ਮਾਲਵਾ

ਵਿਧਾਇਕ ਭੋਲਾ ਦੀ ਅਗਵਾਈ 'ਚ ਮੀਟਿੰਗ ਆਯੋਜਿਤ, ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਕੀਤੇ ਵਿਚਾਰ ਵਟਾਂਦਰੇ
- ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲਾ ਕੱਟ 20 ਜਨਵਰੀ ਤੱਕ ਆਵਾਜਾਈ ਲਈ ਕੀਤਾ ਜਾਵੇਗਾ ਸਮਰਪਿਤ - ਦਲਜੀਤ ਸਿੰਘ ਭੋਲਾ ਗਰੇਵਾਲ ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲੇ ਕੱਟ ਅਤੇ ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਏ....
ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
- ਵਾਰਡ ਨੰਬਰ 43 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ, ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਮੁਸ਼ਕਿਲਾਂ ਦਾ ਕਰਵਾਇਆ ਨਿਪਟਾਰਾ - ਕਿਹਾ! ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾਣਗੀਆਂ ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਅਧੀਨ ਪ੍ਰੀਤ ਨਗਰ....
73ਵੀਂ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ
- ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਦੋਵੇਂ ਵਰਗਾਂ ਦੇ ਖ਼ਿਤਾਬ ਬਰਕਰਾਰ ਰੱਖੇ ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਇਥੇ ਬਾਸਕਟਬਾਲ ਕੋਰਟ, ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡੀ ਗਈ 73ਵੀਂ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਆਪਣੀ ਸਰਦਾਰੀ ਬਰਕਰਾਰ ਰੱਖਦਿਆਂ ਲੜਕੇ ਅਤੇ ਲੜਕੀਆਂ ਦੇ ਦੋਵੇਂ ਖ਼ਿਤਾਬ ਆਪਣੇ ਨਾਮ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਲੁਧਿਆਣਾ ਪੁਲਿਸ ਦੇ ਜੁਆਇੰਟ ਕਮਿਸ਼ਨਰ ਸ੍ਰ ਰਵਚਰਨ....
ਜ਼ਿਲ੍ਹਾ ਭਾਸ਼ਾ ਦਫ਼ਤਰ ਲੁਧਿਆਣਾ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ, ਪੰਜਾਬ ਦਾ 75ਵਾਂ ਸਥਾਪਨਾ ਦਿਵਸ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਜਿੱਥੇ ਸਿਹਤ ਅਤੇ ਸਿੱਖਿਆ ਪ੍ਰਤੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਉੱਥੇ ਭਾਸ਼ਾ ਅਤੇ ਸਾਹਿਤ ਪ੍ਰਤੀ ਵੀ ਆਪਣੀ ਬਣਦੀ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਇਨ੍ਹਾਂ ਯਤਨਾਂ ਵਜੋਂ ਹੀ ਮਾਨਯੋਗ ਸ਼੍ਰੀ ਮੀਤ ਹੇਅਰ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਭਾਸ਼ਾ ਵਿਭਾਗ....
ਮਹਿਲ ਕਲਾਂ ਵਿਖੇ ਫੁੱਟਬਾਲ ਅਤੇ ਕਬੱਡੀ ਮੁਕਾਬਲੇ ਕਰਵਾਏ ਗਏ
ਕਬੱਡੀ ਓਪਨ ਵਿੱਚ ਕਲਸੀਆ ਪਹਿਲੇ ਅਤੇ ਮਹਿਲ ਕਲਾਂ ਰਿਹਾ ਦੂਜੇ ਸਥਾਨ ਤੇ ਮਹਿਲ ਕਲਾਂ, 2 ਜਨਵਰੀ (ਗੁਰਸੇਵਕ ਸਹੋਤਾ) : ਸਥਾਨਕ ਕਸਬਾ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਕਲੱਬ ਵੱਲੋਂ ਐਨਆਰਆਈ ਭਰਾਵਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਗਰਾਊਂਡ ਵਿੱਚ ਕਬੱਡੀ ਅਤੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਬਾਬਾ ਸੇਰ ਸਿੰਘ ਖਾਲਸਾ ਵੱਲੋਂ ਅਰਦਾਸ ਕੀਤੀ ਗਈ ਅਤੇ ਟੂਰਨਾਮੈਂਟ ਦਾ ਉਦਘਾਟਨ ਡੀਐਸਪੀ ਮਹਿਲ ਕਲਾਂ ਗਮਦੂਰ ਸਿੰਘ ਚਾਹਲ ਅਤੇ ਐਸਐਚਓ ਕਮਲਜੀਤ ਸਿੰਘ ਗਿੱਲ ਵੱਲੋਂ....
ਬਲਵੰਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ, ਬਰਨਾਲਾ ਵਜੋਂ ਅਹੁਦਾ ਸੰਭਾਲਿਆ
ਬਰਨਾਲਾ, 2 ਜਨਵਰੀ (ਭੁਪਿੰਦਰ ਧਨੇਰ) : ਅੱਜ ਸ਼੍ਰੀ ਬਲਵੰਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਸ਼੍ਰੀ ਬਲਵੰਤ ਸਿੰਘ ਸਟੈਨੋਟਾਈਪਿਸਟ ਜਲੰਧਰ ਅੰਦਰੂਨੀ ਪੜਤਾਲ ਸੰਸਥਾ (ਮਾਲ) ਤੋਂ ਸਰਕਾਰੀ ਸੇਵਾ ਸ਼ੁਰੂ ਕਰਕੇ ਉਸ ਉਪਰੰਤ ਲੁਧਿਆਣਾ ਵਿਖੇ ਵੀ ਬਤੌਰ ਸਟੈਨੋ ਤਾਇਨਾਤ ਰਹੇ। ਸੀਨੀਅਰ ਸਹਾਇਕ ਵਜੋਂ ਪਦਉਨਤ ਹੋਣ ਉਪਰੰਤ 3-1-2007 ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਬਰਨਾਲਾ ਅਤੇ ਫਿਰ ਖਜ਼ਾਨਾ ਅਫ਼ਸਰ ਤਪਾ ਸੇਵਾ ਨਿਭਾਈ। ਜਲ ਸਪਲਾਈ ਵਿਭਾਗ ਤੋਂ ਕਰਮਜੀਤ ਸਿੰਘ ਬੀਹਲਾ, ਖੁਸ਼ਵਿੰਦਰ ਸਿੰਘ....
ਸਾਰੇ ਵਰਗਾਂ ਦੇ ਲੋਕਾਂ ਲਈ ਕਾਨੂੰਨ ਇੱਕ ਹੋਣਾ ਚਾਹੀਦੈ- ਸਿਮਰਨਜੀਤ ਸਿੰਘ ਮਾਨ
ਸ. ਮਾਨ ਨੇ ਪੁੱਛਿਆ ਸਵਾਲ-ਸਾਬਕਾ ਸੀ.ਜੇ.ਆਈ. ਰੰਜਨ ਗੋਗੋਈ ਤੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਇੱਕੋ ਤਰ੍ਹਾਂ ਦੇ ਦੋਸ਼ ਹੋਣ ਦੇ ਬਾਵਜੂਦ ਕਾਨੂੰਨੀ ਕਾਰਵਾਈ ਦੇ ਢੰਗ ਵਿੱਚ ਫਰਕ ਕਿਉਂ? ਸੰਗਰੂਰ, 2 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਦੇਸ਼ ਵਿੱਚ ਸਾਰੇ ਧਰਮਾਂ ਦੇ ਲੋਕ ਮਿਲ ਕੇ ਰਹਿੰਦੇ ਹਨ | ਜਦੋਂ ਇਹ ਸਾਰੇ ਧਰਮਾਂ ਦੇ ਲੋਕਾਂ ਦਾ ਦੇਸ਼....
ਸਮਾਜ ਵਿਰੋਧੀ ਅਨਸ਼ਰਾਂ ਨੂੰ ਕਾਬੂ ਕਰਨ ਲਈ ਪੁਲਸ ਨੇ 5 ਨਾਕੇ ਲਗਾਕੇ ਸ਼ਹਿਰ ਨੂੰ ਕੀਤਾ ਸ਼ੀਲ
ਬਰਨਾਲਾ, 2 ਜਨਵਰੀ (ਭੁਪਿੰਦਰ ਧਨੇਰ) : ਐਸ.ਐਸ.ਪੀ ਬਰਨਾਲਾ ਸ੍ਰੀ ਸੰਦੀਪ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਤੇ ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ‘ਚ ਤਪਾ ਸ਼ਹਿਰ ‘ਚ ਸਮਾਜ ਵਿਰੋਧੀ ਨੂੰ ਨੱਥ ਲਈ 5 ਪੁਲਸ ਨਾਕੇ ਅਤੇ 10 ਪੀਸੀਆਰ ਮੋਟਰਸਾਇਕਲਾਂ ਨਾਲ ਪੁਲਸ ਗਸ਼ਤ ਤੇਜ ਕਰਕੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਤਾਂ ਕਿ ਗੁੰਡਾ ਅਨਸਰਾਂ ਨੂੰ ਨੱਥ ਪਾਈ ਜਾਵੇ। ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਨਾਕੇ ਸੀ.ਆਈ ਏ ਸਟਾਫ ਦੇ ਇੰਚਾਰਜ ਇੰਸ.ਬਲਜੀਤ ਸਿੰਘ, ਐਸ.ਐਚ.ਓ ਤਪਾ ਨਿਰਮਲਜੀਤ....
ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ 87 ਵੇਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ
ਪਿੰਡ ਕਮੇਟੀ ਨੇ ਬੀਕੇਯੂ ਏਕਤਾ ਡਕੌਂਦਾ ਦੇ ਆਗੂਆਂ ਸਮੇਤ ਕਿਸਾਨ ਆਗੂ ਮਨਜੀਤ ਧਨੇਰ ਨੂੰ ਸੌਂਪਿਆ ਸੱਦਾ ਪੱਤਰ ਮਹਿਲ ਕਲਾਂ, 02 ਜਨਵਰੀ (ਗੁਰਸੇਵਕ ਸਿੰਘ ਸਹੋਤਾ/ਭੁਪਿੰਦਰ ਧਨੇਰ) : ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ 87 ਵੇਂ 18,19,20 ਜਨਵਰੀ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਯਾਦ ਰਹੇ ਕਿ ਉਨ੍ਹਾਂ ਦੀ 20 ਜਨਵਰੀ 1935 ਨੂੰ ਪਟਿਆਲਾ ਰਿਆਸਤੀ ਰਾਜੇ ਦੀ ਕੈਦ ਦੌਰਾਨ ਹੀ ਮੌਤ ਹੋ ਗਈ ਸੀ। ਜਿਨ੍ਹਾਂ ਦਾ ਜਨਮ ਨੂੰ ਮਾਤਾ ਹਰ ਕੌਰ....
ਨਿਰਮਲ ਡੇਰਾ ਬਾਬਾ ਲਾਭ ਸਿੰਘ ਬੱਸੀਆ ਵਿਖੇ ਸਲਾਨਾ ਸਮਾਗਮ 14 ਜਨਵਰੀ ਨੂੰ
ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਨਿਰਮਲ ਡੇਰਾ ਬਾਬਾ ਲਾਭ ਸਿੰਘ ਪਿੰਡ ਬੱਸੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਸਮਾਗਮ ਸੰਬੰਧੀ ਪਿੰਡ ਵਾਸੀਆਂ ਵੱਲੋਂ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਮਾਗਮ ਦੀ ਰੂਪ ਰੇਖਾ ਤਿਆਰ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਮੌਜੂਦਾ....
ਪਾਕਿਸਤਾਨ ਦੇ ਸਾਬਕਾ ਐਮਪੀ ਰਾਏ ਅਜ਼ੀਜ ਉੱਲਾ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਦਿੱਤੀ ਵਧਾਈ
ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਰਾਏਕੋਟ ਦੇ ਨਵਾਬ ਰਾਏ ਕੱਲ੍ਹਾ ਦੇ ਵੰਸ਼ਜ ਅਤੇ ਪਾਕਿਸਤਾਨ ਦੇ ਸਾਬਕਾ ਐਮ.ਪੀ ਅਤੇ ਰਾਏ ਅਜ਼ੀਜ ਉੱਲਾ ਖਾਂ ਨੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਆਗਮਨ ਦੇ ਸਬੰਧ ’ਚ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੱਤੀ ਹੈ। ਕੈਨੇਡਾ ਤੋਂ ਫੋਨ ਰਾਂਹੀ ਭੇਜੇ ਇਕ ਸੰਦੇਸ਼ ਵਿੱਚ ਸ੍ਰੀ ਰਾਏ ਅਜ਼ੀਜ਼ ਉੱਲਾ ਖਾਂ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਦਾ ਉਹ ਸਾਰਾ ਸਾਲ....
ਕਾਂਗਰਸ ਵੱਲੋਂ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ 05 ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਬੋਪਾਰਾਏ
ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਸੱਤਾਧਾਰੀ ਧਿਰ ਦੀਆਂ ਧੱਕੇਸ਼ਾਹੀਆਂ ਦੇ ਵਿਰੋਧ ’ਚ ਕਾਂਗਰਸ ਪਾਰਟੀ ਵਲੋਂ 5 ਜਨਵਰੀ ਦਿਨ ਵੀਰਵਾਰ ਨੂੰ ਰਾਏਕੋਟ ਵਿਖੇ ਜ਼ੋਰਦਾਰ ਰੋਸ ਧਰਨਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਅੱਜ ਇੱਥੇ ਕੌਂਸਲਰਾਂ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਮੀਟਿੰਗਾਂ ਕਰਨ ਉਪਰੰਤ ਕੀਤਾ। ਕਾਮਿਲ ਬੋਪਾਰਾਏ ਨੇ ਕਿਹਾ ਕਿ ਜਦ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਸਰਕਾਰ ਵਿਰੋਧੀ ਪਾਰਟੀਆਂ....
ਜੂਆ ਖੇਡ ਰਹੇ ਜੂਆਰੀ ਚੜ੍ਹੇ ਪੁਲਿਸ ਥੱਕੇ
ਲੁਧਿਆਣਾ, 2 ਜਨਵਰੀ : ਸੁਨੇਤ ਤੇ ਇਲਾਕੇ ਵਿਚ ਦਬਿਸ਼ ਦੇਖ ਕੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਜੂਆ ਖੇਡ ਰਹੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਸੁਨੇਤ ਦੇ ਵਾਸੀ ਸੰਦੀਪ ਸਿੰਘ, ਸਤਵਿੰਦਰ ਸਿੰਘ ਅਤੇ ਐਮਡੀ ਇਸਾਤ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸੁਰੱਖਿਆ ਪ੍ਰਬੰਧਾ ਨੂੰ ਲੈ ਕੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ, ਇਸੇ ਦੌਰਾਨ ਮੁਖਬਾਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ....
ਚੰਡੀਗੜ੍ਹ ਤਾਜਪੁਰ ਰੋਡ ਨੂੰ ਜੋੜਨ ਵਾਲੀ ਲਿੰਕ ਸੜਕ ਬਣੀ ਕੂੜਾ ਡੰਪ
ਲੁਧਿਆਣਾ, 2 ਜਨਵਰੀ : ਚੰਡੀਗੜ੍ਹ ਸੜਕ ’ਤੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਲਈ ਪੁੱਟੀ ਗਈ ਲਿੰਕ ਸੜਕ ਮੁਰੰਮਤ ਨਾ ਹੋਣ ਕਰ ਕੇ ਹੁਣ ਕੂੜੇ ਦਾ ਡੰਪ ਬਣਦੀ ਜਾ ਰਹੀ ਹੈ। ਇਸ ਦੇ ਨਾਲ ਲੱਗਦੀ ਸੜਕ ਵੀ ਟੁੱਟੀ ਹੋਣ ਕਰ ਕੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤੀ ਮੌਸਮ ਵਿੱਚ ਫੋਕਲ ਪੁਆਇੰਟ ਵਾਲੇ ਪਾਸਿਓਂ ਆਉਂਦੇ ਤੇਜ਼ਾਬੀ ਪਾਣੀ ਦੇ ਓਵਰ ਫਲੋਅ ਹੋਣ ਨਾਲ ਲੁਧਿਆਣਾ-ਚੰਡੀਗੜ੍ਹ ਰੋਡ ’ਤੇ ਵਰਧਮਾਨ ਨੇੜੇ ਕਈ-ਕਈ ਫੁੱਟ ਪਾਣੀ ਖੜ੍ਹਾ ਹੋ ਜਾਂਦਾ ਹੈ। ਇਸ ਪਾਣੀ ਦੀ....
ਪੁਲਿਸ ਕਮਿਸ਼ਨਰ ਵਲੋਂ ਸੀਨੀਅਰ ਅਧਿਕਾਰੀਆਂ ਅਤੇ ਫੋਰਸ ਨਾਲ ਕੰਮ ਕਰਨ ਸਬੰਧੀ ਬਣਾਈ ਰਣਨੀਤੀ
ਨਵੇਂ ਸਾਲ ਦੇ ਪਹਿਲੇ ਕੰਮ ਵਾਲੇ ਦਿਨ ਜਨਰਲ ਪਰੇਡ ਵੀ ਕਰਵਾਈ ਲੁਧਿਆਣਾ, 2 ਜਨਵਰੀ : ਕਮਿਸ਼ਨਰ ਪੁਲਿਸ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਵਿਚ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਅਤੇ ਪੁਲਿਸ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਨਿਪੁੰਨ ਰੱਖਣ ਲਈ, ਨਵੇ ਸਾਲ ਦੇ ਪਹਿਲੇ ਸੋਮਵਾਰ ਨੂੰ ਪੁਲਿਸ ਲਾਈਨ ਲੁਧਿਆਣਾ ਵਿਖੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆ ਦੀ ਜਨਰਲ ਪ੍ਰੇਡ ਕਰਵਾਈ ਗਈ ਜਿਸ ਵਿੱਚ ਪੁਲਿਸ ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਮੂਹ ਗਜਟਿਡ....