ਊਧਮ ਸਿੰਘ ਵਾਲਾ ਸੁਨਾਮ, 09 ਜਨਵਰੀ : ਇੱਥੋਂ ਨੇੜਲੇ ਪਿੰਡ ਛਾਹੜ ਦੇ ਇੱਕ ਸ਼ੈਲਰ ਵਿੱਚ 5 ਪ੍ਰਵਾਸੀ ਮਜ਼ਦੂਰਾਂ ਦੀ ਅੰਗੀਠੀ ਦੇ ਧੂੰਏ ਕਾਰਨ ਦਮ ਘੁਟਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼ੈਲਰ ਮਾਲਕ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਤਕਰੀਬਨ 07 ਵਜੇ ਫੋਨ ਆਇਆ ਕਿ ਲੇਵਰ ਉੱਠੀ ਨਹੀਂ, ਇਸ ਤੇ ਉਨ੍ਹਾਂ ਕਿਹਾ ਕਿ ਦੁਬਾਰਾ ਉਨ੍ਹਾਂ ਨੂੰ ਉਠਾਓ, ਜਦੋਂ ਕੋਸ਼ਿਸ਼ ਕਰਨ ਤੇ ਮਜ਼ਦੂਰ ਨਾ ਉੱਠੇ ਤਾਂ ਦਰਵਾਜਾ ਤੋੜਨ ਲਈ ਕਿਹਾ, ਜਿਵੇਂ ਹੀ ਦਰਵਾਜਾ ਤੋੜਿਆ ਤਾਂ ਕਮਰੇ ਵਿੱਚੋਂ ਇੱਕ....
ਮਾਲਵਾ
ਸ਼੍ਰੀ ਮੁਕਤਸਰ ਸਾਹਿਬ , 09 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੇ ਬੇਹੂਦਾ ਫੈਸਲਿਆਂ ਨਾਲ ਪੰਜਾਬ ਵਿਚ ਹਫੜਾ ਦਫੜੀ ਦਾ ਮਾਹੌਲ ਪੈਦਾ ਕਰ ਰਹੀ ਹੈ , ਜਿਸ ਕਾਰਨ ਪ੍ਰਸ਼ਾਸਨ ਦਾ ਪਤਨ ਹੋ ਰਿਹਾ ਹੈ। ਅੱਜ ਇਥੇ ਮਾਘੀ ਮੇਲੇ ਦੀ ਤਿਆਰੀ ਸਬੰਧੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਪੀ ਐਸ ਅਫਸਰਾਂ ਨੂੰ ਸਮੂਹਿਕ ਛੁੱਟੀ ਲੈਣ ਲਈ ਮਜਬੂਰ ਕਰਨ ਵਾਸਤੇ ਸਿੱਧੇ ਤੌਰ....
ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਨਾਲ ਪਹਿਲੀ ਲੋਹੜੀ ਜੱਦੀ ਪਿੰਡ ਸਤੌਜ ਵਿਖੇ ਮਨਾਈ ਪਿੰਡ ਵਾਸੀਆਂ ਨਾਲ ਤਾਜ਼ਾ ਕੀਤੀਆਂ ਬਚਪਨ ਦੀਆਂ ਯਾਦਾਂ ਸੰਗਰੂਰ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ਵਿੱਚ ਲੋਹੜੀ ਬਾਲ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ।....
- ਭ੍ਰਿਸ਼ਟਾਚਾਰ ਦੇ ਦੋਸ਼ ਚ ਵਿਜੈ ਸਿੰਗਲਾ, ਫਿਰ ਸਰਾਰੀ ‘ਤੋਂ ਅਸਤੀਫਾ, ਹੁਣ ਝਗੜੇ ਦੇ ਕੇਸ ਚ ਡਾ. ਬਲਵੀਰ ਸਿੰਘ ਮੰਤਰੀ ਨੂੰ ਅਦਾਲਤ ਨੇ ਸੁਣਾਈ ਹੈ 3 ਸਾਲ ਦੀ ਸਜਾ। - ਭਗਵੰਤ ਮਾਨ ਦੀ ਸਰਕਾਰ ‘ਚ ਸਜਾਜਾਫਤਾ ਤੇ ਭ੍ਰਿਸ਼ਟਾਚਾਰ ਆਗੂਆਂ ਦੀ ਭਰਮਾਰ : ਅਸ਼ਵਨੀ ਸ਼ਰਮਾਂ - ਪੰਜਾਬ ਦੇ ਵੱਡੇ ਸਨਅਤਕਾਰਾਂ ਅਤੇ ਸਰਮਾਏਦਾਰਾਂ ਵਲੋਂ ਦੂਜੇ ਸੂਬਿਆਂ ‘ਚ ਨਿਵੇਸ਼ ਪੰਜਾਬ ਦੇ ਦਿਵਾਲੀਆਪਨ ਵਰਗੇ ਵੱਡੇ ਖਤਰੇ ਦੀ ਘੰਟੀ: ਸ਼ਰਮਾ - ਪੰਜਾਬ ਦੀਆਂ ਸਥਾਨਕ ਅਤੇ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਭਾਜਪਾ....
ਜਗਰਾਉਂ, 8 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਮਹਿਫ਼ਿਲ-ਏ-ਅਦੀਬ ਸੰਸਥਾ ਜਗਰਾਉਂ ਦੀ ਨਵੇਂ ਵਰੇ੍ਹ ਦੀ ਪਹਿਲੀ ਇਕੱਤਰਤ ਬੈਲਜ਼ੀਅਮ ਹਾਊਸ ਜਗਰਾਉਂ ਵਿਖੇ ਪ੍ਰਧਾਨ ਕੈਪਟਨ ਪੂਰਨ ਸਿੰਘ ਗਗੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਿਚ ਸਮੂਹ ਅਦੀਬਾਂ ਨੇ ਸਮੂਲੀਅਤ ਕੀਤੀ। ਪ੍ਰਧਾਨ ਕੈਪਟਨ ਪੂਰਨ ਸਿੰਘ ਗਗੜਾ ਨੇ ਸਭ ਤੋਂ ਪਹਿਲਾਂ ਸਮੂਹ ਅਦੀਬਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਨਵੇਂ ਆਏ ਅਦੀਬਾਂ ਨੂੰ ਜੀ ਆਇਆਂ ਕਿਹਾ। ਰਚਨਾਵਾਂ ਦੇ ਦੌਰ ਦੌਰਾਨ ਜਨਰਲ ਸਕੱਤਰ ਜਸਵਿੰਦਰ ਸਿੰਘ ਛਿੰਦਾ ਨੇ ਸ਼ਾਇਰ....
ਪਟਿਆਲਾ, 08 ਜਨਵਰੀ : ਹਰਿਆਣਾ ਕਮੇਟੀ ਦੇ ਮੁੱਦੇ ’ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਪੰਥ ਵਿਰੋਧੀ ਸ਼ਕਤੀਆਂ ਸਰਗਰਮ ਹਨ, ਉਨ੍ਹਾਂ ਖਿਲਾਫ ਸਮੁੱਚੇ ਪੰਥ ਨੂੰ ਇੱਕਠਾ ਹੋਣ ਦੀ ਲੋੜ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਿਆਸਰਾਈਆਂ ਦੇ ਚੱਲਦਿਆਂ ਸਿੱਖਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ, ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ’ਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ, ਤਾਂ ਜੋ ਸਿੱਖ....
- ਚਾਰ ਜ਼ਿਲ੍ਹਿਆਂ 'ਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਤੇ ਪੀ.ਐਮ.ਜੇ.ਏ.ਵਾਈ. ਨੂੰ ਲਾਗੂ ਕਰਨ ਬਾਰੇ ਵੀ ਕੀਤੇ ਵਿਚਾਰ ਵਟਾਂਦਰੇ ਲੁਧਿਆਣਾ, 08 ਜਨਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਮੇਸ਼ ਕੁਮਾਰ ਗੰਟਾ ਵਲੋਂ ਸਥਾਨਕ ਸਰਕਟ ਹਾਊਸ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਸਮੇਤ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਗੰਟਾ ਵਲੋਂ ਸਮਾਜ....
ਰਾਏਕੋਟ 8 ਜਨਵਰੀ : ਕਰੀਬੀ ਪਿੰਡ ਬਿੰਜਲ ਦੇ ਗੁਰਦੁਆਰਾ ਬਾਬਾ ਬੂਲ ਚੰਦ ਜੀ ਵਿਖੇ ਸਵਰਗੀ ਗੁਰਨਾਮ ਸਿੰਘ ਔਲਖ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਰਮੇਸ਼ ਮਨਸੂਰਾ (ਸਟੇਟ ਐਵਾਰਡੀ)ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਦੇ ਡਾਕਟਰ ਜਸਵਿੰਦਰ ਵਸ਼ਿਸ਼ਟ ਵੱਲੋਂ 165ਮਰੀਜਾ ਦੀ ਜਾਂਚ ਕੀਤੀ ਗਈ ਅਤੇ 18ਮਰੀਜਾ ਨੂੰ ਲੈੱਨਜ....
ਰਾਏਕੋਟ 8 ਜਨਵਰੀ : ਸ਼ਬਦ ਗੁਰੂ ਗੁਰਮਤਿ ਅਕੈਡਮੀ ਰਾਏਕੋਟ ਵੱਲੋਂ ਬਾਬਾ ਹਰਜੀਤ ਸਿੰਘ ਸਰਬ ਧਰਮ ਸੇਵਾ ਸੰਸਥਾ ਦੇ ਸਰਪ੍ਰਸਤ ਬਾਬਾ ਰਘਵੀਰ ਸਿੰਘ ਰਾਏਕੋਟ ਅਤੇ ਨਾਨਕਸਰ ਕੁਟੀਆ ਵਿਰਕਾ ਵਾਲਿਆਂ ਦੇ ਸਹਿਯੋਗ ਨਾਲ ਨੂਰੇ ਮਾਹੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਰਹੰਦ ਦੇ ਖ਼ਬਰਨਾਮੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸ੍ਰੀ ਫਤਹਿਗੜ ਸਾਹਿਬ ਸਰਹੰਦ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਰੰਭਿਆ ਪੰਜ ਰੋਜ਼ਾ ਨਗਰ-ਕੀਰਤਨ ਗੁਰੂਦੁਆਰਾ ਮੰਜੀ....
ਲੁਧਿਆਣਾ, 8 ਜਨਵਰੀ : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ ਪ ਸਿੰਘ ਨੇ ਕਿਹਾ ਹੈ ਕਿ ਸਮਾਜਿਕ ਰਿਸ਼ਤਿਆਂ ਨੂੰ ਸਹੀ ਪਾਸੇ ਮੋੜਨ ਲਈ ਸਮਾਜਿਕ, ਧਾਰਮਿਕ ਤੇ ਸਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜ ਕੇ ਸਰਬ ਸਾਂਝੀ ਵਿਉਂਤ ਬੱਧ ਮੁਹਿੰਮ ਦੀ ਲੋੜ ਹੈ ਤਾਂ ਜੋ ਸਮਾਜਿਕ ਮਾਹੌਲ ਵਿੱਚ ਸਾਂਝੇ ਜੀਵਨ....
ਜਗਰਾਓ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਇੱਥੋਂ ਨੇੜਲੇ ਪਿੰਡ ਭੰਮੀਪੁਰਾ ਦੀ ਕਿਰਨਜੋਤ ਕੌਰ (22) ਲੜਕੀ ਦੀ ਹਾਂਗਕਾਂਗ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕੀ ਇੱਕ ਮਾਲ ਵਿੱਚ ਕੰਮ ਕਰਦੀ ਸੀ, ਉਹ ਬਿਨ੍ਹਾ ਸੇਫਟੀ ਬੈਲਟ ਮਾਲ ਦੇ ਸ਼ੀਸ਼ੇ ਸਾਫ਼ ਕਰ ਰਹੀ ਸੀ ਕਿ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਕਿ ਉਹ 22ਵੀਂ ਮੰਜ਼ਿਲ ਤੋਂ ਹੇਠਾਂ ਆ ਡਿੱਗੀ, ਲੜਕੀ ਦੇ ਹੇਠਾਂ ਡਿੱਗਦੇ ਹੀ ਉੱਥੇ ਮੌਜ਼ੂਦ ਲੋਕਾਂ ਨੇ ਪੁਲਿਸ ਨੂੰ ਫੋਨ ਕੀਤਾ, ਪੁਲਿਸ ਨੇ ਪਹੁੰਚਦਿਆਂ ਹੀ ਲੜਕੀ ਨੂੰ ਇਲਾਜ ਲਈ....
ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਵਾਹਨਾਂ ਵੱਲੋਂ ਦੀ ਅਚਨਚੇਤ ਚੈਕਿੰਗ ਕੀਤੀ, 11 ਵਾਹਨਾਂ ਦੇ ਚਲਾਨ ਕੱਟੇ, 5 ਕੀਤੇ ਬੰਦ
ਭਵਾਨੀਗੜ੍ਹ, 8 ਜਨਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਡਾ. ਵਨੀਤ ਕੁਮਾਰ ਵੱਲੋਂ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਉੱਤੇ ਚੰਨੋ ਤੇ ਭਵਾਨੀਗੜ੍ਹ ਦੇ ਨਾਲ ਨਾਲ ਮਹਿਲਾਂ ਚੌਕ ਰੋਡ 'ਤੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ। ਸਕੱਤਰ ਡਾ. ਵਨੀਤ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੌਰਾਨ 11 ਵਾਹਨਾਂ ਦੇ ਚਲਾਨ ਕੱਟੇ ਗਏ ਹਨ ਜਦਕਿ 5 ਵਾਹਨ ਬੰਦ (ਇੰਪਾਊਂਡ) ਕੀਤੇ ਗਏ ਹਨ। ਸਕੱਤਰ ਆਰਟੀਏ ਨੇ ਕਿਹਾ ਕਿ ਓਵਰਲੋਡ ਵਾਹਨਾਂ ਕਾਰਨ....
ਪਟਿਆਲਾ, 8 ਜਨਵਰੀ : ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਿਹਤ ਮੰਤਰੀ ਬਨਣ ਮਗਰੋਂ ਅੱਜ ਪਹਿਲੀ ਵਾਰ ਆਪਣੇ ਸ਼ਹਿਰ ਪਟਿਆਲਾ ਪੁੱਜੇ ਡਾ. ਬਲਬੀਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬਾ....
- ਹਲਕਾ ਆਤਮ ਨਗਰ 'ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, 07 ਜਨਵਰੀ : ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ-ਭਰਾ ਰੱਖਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਹਲਕਾ ਆਤਮ ਨਗਰ ਅਧੀਨ ਮਾਡਲ ਟਾਊਨ ਵਾਰਡ ਨੰਬਰ 48 ਵਿਖੇ ਫਰੈਂਡਸ ਪਾਰਕ ਦੇ ਨਵੀਨੀਕਰਣ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ 'ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਸਿੱਧੂ ਵਲੋਂ ਨਵੀਨੀਕਰਣ ਤੋਂ ਬਾਅਦ ਪਾਰਕ....
ਬਰਨਾਲਾ 07ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਪਦਮ ਸ੍ਰੀ ਰਾਜਿੰਦਰ ਗੁਪਤਾ ਜੀ ਦੀ ਦੇਖ-ਰੇਖ ਵਿੱਚ 24 ਦਸੰਬਰ 2022 ਤੋਂ ਸ਼ੁਰੂ ਹੋਇਆ ਪੰਜਾਬ ਪੱਧਰੀ ਕ੍ਰਿਕਟ ਦਾ ਟਰਾਈਡੈਟ ਮਾਲਵਾ ਕੱਪ 2022-23 ਅੰਡਰ-15 ਮੁੰਡਿਆ ਦਾ ਫਾਈਨਲ ਮੈਚ ਅੱਜ ਮਿਤੀ 08-01-2023 ਨੂੰ ਟਰਾਈਡੈਟ ਕੰਪਲੈਕਸ ਬਰਨਾਲਾ ਦੇ ਕ੍ਰਿਕਟ ਗਰਾਊਡ ਵਿੱਚ ਬਠਿੰਡਾ ਅਤੇ ਲੁਧਿਆਣਾ ਦੀ ਟੀਮਾ ਵਿਚਕਾਰ ਖੇਡਿਆ ਜਾਵੇਗਾ। ਜਿਸ ਦੀ ਤਿਆਰੀ ਟਰਾਈਡੈਟ ਵਿੱਚ ਜੋਰਾ-ਛੋਰਾ ਨਾਲ ਜਾਰੀ ਹੈ। ਟਰਾਈਡੈਟ ਦੇ ਐਡਮਿਨ ਹੈਡ ਅਤੇ ਜਿਲ੍ਹਾ ਕ੍ਰਿਕਟ ਐਸੋਸੀਏਸ਼ਨ....