ਮਾਲਵਾ

ਵਿੱਦਿਅਕ ਪ੍ਰਬੰਧ ਨੂੰ ਤਬਾਹ ਕਰਕੇ ਵਿਦੇਸ਼ੀ ਕਾਰਪੋਰੇਟਾਂ ਦਾ ਗੁਲਾਮ ਬਨਾਉਣ ਵੱਲ ਧੱਕਣ ਦੇ ਯੂ ਜੀ ਸੀ ਦੇ ਫੈਸਲੇ ਦਾ ਜੋਰਦਾਰ ਵਿਰੋਧ
ਬਰਨਾਲਾ 7 ਜਨਵਰੀ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਯੂਨੀਵਰਸਟੀ ਗਰਾਂਟਸ ਕਮਿਸ਼ਨ ਵੱਲੋਂ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ 'ਚ ਅਪਣੇ ਕੰਪਲੈਕਸ ਖੋਲੵਣ ਦਾ ਸੱਦਾ ਦੇਣ ਦਾ ਫੈਸਲਾ ਦੇਸ਼ ਦੇ ਵਿੱਦਿਅਕ ਸਿਸਟਮ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣ ਦਾ ਲੋਕ ਵਿਰੋਧੀ ਫੈਸਲਾ ਹੈ। ਇਹ ਫੈਸਲਾ ਬਹੁਗਿਣਤੀ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਦੇ ਬੁਨਿਆਦੀ ਹੱਕ ਤੋਂ ਵਾਂਝਾ ਤਾਂ ਕਰੇਗਾ ਹੀ ਨਾਲ ਦੀ ਨਾਲ ਵਿੱਦਿਅਕ ਖੇਤਰ 'ਚ ਗੈਰਬਰਾਬਰੀ ਨੂੰ ਹੋਰ ਤਿੱਖਾ ਕਰੇਗਾ,ਵਿੱਦਿਆ ਦੇ ਸਾਂਝੇ ਅਤੇ ਮਿਆਰੀ....
ਪਿੰਡ ਭੁੱਲਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ, 2 ਜ਼ਖਮੀ
ਸ੍ਰੀ ਮੁਕਤਸਰ ਸਾਹਿਬ, 7 ਜਨਵਰੀ : ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਦੇ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਦੇ ਇੱਕ ਪੈਲੇਸ ਵਿੱਚ ਵੇਟਰ ਵਜੋਂ ਕੰਮ ਕਰਦੇ 5 ਪ੍ਰਵਾਸੀ ਮਜ਼ਦੂਰ ਜੋ ਨੇਪਾਲ ਦੇ ਰਹਿਣ ਵਾਲੇ ਹਨ ਅਤੇ ਸ਼ੁੱਕਰਵਾਰ ਦੇਰ ਰਾਤ ਪੈਲੇਸ ਤੋਂ ਵਾਪਸ ਘਰ ਪਰਤ ਰਹੇ ਸਨ, ਕਿ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ....
ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਪੱਕਾ ਮੋਰਚਾ
ਮੋਹਾਲੀ, 7 ਜਨਵਰੀ : ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਵਾਈ ਪੀ ਐਸ ਚੌਕ ‘ਤੇ ਪੱਕਾ ਮੋਰਚਾ ਲਾਇਆ ਗਿਆ ਹੈ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ, ਗੁਰਸ਼ਰਨ ਸਿੰਘ ਧਾਲੀਵਾਲ ਅਤੇ ਜਗਮੋਹਨ ਸਿੰਘ ਕਾਹਲੋਂ ਨੇ ਕਿਹਾ ਕਿ ਪਿਛਲੀ ਵਾਰ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ ਅਤੇ....
ਧੀਆਂ ਦਾ ਸਤਿਕਾਰ ਸਾਡਾ ਸਭਿਆਚਾਰ ਅਤੇ ਧੀਆਂ ਹੀ ਸਾਡਾ ਸਨਮਾਨ ਹਨ : ਸਪੀਕਰ ਸੰਧਵਾ
- ਸਪੀਕਰ ਸੰਧਵਾ ਵੱਲੋਂ ਸਭਿਆਚਾਰ ਚੇਤਨਾ ਮੰਚ ਨੂੰ 1 ਲੱਖ 51 ਹਜ਼ਾਰ ਅਤੇ ਕਵੀਸ਼ਰੀ ਗਾਇਨ ਕਰਨ ਵਾਲੀਆਂ ਧੀਆਂ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ - ਸਭਿਆਚਾਰ ਚੇਤਨਾ ਮੰਚ ਨੇ 18ਵਾਂ ਮੇਲਾ ‘ਲੋਹੜੀ ਧੀਆਂ ਦੀ’ ਕਰਵਾਇਆ ਮਾਨਸਾ, 07 ਜਨਵਰੀ : ਅੱਜ ਦੇ ਯੁੱਗ ਵਿਚ ਧੀਆਂ ਕਿਸੇ ਵੀ ਪਾਸੋਂ ਮੁੰਡਿਆਂ ਨਾਲੋਂ ਘੱਟ ਨਹੀਂ ਹਨ ਅਤੇ ਹਰ ਖੇਤਰ ਵਿਚ ਚਾਹੇ ਉਹ ਖੇਡਾਂ ਦਾ ਖੇਤਰ ਹੋਵੇ, ਪੜ੍ਹਾਈ, ਵਿਗਿਆਨ ਜਾਂ ਸਮਾਜ ਨੂੰ ਉੱਚਾ ਚੁੱਕਣ ਨਾਲ ਸਬੰਧਤ ਹੋਵੇ, ਧੀਆਂ ਆਪਣਾ ਮੋਹਰੀ ਰੋਲ ਅਦਾ ਕਰ ਰਹੀਆਂ ਹਨ। ਇਨ੍ਹਾਂ....
ਬਠਿੰਡਾ 'ਚ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਨੌਜਵਾਨ ਦੀ ਮੌਤ
ਬਠਿੰਡਾ, 7 ਜਨਵਰੀ : ਬਠਿੰਡਾ ਦੇ ਰੇਲਵੇ ਓਵਰ ਬ੍ਰਿਜ ਤੇ ਬੀਤੀ ਰਾਤ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਨੌਜਵਾਨ ਦੀ ਹੋਈ ਮੌਤ ਮਾਮਲੇ ਦਰਜ ਹੋਣ ਵਾਲੇ ਇਨਸਾਫ਼ ਲੈਣ ਲਈ ਪਰਿਵਾਰ ਨੇ ਜਿਲ੍ਹਾ ਪੁਲਿਸ ਮੁੱਖੀ ਬਠਿੰਡਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ, ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਇਹ ਹਾਦਸਾ ਨਹੀਂ ਉਸ ਨੂੰ ਤਿੰਨ-ਚਾਰ ਵਾਰ ਟੱਕਰ ਮਾਰ ਕੇ ਮਾਰਿਆ ਗਿਆ ਹੈ, ਪਰਿਵਾਰ ਨੇ ਇਨਸਾਫ਼ ਨਾ ਮਿਲਣ ਤੇ ਲਾਸ਼ ਦਾ ਸਸਕਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ, ਜਦੋਂ ਕਿ....
ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਨਾਲ ਸਾਂਝੇ ਅਪਰੇਸਨ 'ਚ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਨੂੰ ਕੀਤਾ ਗ੍ਰਿਫਤਾਰ
- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗਿ੍ਰਫਤਾਰ ਕੀਤੇ ਨਸਾ ਤਸਕਰ ਭਾਰਤ-ਪਾਕਿ ਸਰਹੱਦ ਰਾਹੀਂ ਤਸਕਰੀ ਰਾਹੀਂ ਲਿਆਂਦੀ ਨਸ਼ਿਆਂ ਦੀ ਖੇਪ ਹਾਸਲ ਕਰਨ ਉਪਰੰਤ ਭੱਜਣ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਗੌਰਵ ਯਾਦਵ ਫਾਜ਼ਿਲਕਾ, 7 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ....
ਬੀਐਸਐਫ ਨੇ ਫਿਰੋਜ਼ਪੁਰ ਸਰਹੱਦ ਨੇੜਿਓ ਖੇਤਾਂ ’ਚੋ 8 ਕਰੋੜ ਦੀ ਹੈਰੋਇਨ ਖੇਪ ਕੀਤੀ ਬਰਾਮਦ
ਫ਼ਿਰੋਜ਼ਪੁਰ, 06 ਜਨਵਰੀ : ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਚੁੱਕਦਿਆਂ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ, ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ ਬੀਐਸਐਫ ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ ਗਿਆ। ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ....
ਰੋਪੜ ਥਰਮਲ ਪਲਾਂਟ ਦੇ ਦੋ ਹੋਰ ਯੂਨਿਟ ਹੋਏ ਬੰਦ
ਰੋਪੜ, 06 ਜਨਵਰੀ : ਕੋਲੇ ਦੀ ਘਾਟ ਕਾਰਨ ਰੋਪੜ ਥਰਮਲ ਪਲਾਂਟ ਦਾ ਯੂਨਿਟ ਨੰਬਰ 6 ਬੰਦ ਹੋ ਗਿਆ ਹੈ। ਇਸ ਤੋਂ ਇਲਾਵਾ ਰੋਪੜ ਥਰਮਲ ਪਲਾਂਟ ਦਾ ਇੱਕ ਹੋਰ ਯੂਨਿਟ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ। ਬਿਜਲੀ ਦੀ ਮੰਗ ਵੀ 8500 ਮੈਗਾਵਾਟ ਨੂੰ ਪਾਰ ਕਰ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੋਪੜ ਥਰਮਲ ਪਲਾਂਟ ਦੇ ਦੋ ਹੋਰ ਯੂਨਿਟ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਏ ਹਨ। ਨਿੱਜੀ ਖੇਤਰ ਦੇ ਥਰਮਲ ਪਲਾਂਟ ਤਲਵੰਡੀ ਸਾਬੋ ਦਾ ਯੂਨਿਟ ਨੰਬਰ 2 ਵੀ ਤਕਨੀਕੀ ਖਰਾਬੀ ਕਾਰਨ ਬੰਦ ਹੋਇਆ ਪਿਆ ਹੈ। ਹੈਰਾਨੀਜਨਕ ਖਬਰ ਹੈ ਕਿ....
ਸੰਗਠਿਤ ਅਪਰਾਧ ਤਹਿਤ ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ
ਆਰ.ਟੀ.ਏ. ਧਾਲੀਵਾਲ ਨਿੱਜੀ ਵਿਅਕਤੀਆਂ ਰਾਹੀਂ ਕਰਦਾ ਸੀ ਰਿਸ਼ਵਤ ਵਸੂਲੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤਾ ਗਿਆ ਦੋਸ਼ੀ ਨੂੰ ਗ੍ਰਿਫਤਾਰ ਲੁਧਿਆਣਾ, 6 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ....
ਨਵਜੋਤ ਸਿੰਘ ਸਿੱਧੂ ਨਾਲ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਕੀਤੀ ਮੁਲਾਕਾਤ
ਪਟਿਆਲਾ, 06 ਜਨਵਰੀ (ਯਸ਼ਨ ਢਿੱਲੋਂ) : ਰੋਡ ਰੇਂਜ ਕੇਸ ’ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਆਪਣੀ ਸਜਾ ਕੱਟ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅੱਜ ਮੁਲਾਕਾਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਪਹੁੰਚੇ। ਇਸ ਮੁਲਾਕਾਤ ਨੂੰ ਦੋਵੇਂ ਆਗੂਆਂ ਵੱਲੋਂ ਆਮ ਮਿਲਣੀ ਦੱਸਿਆ ਗਿਆ, ਪਰ ਰਾਜਸੀ ਪਾਰਟੀਆਂ ਅਤੇ ਆਮ ਲੋਕਾਂ ਵਿੱਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਨਵਜੋਤ ਸਿੰਘ....
ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ : ਜ਼ਿਲ੍ਹਾ ਭਾਸ਼ਾ ਅਫ਼ਸਰ
ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ, ਪੰਜਾਬ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਸਥਾਪਿਤ ਕਰਨ ਪ੍ਰਤੀ ਪੂਰੀ ਤਰਾਂ ਨਾਲ ਵਚਨਬੱਧ ਹੈ। ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ.ਮੀਤ ਹੇਅਰ ਦੁਆਰਾ ਇਸ ਮਹੱਤਵਪੂਰਨ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ 2023 (ਅੰਤਰ....
ਡੀ.ਬੀ.ਈ.ਈ. ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ
ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਮਿਤੀ 06.01.2023 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)- ਕਮ-ਸੀ.ਈ.ੳ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ....
ਡੇਅਰੀ ਸਿਖਲਾਈ ਪ੍ਰੋਗਰਾਮ ਦਾ 13ਵਾਂ ਬੈਚ 09 ਜਨਵਰੀ ਤੋਂ ਸ਼ੁਰੂ : ਡਿਪਟੀ ਡਾਇਰੈਕਟਰ
ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੇਰਵਾਂ ਬੈਚ 09 ਜਨਵਰੀ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ....
ਵਧੀਕ ਡਿਪਟੀ ਕਮਿਸ਼ਨਰ ਪੰਚਾਲ ਵਲੋਂ ਸੈਲਫ ਹੈਲਪ ਗਰੁੱਪਾਂ ਦੇ 'ਕਪੜੇ ਦੇ ਥੈਲੇ' ਵਾਲੇ ਆਊਟਲੈਟ ਦਾ ਉਦਘਾਟਨ
ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸੈਲਫ ਹੈਲਪ ਗਰੁੱਪ ਦੇ 'ਕਪੜੇ ਦੇ ਥੈਲੇ' ਵਾਲੇ ਆਊਟਲੈਟ ਦਾ ਉਦਘਾਟਨ ਕੀਤਾ। ਸਮੂਹ ਮੈਂਬਰਾਂ ਵਲੋਂ ਕੀਤੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਔਰਤਾਂ ਨੂੰ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੂੰ ਡੀ.ਆਰ....
ਵਿਧਾਇਕ ਕੁਲਵੰਤ ਸਿੱਧੂ ਵੱਲੋਂ ਦੁੱਗਰੀ ਪੁਲ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਲਿਆ ਜਾਇਜਾ
- ਲੋਕਾਂ ਦੀ ਸਹੂਲਤ ਲਈ ਪੁਲ ਦੀ ਚੌੜਾਈ ਵਧਾਉਣ ਦੇ ਪਹਿਲੂਆਂ ਦਾ ਵੀ ਕੀਤਾ ਨੀਰੀਖਣ - ਅੱਜ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 47 ਅਤੇ 49 ਦੇ ਵਸਨੀਕਾਂ ਦੀਆਂ ਵੀ ਸੁਣੀਆਂ ਮੁਸ਼ਕਿਲਾਂ ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਬੀਤੇ ਕੱਲ੍ਹ ਸਬੰਧਤ ਅਧਿਕਾਰੀਆਂ ਦੇ ਨਾਲ, ਦੁੱਗਰੀ ਪੁਲ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਜਾਇਜਾ ਲਿਆ ਅਤੇ ਇਸ ਨੂੰ ਸੁਚਾਰੂ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ। ਵਿਧਾਇਕ ਸਿੱਧੂ ਨੇ....