ਮਾਲਵਾ

ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਅਰਜ਼ੀਆਂ ਦੀ ਮੰਗ
ਲੁਧਿਆਣਾ (ਰਘਵੀਰ ਸਿੰਘ ਜੱਗਾ ) : ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ।ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ....
ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਭੱਠਾ ਧੂਆ, ਹੰਬੜਾਂ, ਕੋਟਲੀ, ਬਣੀਏਵਾਲ, ਵਲੀਪੁਰ ਖੁਰਦ, ਵਲੀਪੁਰ ਕਲਾਂ ਅਤੇ ਨੇੜਲੇ ਪਿੰਡਾਂ ਵਿੱਚ ਪਰਾਲੀ ਸਾੜਨ ਦੀ ਰਿਵਾਇਤ ਤੋਂ ਪਾਸਾ ਵੱਟਦਿਆਂ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ....
ਠੇਕੇਦਾਰਾਂ ਨੇ ਦਰਾਂ ਤੇ ਮਹੀਨਾਵਾਰ ਪਾਸ ਫੀਸ ਘਟਾਈ : ਵਿਧਾਇਕ ਗੋਗੀ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਆਪਣੇ ਹਲਕੇ ਵਿੱਚ ਪੈਂਦੀਆਂ ਮਾਰਕੀਟ ਐਸੋਸੀਏਸ਼ਨਾਂ ਅਤੇ ਪਾਰਕਿੰਗਾਂ ਦੇ ਠੇਕੇਦਾਰਾਂ ਨਾਲ ਲੜੀਵਾਰ ਮੀਟਿੰਗਾਂ ਕਰਨ ਤੋਂ ਬਾਅਦ ਪਾਰਕਿੰਗ ਸਥਾਨਾਂ 'ਤੇ ਪ੍ਰਤੀ ਘੰਟੇ ਦੀ ਫੀਸ ਅਤੇ ਮਹੀਨਾਵਾਰ ਪਾਸ ਚਾਰਜਿਜ਼ ਵਿੱਚ ਵਾਧੇ ਦਾ ਮਾਮਲਾ ਸੁਲਝ ਗਿਆ ਹੈ। ਸ਼ੁੱਕਰਵਾਰ ਨੂੰ ਨਗਰ ਨਿਗਮ ਦੇ ਡੀ-ਜ਼ੋਨ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਦੋਵੇਂ....
ਪੰਜਾਬੀ ਸਾਹਿੱਤ ਤੇ ਸੱਭਿਆਚਾਰ ਸੇਵਾ ਵਿੱਚ ਆਕਾਸ਼ਵਾਣੀ ਜਲੰਧਰ ਦਾ ਯੋਗਦਾਨ ਮਹੱਤਵਪੂਰਨ : ਗੁਰਭਜਨ ਗਿੱਲ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਆਕਾਸ਼ਵਾਣੀ ਜਲੰਧਰ ਦੀ ਕੇਂਦਰ ਨਿਰਦੇਸ਼ਕ ਸ਼੍ਰੀਮਤੀ ਸੰਤੋਸ਼ ਰਿਸ਼ੀ ਨੂੰ ਆਪਣੀਆਂ ਨਵ ਪ੍ਰਕਾਸ਼ਿਤ ਪੁਸਤਕਾਂ ਸੁਰਤਾਲ, ਪਿੱਪਲ ਪੱਤੀਆਂ ਤੇ ਜਲ ਕਣ ਤੇਂ ਇਲਾਵਾ ਸਾਹਿੱਤਕ ਮੈਗਜ਼ੀਨ ਹੁਣ ਦਾ ਸੱਜਰਾ ਅੰਕ ਭੇਂਟ ਕਰਦਿਆਂ ਕਿਹਾ ਹੈ ਕਿ 1974 ਤੋਂ ਲੈ ਕੇ ਅੱਜ ਤੀਕ ਮੈਂ ਪਹੁਤ ਕੁਝ ਆਕਾਸ਼ਵਾਣੀ ਅਤੇ ਇਸ ਦੇ ਅਧਿਕਾਰੀਆਂ ਤੋਂ ਸਿੱਖਿਆ ਹੈ। ਪਹਿਲੀ ਵਾਰ ਯੁਵ ਵਾਣੀ ਪ੍ਰੋਗ੍ਰਾਮ ਵਿੱਚ ਉਹ ਗੌਰਮਿੰਟ....
ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ : ਐੱਸਐੱਚਓ ਰੁਪਿੰਦਰ ਕੌਰ
ਰਾਏਕੋਟ (ਮੁਹੰਮਦ ਇਮਰਾਨ) : ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨਾ ਪੁਲਸ ਦਾ ਮੁਢਲਾ ਫਰਜ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਆਏ ਥਾਣਾ ਸਦਰ ਦੇ ਐੱਸਐੱਚਓ ਰੁਪਿੰਦਰ ਕੌਰ ਢਿੱਲੋਂ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕੀਤੀ ਕਿ ਰਾਏਕੋਟ ਇਲਾਕੇ ਨੂੰ ਨਸ਼ਾ ਮੁਕਤ ਤੇ ਭੈਅ ਮੁਕਤ ਕਰਕੇ ਮਾਹੌਲ ਨੂੰ ਸ਼ਾਂਤੀਪੂਰਵਕ ਬਣਾਕੇ ਰੱਖਿਆ ਜਾਵੇਗਾ ਤੇ ਕਿਸੇ ਵੀ ਗ਼ੈਰਕਾਨੂੰਨੀ ਕੰਮ ਕਰਨ ਵਾਲੇ ਨੂੰ....
ਵਿਜੀਲੈਂਸ ਬਿਊਰੋ ਨੇ ਦੂਜੇ ਸੂਬਿਆਂ ਦਾ ਝੋਨਾ ਵੱਧ ਰੇਟ 'ਤੇ ਵੇਚਣ ਦੇ ਦੋਸ਼ ਹੇਠ ਰਾਈਸ ਮਿੱਲ ਮਾਲਕ ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮੰਡੀਆਂ ਵਿੱਚ ਵੱਧ ਕੀਮਤਾਂ ‘ਤੇ ਲੇਬਰ ਕਾਰਟੇਜ ਅਤੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਲੈਣ ਦੇ ਮਾਮਲੇ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਦਰਜ ਕੀਤੇ ਗਏ ਕੇਸ ਵਿੱਚ ਕਥਿਤ ਮੁਲਜ਼ਮ ਸ੍ਰੀ ਕ੍ਰਿਸ਼ਨਾ ਰਾਈਸ ਮਿੱਲ, ਸਵੱਦੀ, ਜ਼ਿਲ੍ਹਾ ਲੁਧਿਆਣਾ ਦੇ ਮਾਲਕ ਅਤੇ ਆੜਤੀ ਅਨਿਲ ਜੈਨ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ....
ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ 'ਚ ਪੰਜਾਬ ਦੇ ਅੱਧੀ ਸਦੀ ਦਾ ਬਿਰਤਾਂਤ ਮੌਜੂਦ : ਕੈਬਨਿਟ ਮੰਤਰੀ
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੌਰਾਨ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਇੱਥੇ ਮੁੱਖ ਦਫਤਰ ਵਿਖੇ ਨਾਵਲਕਾਰ ਨਾਨਕ ਸਿੰਘ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ। ਵਿਭਾਗ ਦੀ ਸੰਯੁਕਤ ਡਾਇਰਕੈਟਰ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।....
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ, ਉੱਘੀਆਂ ਕੰਪਨੀਆਂ ਵੱਲੋਂ ਕੀਤੀ ਜਾਵੇਗੀ ਸ਼ਮੂਲੀਅਤ : ਡਿਪਟੀ ਡਾਇਰੈਕਟਰ 
ਲੁਧਿਆਣਾ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 04 ਨਵਬੰਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ....
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਾਗਰਿਕਾਂ ਨੂੰ ਅਪੀਲ, ਪਰਿਵਾਰਕ ਜ਼ਮੀਨ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ ਪੋਰਟਲ ਦਾ ਲਿਆ ਜਾਵੇ ਲਾਹਾ
ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਮੀਨੀ ਰਿਕਾਰਡ ਵਿੱਚ ਆਸਾਨੀ ਨਾਲ ਖਾਨਗੀ ਤਕਸੀਮ਼ (ਪਰਿਵਾਰਕ ਵੰਡ) ਦਾ ਨਾਮ ਦਰਜ ਕਰਵਾਉਣ ਲਈ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਪੋਰਟਲ www.eservices.punjab.gov.in ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਖਾਨਗੀ ਤਕਸੀਮ' ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪਿਛਲੇ ਮਹੀਨੇ ਇਸ ਪੋਰਟਲ ਦੀ....
ਕਰਮਚਾਰੀ ਰਾਜ ਬੀਮਾ ਨਿਗਮ ਵਿਖੇ ਮਨਾਇਆ ਜਾ ਰਿਹਾ ਵਿਜੀਲੈਂਸ ਜਾਗਰੂਕਤਾ ਹਫ਼ਤਾ
ਲੁਧਿਆਣਾ : ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਵੱਲੋਂ 31 ਅਕਤੂਬਰ ਤੋਂ 06 ਨਵੰਬਰ, 2022 ਤੱਕ ਨਿਗਮ ਦੇ ਉਪ ਖੇਤਰੀ ਦਫ਼ਤਰ ਲੁਧਿਆਣਾ ਅਤੇ ਇਸ ਦੇ ਅਧੀਨ ਸ਼ਾਖਾ ਦਫ਼ਤਰਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਹਫ਼ਤਾ ਭਰ ਜਾਰੀ ਇਸ ਪ੍ਰੋਗਰਾਮ ਦੀ ਲੜੀ ਤਹਿਤ ਅੱਜ ਉਪ ਖੇਤਰੀ ਦਫ਼ਤਰ, ਲੁਧਿਆਣਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੰਵਰ ਅਜੈ ਸਿੰਘ, ਕਾਰਜਕਾਰੀ ਡਿਪਟੀ ਡਾਇਰੈਕਟਰ (ਇੰਚਾਰਜ) ਵਲੋਂ ਸਤਿਆਵਾਨ ਸਿੰਘ, ਸਹਾਇਕ ਡਾਇਰੈਕਟਰ, ਅਸ਼ਵਨੀ ਸੇਠ....
ਪੰਜਾਬ ਉਰਦੂ ਅਕੈਡਮੀ ਵਿਚੋਂ ਉਰਦੂ ਦੀ ਰਾਖੀ ਲਈ ਇਕ ਵੀ ਅਵਾਜ਼ ਨਹੀਂ ਆਈ : : ਜ਼ਾਹਿਦਾ  ਸੁਲੇਮਾਨ
ਮਲੇਰਕੋਟਲਾ : ਪੰਜਾਬ ਉਰਦੂ ਅਕੈਡਮੀ ਦਾ ਵੀ ਨਾਮ ਤਾਂ ਬਹੁਤ ਵੱਡਾ ਹੈ ਪਰ ਇਸ ਸੰਸਥਾ ਦੀ ਕਾਰਗੁਜ਼ਾਰੀ ਸਿਫ਼ਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਦਲਿਤ ਕੌਂਸਲ ਆਫ਼ ਇੰਡੀਆ ਦੀ ਪੰਜਾਬ ਇਕਾਈ ਦੀ ਪ੍ਰਧਾਨ ਅਤੇ ਸੀਨੀਅਰ ਜਰਨਲਿਸਟ ਜ਼ਾਹਿਦਾ ਸੁਲੇਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਕਈ ਦਹਾਕੇ ਉਗਰ ਸਿਆਸਤ ਤੋਂ ਬਾਅਦ ਜਦ ਉਰਦੂ ਅਕੈਡਮੀ ਦੀ ਸਥਾਪਨਾ ਕੀਤੀ ਗਈ ਤਾਂ ਕੁਲ 16 ਪੋਸਟਾਂ ਦਿਤੀਆਂ ਗਈਆਂ ਪਰ ਇਨ੍ਹਾਂ ਵਿਚੋਂ ਸਿਰਫ਼ 6 ਹੀ ਭਰੀਆਂ ਗਈਆਂ। ਹੌਲੀ-ਹੌਲੀ ਸਿਆਸੀ ਲੋਕਾਂ ਦਾ ਜਨੂਨ ਠੰਢਾ ਪੈ....
ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟ ਮੁੜ ਤੋਂ ਹੋਈ 10 ਰੁਪੈ
ਫ਼ਿਰੋਜ਼ਪੁਰ : ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਮੁੜ ਤੋਂ ਪੁਰਾਣੀਆਂ ਦਰਾਂ ‘ਤੇ ਪਲੇਟਫਾਰਮ ਟਿਕਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਰੇਲਵੇ ਵੱਲੋਂ ਇੱਕ ਮਹੀਨਾ ਪਹਿਲਾਂ ਪਲੇਟਫਾਰਮ ਟਿਕਟ ਵਿੱਚ ਵਾਧਾ ਕੀਤਾ ਗਿਆ ਸੀ। ਇਸ ਨੂੰ 10 ਰੁਪਏ ਤੋਂ ਵਧਾ ਕੇ 30 ਰੁਪਏ ਪ੍ਰਤੀ ਵਿਅਕਤੀ ਕਰ ਦਿੱਤਾ ਗਿਆ ਹੈ। ਪਰ ਹੁਣ ਇਸ ਨੂੰ ਫਿਰ ਤੋਂ ਘਟਾ ਕੇ 10 ਰੁਪਏ ਪ੍ਰਤੀ ਪਲੇਟਫਾਰਮ ਟਿਕਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਦੇ ਹਰ ਰੇਲਵੇ ਸਟੇਸ਼ਨ ਸੁਪਰਡੈਂਟ ਨੂੰ ਪੱਤਰ ਜਾਰੀ....
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਾਖੋਰੀ ਵਿਰੁੱਧ ਮਹੀਨਾਵਾਰ ਜਾਗਰੂਕਤਾ ਮੁਹਿੰਮ ਦਾ ਆਗਾਜ਼
ਲੁਧਿਆਣਾ : ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਨਕੇਲ ਪਾਉਣ ਦੇ ਮੰਤਵ ਨਾਲ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਿਵਲ ਸੁਸਾਇਟੀ, ਉਦਯੋਗ, ਵਿੱਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮਹੀਨਾ ਭਰ ਚੱਲਣ ਵਾਲੀ ਜਨ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਸਾਰੇ ਭਾਗੀਦਾਰਾਂ....
ਵਿਧਾਇਕ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 2 'ਚ ਸੀਵਰੇਜ਼ ਵਿਵਸਥਾ ਦੀ ਸਮੀਖਿਆ
ਲੁਧਿਆਣਾ : ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਹਲਕਾ ਪੂਰਬੀ 'ਚ ਪੈਂਦੇ ਵਾਰਡ ਨੰਬਰ 2 ਵਿੱਚ ਜ਼ਮੀਨੀ ਪੱਧਰ 'ਤੇ ਸੀਵਰੇਜ਼ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਭੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਇਲਾਕਿਆਂ....
ਰੁਪਿੰਦਰਜੀਤ ਕੌਰ ਵਲੋਂ ਬੀ.ਡੀ.ਪੀ.ਓ. ਲੁਧਿਆਣਾ-2 ਦਾ ਚਾਰਜ਼ ਸੰਭਾਲਿਆ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.), ਲੁਧਿਆਣਾ-2 ਦਾ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਚਾਰਜ਼ ਸੰਭਾਲਿਆ ਗਿਆ। ਇਸ ਮੌਕੇ ਉਨ੍ਹਾਂ ਦਾ ਬਲਾਕ ਲੁਧਿਆਣਾ-2 ਦੇ ਸਮੂਹ ਸਰਪੰਚਾਂ, ਫੀਲਡ ਸਟਾਫ ਅਤੇ ਹੋਰ ਸਟਾਫ ਮੈਂਬਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਬਲਾਕ ਵਿੱਚ ਵਿਕਾਸ ਦੇ ਕੰਮਾਂ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਤੇਂਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਲਾਕ ਦੀਆਂ....