ਮਾਲਵਾ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ
ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਵਿਧਾਇਕ ਚੌਧਰੀ ਮਦਨ ਲਾਲ ਬੱਗਾ ਲੁਧਿਆਣਾ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਪ੍ਰੀਤ ਵਿਹਾਰ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਜਿਸ 'ਤੇ ਕਰੀਬ 92 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ....
ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ
ਲੁਧਿਆਣਾ - ਡਾਇਰੈਕਟੋਰੇਟ ਆਫ ਯੂਥ ਸਰਵਿਸਜ਼, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ ਸਥਾਨਕ ਸਰਕਾਰੀ ਕਾਲਜ, (ਲੜਕੀਆਂ) ਲੁਧਿਆਣਾ ਵਿਖੇ ਸਹਾਇਕ ਡਾਇਰੈਕਟਰ, ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲ, ਕਾਲਜ....
ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ
22 ਜ਼ਿੰਦਾ ਆਜ਼ਾਦੀ ਘੁਲਾਟੀਆਂ ਨੂੰ ਉਨਾਂ ਦੇ ਮਸਲਿਆਂ ਦੇ ਹੱਲ ਲਈ ਨਿੱਜੀ ਤੌਰ ‘ਤੇ ਮਿਲਾਂਗਾ-ਕੈਬਨਿਟ ਮੰਤਰੀ ਕੈਬਨਿਟ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੇਂ ਜਨਮ ਦਿਵਸ ਮੌਕੇ ‘ ਫਰੀਡਮ ਫਾਈਟਰਜ ਸਕਸੈਸਰਜ਼ ਆਰਗੇਨਾਈਜੇਸ਼ਨ ਪੰਜਾਬ ’ ਦੇ ਸਮਾਗਮ ਦੀ ਪ੍ਰਧਾਨਗੀ ਕੀਤੀ ਲੁਧਿਆਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਫਰੀਡਮ....
ਪੰਜ ਪੰਜਾਬੀ ਲੇਖਕਾਂ/ ਵਿਦਵਾਨਾਂ ਨੂੰ ਪੰਜਾਬੀ ਸਾਹਿਤ ਅਕਾਡਮੀ ਵੱਲੋਂ ਫੈਲੋਸ਼ਿਪ ਦੇਣਾ ਸੁਯੋਗ ਫ਼ੈਸਲਾਃ ਡਾਃ ਜੌਹਲ
ਲੁਧਿਆਣਾ: ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਾਬਕਾ ਚਾਂਸਲਰ, ਉੱਘੇ ਸਿੱਖਿਆ ਤੇ ਅਰਥ ਸ਼ਾਸਤਰੀ ਪਦਮ ਵਿਭੂਸ਼ਨ ਡਾਃ ਸ. ਸ. ਜੌਹਲ, ਪੀਏ ਯੂ ਦੇ ਸਾਬਕਾ ਵਾਈਸ ਚਾਂਸਲਰ ਡਾਃ ਕ੍ਰਿਪਾਲ ਸਿੰਘ ਔਲਖ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪਰੋ ਵਾਈਸ ਚਾਂਸਲਰ ਪ੍ਰੋਃ ਪਿਰਥੀਪਾਲ ਸਿੰਘ ਕਪੂਰ, ਸ਼੍ਰੋਮਣੀ ਪੰਜਾਬੀ ਨਾਟਕਕਾਰ ਡਾਃ ਆਤਮਜੀਤ ਸਿੰਘ , ਜਰਨੈਲ ਸਿੰਘ ਸੇਖਾ ਤੇ ਮੋਹਨ ਗਿੱਲ ਕੈਨੇਡਾ ਸਮੇਤ ਕਈ ਪ੍ਰਮੁੱਖ ਹਸਤੀਆਂ ਨੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਪੰਜ ਵੱਡੇ ਲੇਖਕਾਂ....
ਵਿਸ਼ਵ ਪ੍ਰਸਿੱਧ ਪੰਜਾਬੀ ਫੋਟੋਗ੍ਰਾਫ਼ਰ ਸਃ ਹਰਭਜਨ ਸਿੰਘ ਲੌਂਗਮੈਨ ਦੇ ਦੇਹਾਂਤ ਤੇ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾਃ 22 ਜਨਵਰੀ : ਜਲੰਧਰ ਤੋਂ ਫੋਟੋਗ੍ਰਾਫ਼ੀ ਸ਼ੁਰੂ ਕਰਕੇ ਲੁਧਿਆਣਾ, ਪਹਿਲਗਾਮ, ਰਾਸ਼ਟਰਪਤੀ ਭਵਨ ਰਾਹੀਂ ਹੁੰਦੇ ਹੋਏ ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਨਾਮਣਾ ਖੱਟਣ ਵਾਲੇ ਵਿਸ਼ਵ ਪ੍ਰਸਿੱਧ ਫੋਟੋਗ੍ਰਾਫ਼ਰ ਹਰਭਜਨ ਸਿੰਘ ਲੈਂਗਮੈਨ ਦਾ ਬੀਤੇ ਦਿਨ 18 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ ਹੈ। ਉਹ 76 ਸਾਲਾਂ ਦੇ ਸਨ। ਸਃ ਲੌਂਗਮੈਨ ਦਾ ਨਾਮ ਭਾਵੇਂ ਹਰਭਜਨ ਸਿੰਘ ਜੀ ਪਰ ਉਹ ਲਗਪਗ ਸਵਾ ਛੇ ਫੁੱਟ ਲੰਮੇ ਸੁੰਦਰ ਸੁਡੌਲ ਪ੍ਰਭਾਵਸ਼ਾਲੀ ਸਖਸ਼ੀਅਤ ਵਾਲੇ ਹੋਣ ਕਾਰਨ ਲੌਂਗਮੈਨ ਦੇ ਨਾਮ....
ਕੈਨੇਡਾ ਵੱਸਦੇ ਪੰਜਾਬੀ ਲੇਖਕ ਅਮਨਪਾਲ ਸਾਰਾ ਸੁਰਗਵਾਸ
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ, 18 ਜਨਵਰੀ : ਦੱਖਣੀ ਵੈਨਕੁਵਰ ਵੱਸਦੇ ਪੰਜਾਬੀ ਕਹਾਣੀਕਾਰ, ਕਵੀ, ਨਾਟਕ ਤੇ ਫਿਲਮ ਨਿਰਦੇਸ਼ਕ ਅਮਨਪਾਲ ਸਾਰਾ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਅਮਨਪਾਲ ਸਾਰਾ ਪਿਛਲੇ ਲਗਪਗ 40 ਸਾਲ ਤੋਂ ਕੈਨੇਡਾ ਦੀ ਸਾਹਿੱਤਕ, ਸੱਭਿਆਚਾਰਕ ਤੇ ਖੇਡ ਬਿਰਾਦਰੀ ਵਿੱਚ ਜਾਣੀ ਪਛਾਣੀ ਸ਼ਖ਼ਸੀਅਤ ਸਨ। ਆਪਣੇ ਸਾਥੀਆਂ ਸਾਧੂ ਬਿੰਨਿੰਗ, ਸੁਖਵੰਤ ਹੁੰਦਲ ਤੇ ਹੋਰ ਸਾਥੀਆਂ ਨਾਲ....
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ
ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 48 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ ਲੁਧਿਆਣਾ, 18 ਜਨਵਰੀ : ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਮੋਬਾਇਲ ਦਫ਼ਤਰ ਵੈਨ ਤੋਂ ਬਾਅਦ ਹੁਣ ਨਵੀਂ ਪੁਲਾਂਘ ਪੁੱਟਦਿਆਂ ਡਾਕਟਰ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ। ਵਿਧਾਇਕ ਕੁਲਵੰਤ ਸਿੰਘ....
ਵਿਧਾਇਕ ਭੋਲਾ ਗਰੇਵਾਲ ਵਲੋਂ, ਮੁੱਖ ਮੰਤਰੀ ਦੁਆਰਾ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ
ਕਿਹਾ! ਪੰਜਾਬੀਆਂ ਨੂੰ ਚੰਗੀ ਆਬੋ ਹਵਾ ਦੇਣਾ ਸਾਡੀ ਜਿੰਮੇਵਾਰੀ ਹਲਕੇ ਦੇ ਵਸਨੀਕਾਂ ਨੂੰ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਵੀ ਵੰਡੇ ਪੱਤਰ ਲੁਧਿਆਣਾ, 18 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਆਪਣੇ ਦਫਤਰ ਵਿੱਚ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਫਾਰਮ ਵੰਡੇ। ਪੱਤਰ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਵਿਧਾਇਕ ਗਰੇਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ 1 ਹਜ਼ਾਰ ਦੇ ਕਰੀਬ ਪੈਨਸ਼ਨਾਂ ਦੇ....
ਪੱਤਰਕਾਰ ਤੇ ਐਡਵੋਕੇਟ ਤਰੁਣ ਮਲਹੋਤਰਾ ਨੂੰ ਸਦਮਾ ਮਾਤਾ ਦਾ ਦਿਹਾਂਤ
ਜਗਰਾਓਂ 18 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ ): ਪੱਤਰਕਾਰ ਅਤੁਲ ਮਲਹੋਤਰਾ ਅਤੇ ਐਡਵੋਕੇਟ ਤਰੁਣ ਮਲਹੋਤਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰਾਜਰਾਣੀ (75) ਆਪਣੇ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ। ਮਾਤਾ ਰਾਜ ਰਾਣੀ ਨੇ ਸਵੇਰੇ ਤਿੰਨ ਵਜੇ ਦੇ ਲਗਭਗ ਆਖਰੀ ਸੁਆਸ ਲਿਤੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਮਾਤਾ ਰਾਜ ਰਾਣੀ ਦਾ ਅੰਤਮ ਸੰਸਕਾਰ ਸਥਾਨਕ ਡੱਲਾ ਰੋਡ ਵਾਲੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਜਿਸ ਵਿੱਚ ਸ਼ਹਿਰ ਦੇ....
ਜੀ.ਐਚ.ਜੀ ਪਬਲਿਕ ਸਕੂਲ ਸਿਧਵਾਂ ਖੁਰਦ ਦੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ
ਜਗਰਾਉ, 18 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਨਿਯਮਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਵਿਦਿਆਰਥੀ ਜੀਵਨ ਵਿੱਚ ਇਸ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਇਸੇ ਹੀ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਜਗਰਾਉ ਨੇ 33ਵਾਂ ਨੈਸ਼ਨਲ ਸੜਕ ਸੁਰੱਖਿਆ ਹਫਤਾ ਮਨਾਇਆ। ਇਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਵਿੱਚ ਹੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜੀ.ਐਚ.ਜੀ ਪਬਲਿਕ ਸਕੂਲ ਸਿਧਵਾਂ ਖੁਰਦ ਦੇ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਦਿੰਦੇ ਹੋਏ....
ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ : ਮੰਤਰੀ ਹਰਜੋਤ ਬੈਂਸ
ਨੰਗਲ 18 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਅਗਲੇ ਦੋ ਤਿੰਨ ਮਹੀਨੇ ਵਿੱਚ ਨਜ਼ਰ ਆਉਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਖੇੜਾ ਕਲਮੋਟ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕੇ ਦੇ ਪਤਵੰਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਸਿੱਖਿਆ....
ਰਿਸਰਚ ਲੈਬਾਰਟਰੀ ਵਿੱਚੋਂ ਮੈਟੀਰੀਅਲ ਦੇ ਵੱਧ ਤੋਂ ਵੱਧ ਟੈਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣਗੇ : ਮੰਤਰੀ ਈਟੀਓ
ਪਟਿਆਲਾ, 18 ਜਨਵਰੀ : ਪੰਜਾਬ ਅੰਦਰ ਕਰਵਾਏ ਜਾਂਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਪਰਖਣ ਲਈ ਲੋਕ ਨਿਰਮਾਣ ਵਿਭਾਗ ਦੀ ਪਟਿਆਲਾ ਸਥਿਤ ਰਿਸਰਚ ਲੈਬਾਰਟਰੀ ਵਿੱਚੋਂ ਮੈਟੀਰੀਅਲ ਦੇ ਵੱਧ ਤੋਂ ਵੱਧ ਟੈਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਬੀਤੀ ਸ਼ਾਮ ਪੀ. ਡਬਲਿਯੂ. ਡੀ. ਰਿਸਰਚ ਲੈਬਾਰਟਰੀ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਲੈਬ ਦੀ ਦੇਖ-ਰੇਖ ਕਰ ਰਹੇ ਨਿਗਰਾਨ ਇੰਜੀਨੀਅਰ ਰਣਧੀਰ ਸਿੰਘ ਤੋਂ ਲੈਬਾਰਟਰੀ ਵਿਖੇ ਕੀਤੇ ਜਾਂਦੇ....
ਪੰਚਾਇਤ ਜ਼ਮੀਨ ਦੇ ਮਾਮਲੇ ਤੇ ਬਲਬੀਰ ਸਿੱਧੂ ਨੇ ਦਿੱਤਾ ਸਪਸ਼ਟੀਕਰਨ
ਆਪ ਵਿਧਾਇਕ ਨੇ ਆਪਣੀ ਤਰੱਕੀ ਨੂੰ ਮੋਹਾਲੀ ਦੀ ਤਰੱਕੀ ਤੋਂ ਪਹਿਲਾਂ ਰੱਖਿਆ : ਬਲਬੀਰ ਸਿੱਧੂ ਐਸ.ਏ.ਐਸ. ਨਗਰ, 17 ਜਨਵਰੀ : ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਜੇਕਰ ਆਪ ਵਿਧਾਇਕ ਕੁਲਵੰਤ ਸਿੰਘ ਨੇ ਕੋਈ ਪੰਚਾਇਤ ਜ਼ਮੀਨ ਤੇ ਕਬਜ਼ਾ ਕੀਤਾ ਹੀ ਨਹੀਂ ਫ਼ੇਰ ਉਹ ਮੀਡਿਆ ਵਿੱਚ ਜ਼ਮੀਨਾਂ ਬਦਲੇ ਪੈਸੇ ਜਮਾਂ ਕਰਵਾਉਣ ਦੀ ਗੱਲ ਕਿਉਂ ਕਰ ਰਹੇ ਹਨ। ਮੋਹਾਲੀ ਵਿਧਾਇਕ ਦੇ ਦੋਹਰੇ ਮਾਪਦੰਡ ਪੰਜਾਬ ਵਾਸੀਆਂ ਦੇ ਸਮਝ ਤੋਂ ਬਾਹਰ ਹਨ। ਸਿੱਧੂ ਨੇ ਕਿਹਾ ਆਪ ਸਰਕਾਰ ਅਤੇ ਜਾਂਚ....
ਐਸਜੀਪੀਸੀ ਦੇ ਪ੍ਰਧਾਨ ਧਾਮੀ ਦੀ ਗੱਡੀ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ,
ਮੁਹਾਲੀ, 18 ਜਨਵਰੀ : ਮੁਹਾਲੀ-ਚੰਡੀਗੜ੍ਹ ਬਾਰਡਰ ਸਥਿਤ ਕੌਮੀ ਇਨਸਾਫ਼ ਮੋਰਚਾ 'ਚ ਆਪਣੀ ਹਾਜ਼ਰੀ ਲਵਾਉਣ ਪਹੁੰਚੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੱਡੀ 'ਤੇ ਪਥਰਾਅ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਮੋਰਚੇ 'ਚ ਸ਼ਾਮਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗੱਡੀ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ ਹੈ। ਕਮੇਟੀ ਪ੍ਰਧਾਨ ਦੀ ਗੱਡੀ ਦੀ ਭੰਨ ਤੋੜ ਮੰਦਭਾਗਾ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ....
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ
ਡਰਾਇਵਿੰਗ ਟਰੈਕ ਤੇ ਪੀ.ਆਰ.ਟੀ.ਸੀ. ਦਫ਼ਤਰ ਦੀ ਵੀ ਚੈਕਿੰਗ, ਕੰਮ ਦਾ ਜਾਇਜ਼ਾ ਕਿਹਾ, 'ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ' ਪਟਿਆਲਾ, 18 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ 'ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ....