ਮਾਲਵਾ

ਤਹਿਸੀਲ ਕੰਪਲ਼ੈਕਸ ਵੱਲੋ ਚਾਰ ਸਹਿਬਜ਼ਾਦਿਆਂ ਦੀ ਸਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ
ਜਗਰਾਉ 30 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਚਾਰ ਸਹਿਬਾਜ਼ਾਦੇ ਬਾਬਾ ਅਜੀਤ ਸਿੰਘ ,ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਸਹਾਦਤ ਨੂੰ ਸਮਰਪਿਤ ਤਹਿਸੀਲ ਕੰਪਲੈਕਸ ਜਗਰਾਉ ਵਿਖੇ ਹਰ ਸਾਲ ਦੀ ਤਰਾਂ ਅੱਜ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਸਮੂਹ ਕਰਮਚਾਰੀਆਂ,ਕੰਨਗੋ ,ਪਟਵਾਰੀ, ਡੀਡ ਰਾਈਟਰ ਟਾਈਪਿਸ਼ਟਾ ਵੱਲੋ ਸੰਗਤਾਂ ਨੂੰ ਬਦਾਮਾ ਵਾਲਾ ਦੁੱਧ ਛੁਕਾਇਆ ਗਿਆ ।ਇਸ ਮੋਕੇ ਭਾਈ ਰਾਜਪਾਲ ਸਿੰਘ....
ਪਿੰਡ ਜਲਾਲਦੀਵਾਲ ਵਿਖੇ 'ਮੇਲਾ ਗ਼ਦਰੀ ਬਾਬਿਆਂ ਦਾ' ਯਾਦਗਾਰੀ ਕਮੇਟੀ ਵੱਲੋਂ ਕਰਵਾਇਆ ਗਿਆ
ਰਾਏਕੋਟ, 30 ਦਸੰਬਰ (ਚਮਕੌਰ ਸਿੰਘ ਦਿਓਲ) : ਗ਼ਦਰੀ ਲਹਿਰ ਦੇ ਮਹਾਨ ਯੋਧੇ ਬਾਬਾ ਦੁੱਲਾ ਸਿੰਘ ਜਲਾਲਦੀਵਾਲ ਅਤੇ ਗਿਆਨੀ ਨਿਹਾਲ ਸਿੰਘ ਦੀ ਸਾਲਾਨਾ ਬਰਸੀ ਮੌਕੇ ਲੈਨਿਨ ਕਿਤਾਬ ਘਰ, ਮਹਿਲ ਕਲਾਂ ਦੇ ਸੰਚਾਲਕ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੀ ਯਾਦ ਨੂੰ ਸਮਰਪਿਤ 'ਮੇਲਾ ਗ਼ਦਰੀ ਬਾਬਿਆਂ ਦਾ' ਯਾਦਗਾਰੀ ਕਮੇਟੀ, ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਅੱਜ ਸਰਪੰਚ ਅਜੈਬ ਸਿੰਘ ਯਾਦਗਾਰੀ ਪਾਰਕ ਪਿੰਡ ਜਲਾਲਦੀਵਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪਲਸ ਮੰਚ ਦੇ ਪ੍ਰਧਾਨ ਕਾਮਰੇਡ....
ਰਾਏਕੋਟ ਵਿਖੇ ਬਾਲਾ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ
ਰਾਏਕੋਟ, 30 ਦਸੰਬਰ (ਚਮਕੌਰ ਸਿੰਘ ਦਿਓਲ) : ਸ੍ਰੀ ਸਾਲ੍ਹਾਸਰ ਧਾਮ (ਰਾਜਸਥਾਨ) ਤੋਂ ਵਿਸ਼ੇਸ਼ ਤੌਰ ਤੇ ਲਿਆਂਦੀ ਗਈ ਸ੍ਰੀ ਬਾਲਾਜੀ ਦੀ ਪਵਿੱਤਰ ਜੋਤੀ ਦੇ ਅੱਜ ਰਾਏਕੋਟ ਪਹੁੰਚਣ ’ਤੇ ਬਾਲਾਜੀ ਪਰਿਵਾਰ ਰਾਏਕੋਟ ਅਤੇ ਮੰਦਰ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇੱਕ ਵਿਸ਼ਾਲ ਸ਼ੋਭਾ ਯਾਤਰਾ ਵੀ ਸਜਾਈ ਗਈ, ਜਿਸ ਵਿੱਚ ਸ੍ਰੀ ਬਾਲਾਜੀ ਦੀ ਪਵਿੱਤਰ ਜੋਤੀ ਨੂੰ ਫੁੱਲਾਂ ਨਾਲ ਸ਼ਿੰਗਾਰੇ ਗਏ ਵਿਸ਼ੇਸ਼ ਰੱਥ ਵਿੱਚ ਸੁਸ਼ੋਭਿਤ ਕੀਤਾ ਗਿਆ। ਇਹ ਵਿਸ਼ਾਲ ਸ਼ੋਭਾ ਯਾਤਰਾ....
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ
ਰਾਏਕੋਟ, 30 ਦਸੰਬਰ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸਭਾ ਪਿੰਡ ਬੱਸੀਆ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੇ ਅੱਗੇ ਫੌਜੀ ਬੈਂਡ ਅਤੇ ਮੀਰੀ ਪੀਰੀ ਗੱਤਕਾ ਪਾਰਟੀ ਆਪਣੀ....
ਪਿੰਡ ਛੀਨੀਵਾਲ ਵਿਖੇ ਵਿਆਹੁਤਾ ਦੀ ਭੇਦਭਰੀ ਹਾਲਾਤ ਵਿੱਚ ਮੌਤ
-ਮਿ੍ਤਕ ਲੜਕੀ ਦੇ ਪਿਤਾ ਦੇ ਬਿਆਨਾ ਦੇ ਅਧਾਰ ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਪਤੀ ਖਿਲਾਫ਼ ਮਾਮਲਾ ਦਰਜ -ਲਾਸ ਪੋਸਟਮਾਰਟਮ ਕਰਵਾਕੇ ਵਾਰਸਾਂ ਨੂੰ ਸੌਂਪੀ-ਐਸਐਚਓ ਸੰਘਾ ਮਹਿਲ ਕਲਾਂ 30 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਛੀਨੀਵਾਲ ਕਲਾਂ ਵਿਖੇ ਇੱਕ ਵਿਆਹੁਤਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਮਿ੍ਤਕ ਔਰਤ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਉਸਦੇ ਪਤੀ ਖਿਲਾਫ਼ ਥਾਣਾ ਮਹਿਲ ਕਲਾਂ ਵਿਖੇ ਪਰਚਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ| ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ....
ਸੰਗਰੂਰ ਦੇ ਪਿੰਡ ਉੱਪਲੀ ਨੇੜੇ ਹੋਏ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ
ਸੰਗਰੂਰ, 30 ਦਸੰਬਰ : ਸੰਗਰੂਰ - ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਉਪਲੀ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ। ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਤਾਂ ਮੁੱਖ ਮਾਰਗ ‘ਤੇ ਚੜ੍ਹਨ ਲੱਗੇ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਨੌਜਵਾਨ ਦੀ ਲਾਸ਼ ਹਵਾ ਵਿੱਚ ਉਛਲ ਕੇ ਮੌਕੇ ਤੋਂ ਥੋੜ੍ਹੀ ਦੂਰ ਖੇਤਾਂ ਵਿੱਚ ਪਈ ਮਿਲੀ। ਦੂਜੇ ਪਾਸੇ 3....
ਲੁਧਿਆਣਾ ਦੇ ਸਮਰਾਲਾ ਚੌਂਕ ’ਚੋ ਗੱਡੀ ਦਾ ਸੀਸਾ ਤੋੜ ਕੇ ਚੋਰ 68 ਲੱਖ ਲੈ ਉੱਡੇ, ਪੁਲਿਸ ਵੱਲੋਂ ਜਾਂਚ ਸ਼ੁਰੂ
ਲੁਧਿਆਣਾ, 29 ਦਸੰਬਰ : ਅੱਜ ਦੇਰ ਸ਼ਾਮ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਗੱਡੀ ’ਚੋ 68 ਲੱਖ ਰੁਪਏ ਚੋਰੀ ਹੋ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸਮਰਾਲਾ ਚੌਕ ਨੇੜੇ ਕਾਰ ਸੜਕ ‘ਤੇ ਖੜ੍ਹੀ ਕਰ ਕਿਸੇ ਕੰਮ ਲਈ ਗਲੀ ਦੇ ਅੰਦਰ ਗਿਆ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਗੱਡੀ ਦੀ ਡਰਾਈਵਰ ਸਾਈਡ ਦੇ ਪਿਛਲੇ ਦਰਵਾਜ਼ੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਸੀਟ ’ਤੇ ਰੱਖਿਆ ਪੈਸਿਆਂ ਵਾਲਾ ਬੈਗ ਗਾਇਬ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ....
ਮਾਲਵਾ ਸੱਭਿਆਚਾਰ ਮੰਚ ਵੱਲੋਂ ਸਮਾਜਿਕ ਤਾਣੇ ਬਾਣੇ ਵਿੱਚ ਨਿਘਾਰ ਦੀ ਰੋਕਥਾਮ ਬਾਰੇ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ : ਕ੍ਰਿਸ਼ਨ ਕੁਮਾਰ ਬਾਵਾ
ਲੁਧਿਆਣਾ, 29 ਦਸੰਬਰ : ਮਾਲਵਾ ਸੱਭਿਆਚਾਰ ਮੰਚ ਵੱਲੋਂ ਸਮਾਜਿਕ ਤਾਣੇ ਬਾਣੇ ਵਿੱਚ ਆ ਰਹੇ ਨਿਘਾਰ ਨੂੰ ਰੋਕਣ ਲਈ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਚ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੇਂਦਿਆਂ ਦੱਸਿਆ ਕਿ ਮੁੱਖ ਬੁਲਾਰੇ ਉੱਘੇ ਲੇਖਕ ਤੇ ਸਾਬਕਾ ਪੁਲਿਸ ਕਮਿਸ਼ਨਰ (ਰੀਟ) ਗੁਰਪ੍ਰੀਤ ਸਿੰਘ ਤੂਰ ਅਤੇ ਇਸ ਸਾਲ ਦੇ ਪੰਜਾਬੀ ਵਿੱਚ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸ਼੍ਰੀ ਸੁਖਜੀਤ ਸਿੰਘ ਮਾਛੀਵਾੜਾ ਹੋਣਗੇ। ਸਮਾਗਮ ਦੀ ਪ੍ਰਧਾਨਗੀ....
ਮਾਤਾ ਗੁਜਰ ਕੌਰ ਦੀ ਯਾਦ ਵਿੱਚ ਖੋਲਾਂਗੇ ਸਲਾਈ ਸੈਂਟਰ ਇੰਜ: ਭਾਨ ਸਿੰਘ ਜੱਸੀ
ਮਹਿਲ ਕਲਾਂ, 29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਗਰੀਬਾਂ, ਦੱਬੇ-ਕੁਚਲਿਆ, ਨਿਮਾਣੇ-ਨਿਤਾਣੇ ਲੋਕਾਂ ਦੇ ਹੱਕ ਵਿਚ ਡਟ ਕੇ ਖੜਨ ਵਾਲੇ, ਜਬਰ ਜ਼ੁਲਮ ਅਤੇ ਜਾਤ ਪਾਤੀ ਸਿਸਟਮ ਖ਼ਿਲਾਫ਼ ਆਵਾਜ਼ ਨੂੰ ਬੁਲੰਦ ਕਰਨ ਵਾਲੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਪਰਿਵਾਰ ਕੌਮ ਲਈ ਕੁਰਬਾਨ ਕੀਤਾ। ਵੱਡੇ ਅਤੇ ਛੋਟੇ ਸਾਹਿਬਜਾਦਿਆਂ ਦੀਆਂ ਦਲੇਰਾਨਾ ਸ਼ਹੀਦੀਆਂ ਦੇ ਨਾਲ-ਨਾਲ ਮਾਤਾ ਗੁਜ਼ਰ ਕੌਰ ਦੀ ਸ਼ਹੀਦੀ ਵੀ ਲਾਸਾਨੀ ਵਰਤਾਰਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਇੰਜ: ਭਾਨ ਸਿੰਘ....
ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆ ਦੀ ਸ਼ਿਕਾਇਤ ਮਿਲਣ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਥਾਣਾ ਮੁਖੀ
ਮਹਿਲ ਕਲਾ 29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਐਂਟੀ ਨਾਰਕੋਟਿਕਸ ਕੰਟਰੋਲ ਸੈੱਲ ਬਰਨਾਲਾ ਤੋਂ ਨਵੇਂ ਬਦਲ ਕੇ ਆਏ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸੰਘਾ ਨੇ ਥਾਣਾ ਮਹਿਲ ਕਲਾਂ ਤੇ ਥਾਣਾ ਟੱਲੇਵਾਲ ਵਿਖੇ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਸਮੂਹ ਸਟਾਫ ਦੀ ਹਾਜਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਨਵੇਂ ਥਾਣਾ ਮੁਖੀਆ ਵਜੋਂ ਸੰਭਾਲ ਲਿਆ ਹੈ। ਇਸ ਮੌਕੇ ਨਵੇਂ ਥਾਣਾ ਮੁਖੀ ਸੁਖਵਿੰਦਰ ਸਿੰਘ ਸੰਘਾ ਤੇ ਕਮਲਜੀਤ ਸਿੰਘ ਗਿੱਲ ਨੇ ਚਾਰਜ਼ ਸੰਭਾਲਣ ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ....
ਮਹਿਲ ਕਲਾਂ ਵਿਖੇ ਨੌਜਵਾਨਾਂ ਵੱਲੋਂ ਖੇਡਾਂ ਵਿਚ ਦਿਖਾਏ ਜੌਹਰ
ਮਹਿਲ ਕਲਾਂ, 29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਪਾਵਰ ਪੰਚ ਜਿੰਮ ਮਹਿਲ ਕਲਾਂ ਵਲੋਂ ਪ੍ਰਵਾਸੀ ਭਾਰਤੀ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਤੀਸਰੀਆਂ ਸਾਲਾਨਾ ਜ਼ੋਰ ਅਜ਼ਮਾਇਸ਼ ਖੇਡਾਂ ਦਾ ਆਯੋਜਨ ਨੌਜਵਾਨ ਆਗੂ ਮਨਦੀਪ ਸਿੰਘ ਗਰੇਵਾਲ, ਪ੍ਰਧਾਨ ਨਿਰਭੈ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਕੀਤਾ ਗਿਆ| ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਰਜਿੰਦਰ ਸਿੰਘ ਖੇੜੀ, ਕਿ੍ਪਾਲ ਸਿੰਘ, ਕਿ੍ਪਾ ਸਿੰਘ ਦਿਓਲ, ਵਿੱਕੀ ਧਾਲੀਵਾਲ ਯੂ.ਐਸ.ਏ. ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿ ਨੌਜਵਾਨ....
ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਸਨਮਾਨ ਸਮਾਰੋਹ ਦਾ ਅਯੋਜਨ, ਧਰਮਿੰਦਰ ਸਹਿਗਲ ਦਾ ਕੀਤਾ ਸਨਮਾਨ
ਮਹਿਲ ਕਲਾਂ 29 ਦਸੰਬਰ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਮਿਸ਼ਨ ਸਥਾਨਕ ਸੁੰਦਰ ਬਸਤੀ ਵਿਖੇ ਕੌਮੀ ਪ੍ਰਧਾਨ ਸ੍ਰੀ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੇ ਚਲਦਿਆਂ ਸੰਗਰੂਰ ਦੇ ਵਾਰ ਹਿਰੋਜ ਸਟੇਡੀਅਮ ਦੇ ਇੰਨਡੋਰ ਵਿਖੇ ਕਰਵਾਏ ਰਾਜ ਪੱਧਰੀ 66ਵਾ ਖੇਡਾਂ ਦੋਰਾਨ ਕਿੱਕ ਬੋਕਸਿੰਗ ਵਿੱਚ ਐਸ ਐਸ ਪਬਲਿਕ ਸਕੂਲ ਵਿੱਚ ਪੜ੍ਹਦੇ ਅੱਠਵੀਂ ਕਲਾਸ ਦੇ ਵਿਦਿਆਰਥੀ ਧਰਮਿੰਦਰ ਕੁਮਾਰ ਸਹਿਗਲ ਨੂੰ ਗੋਲਡ ਮੈਡਲ ਹਾਸਲ....
ਬੀਕੇਯੂ (ਰਾਜੇਵਾਲ) ਦੇ ਵੱਡੇ ਕਾਫਲੇ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਮੋਰਚੇ ’ਚ ਅੱਜ ਹੋਣਗੇ ਸ਼ਾਮਿਲ :ਛੀਨੀਵਾਲ, ਰਾਏਸਰ
ਮਹਿਲ ਕਲਾਂ,29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲਾ ਸਕੱਤਰ ਨਗਿੰਦਰ ਸਿੰਘ ਬਬਲਾ ਰਾਏਸਰ ਦੀ ਪ੍ਰਧਾਨਗੀ ਹੇਠ ਪਿੰਡ ਰਾਏਸਰ ਵਿਖੇ ਹੋਈ। ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਸੀਨੀਅਰ ਮੀਤ ਪ੍ਰਧਾਨ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ, ਮੀਤ ਪ੍ਰਧਾਨ ਅਭੀਕਰਣ ਸਿੰਘ ਬਰਨਾਲਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਨਗਿੰਦਰ ਸਿੰਘ ਬਬਲਾ ਰਾਏਸਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਜ਼ੀਰਾ ਫੈਕਟਰੀ ਅੱਗੇ ਚੱਲ ਰਹੇ....
ਕਮਰਸ਼ੀਅਲ ਲੀਡਰ ਕਾਂਗਰਸ ਪਾਰਟੀ ਨੂੰ ਘੁਣ ਵਾਂਗੂ ਖਾ ਗਏ : ਰਾਜਾ ਵੜਿੰਗ
ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਹਰਿਆਣਾ ਬਾਰਡਰ ਰਾਹੀਂ ਪੰਜਾਬ ਪੁੱਜੇਗੀ, ਭਰਵਾਂ ਸਵਾਗਤ ਕੀਤਾ ਜਾਵੇਗਾ ਮੁੱਲਾਂਪੁਰ ਦਾਖਾ, 29 ਦਸੰਬਰ : ਪਿਛਲੇ ਦਿਨੀ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵੱਲੋਂ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਸੀ, ਜਿਸ ਸਬੰਧੀ ਅੱਜ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ....
ਐਮਪੀ ਤਿਵਾੜੀ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇ ਨਾਲ ਜੋੜਨ ਲਈ ਸਿਰਸਾ ਨਦੀ ਤੇ ਪੁੱਲ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾਵੇਗਾ
ਰੋਪੜ, 29 ਦਸੰਬਰ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਹੁਣ ਸ੍ਰੀ ਅਨੰਦਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਕੋਟਬਾਲਾ, ਮਾਜਰੀ ਆਸਪੁਰ, ਅਵਾਨਕੋਟ ਲੋਅਰ, ਅਵਾਨਕੋਟ ਅੱਪਰ, ਆਲੋਵਾਲ, ਖਰੋਟਾ ਆਦਿ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਨੈਸ਼ਨਲ ਹਾਈਵੇ ਨਾਲ ਜੋੜਨ ਦੀ ਵੱਡੀ ਮੰਗ ਜਲਦੀ ਪੂਰੀ ਕੀਤੀ ਜਾਵੇਗੀ। ਜਿਸਦੀ ਪੁਸ਼ਟੀ ਕੇਂਦਰੀ ਬਿਜਲੀ ਅਤੇ ਭਾਰੀ ਉਦਯੋਗ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਨੇ ਸੰਸਦ ਮੈਂਬਰ ਵੱਲੋਂ ਲਿਖੇ....