ਕਿਸਾਨਾਂ ਨੂੰ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਵੀ ਕੀਤੀ ਗਈ ਅਪੀਲ ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਧਰਜਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਸੀ ਪਠਾਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬੂਟੇ ਵੰਡੇ ਗਏ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਬਸੀ ਪਠਾਣਾ ਡਾ: ਕਿਰਪਾਲ ਸਿੰਘ ਮਹੰਤ ਨੇ ਦੱਸਿਆ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਤੇ ਵਾਤਾਵਰਣ ਸੁਰੱਖਿਆ ਨੂੰ ਮੁੱਖ ਰੱਖਦੇ....
ਮਾਲਵਾ
ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਨੇ ਪਿੰਡ ਗੜੋਲੀਆਂ ਵਿਖੇ ਸਥਿਤ ਕੈਟਲ ਪੌਂਡ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਬੀਤੀ 14 ਅਗਸਤ ਨੂੰ ਕੈਟਲ ਪੌਂਡ ਗੜੋਲੀਆਂ ਦੇ ਕੀਤੇ ਗਏ ਦੌਰੇ ਦੌਰਾਨ ਕੈਟਲ ਪੌਂਡ ਵਿੱਚ ਪਾਈਆਂ ਗਈਆਂ ਕਮੀਆਂ ਸਬੰਧੀ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਦੱਸਿਆ। ਉਨ੍ਹਾਂ ਕੈਟਲ ਪੌਂਡ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ....
ਪਿਛਲੇ ਦੋ ਸਾਲਾਂ ਦੌਰਾਨ ਜ਼ਿਲ੍ਹੇ ਦੇ 153 ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ 1718 ਕਿਸਾਨਾਂ ਨੂੰ 29.70 ਲੱਖ ਦੀ ਸਬਸਿਡੀ ਤੇ ਦਿੱਤਾ 2970 ਕੁਇੰਟਲ ਕਣਕ ਦਾ ਬੀਜ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜ਼ਿਲ੍ਹੇ ਦੇ 43895 ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ 6,000/- ਰੁਪਏ ਸਲਾਨਾ ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਮੁਕੰਮਲ ਖਾਤਮਾ ਕਰਨ ਦੇ ਮੰਤਵ ਨਾਲ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਰਹਿੰਦ ਵਿਖੇ 'ਵਿਸ਼ਵ ਬਜ਼ੁਰਗ ਦਿਵਸ' ਮਨਾਇਆ ਗਿਆ। ਫਤਹਿਗੜ੍ਹ ਸਾਹਿਬ, 22 ਅਗਸਤ 2024 : ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਬਜ਼ੁਰਗ ਆਪਣੀ ਜ਼ਿੰਦਗੀ ਭਰ ਦੀ ਮਿਹਨਤ ਨਾਲ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਸ ਲਈ ਉਨ੍ਹਾਂ ਦੀ ਸਿਹਤਯਾਬੀ ਅਤੇ ਉਨ੍ਹਾਂ ਦੇ ਰਹਿਣ ਸਹਿਣ ਦੇ ਸੁਚੱਜੇ ਪ੍ਰਬੰਧਾਂ ਲਈ ਸਰਕਾਰ ਵੱਲ੍ਹੋਂ....
ਆਪ ਸਰਕਾਰ ਬੇਸ਼ਕੀਮਤੀ ਸਰੋਤਾਂ ਨੂੰ ਇਸ਼ਤਿਹਾਰਬਾਜੀ ਅਤੇ ਪ੍ਰਾਪੇਗੰਡਾ ਕਾਰਵਾਈਆਂ ’ਤੇ ਬਰਬਾਦ ਕਰ ਰਹੀ ਹੈ : ਸੁਖਬੀਰ ਬਾਦਲ
ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਇੱਕ ਮਹੀਨੇ ਲਈ ਵਧਾਉਣ ਦੀ ਮੰਗ ਗਿੱਦੜਬਾਹਾ, 21 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮੌਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ....
ਫਾਜਿਲਕਾ 20 ਅਗਸਤ 2024 : ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ), ਫਾਜਿਲਕਾ ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਦੇ ਹੁਕਮਾਂ ਅਨੁਸਾਰ ਨਗਰ ਪੰਚਾਇਤ ਅਰਨੀਵਾਲਾ ਦੀ ਟੀਮ ਵਲੋਂ ਮਿਤੀ 19-08-2024 ਨੂੰ ਰਿਮੂਵ ਕਰਵਾਏ ਗਏ ਜੀ.ਵੀ.ਪੀ ਵਾਲੀ ਜਗ੍ਹਾਂ ਤੇ ਪਲਾਂਟੇਸ਼ਨ ਕਰਕੇ ਬਿਉਟੀਫਾਈਡ ਕੀਤਾ ਗਿਆ ਅਤੇ ਲੋਕਾਂ ਨੂੰ ਇੱਥੇ ਕੂੜਾ ਨਾ ਸੁੱਟਣ ਬਾਰੇ ਜਾਗਰੂਕ ਕੀਤਾ ਗਿਆ। ਨਗਰ ਪੰਚਾਇਤ ਅਰਨੀਵਾਲਾ ਵਲੋਂ ਇਹ ਵੀ ਕਿਹਾ....
ਫਾਜਿਲਕਾ 20 ਅਗਸਤ 2024 : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਗਰ ਨਿਗਮ ਦੇ ਕੰਮਾਂ ਨੂੰ ਲੈ ਕੇ ਦੇ ਦਫਤਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿਗ ਕੀਤੀ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਵਿਮਲ ਠਠਈ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024....
ਫਾਜਿਲਕਾ 20 ਅਗਸਤ 2024 : ਪੰਜਾਬ ਸਰਕਾਰ ਨੈ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗਾ। ਉਹਨਾਂ ਕਿਹਾ ਕਿ ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ....
ਫਾਜ਼ਿਲਕਾ 20 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਅਤੇ ਸ਼ਹਿਰ ਵਿਖੇ ਸਫਾਈ ਅਭਿਆਨ ਚਲਾਇਆ ਗਿਆ, ਕਾਰਜ ਸਾਧਕ ਅਫਸਰ ਨਗਰ ਕੌਂਸਲ....
ਵਿਸ਼ੇਸ ਜਨ ਸੁਣਵਾਈ ਕੈਂਪ : ਐਸ.ਡੀ.ਐਮ. ਅਮਰਗੜ੍ਹ ਐਸ.ਡੀ.ਐਮ.ਅਮਰਗੜ੍ਹ ਨੇ ਪਿੰਡ ਵਸਨੀਕਾਂ ਨੂੰ ਕੀਤੀ ਅਪੀਲ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਅਮਰਗੜ੍ਹ, 20 ਅਗਸਤ 2024 : ਉਪ ਮੰਡਲ ਮੈਜਿਸਟਰੇਟ ਸ੍ਰੀ ਸੁਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਆਦੇਸਾ ਤੇ ਆਮ ਲੋਕਾਂ ਦੀਆਂ ਮੁਸਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ, ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲਗਾਤਾਰ ਵਿਸ਼ੇਸ ਜਨ....
ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਬੀ.ਐਲ.ਓ. ਵੱਲੋਂ 20 ਸਤੰਬਰ ਤੱਕ ਘਰ-ਘਰ ਜਾ ਕੇ ਕੀਤੀ ਜਾਵੇਗੀ ਪੁਸ਼ਟੀ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਿ ਜਨਵਰੀ 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਵਾਉਣ ਮਾਲੇਰਕੋਟਲਾ, 20 ਅਗਸਤ 2024 : ਡਿਪਟੀ ਕਮਿਸ਼ਨਰ ਮਾਲੇਰਕੋਟਲਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼....
ਕਿਹਾ, ਮਾਲੇਰਕੋਟਲਾ ਵਾਸੀ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਸੰਭਾਲ ਕਰਨ ਲਈ ਅੱਗੇ ਆਉਣ ਚੇਅਰਮੈਨ ਵੱਲੋਂ ਕਰੀਬ 07 ਕਰੋੜ 30 ਲੱਖ ਰੁਪਏ ਨਾਲ ਮੰਡੀ ਬੋਰਡ ਅਧੀਨ ਆਉਂਦੀਆਂ 14 ਸੜਕਾਂ ਦੀ ਰਿਪੇਅਰ/ਨਵੀਨੀਕਰਨ ਕਰਵਾਉਣ ਦਾ ਕੀਤਾ ਐਲਾਨ ਵਾਤਾਵਰਨ ਦਾ ਸੰਤੁਲਨ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ- ਵਿਧਾਇਕ ਮਾਲੇਰਕੋਟਲਾ ਮਾਲੇਰਕੋਟਲਾ 20 ਅਗਸਤ 2024 : ਵਾਤਾਵਰਨ ਵਿੱਚ ਪ੍ਰਦੂਸ਼ਨ ਦੀ ਰੋਕਥਾਮ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਦੇ....
ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ 20 ਅਗਸਤ 2024 : ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਸਿੰਘ ਢਿਲੋਂ ਏ.ਡੀ.ਸੀ.ਡੀ., ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ....
ਭਲਾਈਆਣਾ ਵਿਖੇ 22 ਅਗਸਤ ਤੋਂ 24 ਅਗਸਤ ਤੱਕ ਆਯੋਜਿਤ ਕੀਤਾ ਜਾ ਰਿਹਾ ਤੀਆ ਦਾ ਮੇਲਾ ਸ੍ਰੀ ਮੁਕਤਸਰ ਸਾਹਿਬ 20 ਅਗਸਤ 2024 : ਰਾਜ ਪੱਧਰ ਦਾ ਤੀਆਂ ਦਾ ਮੇਲਾ ਕਰਵਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਭਲਾਈਆਣਾ ਵਿਖੇ 22 ਅਗਸਤ ਤੋਂ 24 ਅਗਸਤ 2024....
ਸ੍ਰੀ ਮੁਕਤਸਰ ਸਾਹਿਬ, 20 ਅਗਸਤ 2024 : ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਡਿਮਾਂਡ ਸਾਈਡ ਮੈਨੇਜਮੈਂਟ (AgDSM) ਅਧੀਨ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਸਹਿਯੋਗ ਨਾਲ ਅੱਜ "ਊਰਜਾ ਸੰਭਾਲ" ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਸਮਾਗਮ ਵਿੱਚ 62 ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਨੇ ਊਰਜਾ ਅਤੇ ਪਾਣੀ ਦੀ ਸੰਭਾਲ ਦੇ ਵੱਖ-ਵੱਖ ਸਾਧਨਾਂ ਬਾਰੇ ਜਾਣਕਾਰੀ ਹਾਸਲ ਕੀਤੀ।....