ਜੀ. ਐਚ. ਜੀ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਜਗਰਾਉ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਕੁਝ ਕਰਤੱਬ ਅਤੇ ਕਰਮ ਇੰਨੇ ਡੂੰਘੇ ਹੁੰਦੇ ਹਨ ਕਿ ਉਹ ਇਤਿਹਾਸ ਨੂੰ ਬਦਲ ਦਿੰਦੇ ਹਨ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਜਿਹੀ ਹੀ ਹੈ। ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ “ਵੱਡੇ ਸਾਹਿਬਜ਼ਾਦੇ” ਚਮਕੌਰ ਸਾਹਿਬ ਵਿਖੇ ਜੰਗ ਲੜਦਿਆਂ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਧਰਮ....
ਮਾਲਵਾ
ਜਗਰਾਉਂ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਪ੍ਰਿੰਸੀਪਲ, ਡਾ: ਅਨੁਜ ਕੁਮਾਰ ਸ਼ਰਮਾ, ਲਾਜਪਤ ਰਾਏ ਡੀ.ਏ.ਵੀ. ਕਾਲਜ, ਜਗਰਾਉਂ ਦੀ ਯੋਗ ਅਗਵਾਈ ਹੇਠ, ਅਲੂਮਨੀ ਐਸੋਸੀਏਸ਼ਨ ਦੇ ਵਿਦੇਸ਼ੀ ਚੈਪਟਰ ਨੂੰ ਤਿਆਰ ਕਰਨ ਅਤੇ ਸਰਗਰਮ ਕਰਨ ਦੀ ਪਹਿਲ 27 ਦਸੰਬਰ, 2022 ਨੂੰ ਹੋਈ। ਰਾਜ ਕੁਮਾਰ ਭੱਲਾ, ਚੇਅਰਮੈਨ, ਐਲ.ਏ.ਸੀ. ਅਤੇ ਕੈਪਟਨ ਨਰੇਸ਼ ਵਰਮਾ ਨੇ ਇਸ ਲਹਿਰ ਵੱਲ ਪਹਿਲਾ ਕਦਮ ਚੁੱਕਣ ਲਈ ਐਂਕਰ ਦੀ ਅਗਵਾਈ ਪ੍ਰਦਾਨ ਕੀਤੀ ਹੈ। ਕਾਲਜ ਵੱਲੋਂ ਉੱਘੇ ਬ੍ਰਾਂਡ ਅੰਬੈਸਡਰਾਂ ਦਾ ਸਾਬਕਾ-ਸੁਪ. ਪੁਲਿਸ ਦੇ. ਸ.ਧਰਮ....
ਬਠਿੰਡਾ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ਕੀਤਾ। ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ ਸਮੱਸਿਅਵਾਂ ਬਾਰੇ ਜਾਣਿਆ। ਭਗਵੰਤ ਮਾਨ ਨੇ ਪਹਿਲ ਦੇ ਆਧਾਰ ਉੱਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ....
ਫ਼ਤਹਿਗੜ੍ਹ ਸਾਹਿਬ, 27 ਦਸੰਬਰ : ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਦੌਰਾਨ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਹੀਦਾਂ ਦੀ ਧਰਤੀ ’ਤੇ ਪਹੁੰਚੇ। ਸਿੱਖ-ਮੁਸਲਿਮ ਸਾਂਝਾ ਨਾਮਕ ਇਸ ਸੰਸਥਾ ਨੇ ਮਾਤਾ ਗੁਜਰੀ ਕਾਲਜ ਦੇ ਬਾਹਰ ਸਿੱਖ ਸੰਗਤ ਲਈ ਲੰਗਰ ਲਗਾਇਆ। ਸੰਸਥਾ ਦੇ ਸਰਪ੍ਰਸਤ ਨਸੀਰ ਅਖ਼ਤਰ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ’ਚ ਪੀਰ-ਪੈਗੰਬਰਾਂ ਦੀ ਬਾਣੀ ਦਰਜ਼....
ਰਾਏਕੋਟ, 27 ਦਸੰਬਰ (ਚਮਕੌਰ ਸਿੰਘ) : ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੈ ਮਾਤਾ ਸ੍ਰੀਮਤੀ ਹਰਦੇਵ ਕੌਰ ਪੂਨੀਆਂ ਅਤੇ ਉਨ੍ਹਾਂ ਦੇ ਪਤੀ ਸਵ. ਚੰਦ ਸਿੰਘ ਪੂਨੀਆਂ ਦੀ ਸਲਾਨਾ ਬਰਸੀ ਦੇ ਸਬੰਧ ’ਚ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਕਰੀਬੀ ਪਿੰਡ ਜ਼ਲਾਲਦੀਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਇਸ ਮੌਕੇ ਭਾਈ ਸੰਦੀਪ ਸਿੰਘ ਦੇ ਕੀਰਤਨੀ ਜੱਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਕਰਵਾਏ ਗਏ ਸ਼ਰਧਾਂਜ਼ਲੀ ਸਮਾਗਮ ’ਚ....
ਲੁਧਿਆਣਾ, 27 ਦਸੰਬਰ : ਲੁਧਿਆਣਾ ਦੇ ਹਯਾਤ ਹੋਟਲ ਨੂੰ ਵੱਟਸਐਪ ਤੇ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸਥਾਨਕ ਪੁਲਿਸ ’ਚ ਹੜਕੰਪ ਮੱਚ ਗਿਆ, ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਹੋਟਲ ਨੂੰ ਸੀਲ ਕਰ ਦਿੱਤਾ ਅਤੇ ਹੋਟਲ ਦੇ ਅੰਦਰ ਤੇ ਬਾਹਰ ਜਾਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ। ਇਸ ਸਬੰਧੀ ਸਰਾਭਾ ਨਗਰ ਸਥਿਤ ਪੁਲਿਸ ਥਾਣਾ ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਧਮਕੀ ਵਟੱਸਐਪ ਰਾਹੀਂ ਹੋਟਲ ਮੈਨੇਜਰ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਹੋਟਲ ਦੀ ਸੁਰੱਖਿਆ....
ਜ਼ੀਰਾ, 27 ਦਸੰਬਰ : ਫਿਰੋਜਪੁਰ ਦੇ ਹਲਕਾ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 5 ਮਹੀਨੇ ਤੋਂ ਰੋਸ਼ ਪ੍ਰਦਰਸ਼ਨ ਦੇ ਸਮੱਰਥਨ ’ਚ ਅੱਜ ਕਿਸਾਨ ਆਗੂ ਰਾਕੇਸ਼ ਟਿਕੇਤ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਜੋ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਮੋਰਚਾ ਚੱਲ ਰਿਹਾ ਹੈ, ਉਹ ਉਸ ਦੇ ਨਾਲ ਹਨ, ਕਿਸਾਨ ਆਗੂ ਟਿਕੈਤ ਨੇ ਕਿਹਾ ਕਿ ਫੈਕਟਰੀ ਬੰਦ ਕਰਵਾਉਣਾ ਕੋਈ ਹੱਲ ਨਹੀਂ ਹੈ, ਬਲਕਿ ਫੈਕਟਰੀ ਵਿੱਚ ਟ੍ਰੀਟਮੈਂਟ ਪਲਾਂਟ ਲੱਗਣਾ ਚਾਹੀਦਾ ਹੈ ਅਤੇ ਇਸਦੀ ਨਿਰਪੱਖ....
ਸੁਨਾਮ ਊਧਮ ਸਿੰਘ ਵਾਲਾ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਿੰਡ ਚੌਵਾਸ ਜਖੇਪਲ ਵਿਖੇ ਬਣਨ ਵਾਲੇ....
- ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ :ਪੰਜਾਬ ਵਿੱਚ ਅਜੇ ਤੱਕ ਕੋਵਿਡ ਦੇ ਨਵੇਂ ਸਰੂਪ ਦਾ ਕੋਈ ਕੇਸ ਨਹੀਂ - ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਕੀਤੀ ਅਪੀਲ ਚੰਡੀਗੜ੍ਹ, 27 ਦਸੰਬਰ : ਚੀਨ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦਰਮਿਆਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡਰਿੱਲ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਹਸਪਤਾਲ ਵਿੱਚ 120....
ਫਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ....
ਸ੍ਰੀ ਫਤਹਿਗੜ੍ਹ ਸਾਹਿਬ : 26 ਦਸੰਬਰ : ਧਰਮ ਦੀ ਰੱਖਿਆ ਲਈ ਛੋਟੀ ਉਮਰ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ "ਵੀਰ ਬਾਲ ਦਿਵਸ" ਦੇ ਮੋਕੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਕਈ ਸੀਨੀਅਰ ਭਾਜਪਾ ਨੇਤਾ ਅਤੇ ਸੈਕੜੇ ਵਰਕਰਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੁੱਜ ਕੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ....
ਫਤਹਿਗੜ੍ਹ ਸਾਹਿਬ, 26 ਦਸੰਬਰ : ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ, "ਛੋਟੇ ਸਾਹਿਬਜ਼ਾਦੇ ਬਾਬਾ....
ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਚੀਮਾ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਨਤਮਸਤਕ ਹੋਏ ਅਤੇ ਮਹਾਨ ਕ੍ਰਾਂਤੀਕਾਰੀ ਯੋਧੇ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਜ਼ਾਦੀ ਦੀ ਲੜਾਈ ਸਮੇਂ ਅੰਗਰੇਜ਼ ਹਕੂਮਤ ਦੀ ਈਨ ਨਹੀਂ....
ਮੋਗਾ, 26 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਇੱਕ ਤੋਂ ਬਾਅਦ ਇੱਕ ਲੋਕ ਹਿੱਤੀ ਫੈਸਲੇ ਇਸ ਗੱਲ ਦੀ ਗਵਾਹੀ ਭਰ ਰਹੇ ਹਨ ਹੁਣ ਲੋਕਾਂ ਦੀ ਆਪਣੀ ਸਰਕਾਰ ਆ ਚੁੱਕੀ ਹੈ ਜਿਸ ਵਿੱਚ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਵਾਲਾ ਰਵੱਈਆ ਨਹੀਂ ਅਪਣਾਇਆ ਜਾ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੋਗਾ ਦੇ ਲੋੜਵੰਦ ਸਵੈ....
ਮਹਿਲ ਕਲਾਂ 26 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਨੀ ਸਹੀਦੀ ਨੂੰ ਸਮਰਪਿਤ ਪਿੰਡ ਪੰਡੋਰੀ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 7 ਵਾਂ ਵਿਸਾਲ ਲੰਗਰ ਰਾਧਾ ਸੁਆਮੀ ਸੰਤਸੰਗਿ ਘਰ ਨਜਦੀਕ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਤੇ ਪ੍ਰੋਪਟੀ ਐਡਵਾਇਜਰ ਜਗਤਾਰ ਸਿੰਘ ਪੰਡੋਰੀ ਤੇ ਪੇਂਟਰ ਦੀਪ ਪੰਡੋਰੀ ਨੇ ਦੱਸਿਆ ਕਿ ਉਕਤ ਲੰਗਰ 28ਦਸੰਬਰ ਤੱਕ ਚੱਲੇਗਾ।ਉਨ੍ਹਾਂ ਦੱਸਿਆ ਕਿ ਲੰਗਰ ਚ ਚਾਹ,ਬਰੈਡ -ਪਕੌੜੇ ,ਬਿਸਕੁਟ ਤੇ ਦਾਲ....