ਲੁਧਿਆਣਾ, 12 ਜਨਵਰੀ : ਪੰਜਾਬ ਸਰਕਾਰ ਦੁਆਰਾ ਸਥਾਪਿਤ ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਨਿਫਟ) ਵਲੋਂ ਆਪਣੇ ਲੁਧਿਆਣਾ ਕੈਂਪਸ ਵਿਖੇ ਗੰਗਾ ਐਕਰੋਵੂਲਜ਼ ਲਿਮਟਿਡ ਦੇ ਸਹਿਯੋਗ ਨਾਲ ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਨਿਫਟ ਦੇ ਪ੍ਰਿੰਸੀਪਲ ਡਾ. ਪੂਨਮ ਅਗਰਵਾਲ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਸਟਰੀਮ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲੇ ਦੀਆਂ ਦੋ ਸ਼੍ਰੇਣੀਆਂ, ਵਿੱਚ ਟੀ-ਸ਼ਰਟ ਪੇਂਟ ਕਰਨਾ ਅਤੇ....
ਮਾਲਵਾ
ਲੁਧਿਆਣਾ, 12 ਜਨਵਰੀ : ਹਲਕਾ ਦੱਖਣੀ ਵਿਚ ਕਈ ਥਾਵਾਂ ਤੇ ਲੋਹੜੀ ਦੇ ਪ੍ਰੋਗਰਾਮ ਅਜੇ ਤੋਂ ਹੀ ਸ਼ੁਰੂ ਹੋ ਗਏ ਨੇ। ਲੋਕਾਂ ਵਿਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਨੂੰ ਲੈ ਕੇ ਬਹੁਤ ਉਤਸ਼ਾਹ ਹੈ। ਲੋਕੀਂ ਖ਼ੁਦ-ਬ-ਖ਼ੁਦ ਸਰਕਾਰ ਦੀ ਪਹਿਲੀ ਲੋਹੜੀ ਮਨਾ ਰਹੇ ਹਨ। ਪੂਰੇ ਜ਼ਿਲ੍ਹੇ ਵਿੱਚ ਇਸੇ ਤਰ੍ਹਾਂ ਪ੍ਰੋਗਰਾਮ ਮਨਾਏ ਜਾ ਰਹੇ ਹਨ।ਮੈਡਮ ਛੀਨਾ ਨੇ ਲੋਕਾਂ ਨੂੰ ਲੋਹੜੀ ਦੀਆਂ ਬਹੁਤ ਬਹੁਤ ਵਧਾਈਆਂ ਦਿੱਤੀਆਂ ਅਤੇ ਸਮਾਜ ਨੂੰ ਇੱਕ ਸੰਦੇਸ਼ ਦਿੰਦਿਆਂ ਕਿਹਾ ਕਿ ਅਜੋਕੇ ਯੁੱਗ ਵਿੱਚ ਜਿਥੇ ਮੁੰਡਿਆਂ ਦੇ ਨਾਲ....
ਫ਼ਤਹਿਗੜ੍ਹ ਸਾਹਿਬ, 12 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵ ਨਿਯੁਕਤ ਇੰਚਾਰਜ ਬੀਬਾ ਜੈ ਇੰਦਰ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਭਾਜਪਾ ਟੀਮ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੁਆਰਾ ਆਪਣੇ ਗ੍ਰਹਿ ਵਿਖੇ ਕਰਵਾਈ ਮੀਟਿੰਗਾਂ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜੈ ਇੰਦਰ ਕੌਰ ਨੇ ਉਨ੍ਹਾਂ ਦੀ ਪਹਿਲੀ ਫੇਰੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਮੂਹ ਵਰਕਰਾਂ ਦਾ....
ਸੁਨਾਮ, 12 ਜਨਵਰੀ : ਲੋਹੜੀ ਦੇ ਸਮਾਗਮ ਤੋਂ ਬਾਅਦ ਆਪਣੇ ਵਾਪਸ ਘਰ ਜਾ ਰਹੇ ਪਿੰਡ ਖਡਿਆਲ ਕੋਠੇ ਆਲਾ ਸਿੰਘ ਵਾਲਾ ਦੇ ਇੱਕੋ ਪਰਿਵਾਰ ਦੇ 5 ਜੀਆਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆ ਸਮਾਜ ਸੇਵੀ ਹਰਪਾਲ ਸਿੰਘ ਖਡਿਆਲ ਨੇ ਦੱਸਿਆ ਕਿ ਉਕਤ ਪਰਿਵਾਰ ਕਿਸੇ ਲੋਹੜੀ ਸਮਾਗਮ ਤੋਂ ਬਾਅਦ ਆਪਣੇ ਪਿੰਡ ਆ ਰਹੇ ਸੀ ਤਾਂ ਅਚਾਨਕ ਨਹਿਰ ਦੇ ਪੁਲ ’ਤੇ ਗੱਡੀ ਟਕਰਾਅ ਜਾਣ ਕਰਕੇ ਪਲਟ ਗਈ, ਜਿਸ ਕਾਰਨ ਗੱਡੀ ’ਚ ਸਵਾਰ ਜਸਪ੍ਰੀਤ ਸਿੰਘ....
ਲੁਧਿਆਣਾ, 12 ਜਨਵਰੀ : ਕਾਂਗਰਸ ਦੀ ਭਾਰਤ ਜੋੜੋ ਯਾਤਰਾ 118ਵੇਂ ਦਿਨ ਦੋਰਾਹਾ ਤੋਂ ਸ਼ੁਰੂ ਹੋਈ, ਯਾਤਰਾ ਦੌਰਾਨ ਰਾਹੁਲ ਗਾਂਧੀ ਸਖ਼ਤ ਸੁਰੱਖਿਆ ਹੇਠ ਚੱਲ ਰਹੇ ਹਨ। ਯਾਤਰਾ ਦੇ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਪਹੁੰਚ ਤੋਂ ਬਾਅਦ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਹੁਲ ਗਾਂਧੀ ਦਿੱਲੀ ਲਈ ਰਵਾਨਾ ਹੋ ਗਏ ਹਨ। ਕੱਲ੍ਹ ਲੋਹੜੀ ਕਾਰਨ ਯਾਤਰਾ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਆਪਣੇ ਇੱਕ ਬਿਆਨ ਵਿੱਚ ਪੰਜਾਬ ਦੇ ਲੋਕਾਂ ਦਾ ਭਾਰਤ ਜੋੜੋ ਯਾਤਰਾ ਵਿੱਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਲਈ ਧੰਨਵਾਦ....
ਐਸ.ਏ.ਐਸ. ਨਗਰ, 12 ਜਨਵਰੀ : ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ਮੇਜ਼ਬਾਨੀ ਵਿੱਚ ਹੋਈ ਉੱਤਰੀ ਜ਼ੋਨਲ ਦੀ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਅੱਜ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਮੀਟਿੰਗ ਵਿੱਚ ਕੇੰਦਰੀ ਗ੍ਰਹਿ ਮੰਤਰਾਲੇ ਦੇ ਅੰਤਰ-ਰਾਜ ਕੌਂਸਲ ਸਕੱਤਰੇਤ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਸੂਬਿਆਂ ਦੇ ਮੁੱਖ ਸਕੱਤਰ, ਜੰਮੂ ਤੇ....
ਪਟਿਆਲਾ, 12 ਜਨਵਰੀ : ਕੇਂਦਰ ਸਰਕਾਰ ਨੇ ਜਿਵੇਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸਿੱਖ ਕੌਮ ਦੀ ਮੰਗ ਅਨੁਸਾਰ ਸ਼ਹਾਦਤ ਦਿਵਸ ਨਾ ਮਨਾ ਕੇ ਵੀਰ ਬਾਲ ਦਿਵਸ ਮਨਾ ਕੇ ਉਨ੍ਹਾਂ ਦੀ ਮੰਗ ਨੂੰ ਦਰਕਿਨਾਰ ਕੀਤਾ, ਉੱਥੇ ਹੁਣ ਕੇਂਦਰ ਦੀ ਸਰਕਾਰ ਵੱਲੋਂ ਸਿੱਖ ਫੌਜੀਆਂ ਦੇ ਸਿਰਾਂ ’ਤੇ ਸਜੀਆ ਦਸਤਾਰਾਂ ਉਪਰ ਹੈਲਮਟ ਪਹਿਨਣ ਦੇ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਕਿਹਾ ਕਿ ਦਸਤਾਰ ਸਿੱਖ....
ਲੁਧਿਆਣਾ, 12 ਜਨਵਰੀ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਰਾਜ ਸਭਾ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਫਿਲੌਰ ਵਿਖੇ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ ਅਤੇ ਕਿਲ੍ਹੇ ਦੀ ਕਾਰਜਪ੍ਰਣਾਲੀ ਅਤੇ ਉੱਨਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਗੈਰ ਰਸਮੀ ਮੀਟਿੰਗ ਵਿੱਚ ਅਨੀਤਾ ਪੁੰਜ, ਐਡੀਜੀਪੀ ਅਤੇ ਡਾਇਰੇਕਟਰ, ਪੰਜਾਬ ਪੁਲਿਸ ਅਕਾਦਮੀ, ਡਾ ਨਰਿੰਦਰ ਭਾਗਵ, ਆਈਪੀਐਸ ਅਤੇ ਰਜਿੰਦਰ ਸਿੰਘ, ਪੀਪੀਐਸ ਹਾਜ਼ਰ ਸਨ। ਵਿਚਾਰ-ਵਟਾਂਦਰੇ ਤੋਂ ਬਾਅਦ ਅਰੋੜਾ ਨੇ ਸਰਕਾਰ ਕੋਲ ਮੁੱਦੇ ਉਠਾਉਣ ਅਤੇ ਕਿਸੇ ਵੀ ਰੁਕੇ....
ਮੋਹਾਲੀ: 12 ਜਨਵਰੀ : ਮੋਹਾਲੀ ਵਿੱਚ ਹਰ ਹਾਲਤ ਵਿੱਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ, ਇਸ ਵਾਸਤੇ ਗਮਾਡਾ ਤੇ ਪੰਜਾਬ ਸਰਕਾਰ ਨਾਲ ਜਲਦੀ ਹੀ ਰਾਬਤਾ ਕਾਇਮ ਕਰਕੇ ਮੋਹਾਲੀ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਕੀਤੀ ਜਾਵੇਗੀ। ਇਹ ਵਿਚਾਰ ਬੀਤੀ ਰਾਤ ਮੋਹਾਲੀ ਪ੍ਰੈਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਦੇ 16ਵੇਂ ਮੇਲੇ ‘ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੋਹਾਲੀ ਕੌਮਾਂਤਰੀ ਨਕਸ਼ੇ ‘ਤੇ ਹੈ ਅਤੇ ਪੰਜਾਬ ਸਰਕਾਰ ਦੀ ਪਹਿਲ ਵਾਲਾ ਸ਼ਹਿਰ ਹੈ, ਇੱਥੇ ਪ੍ਰੈਸ ਕਲੱਬ ਦਾ ਹੋਣਾ ਅਤੀ....
ਲੁਧਿਆਣਾ, 11 ਜਨਵਰੀ : ਲੁਧਿਆਣਾ ਦੀ ਐਸ.ਟੀ.ਐਫ ਦੀ ਟੀਮ ਨੇ ਇਕ ਨਸ਼ਾ ਤਸਕਰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਕਥਿਤ ਦੋਸ਼ੀ ਕੋਲੋਂ 1 ਕਿਲੋ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 6 ਕਰੋੜ ਰੁਪਏ ਤੋਂ ਵੱਧ ਹੈ। ਉਸ ਦਾ ਸਾਥੀ ਅਜੇ ਫਰਾਰ ਹੈ। ਥਾਣਾ ਐਸਟੀਐਫ ਨੇ ਘੋੜਾ ਕਲੋਨੀ ਦੇ ਆਕਾਸ਼ ਕੁਮਾਰ ਉਰਫ਼ ਸੂਦੀ ਅਤੇ ਪ੍ਰੀਤ ਨਗਰ ਦੇ ਮਨਜੀਤ ਸਿੰਘ ਉਰਫ਼ ਮੰਨੂ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮ....
ਲੁਧਿਆਣਾ, 11 ਜਨਵਰੀ : ਪੰਜਾਬ ’ਚ ਅੱਜ ਰਾਹੁਲ ਗਾਂਧੀ ਦੀ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ ਤੇ ਵੀਰਵਾਰ ਇਹ ਯਾਤਰਾ ਲੁਧਿਆਣਾ ਪੁੱਜ ਰਹੀ ਹੈ। ਲੁਧਿਆਣਾ ਸ਼ਹਿਰ ਵਿੱਚ ਰਾਹੁਲ ਗਾਂਧੀ ਦੀ ਯਾਤਰਾ ਦਾ ਵਿਰੋਧ ਸ਼ੁਰੂ ਹੋਇਆ ਹੈ। ਲੁਧਿਆਣਾ ਦੇ ਕਾਂਗਰਸ ਭਵਨ ਦੇ ਬਾਹਰ ਤੇ ਨੇੜੇ ਦੀਆਂ ਇਮਾਰਤਾਂ ’ਤੇ ਕਿਸੇ ਅਗਿਆਤ ਵਿਅਕਤੀ ਵਲੋਂ ਕਾਂਗਰਸੀ ਵਿਰੋਧੀ ਪੋਸਟਰ ਲਗਾ ਦਿੱਤੇ ਹਨ। ਪੋਸਟਰ ’ਤੇ ਲਿਖਿਆ ਹੈ ਕਿ ‘ਰਾਹੁਲ ਗਾਂਧੀ ਜਵਾਬ ਦੇਣ ਕਿ 1947 ਭਾਰਤ ਨੂੰ ਤੋੜਿਆ ਗਿਆ 20 ਲੱਖ ਨਿਰਦੋਸ਼ ਮਾਰੇ ਗਏ। 1984 ਦੇ ਦੰਗਿਆਂ ’ਚ....
ਲੁਧਿਆਣਾ, 11 ਜਨਵਰੀ : ਅੱਜ ਆਰ. ਐਸ. ਮਾਡਲ ਸੀ. ਸੈ. ਸਕੂਲ ਸ਼ਾਸਤਰੀ ਨਗਰ ਦੇ 10 ਵਿਦਿਆਰਥੀਆਂ ਨੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵੱਲੋਂ ਕਰਵਾਏ ਗਏ ਅੰਤਰ ਸਕੂਲ ਸੰਗੀਤ ਅਤੇ ਨ੍ਰਿਤ ਮੁਕਾਬਲੇ ਦੇ ਪਹਿਲੇ ਪੜਾਅ ਵਿੱਚੋਂ ਜਿੱਤ ਕੇ ਦੂਜੇ ਪੜਾਅ ਵਿੱਚ ਦਾਖਲ ਹੋ ਗਏ ਹਨ। ਤਿੰਨ ਭਾਗਾਂ ਵਿੱਚ ਵੰਡੀ ਗਈ ਇਸ ਪ੍ਰਤੀਯੋਗਿਤਾ ਵਿੱਚ ਆਰ.ਐਸ. ਸਕੂਲ ਦੇ 13 ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਹਨਾਂ ਵਿੱਚੋਂ 10 ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕੀਤੀ ਹੈ ਤੇ ਇਹ 12 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰ ਦੇ....
ਲੁਧਿਆਣਾ, 11 ਜਨਵਰੀ : ਬੀਤੇ ਦਿਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੇ ਆਲ ਇੰਡਿਆ ਕਾਰਡੀਨੇਟਿਡ ਖੋਜ ਪ੍ਰੋਜੈਕਟ ਦੇ ਅਧੀਨ ਸਕਿਲ ਡਿਵੈਲਪਮੈਂਟ ਸੈਂਟਰ ਨਾਲ ਮਿਲਕੇ ਪਛੜੀਆਂ ਸ਼੍ਰੇਣੀਆਂ ਲਈ ਸਿਖਲਾਈ ਕੈਂਪ ਆਯੋਜਿਤ ਕਿਤਾ ਗਿਆ। ਇਹ ਕੈਂਪ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਵਿੱਚ ਲਗਾਇਆ ਗਿਆ, ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਲਾਲਦੀਵਾਲ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਤੋਂ 75 ਦੇ ਕਰੀਬ ਸਿਖਿਆਰਥੀਆਂ ਦੀ ਸ਼ਮੂਲੀਅਤ ਰਹੀ।....
ਲੁਧਿਆਣਾ, 11 ਜਨਵਰੀ : ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਲੋਂ ‘ਸੂਰਜੁ ਏਕੋ ਰੁਤਿ ਅਨੇਕ’ ਸਿਰਲੇਖ ਅਧੀਨ ਤਿਆਰ ਕੀਤੇ ਗਏ ਸਾਲ 2023 ਦੇ ਕੈਲੰਡਰ ਨੂੰ ਲੋਕ ਅਰਪਣ ਕੀਤਾ ਗਿਆ। ਇਸ ਕੈਲੰਡਰ ਵਿਚ ਵੱਖੋ-ਵੱਖਰੀਆਂ ਰੁੱਤਾਂ ਵਿਚ ਸੂਰਜ ਉਦੈ ਦੀਆਂ ਤਸਵੀਰਾਂ ਹਨ। ਇਨ੍ਹਾਂ ਤਸਵੀਰਾਂ ਦਾ ਸੰਗ੍ਰਹਿ ਸ਼੍ਰੀ ਹਰਪ੍ਰੀਤ ਸੰਧੂ, ਲੇਖਕ ਅਤੇ ਵਾਤਾਵਰਣ ਪ੍ਰੇਮੀ ਨੇ ਤਿਆਰ ਕਰਕੇ ਕੈਲੰਡਰ ਦੇ ਰੂਪ ਵਿਚ ਪ੍ਰਕਾਸ਼ਿਤ ਕੀਤਾ ਹੈ। ਸ਼੍ਰੀ ਸੰਧੂ ਨੇ ਇਹ....
ਲੁਧਿਆਣਾ, 11 ਜਨਵਰੀ : ਰਾਹੁਲ ਗਾਂਧੀ ਦੀ ਯਾਤਰਾ ਕੱਲ੍ਹ ਸਵੇਰੇ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ ਹੋਵੇਗੀ। ਲੁਧਿਆਣਾ ਪੁਲਿਸ ਨੇ ਯਾਤਰਾ ਤੋਂ ਪਹਿਲਾਂ ਟ੍ਰੈਫਿਕ ਰੂਟ ਜਾਰੀ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਇਸ ਟ੍ਰੈਫਿਕ ਰੂਟ ਅਨੂਸਾਰ ਜੀਐਨਈ ਕਾਲਜ ਰੋਡ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਨਾਭਾ, ਮਲੇਰਕੋਟਲਾ ਅਤੇ ਪਟਿਆਲਾ ਰੂਟਾਂ ਦੀ ਵਰਤੋਂ ਕਰਨਗੇ। ਦੂਜੇ ਪਾਸੇ ਜਿਵੇਂ ਹੀ ਯਾਤਰਾ ਦੋਰਾਹਾ ਨੂੰ ਪਾਰ ਕਰੇਗੀ ਤਾਂ ਦੋਰਾਹਾ ਇਲਾਕੇ ਦੀ ਆਵਾਜਾਈ ਦੱਖਣੀ ਬਾਈਪਾਸ ਟਿੱਬਾ ਪੁਲ ਤੋਂ....