ਮਾਲਵਾ

ਅੱਖਾਂ ਦਾਨ ਮਹਾਂ ਦਾਨ, ਸਿਹਤ ਵਿਭਾਗ ਬਰਨਾਲਾ ਵੱਲੋਂ ਮਨਾਇਆ ਜਾ ਰਿਹਾ ਹੈ ਕੌਮੀ ਅੱਖਾਂ ਦਾਨ ਪੰਦਰਵਾੜਾ : ਸਿਵਲ ਸਰਜਨ
ਬਰਨਾਲਾ, 27 ਅਗਸਤ 2024 : ਪੰਜਾਬ ਸਰਕਾਰ ਤੁਹਾਡੀ ਚੰਗੀ ਸਿਹਤ ਲਈ ਵਚਨਬੱਧ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ 8 ਸਤੰਬਰ ਤੱਕ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ,ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ। ਅੱਖਾਂ ਦਾਨ ਕਰਨ ਸੰਬੰਧੀ ਮਨਾਏ ਜਾ ਰਹੇ ਪੰਦਰਵਾੜੇ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅੱਖਾਂ ਦਾਨ ਕਰਨ ਸਬੰਧੀ ਪੋਸਟਰ ਤੇ ਫਲੈਕਸ ਬੈਨਰ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸਲ ਵੱਲੋਂ ਰਿਲੀਜ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  
ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ....
ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ
ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ....
ਨੌਜਵਾਨਾਂ ਨੇ ਲਿਆ ਰੋਜ਼ਗਾਰ ਮੇਲੇ ਦਾ ਲਾਹਾ : ਵਧੀਕ ਡਿਪਟੀ ਕਮਿਸ਼ਨਰ 
ਲਾਲ ਬਹਾਦਰ ਸ਼ਾਸਤਰੀ ਕਾਲਜ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ ਵੱਖ ਵੱਖ ਕੰਪਨੀਆਂ ਨੇ ਦਿੱਤੀਆਂ ਨੌਜਵਾਨਾਂ ਨੂੰ ਨੌਕਰੀਆਂ ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਬਰਨਾਲਾ ਦੇ ਨੌਜਵਾਨਾਂ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰਬੋਰ ਬਿਊਰੋ ਵੱਲੋਂ ਲਾਲ ਬਹਾਦਰ ਸ਼ਾਸਤਰੀ ਮਹਿਲਾ ਕਾਲਜ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ‘ਚ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕੋਮਿਸ਼ਨਰ (ਜਨਰਲ) ਸ਼੍ਰੀ ਲਤੀਫ ਅਹਿਮਦ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ....
ਪੁਲਿਸ ਵੱਲੋਂ ਕਬਾੜੀਆਂ ਦੇ ਨੈਟਵਰਕ ਤੇ ਵੱਡੀ ਕਾਰਵਾਈ
ਚੋਰੀ ਦੇ 07 ਮੋਬਾਇਲ ਟਾਵਰਾਂ ਦੇ RR ਯੁਨਿੰਟ ਅਤੇ 40 ਕਿਲੋ ਮੋਬਾਇਲ ਫੋਨ ਦੀ ਸਕਰੀਨ ਅਤੇ ਪਾਰਟਸ ਸਮੇਤ 05 ਕਬਾੜੀਏ ਕੀਤੇ ਕਾਬੂ ਹੁਣ ਤੱਕ ਕ੍ਰੀਬ ਚੋਰੀ ਦਾ 01 ਕਰੋੜ ਦਾ ਸਮਾਨ ਖ੍ਰੀਦ ਕੇ ਦਿੱਲੀ ਵੇਚ ਚੁੱਕੇ ਹਨ ਸ੍ਰੀ ਮੁਕਤਸਰ ਸਾਹਿਬ 26 ਅਗਸਤ 2024 : ਜਿਲ੍ਹਾ ਪੁਲਿਸ ਮੁੱਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਅੰਤਰਰਾਜੀ ਕਬਾੜ ਦਾ ਕੰਮ ਕਰਨ ਵਾਲੇ 05 ਮੈਂਬਰਾਂ ਨੂੰ ਚੋਰੀ ਦੇ 07 ਮੋਬਾਇਲ ਟਾਵਰਾਂ ਦੇ RR ਯੁਨਿੰਟ ਅਤੇ 40....
ਬਠਿੰਡਾ ਦੇ ਪਿੰਡ ਦਿਓਣ ਨੇੜੇ ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ 
ਬਠਿੰਡਾ, 26 ਅਗਸਤ 2024 : ਬਠਿੰਡਾ ਦੇ ਅਧੀਨ ਆਉਂਦੇ ਦੇ ਪਿੰਡ ਦਿਓਣ ਨੇੜੇ ਇਕ ਤੇਜ਼ ਰਫ਼ਤਾਰ ਗੱਡੀ ਥਾਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਗੱਡੀ ਥਾਰ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਐਕਟਿਵਾ ਚਾਲਕ ਅਪਾਹਜ ਸੀ। ਦੱਸਿਆ ਜਾ ਰਿਹਾ ਹੈ ਕਿ ਥਾਰ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ, ਜਦਕਿ ਐਕਟਿਵਾ ਖੇਤਾਂ ਤੋਂ ਸੜਕ ‘ਤੇ ਆ ਰਹੀ ਸੀ। ਇਸ ਦੌਰਾਨ....
ਡਿੰਪੀ ਢਿੱਲੋਂ ਅਕਾਲੀ ਦਲ ਛੱਡਣ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ : ਸੁਖਬੀਰ ਸਿੰਘ ਬਾਦਲ
ਗਿੱਦੜਬਾਹਾ, 26 ਅਗਸਤ, 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵਾਰ ਫ਼ਿਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਕਿ ਉਹ ਅਕਾਲੀ ਦਲ ਛੱਡਣ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ। ਗਿੱਦੜਬਾਹਾ ਤੋਂ ਵੱਡੀ ਗਿਣਤੀ ਵਿਚ ਆਈ ਸੰਗਤ ਦੀਆਂ ਭਾਵਨਾਵਾਂ ਤੇ ਵਿਚਾਰ ਸੁਣਨ ਤੋਂ ਬਾਅਦ ਉਹਨਾ ਨੂੰ ਮੁਖ਼ਾਤਿਬ ਹੁੰਦੇ ਹੋਏ, ਬਾਦਲ ਨੇ ਸਪੱਸ਼ਟ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਉਣ ਅਤੇ ਗਿੱਦੜਬਾਹਾ ਤੋਂ ਪਾਰਟੀ ਟਿਕਟ....
ਕਿਲੀਮਾਂਜਾਰੋ ਪਹਾੜ ‘ਤੇ ਚੜ੍ਹ ਕੇ 5 ਸਾਲਾ ਤੇਗਬੀਰ ਸਿੰਘ ਨੇ ਬਣਾਇਆ ਰਿਕਾਰਡ 
ਰੋਪੜ, 26 ਅਗਸਤ 2024 : ਰੋਪੜ ਦੇ ਰਹਿਣ ਵਾਲੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਤੇਗਬੀਰ ਕਿਲੀਮਾਂਜਾਰੋ ਪਹਾੜ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟਾ ਬੱਚਾ ਬਣ ਗਿਆ ਹੈ। ਉਸ ਨੇ ਅਫਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਨੂੰ ਜਿੱਤ ਲਿਆ ਹੈ। ਕਿਲੀਮੰਜਾਰੋ ਤਨਜ਼ਾਨੀਆ ਵਿੱਚ 19340 ਫੁੱਟ ਦੀ ਉਚਾਈ ‘ਤੇ ਸਥਿਤ ਹੈ, ਭਾਵ 5895 ਮੀਟਰ ਤੋਂ ਵੱਧ। ਤੇਗਬੀਰ ਨੇ 18 ਅਗਸਤ ਨੂੰ ਮਾਊਂਟ ਕਿਲੀਮੰਜਰੋ ਦੀ ਯਾਤਰਾ ਕੀਤੀ। 23 ਅਗਸਤ ਨੂੰ, ਉਸਨੇ ਪਹਾੜ ਦੀ ਸਭ ਤੋਂ....
ਤੀਆਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ, ਨਾਮੀ ਕਲਾਕਾਰ ਪਹੁੰਚਣਗੇ ਮੇਲੇ ਵਿੱਚ
ਪੰਜਾਬੀ ਵਿਰਾਸਤ ਦੇ ਵਿਖਾਈ ਦੇਣਗੇ ਵੱਖ-ਵੱਖ ਰੰਗ ਵਿਰਾਸਤੀ ਖੇਡਾਂ ਅਤੇ ਹੋਰ ਮੁਕਾਬਲੇ ਵੀ ਹੋਣਗੇ ਸ੍ਰੀ ਮੁਕਤਸਰ ਸਾਹਿਬ, 26 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30 ਅਗਸਤ ਤੱਕ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਸ੍ਰੀ ਸੰਜੀਵ....
ਕੰਗਨਾ ਰਣੌਤ ਦੀ ਜੁਬਾਨ ਤੇ ਲਗਾਮ ਲਗਾਏ ਬੀਜੇਪੀ : ਬੀਕੇਯੂ (ਡਕੌਂਦਾ)
ਕੰਗਨਾ ਦੀ ਐਮਰਜੈਂਸੀ ਫਿਲਮ ਦਾ ਡਟਵਾਂ ਵਿਰੋਧ ਕਰਨ ਦਾ ਕੀਤਾ ਐਲਾਨ ਰਾਏਕੋਟ, 26 ਅਗਸਤ 2024 : ਹਰ ਰੋਜ਼ ਭਾਜਪਾ ਦੀ ਵਿਵਾਦਿਤ ਲੋਕ ਸਭਾ ਮੈਂਬਰ ਕੰਗਨਾ ਰਣੌਤ ਆਪਣੇ ਪੰਜਾਬ ਪ੍ਰਤੀ ਭੜਕਾਊ ਤੇ ਨਫ਼ਰਤ ਭਰੇ ਬਿਆਨ ਦਾਗ਼ਣ ਕਾਰਨ ਚਰਚਾ ਵਿਚ ਰਹਿੰਦੀ ਹੈ ਤੇ ਪੰਜਾਬ ਦੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਦੀ ਹੈਂ। ਬੀਤੇ ਦਿਨੀਂ ਕੰਗਣਾ ਰਣੌਤ ਵੱਲੋਂ ਤਿੰਨ ਕਾਲੇ ਕਾਨੂੰਨਾਂ ਖਿਲਾਫ ਦੇਸ਼ ਭਰ ਦੇ ਕਿਸਾਨਾਂ ਵੱਲੋਂ ਕੀਤੇ ਸ਼ਾਂਤਮਈ ਅੰਦੋਲਨ ਖਿਲਾਫ ਘਟੀਆ ਕਿਸਮ ਦੀ ਬਿਆਨਬਾਜੀ ਦਾ ਭਾਰਤੀ ਕਿਸਾਨ ਯੂਨੀਅਨ (ਡਕੌਂਦਾ)....
ਅਬੋਹਰ 'ਚ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਰਿਕਸ਼ਾ ਨੂੰ ਮਾਰੀ ਟੱਕਰ, ਦੋ ਦੀ ਮੌਤ
ਅਬੋਹਰ, 25 ਅਗਸਤ 2024 : ਅਬੋਹਰ ਦੇ ਮਲੋਟ ਹਨੂੰਮਾਨਗੜ੍ਹ ਰੋਡ ’ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਰਿਕਸ਼ਾ ’ਤੇ ਸਵਾਰ ਹੋ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟੱਕਰ ਮਾਰਨ ਵਾਲਾ ਟਰੱਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਢਾਣੀ ਵਿਸ਼ਵਰਨਾਥ ਵਾਸੀ 55 ਸਾਲਾ ਰਾਮਬਰਨ ਅਤੇ ਉਸ ਦੀ 50 ਸਾਲਾ ਪਤਨੀ ਮੂਰਤੀ ਦੇਵੀ ਸੀਤੋ ਰੋਡ ’ਤੇ ਸਥਿਤ ਇੱਕ ਘਰ ਵਿੱਚ ਚੌਕੀਦਾਰ....
ਪੰਜਾਬ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਕਰ ਰਹੀ ਹੈ ਗੰਭੀਰ ਉਪਰਾਲੇ : ਡਾ. ਬਲਬੀਰ ਸਿੰਘ
ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਵੱਲੋਂ ਮੇਜਰ ਰਮਨ ਮਲਹੋਤਰਾ ਦੀ ਅਗਵਾਈ ਹੇਠ ਨਸ਼ਿਆਂ ਤੇ ਭ੍ਰਿਸ਼ਟਾਚਾਰ 'ਤੇ ਜ਼ਿਲ੍ਹਾ ਪੱਧਰੀ ਸੈਮੀਨਾਰ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਨੂੰ ਨਸ਼ੇੜੀ ਨਾ ਸਮਝਕੇ ਉਨ੍ਹਾਂ ਦੀ ਬਿਮਾਰੀ ਨੂੰ ਠੀਕ ਕਰਨ ਵੱਲ ਸੇਧਿਤ ਹੋਣ ਦੀ ਕੀਤੀ ਸ਼ਲਾਘਾ ਪਟਿਆਲਾ, 25 ਅਗਸਤ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਾਕਿਸਤਾਨ ਸਮੇਤ ਦੂਜੇ ਸੂਬਿਆਂ ਤੋਂ ਆਉਂਦਾ ਨਸ਼ਾ ਅਤੇ....
ਦੋ ਹਿੱਸਿਆਂ ‘ਚ ਵੰਡੀ ਕਿਸਾਨ ਐਕਸਪ੍ਰੈਸ ਰੇਲਗੱਡੀ ਫ਼ਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਸੀ ਟਰੇਨ
ਫ਼ਿਰੋਜ਼ਪੁਰ, 25 ਅਗਸਤ 2024 : ਫ਼ਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲਗੱਡੀ ਐਤਵਾਰ ਤੜਕੇ 4 ਵਜੇ ਸਿਹੋੜਾ ਰੇਲਵੇ ਸਟੇਸ਼ਨ ਨੇੜੇ ਦੋ ਹਿੱਸਿਆਂ ਵਿੱਚ ਵੰਡੀ ਗਈ। ਰੇਲਗੱਡੀ ਦੇ 14 ਡੱਬੇ ਪਟੜੀ ‘ਤੇ ਰਹੇ ਜਦਕਿ ਅੱਠ ਡੱਬੇ ਇੰਜਣ ਦੇ ਨਾਲ ਅੱਗੇ ਚਲੇ ਗਏ। ਗਾਰਡ ਤੋਂ ਸੂਚਨਾ ਮਿਲਣ ‘ਤੇ ਡਰਾਈਵਰ ਨੇ ਕਰੀਬ ਇਕ ਕਿਲੋਮੀਟਰ ਅੱਗੇ ਜਾ ਕੇ ਟਰੇਨ ਨੂੰ ਰੋਕ ਲਿਆ। ਬਾਅਦ ਵਿੱਚ ਰੇਲਗੱਡੀ ਨੂੰ ਵਾਪਸ ਲਿਆਂਦਾ ਗਿਆ ਅਤੇ ਵੱਖਰੇ ਹੋਏ ਕੋਚ ਨੂੰ ਜੋੜਿਆ ਗਿਆ ਅਤੇ ਰੇਲਗੱਡੀ ਨੂੰ ਤਿੰਨ ਘੰਟੇ ਬਾਅਦ....
ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ : ਡਾ. ਬਲਬੀਰ ਸਿੰਘ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ‘ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ ‘ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼ ਭਗਵੰਤ ਸਿੰਘ ਮਾਨ ਸਰਕਾਰ ਅਗਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕਰ ਰਹੀ ਹੈ ਕੰਮ : ਡਾ. ਬਲਬੀਰ ਸਿੰਘ ਕਿਹਾ, ਪਿੰਡ ਵਾਸੀਆਂ ਵੱਲੋਂ ਦੱਸੇ ਕੰਮ ਸਮਾਂਬੱਧ ਤਰੀਕੇ ਨਾਲ ਕੀਤੇ ਜਾਣਗੇ ਮੁਕੰਮਲ ਪਿੰਡ ਰੋਹਟੀ ਬਸਤਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ ‘ਤੁਹਾਡਾ ਐਮ.ਐਲ....