ਅਮਲੇ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ....
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਆਲਮੀ ਮਾਂ ਬੋਲੀ ਦਿਹਾੜੇ ਤੇ ਪੰਜਾਬੀ ਮਾਂ ਬੋਲੀ ਮੇਲਾ ਕਰਵਾਇਆ ਗਿਆ
ਪੰਜਾਬੀ ਲੋਕ ਗਾਇਕ ਪੰਮੀ ਬਾਈ ਵਿਸ਼ੇਸ਼ ਮਹਿਮਾਨ ਵਜੋਂ ਮੇਲੇ ਚ ਪੁੱਜੇ ਲੁਧਿਆਣਾ, 22 ਫ਼ਰਵਰੀ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਹਾੜੇ ਤੇ ਮੌਕੇ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਦੇ 20 ਕਾਲਜਾਂ ਦੇ ਦੋ ਸੌ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਮਾਤ ਭਾਸ਼ਾ ਬੱਚੇ ਦੇ ਜੀਵਨ ਵਿਕਾਸ ਵਿਚ ਬਹੁਤ....
ਕੈਨੇਡੀਅਨ ਪੰਜਾਬੀ ਕਵੀ ਮਦਨਦੀਪ ਬੰਗਾ ਦਾ ਗ਼ਜ਼ਲ ਸੰਗ੍ਰਹਿ  ਤਾਰਿਆਂ ਦੇ ਖ਼ਤ ਪੰਜਾਬੀ ਭਵਨ ਵਿਖੇ ਲੋਕ ਅਰਪਣ 
ਲੁਧਿਆਣਾ, 22 ਫ਼ਰਵਰੀ : ਟੋਰੰਟੋ (ਕੈਨੇਡਾ) ਵੱਸਦੇ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਮਦਨਦੀਪ ਬੰਗਾ ਦਾ ਨਵਾਂ ਗ਼ਜ਼ਲ ਸੰਗ੍ਰਹਿ ਤਾਰਿਆਂ ਦੇ ਖ਼ਤ ਪੰਜਾਬੀ ਭਵਨ ਲੁਧਿਆਣਾ ਵਿਖੇ ਆਲਮੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ , ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ....
ਬੱਸੀ ਪਠਾਣਾ 'ਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਗੈਂਗਸਟਰਾਂ ਹਲਾਕ
ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ੍ਹ ਸਾਹਿਬ 'ਚ ਕੀਤਾ ਚਿੱਤ, ਛੇ ਪਿਸਤੌਲ ਬਰਾਮਦ ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜਮਾਂ ਨੇ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ ਫਤਿਹਗੜ੍ਹ ਸਾਹਿਬ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਨੇਸਤ-ਓ-ਨਾਬੂਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬੁੱਧਵਾਰ ਨੂੰ ਫਿਲੌਰ....
ਪੰਜਾਬ ਕਾਂਗਰਸ ਨੇ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ
ਚੰਡੀਗੜ੍ਹ, 22 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਨੇ ਬਠਿੰਡਾ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ ਪਾਰਟੀ ਵਿਚੋਂ 6 ਸਾਲ ਲਈ ਬਾਹਰ ਕੱਢ ਦਿੱਤਾ ਹੈ। ਬਠਿੰਡਾ ਨਗਰ ਨਿਗਮ ਦੀ ਮੇਅਰ ਰਮਨ ਗੋਇਲ (ਵਾਰਡ ਨੰਬਰ 35 ਕੌਂਸਲਰ) ਸਮੇਤ ਕੌਂਸਲਰ ਇੰਦਰਜੀਤ ਸਿੰਘ, ਆਤਮਾ ਸਿੰਘ,ਸੁਖਰਾਜ ਸਿੰਘ ਔਲਖ,ਰਜਤ ਰਾਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪਾਰਟੀ ਵਿਚੋਂ 6 ਸਾਲ ਲਈ ਕੱਢ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ....
ਵਿਜੀਲੈਂਸ ਨੇ 55 ਲੱਖ ਰੁਪਏ ਦੇ ਗਬਨ ਦੇ ਮਾਮਲੇ 'ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਨੂੰ ਕੀਤਾ ਗ੍ਰਿਫਤਾਰ
ਫ਼ਿਰੋਜ਼ਪੁਰ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ, ਵਾਸੀ ਪਿੰਡ ਆਸਲ ਉਤਾੜ, ਜ਼ਿਲ੍ਹਾ ਤਰਨਤਾਰਨ ਨੂੰ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ, ਫਿਰੋਜਪੁਰ ਦੇ ਇੱਕ ਪ੍ਰਾਈਵੇਟ ਵਿਅਕਤੀ ਬਿੱਲੂ ਸਿੰਘ ਦੀ ਮਿਲੀਭੁਗਤ ਨਾਲ ਜ਼ਮੀਨ ਐਕਵਾਇਰ ਕਰਨ ਦੌਰਾਨ 55,54,118 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।....
ਕੋਟਫੱਤਾ ਵਾਲੀ ਘਟਨਾ ਆਪ ਦੇ ਭ੍ਰਿਸ਼ਟਾਚਾਰ ਵਿਰੁੱਧ ਨਾਕਾਮੀ ਦਾ ਤੀਸਰਾ ਸਬੂਤ :ਬਾਦਲ
ਬਠਿੰਡਾ, 22 ਫਰਵਰੀ : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ਼ਹਿਰ ਦੀ ਕਮਲਾ ਨਹਿਰੂ ਕਲੋਨੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਲੋਨੀ ਵਾਸੀਆਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ 5 ਲੱਖ ਰੁ. ਦੀ ਗ੍ਰਾਂਟ ਆਪਣੇ ਐਮਪੀਲੈਡ ਫੰਡ ਵਿਚੋਂ ਮੁਹੱਲਾ ਵਾਸੀਆਂ ਨੂੰ ਭੇਂਟ ਕੀਤੀ। ਇਸਸਦੇ ਨਾਲ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ‘ਤੇ ਵੀ ਰੱਜ ਕੇ ਨਿਸ਼ਾਨੇ ਲਗਾਏ।....
ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਲਗਾਇਆ ਧਰਨਾ 
ਲੌਂਗੋਵਾਲ, 22 ਫਰਵਰੀ : ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦਾ ਐਮਰਜੈਂਸੀ ਸੇਵਾਵਾਂ ਚਾਲੂ ਕਰਨ ਅਤੇ ਹੱਡਾ ਰੋੜੀ ਦੀ ਮੰਗ ਨੂੰ ਲੈ ਕੇ ਅੱਜ ਲੋਕਾਂ ਵੱਲੋਂ ਸਾਂਝੇ ਰੂਪ ਵਿੱਚ ਪਹਿਲਾਂ ਸਰਕਾਰੀ ਹਸਪਤਾਲ ਲੌਂਗੋਵਾਲ ਵਿੱਚ ਧਰਨਾ ਲਗਾਇਆ ਗਿਆ ਅਤੇ ਉਸ ਤੋਂ ਬਾਅਦ ਬਾਜ਼ਾਰ ਵਿਚੋਂ ਦੀ ਰੋਸ ਮਾਰਚ ਕਰਦਿਆਂ ਸਬ-ਤਹਿਸੀਲ ਲੌਂਗੋਵਾਲ ਅੰਦਰ ਧਰਨਾ ਲਗਾਇਆ ਗਿਆ। ਇਸ ਮੌਕੇ ਪਹੁੰਚੇ ਐੱਸ ਐੱਮ ਓ ਡਾਕਟਰ ਅੰਜੂ ਸਿੰਗਲਾ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਹਸਪਤਾਲ ਨਾਲ ਸਬੰਧਤ ਮਸਲੇ ਹੱਲ....
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ ਸਿੱਖਿਆ ਦੇਣ ਲਈ ਵਚਨਬੱਧ : ਸਿੱਖਿਆ ਮੰਤਰੀ ਬੈਂਸ
ਸਕੂਲ ਆਫ ਐਮੀਨੈਂਸ ‘ਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ : ਸਿੱਖਿਆ ਮੰਤਰੀ ਦਾਖਲੇ ਨੂੰ ਵਧਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵੈਨਾਂ ਨੂੰ ਹਰੀ ਝੰਡੀ ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਤੇ 300 ਨਵੇਂ ਸਕੂਲ ਖੋਲ੍ਹੇ ਗਏ ਐਸ.ਏ.ਐਸ. ਨਗਰ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ ਸਿੱਖਿਆ ਦੇਣ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਕਿਹਾ ਇਸ ਦੇ ਵਾਸਤੇ ਸੂਬੇ ਵਿੱਚ....
ਇਸਲਾਮ ਵਾਲਾ ਨੇੜੇ ਵੱਡਾ ਹਾਦਸਾ, ਨਹਿਰ 'ਚ ਡਿੱਗੀ ਜੀਪ, ਪਤੀ-ਪਤਨੀ ਦੀ ਮੌਤ 
ਅਰਨੀਵਾਲਾ, 21 ਫਰਵਰੀ : ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ 15 ਸਾਲਾ ਬੇਟਾ ਬਚ ਗਿਆ। ਜੀਪ ਪੁੱਤਰ ਚਲਾ ਰਿਹਾ ਸੀ। ਨਹਿਰ ਦੇ ਨੇੜੇ ਮੌਜੂਦ ਲੋਕਾਂ ਨੇ ਮੁੰਡੇ ਨੂੰ ਨਹਿਰ ਵਿੱਚ ਛਾਲ ਮਾਰ ਕੇ ਬਚਾਇਆ। ਅੱਧੇ ਘੰਟੇ ਬਾਅਦ ਜਦੋਂ ਜੀਪ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਸ ਵਿੱਚ ਪਤੀ-ਪਤਨੀ ਦੀਆਂ ਲਾਸ਼ਾਂ ਫਸੀਆਂ ਹੋਈਆਂ ਮਿਲੀਆਂ। ਇਹ ਲੋਕ ਮੰਗਲਵਾਰ ਨੂੰ ਸ੍ਰੀ ਮੁਕਤਸਰ....
ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਵਲੋਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ
ਆਗੂਆਂ ਵਲੋਂ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਖਿਡਾਰੀ ਗੋਪੀ ਦਾ ਵਿਸ਼ੇਸ਼ ਸਨਮਾਨ ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਰਜਿ: ਮਹਿਲ ਕਲਾਂ ਵਲੋਂ ਉੱਭਰਦੇ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਦੇ ਖਿਡਾਰੀ ਗੁਰਦੀਪ ਸਿੰਘ ਗੋਪੀ ਨੂੰ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਗ੍ਰਹਿ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ....
ਜਥੇਬੰਦੀ ਨੂੰ ਤੋੜਨ ਵਾਲੇ ਲੋਕ ਜਿੰਨਾ ਮਰਜੀ ਜੋਰ ਲਾ ਲੈਣ, ਜਥੇਬੰਦੀ ਇੱਕ ਸੀ ਇੱਕ ਰਹੇਗੀ-ਬੂਟਾ ਬੁਰਜ ਗਿੱਲ
ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਅਹਿਮ ਮੀਟਿੰਗ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਅਬਜਰਵਰ ਦਰਸਨ ਸਿੰਘ ਉਗੋਕੇ ਤੇ ਇੰਦਰਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ ਕਲਾਂ ਇਕਾਈ ਦੀ ਚੋਣ ਹੋਈ। ਇਸ ਚੋਣ ਗੁਲਜਾਰ ਸਿੰਘ ਮਹਿਲ ਕਲਾਂ ਨੂੰ ਸਰਪ੍ਰਸਤ, ਡਾ ਅਮਰਜੀਤ ਸਿੰਘ ਮਹਿਲ ਖੁਰਦ ਨੂੰ ਬਲਾਕ....