ਬਰਨਾਲਾ, 17 ਜਨਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਪੰਜਾਬ ਸਰਕਾਰ ਵੱਲੋਂ ਸ਼ਰਾਬ ਫੈਕਟਰੀ, ਜ਼ੀਰਾ ਬੰਦ ਕਰਨ ਦੇ ਐਲਾਨ ਨੂੰ ਸਾਂਝੇ ਲੋਕ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਅਦ ਸਾਂਝੇ ਲੋਕ ਸੰਘਰਸ਼ ਦੀ ਇਹ ਦੂਜੀ ਵੱਡੀ ਜਿੱਤ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ....
ਮਾਲਵਾ
ਐਸ.ਏ.ਐਸ. ਨਗਰ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼ਿਰਕਤ ਕੀਤੀ ਗਈ। ਮੋਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ....
ਸੁਨਾਮ, 17 ਜਨਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੰਤਵ ਦੀ ਪੂਰਤੀ ਲਈ ਪੂਰੀ ਤਨਦੇਹੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ’ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ....
ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਅਧਿਆਪਕਾਂ ਦੀ ਭਰਤੀ ਦਾ ਕੰਮ ਜਾਰੀ ਰਹੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ। ਬੈਂਸ ਨੇ ਕਿਹਾ....
ਰਾਜ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਕੈਬਨਿਟ ਮੰਤਰੀ ਮੁੱਖ ਮੰਤਰੀ ਦਾ ਸੁਨੇਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੰਦਿਆਂ ਕਿਹਾ, 'ਭ੍ਰਿਸ਼ਟਾਚਾਰ ਦੀ ਸਰਕਾਰੀ ਕੰਮਾਂ 'ਚ ਕੋਈ ਥਾਂ ਨਹੀਂ' ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ: ਹਰਭਜਨ ਸਿੰਘ ਈ.ਟੀ.ਓ. ਪਟਿਆਲਾ, 17 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਬਾਅਦ ਦੁਪਹਿਰ ਅਚਾਨਕ ਪਟਿਆਲਾ ਪੁੱਜੇ ਅਤੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ....
-ਸਾਡੀ ਦੂਜੀ ਗਾਰੰਟੀ ਦਾ ਬਲੂਪ੍ਰਿੰਟ ਵੀ ਪੂਰੀ ਤਰ੍ਹਾਂ ਤਿਆਰ : ਵਿਧਾਇਕ ਛੀਨਾ ਲੁਧਿਆਣਾ, 16 ਜਨਵਰੀ : ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਬੀਤੇ ਦਿਨ ਵਾਰਡ ਨੰਬਰ 50 ਦੇ ਢੋਲੇਵਾਲ ਅਧੀਨ ਪੈਂਦੇ ਪ੍ਰਭਾਤ ਨਗਰ ਗਲੀ ਨੰਬਰ 6 ਅਤੇ ਢੋਲੇਵਾਲ ਇਲਾਕੇ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਲਾਕੇ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਨਿਕਲਣ 'ਚ ਕਾਫੀ ਦਿੱਕਤ ਦਾ....
ਲੁਧਿਆਣਾ, 16 ਜਨਵਰੀ (ਰਘਵੀਰ ਸਿੰਘ ਜੱਗਾ) : ਬੀਤੀ ਸ਼ਾਮ ਲੁਧਿਆਣਾ ਸਥਿਤ ਇਸ਼ਮੀਤ ਸੰਗੀਤ ਅਕਾਡਮੀ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਆਈ ਪੰਜਾਬ ਦੀ ਕਿਰਤ, ਰੁਜ਼ਗਾਰ, ਸਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਦੀ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਨੂੰ ਮਸ਼ਵਰਾ ਦਿੰਦਿਆਂ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਫੌਂਡੇਸ਼ਨ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਸਿੱਖ ਰਾਜ ਦੇ ਪ੍ਰਭੂ ਸੱਤਾ ਸੰਪੰਨ ਆਖ਼ਰੀ ਮਹਾਰਾਜਾ ਦਲੀਪ ਸਿੰਘ ਜੀ ਵੱਲੋਂ ਜਲਾਵਤਨੀ ਵੇਲੇ ਜਿਸ ਨਹਿਰੀ ਬੱਸੀਆਂ....
ਲੁਧਿਆਣਾ, 16 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵਲੋਂ ਜਗਰਾਉਂ ਸਬ-ਡਵੀਜ਼ਨ ਦੇ ਵੱਖ-ਵੱਖ ਖੇਤਰਾਂ ਵਿੱਚ ਪਤੰਗਾਂ ਅਤੇ ਡੋਰ ਵੇਚਣ ਵਾਲੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਜਗਰਾਉਂ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਇਨਾ ਡੋਰ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ....
ਲੜਕੀ ਪਰਿਵਾਰ ਨੇ ਸਹੁਰਾ ਪਰਿਵਾਰ ਖਿਲਾਫ਼ ਕਾਰਵਾਈ ਨੂੰ ਲੈ ਕੇ ਥਾਣਾ ਠੁੱਲੀਵਾਲ ਵਿਖੇ ਦਿੱਤਾ ਧਰਨਾ ਮਹਿਲ ਕਲਾਂ 16 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਇੱਕ ਲੜਕੀ ਦੀ ਮੌਤ ਹੋ ਜਾਣ ਤੋਂ ਬਾਅਦ ਪੁਲਿਸ ਥਾਣਾ ਠੁੱਲੀਵਾਲਾ ਵਿਖੇ ਕਾਰਵਾਈ ਨਾ ਹੋਣ ਦੇ ਰੋਸ ਵਜੋ ਪਿੰਡ ਦਸੋਧਾ ਸਿੰਘ ਵਾਲਾ ਦੇ ਇੱਕ ਪਰਿਵਾਰ ਵੱਲੋਂ ਸਰਪੰਚ ਸਮਰਜੀਤ ਕੌਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦੋਸ ਲਾਇਆ ਕਿ ਸਾਡੀ ਧੀ ਗੁਰਮੀਤ ਕੌਰ ਪਿੰਡ ਸਹੋਰ ਵਿਖੇ ਵਿਆਹੀ ਸੀ। ਜਿਸ ਦੀ ਜਹਿਰੀਲੀ ਦਵਾਈ ਨਾਲ....
ਮਹਿਲ ਕਲਾਂ, 16ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲਕਲਾਂ ਨੇ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਇਸੇ ਲੜੀ ਤਹਿਤ ਅੱਜ ਸਕੂਲ ਵਿੱਚ ਟਰੇਨ ਦਾ ਉਦਘਾਟਨ ਮਾਨਯੋਗ ਡੀ.ਐਸ.ਪੀ ਮਹਿਲਕਲਾਂ, ਸ੍ਰੀ ਗਮਦੂਰ ਸਿੰਘ ਚਾਹਲ ਜੀ ਅਤੇ ਐਸ.ਐਚ.ਓ ਮਹਿਲਕਲਾਂ, ਸ੍ਰੀ ਸੁਖਵਿੰਦਰ ਸਿੰਘ ਜੀ ਦੁਆਰਾ ਕੀਤਾ ਗਿਆ। ਇਸ ਮੌਕੇ 'ਤੇ ਗੱਲਬਾਤ ਕਰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਗੋਇਲ ਜੀ ਨੇ ਦੱਸਿਆ ਕਿ ਸਕੂਲ ਹਮੇਸ਼ਾ ਤੋਂ....
ਮਲੇਰਕੋਟਲਾ, 16 ਜਨਵਰੀ : ਸਥਾਨਕ ਸ਼ਹਿਰ ਦੇ ਸ਼ਰਾਫਾ ਬਾਜ਼ਾਰ ਵਿੱਚ ਅਣਪਛਾਤੇ ਹਮਲਾਵਰ ਨੇ ਇੱਕ ਦੁਕਾਨਦਾਰ ਦਾ ਚਿੱਟੇ ਦਿਨ ਛੁਰਾ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁੱਜੇ ਐਸਐਸਪੀ ਅਵਨੀਤ ਕੌਰ ਸਿੱਧੂ ਅਤੇ ਪੁਲਿਸ ਪਾਰਟੀ ਨੇ ਵਾਰਦਾਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਦਿਲਵਰ ਖਾਂ ਏ.ਐਸ.ਆਈ ਨੇ ਦੱਸਿਆ ਕਿ ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਉਹਨਾਂ ਦੱਸਿਆ ਕਿ ਕਤਲ ਕੀਤੇ ਗਏ ਵਿਅਕਤੀ ਦਾ ਨਾਂ ਮੁਹੰਮਦ ਸ਼ਕੀਲ....
ਬੱਚਿਆਂ ਨੂੰ ਮੁੱਢ ਤੋਂ ਹੀ ਖੇਡ ਮੈਦਾਨਾਂ ਨਾਲ ਜੋੜਨਾ ਮੁੱਖ ਉਦੇਸ਼: ਅਮਨ ਅਰੋੜਾ 'ਖੇਡਾਂ ਹਲਕਾ ਸੁਨਾਮ ਦੀਆਂ' ਸਬੰਧੀ ਵਿਦਿਆਰਥੀ ਵਰਗ ਨੂੰ ਪ੍ਰੇਰਿਤ ਕਰਨ ਲਈ ਹਲਕੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਮੀਟਿੰਗ ਸੁਨਾਮ, 16 ਜਨਵਰੀ : ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ 4 ਅਤੇ 5 ਫਰਵਰੀ ਨੂੰ ਕਰਵਾਈ ਜਾਣ ਵਾਲੀ ‘ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ’ ਦੇ ਰੱਸਾਕਸੀ ਮੁਕਾਬਲਿਆਂ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਵੀ ਵਧ ਚੜ੍ਹ ਕੇ ਹਿੱਸਾ ਲੈਣਾ....
ਸੰਗਰੂਰ, 16 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਬਡਰੁੱਖਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ....
ਫਾਜ਼ਿਲਕਾ , 16 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ 1700 ਪਿੰਡਾਂ ਲਈ 1963 ਕਰੋੜ ਰੁਪਏ ਦੇ ਨਹਿਰੀ ਪਾਣੀ ਅਧਾਰਤ ਪ੍ਰੋਜੈਕਟ ਆਰੰਭੇ ਗਏ ਹਨ। ਇਨ੍ਹਾਂ ਵਿਚੋਂ 578 ਕਰੋੜ ਰੁਪਏ ਦੇ ਪ੍ਰੋਜੈਕਟ ਸਿਰਫ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਲਈ ਹਨ। ਇਹ ਰਾਸ਼ੀ ਅਬੋਹਰ, ਬੱਲੂਆਣਾ ਅਤੇ ਖੂਹੀਆ ਸਰਵਰ ਖੇਤਰਾਂ ਵਿਚ ਖਰਚ ਕੀਤੀ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਰਹੱਦੀ....
ਲੁਧਿਆਣਾ, 15 ਜਨਵਰੀ : ਸਮਰਾਲਾ ਨੇੜੇ ਇੱਕ ਬੱਚਾ ਪਲਾਸਟਿਕ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਬੱਚਾ ਆਪਣੇ ਪਰਿਵਾਰ ਨਾਲ ਕਾਰ ’ਚ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਸਨੇ ਪਤੰਗ ਨੂੰ ਦੇਖਕੇ ਆਪਣਾ ਸਿਰ ਕਾਰ ਦੀ ਤਾਕੀ ਵਾਲੇ ਸੀਸੇ ’ਚੋ ਬਾਹਰ ਕੱਢਿਆ ਤਾਂ ਉਹ ਪਤੰਗ ਦੀ ਡੋਰ ਵਿੱਚ ਫਸ ਗਿਆ, ਜਿਸ ਕਾਰਨ ਉਸ ਦਾ ਚਿਹਰਾ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ ਤੇ ਚਿਹਰਾ ਖੂਨ ਨਾਲ ਲਥਪਥ ਹੋ ਗਿਆ। ਬੱਚੇ ਦੀ ਹਾਲਤ ਨੂੰ ਦੇਖਦੇ ਹੋਏ ਤੁਰੰਤ ਹਸਪਤਾਲ ਲਿਜਾਇਆ ਗਿਆ।....