ਮਾਲਵਾ

ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 91 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਔਰਤ ਸਮੇਤ ਤਿੰਨ ਗ੍ਰਿਫਤਾਰ
ਮੋਗਾ, 29 ਜੁਲਾਈ 2024 : ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਇੱਕ ਸਹਾਇਕ ਮੈਨੇਜਰ ਨਾਲ ਕਥਿਤ ਮਿਲੀਭੁਗਤ ਕਰਕੇ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਫੰਡ ਸ਼ੋਅ ਕਰਵਾਉਣ ਦਾ ਝਾਂਸਾ ਦੇ ਕੇ 91 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀਆਂ ਮਾਨਵ ਬਾਂਸਲ, ਸ਼ਿਫੂ ਗੋਇਲ ਅਤੇ ਉਸ ਦੀ ਪਤਨੀ ਰੀਨਾ ਗੋਇਲ ਵਾਸੀ ਐਪੈਕਸ ਕਾਲੋਨੀ ਮੋਗਾ ਅਤੇ ਨਿਧੀ ਸਿਡਾਨਾ ਵਾਸੀ ਧਰਮਕੋਟ ਦੇ ਖਿਲਾਫ਼ ਮਾਮਲਾ ਦਰਜ ਕਰਕੇ ਕੈਪੀਟਲ ਸਮਾਲ ਫਾਈਨਾਂਸ ਬੈਂਕ ਲਿਮਟਿਡ....
ਐਨ ਆਰ ਆਈ ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਘਟਨਾ ਤੇ ਪੰਜਾਬ ਸਰਕਾਰ ਦਰਜ ਕਰਵਾਏਗੀ ਜ਼ੀਰੋ ਐਫਆਈਆਰ : ਧਾਲੀਵਾਲ
ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਲਿਖੀ ਚਿੱਠੀ, ਪੰਜਾਬੀਆਂ ਦੀ ਆਵਾਜਾਈ ਦੌਰਾਨ ਸੁਰੱਖਿਆ ਦੀ ਰੱਖੀ ਮੰਗ ਫਾਜ਼ਿਲਕਾ 29 ਜੁਲਾਈ 2024 : ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਨਾਂ ਤੇ ਪਿਛਲੇ ਦਿਨੀ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲੇ ਦੀ ਵਾਰਦਾਤ ਹੋਈ ਸੀ। ਇਸ ਮੌਕੇ....
300 ਵੈਟਰਨਰੀ ਅਫਸਰਾਂ ਦੀ ਜਲਦ ਹੋਵੇਗੀ ਭਰਤੀ : ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ, 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਜੁਬਾਨ ਪਸ਼ੂਆਂ ਦੀ ਭਲਾਈ ਲਈ ਬਚਨਵੱਧ ਹੈ ਅਤੇ ਇਹਨਾਂ ਪਸ਼ੂਆਂ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਹ ਐਲਾਨ ਸ.ਗੁਰਮੀਤ ਸਿੰਘ ਖੁੱਡੀਆਂ ਪਸ਼਼ੂ ਪਾਲਣ ਮੰਤਰੀ ਪੰਜਾਬ ਨੇ ਅੱਜ ਪਿੰਡ ਖੁੱਡੀਆਂ ਵਿਖੇ ਪਸ਼ੂ ਹਸਪਤਾਲ ਦਾ ਅਪਗਰੇਡ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਦੇ ਅਪਗ੍ਰੇਡ ਕਰਨ ਨਾਲ ਲੱਗਦੇ ਪਿੰਡ ਚੰਨੂ, ਖੁੱਡੀਆ ਗੁਲਾਬ....
ਖੰਨਾ ‘ਚ ਮੋਟਰਸਾਈਕਲ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ, ਦੋ ਲੜਕੀਆਂ ਦੀ ਮੌਤ
ਖੰਨਾ, 29 ਜੁਲਾਈ 2024 : ਖੰਨਾ ਦੇ ਨੈਸ਼ਨਲ ਹਾਈਵੇ ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਲੜਕੀਆਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ, ਜਦੋਂ ਕਿ ਮੋਟਰਸਾਈਕਲ ਚਾਲਕ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਦੋ ਲੜਕੀਆਂ ਤੇ ਇੱਕ ਲੜਕਾ ਮੋਟਰਸਾਈਕਲ ਤੇ ਸਵਾਰ ਹੋ ਕੇ ਧਾਰਮਿਕ ਅਸਥਾਨ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਖੰਨਾ ਦੇ ਸਮਰਾਲਾ ਬਾਈਪਾਸ ਨੇੜੇ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦਾ ਟਾਇਰ ਫਟ ਗਿਆ ਅਤੇ ਮੋਟੇਰਸਾਈਕਲ ਬੇਕਾਬੂ ਹੋ ਗਿਆ। ਜਿਸ ਕਾਰਨ ਮੋਟਰਸਾਈਕਲ....
ਐਸ.ਟੀ.ਐਫ ਮੋਹਾਲੀ ਵੱਲੋਂ 3 ਕਿਲੋ ਹੈਰੋਇਨ ਸਮੇਤ 13 ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜੁਲਾਈ 2024 : ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਸ.ਟੀ.ਐਫ, ਪੰਜਾਬ ਅਤੇ ਸ੍ਰੀ ਨੀਲਾਭ ਕਿਸ਼ੋਰ ਆਈ.ਪੀ.ਐਸ., ਏ ਡੀ.ਜੀ.ਪੀ. ਐਸ.ਟੀ.ਐਫ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਦੀ ਨਿਗਰਾਨੀ ਅਤੇ ਸ੍ਰੀ ਹਰਵਿੰਦਰਪਾਲ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਐਸ.ਟੀ.ਐਫ, ਆਪਰੇਸ਼ਨ ਦੀ ਅਗਵਾਈ ਹੇਠ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸਕਰਾ ਦੇ....
ਮਾਛੀਵਾੜਾ 'ਚ ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ
ਮਾਛੀਵਾੜਾ, 26 ਜੁਲਾਈ, 2024 : ਸਥਾਨਕ ਕੁਹਾੜਾ ਰੋਡ ’ਤੇ ਸਥਿਤ ਮਾਡਲ ਟਾਊਨ ਕਾਲੋਨੀ ਵਿਖੇ ਇਕ ਕਮਰੇ ਅੰਦਰ ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਜਿਨ੍ਹਾਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪੂ (24) ਵਾਸੀ ਬਿਹਾਰ, ਹਾਲ ਵਾਸੀ ਗੁਰੂਗੜ੍ਹ ਅਤੇ ਵਿਜੈ ਕੁਮਾਰ (24) ਵਾਸੀ ਗੁਰੂਗੜ੍ਹ ਵਜੋਂ ਹੋਈ। ਜਾਣਕਾਰੀ ਅਨੁਸਾਰ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੋਵੇਂ ਹੀ ਕੁਹਾੜਾ ਰੋਡ ’ਤੇ ਸਥਿਤ ਇੱਕ ਫੈਕਟਰੀ ਵਿਚ ਮਕੈਨਿਕ ਵਜੋਂ ਕੰਮ ਕਰਦੇ ਸਨ। ਮ੍ਰਿਤਕ ਦੀਪੂ ਦੇ ਪਿਤਾ ਸੁਲੱਖਣ ਕੁਮਾਰ ਨੇ....
ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ : ਮੀਤ ਹੇਅਰ
ਪੰਜਾਬ ਦਾ ਜ਼ਿਕਰ ਤੱਕ ਨਾ ਕਰਨ ਨਾਲ ਕੇਂਦਰ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋਇਆ ਕੇਂਦਰ ਦਾ ਬਜਟ ਨੂੰ ‘ਦੋ ਕਾ ਵਿਕਾਸ, ਬਾਕੀ ਸਭ ਦਾ ਸੱਤਿਆਨਾਸ’ ਬਰਨਾਲਾ, 26 ਜੁਲਾਈ 2024 : ਕੇਂਦਰੀ ਬਜਟ ਨੂੰ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਉਣ ਵਾਲਾ ਬਜਟ ਕਰਾਰ ਦਿੰਦਿਆਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਦਾ ਜ਼ਿਕਰ ਤੱਕ ਵੀ ਨਹੀਂ ਕੀਤਾ ਗਿਆ ਜਿਸ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਦੇਸ਼ ਪ੍ਰਤੀ ਮਹਾਨ ਕੁਰਬਾਨੀਆਂ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਕਲੋਨੀ ਦਾ ਦੌਰਾ ਸਥਿਤੀ ਦਾ ਜਾਇਜ਼ਾ ਤੇ ਲੋਕਾਂ ਨਾਲ ਮੁਲਾਕਾਤ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਡਾਇਰੀਆ ਦਾ ਕਾਰਨ ਬਣਦੀਆਂ ਪਾਣੀ ਸਪਲਾਈ ਦੀਆਂ ਪੁਰਾਣੀਆਂ ਪਾਇਪਾਂ ਨਵੀਂਆਂ ਪੁਆਏਗੀ ਲੋਕਾਂ ਦੀ ਸਿਹਤ ਸਰਕਾਰ ਦੀ ਪਹਿਲੀ ਤਰਜੀਹ, ਸੂਬੇ 'ਚ ਜ਼ਿਲ੍ਹਾ ਪੱਧਰੀ ਸਰਵੇਲੈਂਸ ਕਮੇਟੀਆਂ ਗਠਿਤ' ਪਿਛਲੀਆਂ ਸਰਕਾਰਾਂ ਨੇ ਕਦੇ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਲਾਤ 'ਤੇ ਪੂਰੀ ਨਿਗਰਾਨੀ' ਪਟਿਆਲਾ, 26 ਜੁਲਾਈ 2024 : ਅੱਜ ਪੰਜਾਬ ਦੇ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਡਾਇਰੀਆ....
ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 2 ਮੈਂਬਰ ਚੋਰੀ ਕੀਤੀਆਂ ਹੋਈਆਂ 9 ਲਗਜ਼ਰੀ ਕਾਰਾਂ ਸਮੇਤ ਕਾਬੂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ 2024 : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸਪੈਸ਼ਲ....
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ ਖੰਨਾ ਦੀਆਂ ਲੜਕੀਆਂ 'ਚ ਕਰਾਟੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦਾ ਕੀਤਾ ਸਹਿਯੋਗ 
ਲੁਧਿਆਣਾ, 26 ਜੁਲਾਈ 2024 : ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰਨ ਅਤੇ ਯੂ.ਐਸ.ਏ. ਕਰਾਟੇ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਲਈ 2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਅਤੇ ਨਾਲ ਹੀ ਸਰਕਾਰੀ ਸਕੂਲ ਖੰਨਾ ਵਿੱਚ ਲੜਕੀਆਂ ਨੂੰ ਕਰਾਟੇ ਸਿਖਾਉਣ ਲਈ ਪਾਰਟ ਟਾਈਮ ਨੌਕਰੀ ਦਿੱਤੀ। ਇਹ ਜਾਣਕਾਰੀ ਸੀਨੀਅਰ ਮੈਨੇਜਰ ਸੀ.ਐਸ.ਆਰ/ਐਡਮਿਨ ਅਮਿਤ ਧਵਨ ਵੱਲੋਂ ਸਾਂਝੀ ਕੀਤੀ ਗਈ। ਦਫਤਰ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਤੋਂ....
ਡਿਪਟੀ ਕਮਿਸ਼ਨਰ ਵੱਲੋਂ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਜੰਗ 'ਚ ਭਾਰਤੀ ਸੈਨਿਕਾਂ ਦੀ ਬੇਮਿਸਾਲ ਬਹਾਦਰੀ ਨੂੰ ਵੀ ਕੀਤਾ ਯਾਦ ਲੁਧਿਆਣਾ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜੀਅਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੀ ਮਾਤ-ਭੂਮੀ ਲਈ ਦਿੱਤੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀ ਭੇਟ ਕੀਤੀ। ਡਿਪਟੀ ਕਮਿਸ਼ਲਰ ਸਾਹਨੀ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਮਿਸਾਲੀ....
ਗਲਾਡਾ ਨੇ ਪਿੰਡ ਭਾਮੀਆਂ ਖੁਰਦ ਅਤੇ ਭਾਮੀਆਂ ਕਲਾਂ 'ਚ 11 ਅਣਅਧਿਕਾਰਤ ਕਲੋਨੀਆਂ 'ਚ ਨਾਜਾਇਜ਼ ਉਸਾਰੀਆਂ ਨੂੰ ਢਹਿ-ਢੇਰੀ ਕੀਤਾ 
ਲੁਧਿਆਣਾ, 26 ਜੁਲਾਈ 2024 : ਮੁੱਖ ਪ੍ਰਸ਼ਾਸਕ ਗਲਾਡਾ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼....
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ
ਲੁਧਿਆਣਾ, 26 ਜੁਲਾਈ, 2024 : ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਸ਼ੁੱਕਰਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਵਾਰ ਮਿਉਜ਼ਿਅਮ ਵਿਖੇ 25ਵੇਂ ਕਾਰਗਿਲ ਵਿਜੇ ਦਿਵਸ ਨੂੰ ਮਨਾਉਣ ਲਈ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਬੋਲਦਿਆਂ ਅਰੋੜਾ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਨੇ ਕਾਰਗਿਲ ਦੇ ਇੱਕ ਸ਼ਹੀਦ ਦੇ ਅੰਸ਼ਾਂ ਦਾ ਹਵਾਲਾ ਦਿੱਤਾ ਜਿਸ ਨੇ ਯੁੱਧ ਲਈ....
ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿਤ
ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਿਨੈਕਾਰਾਂ ਨੂੰ ਮੌਕੇ 'ਤੇ ਸੌਂਪੇ ਦਸਤਾਵੇਜ਼ ਲੁਧਿਆਣਾ, 26 ਜੁਲਾਈ 2024 : ਪੰਜਾਬ ਸਰਕਾਰ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਅੱਜ ਸਾਹਨੇਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ ਅਤੇ ਹੋਰ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। ਕੈਂਪ ਦੌਰਾਨ, ਜਸਵਿੰਦਰ ਕੌਰ (60), ਚੰਦਨ ਦੇਵੀ (59), ਗੁਰਮੀਤ ਕੌਰ (76), ਜਸਵੀਰ ਕੌਰ (59), ਨਰਿੰਦਰ ਕੌਰ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆ ਵਿਰੁੱਧ ਅਲੱਗ ਅਲੱਗ ਪਿੰਡਾਂ ਵਿੱਚ ਬਣਾਈਆਂ 74 ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
ਆਈ.ਜੀ.ਫਰੀਦਕੋਟ ਵੱਲੋਂ ਕਮੇਟੀ ਮੈਬਰਾਂ ਨੂੰ ਨਸ਼ਿਆਂ ਖਿਲਾਫ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਹਿਬ, 26 ਜੁਲਾਈ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਚਲਦਿਆ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆ ਬਣਾ ਕੇ ਨਸ਼ਿਆ ਦੇ ਸੁਦਾਗਰਾਂ ਨੂੰ ਫੜਿਆ....