ਮਾਲਵਾ

ਵਿਧਾਇਕ ਹਰਦੀਪ ਮੁੰਡੀਆਂ ਨੇ ਆਪਣੇ ਨਿਵਾਸ ਸਥਾਨ 'ਤੇ ਖੋਲਿਆ ਨਵਾਂ ਦਫ਼ਤਰ
ਸਾਹਨੇਵਾਲ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦਾ ਪਿੰਡ ਮੁੰਡੀਆਂ ਵਿਖੇ ਨਿਵਾਸ ਸਥਾਨ 'ਤੇ ਸਥਾਤਪਤ ਕੀਤੇ ਗਏ ਨਵੇਂ ਦਫ਼ਤਰ ਦਾ ਉਦਘਾਟਨ ਉਨ੍ਹਾਂ ਦੀ ਮਾਤਾ ਸਰਦਾਰਨੀ ਕਰਤਾਰ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਹਲਕੇ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਿਸ਼ਵਾਸ਼ ਜਤਾਉਂਦਿਆਂ ਹਲਕਾ ਸਾਹਨੇਵਾਲ ਦੀ ਸੀਟ ਉਨ੍ਹਾਂ....
ਪੁਲਿਸ ਵੈਨ ਚੋਂ ਮੁਲਾਜ਼ਮ ਨੂੰ ਧੱਕਾ ਮਾਰ ਕੇ ਭੱਜੇ ਹਵਾਲਾਤੀ, ਇੱਕ ਕਾਬੂ, ਇੱਕ ਫਰਾਰ
ਲੁਧਿਆਣਾ : ਕੇਂਦਰੀ ਜੇਲ੍ਹ ਲੁਧਿਆਣਾ ਤੋਂ ਲਿਆਂਦੇ ਜਾ ਰਹੇ 2 ਕੈਦੀਆਂ ਦੇ ਜਗਰਾਓਂ ਪੁਲ ਨੇੜੇ ਪੁਲਿਸ ਵੈਨ ਚੋਂ ਮੁਲਾਜ਼ਮ ਨੂੰ ਧੱਕਾ ਮਾਰ ਕੇ ਫਰਾਰ ਹੋ ਗਏ ਹਾਲਾਂਕਿ ਇਕ ਨੂੰ ਤਾਂ ਪੁਲਿਸ ਨੇ ਮੌਕੇ ਤੇ ਫੜ ਲਿਆ, ਜਦੋਂ ਕੇ ਦੂਜਾ ਕੈਦੀ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜੇ ਤੇੜੇ ਅੱਗੇ ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਲੁਧਿਆਣਾ ਕੇਂਦਰੀ ਜੇਲ੍ਹ ਤੋਂ ਪੇਸ਼ੀ....
ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਸ੍ਰੀ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੁਆਰਾ ਰਚਿਤ ਅੱਠਵੀਂ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚਰਨਛੋਹ ਪਾਵਨ ਧਰਤੀ ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਰਿਲੀਜ਼ ਕੀਤਾ ਗਿਆ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੁਸਤਕ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਧਰਮ ਦੇ ਪ੍ਰਚਾਰ ਪਸਾਰ ਦੇ ਨਾਲ-ਨਾਲ ਸਾਬਕਾ ਪ੍ਰਧਾਨ....
ਸਰਕਾਰ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਦੇਣ ਦੀ ਮੁੜ ਸ਼ੁਰੂਆਤ ਕੀਤੀ : ਮੀਤ ਹੇਅਰ
ਪਟਿਆਲਾ : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼ ਕਰਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਸਾਡੀ ਨੌਜਵਾਨੀ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰਕੇ ਉਨ੍ਹਾਂ ਦੇ ਆਤਮ ਵਿਸ਼ਵਾਸ਼ ਨੂੰ ਵਧਾਉਂਦੇ ਹੋਏ ਅੱਗੇ ਵੱਧਣ ਲਈ ਪ੍ਰੇਰਤ ਕਰਦੇ ਹਨ, ਇਸ ਲਈ ਭਗਵੰਤ ਮਾਨ ਸਰਕਾਰ ਹਰ ਵਰ੍ਹੇ ਅਜਿਹੇ....
ਅੰਮ੍ਰਿਤਸਰ 'ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, 5 ਲੋਕ ਝੁਲਸੇ
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਫਰਨੀਚਰ ਦੀ ਦੁਕਾਨ ਵਿਚ ਵੀਰਵਾਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇਸ ਤਰ੍ਹਾਂ ਫੈਲੀ ਕੀ ਕੁਝ ਹੀ ਮਿੰਟਾਂ ਵਿਚ ਦੋ ਮੰਜ਼ਿਲਾ ਬਿਲਡਿੰਗ ਨਸ਼ਟ ਹੋ ਗਈ। ਦੁਕਾਨ ਦੇ ਅੰਦਰ ਰੱਖੇ ਕੈਮੀਕਲ ਵਿਚ ਧਮਾਕਾ ਹੋਇਆ ਜਿਸ ਵਿਚ ਦੁਕਾਨ ਦੇ ਬਾਹਰ-ਅੰਦਰ ਮੌਜੂਦ ਮਾਲਕ ਤੇ ਪੁਲਿਸ ਮੁਲਾਜ਼ਮ ਸਣੇ 5 ਲੋਕ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਅੰਮ੍ਰਿਤਸਰ ਦੇ ਛੇਹਰਟਾ ਵਿਚ ਜੇਐੱਸ ਫਰਨੀਚਰ ਸ਼ਾਪ ਵਿਚ ਅਚਾਨਕ ਹੀ ਅੱਗ....
ਗੁਜਰਾਤ ਅਤੇ ਹਿਮਾਚਲ ਦੇ ਲੋਕ ਪੰਜਾਬੀਆਂ ਨਾਲੋਂ ਸਿਆਣੇ ਨਿਕਲੇ, ਧੋਖੇਬਾਜ਼ ਅਤੇ ਤਬਦੀਲੀ ਦੇ ਚੱਕਰ 'ਚ ਨਹੀਂ ਫਸੇ : ਬਾਦਲ
ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬੁਲੇਟ ਚਲਾਉਣ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਬੁਲੇਟ ਦੇ ਪਿੱਛੇ ਬੈਠੇ ਨਜ਼ਰ ਆ ਰਹੇ ਹਨ। ਬਠਿੰਡਾ ‘ਚ ਵਿਰਾਸਤੀ ਮੇਲੇ ‘ਚ ਪਹੁੰਚੇ ਹਰਸਿਮਰਤ ਬਾਦਲ ਨੇ ਬੁਲੇਟ ਚਲਾਈ। ਇਸ ਦੌਰਾਨ ਬੁਲੇਟ ਦੀ ਸਵਾਰੀ ਲੈਂਦੇ ਹੋਏ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਪਿੱਛੇ ਬੈਠ ਕੇ ਕਹਿੰਦੇ ਹਨ ਕਿ ਲੋਕਾਂ ਦਾ ਕੀ ਹੈ ਉਹ ਤਾਂ ਗੱਲਾਂ ਕਰਦੇ ਹਨ, ਦੂਜੇ ਪਾਸੇ....
ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ 'ਤੇ ਥਾਣੇ ਮੂਹਰੇ ਹੋਵੇਗੀ "ਮਨੁੱਖੀ ਹੱਕਾਂ ਦੇ ਘਾਣ" ਦੀ ਚਰਚਾ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਸਕੱਤਰ ਜਸਦੇਵ ਸਿੰਘ ਲਲਤੋਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਬੂਟਾ ਸਿੰਘ ਹਾਂਸ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ, (ਮਸ਼ਾਲ) ਦੇ ਆਗੂ ਬਲ਼ਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ....
ਦਿਵਿਆਂਗਜਨ ਵਿਅਕਤੀਆਂ ਲਈ ਲੱਗਣਗੇ ਵਿਸ਼ੇਸ਼ ਯੂ.ਡੀ.ਆਈ.ਡੀ. ਕੈਂਪ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਵਿੱਚ ਜਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਲਈ ਇੱਕ ਹੀ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਲਾਗੂ ਸਾਰੀਆਂ ਸਹੂਲਤਾਂ ਦਾ ਲਾਭ ਦੇਣ ਲਈ ਵਿਸ਼ੇਸ਼ ਯੂ.ਡੀ.ਆਈ.ਡੀ. ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਜਿਲ੍ਹੇ ਦਾ ਸਮੂਹ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਪਾਂ ਵਿੱਚ ਸ਼ਮੂਲੀਅਤ ਕਰਦਿਆਂ ਆਪਣੇ ਨਵੇਂ ਮੈਡੀਕਲ ਸਰਟੀਫਿਕੇਟ ਜਾਂ ਪਹਿਲਾਂ ਬਣੇ ਸਰਟੀਫਿਕੇਟਾਂ ਨੂੰ....
ਹਲਵਾਰਾ ਹਵਾਈ ਅੱਡੇ 'ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ 'ਚ ਤੇਜ਼ੀ ਲਿਆਂਦੀ ਜਾਵੇ : ਸੰਜੀਵ ਅਰੋੜਾ
ਲੁਧਿਆਣਾ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਹਲਵਾਰਾ ਹਵਾਈ ਅੱਡੇ 'ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ। ਇਸ ਪ੍ਰੋਜੈਕਟ ਨੂੰ "ਆਪਣੇ ਦਿਲ ਦੇ ਬਹੁਤ ਨੇੜੇ" ਦੱਸਦੇ ਹੋਏ ਅਰੋੜਾ ਨੇ ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ ਅਤੇ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਅਮਰਿੰਦਰ ਸਿੰਘ ਮੱਲ੍ਹੀ, ਪੀਡਬਲਯੂਡੀ....
ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ : ਖੇਡ ਮੰਤਰੀ
ਲੁਧਿਆਣਾ : ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ ਹੈ ਤਾਂ ਜ਼ੋ ਪੰਜਾਬ ਵਿੱਚ ਖੇਡ ਕਲਚਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਸ਼ਾਸਿਕ ਸੁਧਾਰ, ਪ੍ਰਿੰਟਿੰਗ ਸਟੇਸ਼ਨਰੀ, ਵਿਗਿਆਨ ਤਕਨਾਲੋਜੀ, ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਲੈਨੇਟ ਈ ਸਕੂਲ, ਖੰਨਾ ਵਿਖੇ ਕਰਵਾਈਆਂ ਗਈਆਂ ਖੇਡਾਂ `ਚ ਸ਼ਾਮਲ ਹੋਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ....
ਪੁਲਿਸ ਨੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵਲੋਂ ਸਨੈਚਿੰਗ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਅਨੁਸਾਰ ਪਿਛਲੇ ਦਿਨਾਂ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਮੋਬਾਈਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਨੇ ਦੱਸਿਆ ਕਿ ਪੁਲੀਸ ਨੇ ਇਹ ਕਾਰਵਾਈ ਇੱਕ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਹੈ। ਇਹ ਮੁਲਜ਼ਮ ਵੱਖ-ਵੱਖ ਤਰੀਕਿਆਂ ਨਾਲ ਵਾਰਦਾਤਾਂ ਨੂੰ....
ਤਿਵਾੜੀ ਨੇ ਲੋਕ ਸਭਾ 'ਚ ਉਠਾਇਆ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ 'ਚ ਖਾਮੀਆਂ ਦਾ ਮੁੱਦਾ
ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਦੇ ਨਵੀਨੀਕਰਨ ਵਿਚ ਖਾਮੀਆਂ ਅਤੇ ਇਸਦੀ ਮੂਲ ਹਾਲਤ ਵਿੱਚ ਆਈਆਂ ਤਬਦੀਲੀਆਂ ਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ ਹੈ, ਜਿਸਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਮ.ਪੀ ਤਿਵਾੜੀ ਨੇ ਕਿਹਾ ਕਿ 13 ਅਪ੍ਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਨਰਲ ਡਾਇਰ ਦੀ ਅਗਵਾਈ 'ਚ ਉਥੇ ਇਕੱਠੇ ਹੋਏ ਸੈਂਕੜੇ ਪੰਜਾਬੀਆਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਿਸਦਾ....
ਸਪੀਕਰ ਸੰਧਵਾਂ ਵਲੋਂ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਦਾ ਵਿਸ਼ੇਸ਼ ਸਨਮਾਨ
ਫ਼ਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫ਼ਰੀਦਕੋਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ’ਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਉਕਤ ਸਮਾਗਮ ’ਚ ਮੁੱਖ ਮਹਿਮਾਨ ਵਜੋਂ....
ਮੁੱਖ ਮੰਤਰੀ ਗੁਜਰਾਤ ਵਿੱਚ ਡਾਂਸ ਕਰਕੇ ਪੰਜਾਬ ਦੇ ਲੋਕਾਂ ਨੂੰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੇ ਝੂਠੇ ਬਿਆਨ ਦੇ ਰਿਹਾ ਹੈ : ਹਰਸਿਮਰਤ ਕੌਰ ਬਾਦਲ
ਬਠਿੰਡਾ : ਜ਼ਿਲ੍ਹੇ ਵਿਖੇ ਮਾਲਵਾ ਹੈਰੀਟੇਜ ਸੱਭਿਆਚਾਰਕ ਫਾਊਡੇਸ਼ਨ ਵੱਲੋਂ ਵਿਰਾਸਤੀ ਮੇਲੇ ਸਬੰਧੀ ਵਿਰਾਸਤੀ ਕਾਫ਼ਲੇ ਦਾ ਆਗਾਜ਼ ਹੋ ਗਿਆ ਹੈ। ਇਸ ਦੀ ਸ਼ੁਰੂਆਤ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਅਰਦਾਸ ਉਪਰੰਤ ਕੀਤੀ ਗਈ। ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਰਾਸਤ ਮੇਲੇ ਲਈ ਪ੍ਰਬੰਧਕਾਂ ਨੂੰ ਦਿੱਤੀ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਇਸ ਸੱਭਿਆਚਾਰਕ ਮੇਲੇ ਦੀ ਸ਼ਲਾਘਾ ਵੀ....
ਡੀ.ਬੀ.ਈ.ਈ. ਵਿਖੇ ਭਲਕੇ ਰੋਜ਼ਗਾਰ ਕੈਂਪ ਦਾ ਆਯੋਜਨ
ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 09 ਦਸੰਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰ 10 ਤੋਂ 1 ਵਜੇ ਤੱਕ ਹੋਵੇਗਾ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ....