ਮਾਲਵਾ

ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਦਫਤਰ ਦਾ ਅਚਨਚੇਤ ਦੌਰਾ ਕੀਤਾ
ਰੂਪਨਗਰ : ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਵਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ ਅਤੇ ਗੈਰ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਲੇਟ ਆਉਣ ਬਾਰੇ ਪੁੱਛਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ....
ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ, ਗਲਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਸੰਯੁਕਤ ਮੀਟਿੰਗ ਆਯੋਜਿਤ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ, ਗਲਾਡਾ ਦੇ ਮੁੱਖ ਪ੍ਰਸਾਸ਼ਕ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਸਥਾਨਕ ਸਰਾਭਾ ਨਗਰ, ਨਿਗਮ ਦੇ ਜੋਨ-ਡੀ ਦਫ਼ਤਰ ਵਿਖੇ ਸੰਯੁਕਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਪ੍ਰੋਜੈਕਟਾਂ 'ਤੇ ਵਿਚਾਰ ਵਟਾਂਦਰੇ ਕੀਤੇ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ....
ਡਾ. ਕੁਲਜੀਤ ਸਿੰਘ ਗੋਸਲ ਨੇ 65 ਲੱਖ ਰੁਪਏ ਪੱਲਿਉਂ ਲਾ ਕੇ ਪ੍ਰਾਇਮਰੀ ਸਕੂਲ ਦੀ ਬਦਲੀ ਨੁਹਾਰ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪੜ੍ਹੇ ਲਿਖੇ ਵਿਗਿਆਨੀ ਡਾ. ਕੁਲਜੀਤ ਸਿੰਘ ਗੋਸਲ ਨੂੰ ਆਸਟਰੇਲੀਆ ਦੇ ਸ਼ਹਿਰ ਸਿਡਨੀ ਚ ਵੱਸਦਿਆਂ ਵੀ ਆਪਣੇ ਜੱਦੀ ਪਿੰਡ ਨੜਾਂ ਵਾਲੀ ਬਲਾਕ ਕਲਾਨੌਰ (ਗੁਰਦਾਸਪੁਰ) ਦੀ ਮਿੱਟੀ ਰਾਤਾਂ ਨੂੰ ਸੌਣ ਨਹੀਂ ਦੇਂਦੀ। ਉਹ ਹਰ ਰੋਜ਼ ਸੁਪਨਿਆਂ ਵਿੱਚ ਨੜਾਂਵਾਲੀ ਪਿੰਡ ਦਾ ਫੇਰਾ ਮਾਰਦਾ ਹੈ। ਇਸੇ ਕਰਕੇ ਆਪਣੀ ਪਰਿਵਾਰਕ ਕਮਾਈ ਵਿੱਚੋਂ ਲਗ ਪਗ ਡੇਢ ਕਰੋੜ ਰੁਪਏ ਖ਼ਰਚ ਕੇ ਪਹਿਲਾਂ ਪਿੰਡ ਦਾ ਪ੍ਰਾਇਮਰੀ ਸਕੂਲ ਨਵੇਂ ਸਿਰਿਉਂ ਆਧੁਨਿਕ ਸਹੂਲਤਾਂ ਸਮੇਤ ਉਸਾਰ ਚੁਕਾ ਹੈ ਅਤੇ....
ਪੰਜ ਮਹੀਨੇ ਬੀਤ ਚੁੱਕੇ ਹਨ, ਪਰ ਸਿੱਧੂ ਮੂਸੇਵਾਲਾ ਨੂੰ ਨਹੀਂ ਮਿਲ ਸਕਿਆ ਇਨਸਾਫ
ਜੇਕਰ ਕੋਈ ਲੜਕੀ ਸਿੱਧੂ ਦੇ ਇਨਸਾਫ ਲਈ ਬੋਲਦੀ ਹੈ ਤਾਂ ਉਸ ਨੂੰ ਵੀ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ : ਬਲਕੌਰ ਸਿੰਘ ਮਾਨਸਾ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਐਤਵਾਰ ਦੇ ਦਿਨ ਸੈਂਕੜਿਆਂ ਦੀ ਤਾਦਾਦ ਵਿੱਚ ਲੋਕ ਦੁੱਖ ਸਾਂਝਾ ਕਰਨ ਦੇ ਲਈ ਮੂਸਾ ਪਿੰਡ ਪਹੁੰਚੇ ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਵੱਲੋਂ ਆਏ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦੇ ਪੁੱਤਰ ਨੂੰ....
ਜੇਲ੍ਹਾਂ 'ਚ ਕਿਥੋਂ ਪਹੁੰਚ ਰਿਹਾ ਨਸ਼ਾ ਤੇ ਮੋਬਾਈਲ, ਮੰਤਰੀ ਬੈਂਸ ਦੇ ਦਾਅਵਿਆਂ 'ਤੇ ਉੱਠੇ ਰਹੇ ਨੇ ਸਵਾਲ
ਲੁਧਿਆਣਾ : ਪੰਜਾਬ ਦੀਆਂ ਜੇਲ੍ਹਾਂ ਵਿੱਚ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉੱਡ ਰਹੀਆਂ ਹਨ। ਜੇਲ੍ਹਾਂ ਅੰਦਰੋਂ ਰੋਜ਼ਾਨਾ ਨਸ਼ਾ ਤੇ ਮੋਬਾਈਲ ਬਰਾਮਦ ਹੋ ਰਹੇ ਹਨ ਜਿਸ ਤੋਂ ਕਰਕੇ ਜੇਲ੍ਹ ਪ੍ਰਸ਼ਾਸਨ ਉੱਪਰ ਵੀ ਸਵਾਲ ਉੱਠਣ ਲੱਗੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਜੇਲ੍ਹਾਂ ਦੀ ਸੁਰੱਖਿਆ ਸੀਆਰਪੀਐਫ਼ ਦੇ ਹੱਥ ਹੈ, ਉੱਥੇ ਵੀ ਇਹੀ ਹਾਲ ਹੈ। ਅਜਿਹੀ ਹੀ ਹਕੀਕਤ ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਤਿੰਨ ਤੋਂ ਚਾਰ ਕਿਲੋਮੀਟਰ ਦੇ ਖੇਤਰ ’ਚ ਫੈਲੀ ਸ਼ਹਿਰ ਦੀ ਹਾਈ ਸੁਰੱਖਿਆ ਕੇਂਦਰੀ ਜੇਲ੍ਹ ਦੀ ਹੈ। ਇੱਥੇ ਪੰਜਾਬ ਪੁਲਿਸ....
ਸਲਾਬਤਪੁਰਾ 'ਚ ਚੱਲ ਰਹੀ ਪ੍ਰੇਮੀਆਂ ਦੀ ਸਤਸੰਗ ਦਾ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਵਿਰੋਧ
ਬਠਿੰਡਾ : ਸਲਾਬਤਪੁਰਾ ਵਿੱਚ ਚੱਲ ਰਹੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਸਤਸੰਗ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਪਹੁੰਚ ਗਏ। ਇੱਥੇ ਉਨ੍ਹਾਂ ਡੇਰੇ ਵਿੱਚ ਜਾ ਰਹੀ ਬੱਸ ਅੱਗੇ ਲੇਟ ਕੇ ਵਿਰੋਧ ਕੀਤਾ। ਪਿੰਡ ਜਲਾਲ ਦੇ ਬੱਸ ਸਟੈਂਡ ਨਜ਼ਦੀਕ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਡੇਰਾ ਪ੍ਰੇਮੀਆਂ ਦੀਆਂ ਬੱਸਾਂ ਨੂੰ ਰੋਕਿਆ ਗਿਆ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਅੱਜ ਸਿਰਸਾ ਵਾਲੇ ਸਾਧ ਦੀ ਲਾਈਵ ਸਤਸੰਗ ਹੋ ਰਹੀ ਹੈ। ਗੰਭੀਰ ਦੋਸ਼ਾਂ....
ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਨਾ ਮਿਲਿਆ ਤਾਂ ਲਵਾਂਗਾ ਐਫਆਰਆਈ ਵਾਪਸ : ਬਲਕੌਰ ਸਿੰਘ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਹੋ ਗਏ ਹਨ, ਪਰ ਸਰਕਾਰ ਵੱਲੋਂ ਇਨਸਾਫ਼ ਨਹੀਂ ਮਿਲ ਰਿਹਾ। ਮੈਨੂੰ ਕਾਨੂੰਨ ‘ਤੇ ਭਰੋਸਾ ਸੀ, ਇਸੇ ਲਈ ਹੁਣ ਤੱਕ ਕਿਤੇ ਵੀ ਧਰਨਾ ਨਹੀਂ ਦਿੱਤਾ ਗਿਆ, ਪਰ ਹੁਣ ਸਰਕਾਰ ਨਹੀਂ ਸੁਣ ਰਹੀ। ਮੂਸੇਵਾਲਾ ਨੇ ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ਾਂ ਵਿਚ ਰਹਿਣ ਦੀ ਬਜਾਏ ਆਪਣੇ ਦੇਸ਼ ਵਿਚ ਹੀ ਰਹਿਣ ਦਾ ਫੈਸਲਾ ਕੀਤਾ ਸੀ ਪਰ ਪੰਜਾਬ ਵਿਚ ਗੈਂਗਸਟਰਾਂ ਨੇ ਜਾਲ ਬੁਣ ਕੇ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਜਿਸ ਸਬੰਧੀ ਸਿਹਤ ਵਿਭਾਗ, ਨਗਰ ਨਿਗਮ, ਜਨ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਦੇ ਕਦਮ ਚੁੱਕਣ 'ਤੇ ਜ਼ੋਰ ਦਿੱਤਾ। ਸ੍ਰੀਮਤੀ ਸੁਰਭੀ ਮਲਿਕ ਅੱਜ ਸਥਾਨਕ ਬੱਚਤ ਭਵਨ ਵਿਖੇ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਲਈ....
ਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ: ਅਨਮੋਲ ਗਗਨ ਮਾਨ 
ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੇ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਨੇ ਵੱਡੇ....
ਐਮਪੀ ਨੇ ਸਰਕਾਰੀ ਕਾਲਜ, ਮਾਛੀਵਾੜਾ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਿਤ ਕੀਤਾ
ਲੁਧਿਆਣਾ : ਮਾਛੀਵਾੜਾ ਵਿੱਚ ਸਰਕਾਰੀ ਕਾਲਜ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਭਾਸ਼ਣ ਦਿੰਦੇ ਹੋਏ, ਮੈਂਬਰ ਪਾਰਲੀਮੈਂਟ (ਰਾਜ ਸਭਾ) ਸੰਜੀਵ ਅਰੋੜਾ ਨੇ ਐਮਪੀਲੈਡ ਫੰਡ ਵਿਚੋਂ ਕਾਲਜ ਦੀਆਂ ਕੁਝ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ 20 ਲੱਖ ਰੁਪਏ ਦੀ ਗ੍ਰਾੰਟ ਦੇਣ ਦੀ ਘੋਸ਼ਣਾ ਕੀਤੀ ਹੈ। ਇਹ ਕਾਲਜ ਜਿਲੇ ਦੇ ਪੇਂਡੂ ਅਤੇ ਦੂਰ-ਸਥਿਤ ਖੇਤਰ ਵਿੱਚ ਸਥਿਤ ਹੈ। ਅਰੋੜਾ ਨੇੜੇ 150 ਵਿਦਿਆਰਥੀਆਂ ਨੂੰ ਡਿਗਰੀਆਂ ਵੰਡ ਕੇ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰਿੰਸਪਿਲ....
ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਜੀ.ਐਚ.ਜੀ ਸਿੱਧਵਾਂ ਖੁਰਦ ਦਾ ਸ਼ਾਨਦਾਰ ਪ੍ਰਦਰਸ਼ਨ
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਸਪੋਰਟਸ ਕੰਪਲੈਕਸ ਲੁਧਿਆਣਾ ਵਿਖੇ 27 ਅਕਤੂਬਰ 2022 ਨੂੰ ਜ਼ਿਲ੍ਹਾ ਪੱਧਰੀ ਸਕੂਲ ਵਾਲੀਬਾਲ ਦੇ ਟੂਰਨਾਮੈਂਟ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੀਆਂ ਲੜਕੀਆਂ ਨੇ ਅੰਡਰ 14 ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਜਿਸ ਵਿੱਚ ਚਾਰ ਵਿਦਿਆਰਥਣਾਂ - ਗੁਰਲੀਨ ਕੌਰ, ਅਮਨਦੀਪ ਕੌਰ....
ਪ੍ਰਿੰਸੀਪਲ ਸਕੱਤਰ ਵੀ. ਕੇ ਮੀਨਾ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਮਾਨਸਾ : ਪ੍ਰਿੰਸੀਪਲ ਸਕੱਤਰ ਪੰਜਾਬ ਸਰਕਾਰ ਕਮ ਸਕੱਤਰ ਇੰਚਾਰਜ਼ ਜ਼ਿਲ੍ਹਾ ਮਾਨਸਾ ਸ੍ਰੀ ਵੀ. ਕੇ ਮੀਨਾ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਸਰਦੂਲਗੜ੍ਹ ਪੂਨਮ ਸਿੰਘ, ਐਸ.ਡੀ.ਐਮ ਬੁਢਲਾਡਾ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੁਸ਼ਿਤਾ....
ਵਿਧਾਇਕ ਗੋਗੀ ਵਲੋਂ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਅਚਨਚੇਤ ਚੈਕਿੰਗ ਦੌਰਾਨ ਪਾਈਆਂ ਗਈਆਂ ਖਾਮੀਆਂ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਖਾਮੀਆਂ ਪਾਈਆਂ ਜਾਣ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਠੇਕੇਦਾਰ ਵਿਰੁੱਧ ਬਣਦੀ ਕਾਰਵਾਈ ਦੇ ਵੀ ਨਿਰਦੇਸ਼ ਦਿੱਤੇ। ਸਥਾਨਕ ਲੋਕਾਂ ਵਲੋਂ ਵਿਧਾਇਕ ਸ੍ਰੀ ਗੋਗੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੇ ਠੇਕੇਦਾਰ ਵਲੋਂ ਓਵਰ ਚਾਰਜਿੰਗ....
ਕਰਮਜੀਤ ਗਰੇਵਾਲ ਦਾ ਬਾਲ ਗੀਤ “ਨਵੀਂਆਂ ਪੁਸਤਕਾਂ” ਸੁਰਜੀਤ ਪਾਤਰ, ਲਖਵਿੰਦਰ ਜੌਹਲ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ
ਲੁਧਿਆਣਾ : ਬਾਲ ਮਨ ਵਿਕਾਸ ਨੂੰ ਸਮਰਪਿਤ ਕੌਮੀ ਅਧਿਆਪਕ ਪੁਰਸਕਾਰ ਜੇਤੂ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਮੈਂਬਰ ਲੇਖਕ ਲਲਤੋਂ ਵਾਸੀ ਸਃ ਕਰਮਜੀਤ ਗਰੇਵਾਲ ਦਾ ਨਵਾਂ ਬਾਲ ਗੀਤ “ਨਵੀਆਂ ਪੁਸਤਕਾਂ” ਪਦਮਸ਼੍ਰੀ ਡਾਃ ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪਰਿਸ਼ਦ ਪੰਜਾਬ, ਪ੍ਰੋ.ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਤੇ ਡਾਃ ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਤੇ ਹੋਰ ਸਖ਼ਸ਼ੀਅਤਾਂ ਨੇ ਆਪਣੇ ਕਰ ਕਮਲਾਂ ਨਾਲ਼ ਲੋਕ ਅਰਪਨ ਕੀਤਾ। ਡਾਃ ਸੁਰਜੀਤ ਪਾਤਰ....
ਅਨਾਜ ਮੰਡੀਆਂ ਵਿੱਚ ਹੁਣ ਤੱਕ 84,48,507 ਮੀਟਰਕ ਟਨ ਝੋਨਾ ਆਇਆ : ਵਧੀਕ ਮੁੱਖ ਸਕੱਤਰ ਅਗਰਵਾਲ
ਖੰਨਾ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 84,48,507 ਮੀਟਰਕ ਟਨ ਝੋਨਾ ਆਇਆ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 81,80,888 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 11,531 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ। ਇਸ....