ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ....
ਮਾਲਵਾ
ਲੁਧਿਆਣਾ : ਪੰਜਾਬ ਸਰਕਾਰ ਵਲੋ ਝੋਨੇ ਦੇ ਨਾੜ ਦੇ ਸਹੀ ਪ੍ਰਬੰਧਨ ਲਈ ਸਰਦਾਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਅਹਿਮ ਕਦਮ ਚੁਕੇ ਜਾ ਰਹੇ ਹਨ| ਖੇਤੀਬਾੜੀ ਮੰਤਰੀ ਜੀ ਵਲੋ ਸੂਬੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਵਹਾਉਣ ਦੀ ਅਪੀਲ ਕੀਤੀ|ਝੋਨੇ ਦੇ ਨਾੜ ਨੂੰ ਨਾ ਸਾੜਨ ਲਈ ਚਲਾਈ ਗਈ ਇਸ ਮੁਹਿੰਮ ਦੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਪਿੰਡ....
ਰਾਏਕੋਟ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਬਲਾਕ ਰਾਏਕੋਟ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਇਕਾਈ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਜਸਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੁਲਾਬੀ ਸੁੰਡੀ, ਨਕਲੀ ਕੀਟਨਾਸ਼ਕਾਂ ਅਤੇ ਗੜ੍ਹੇਮਾਰੀ....
ਸੰਗਰੂਰ : ਖੇਤਰੀ ਸਰਸ ਮੇਲੇ ਦੌਰਾਨ ‘ਸਟਾਰ ਨਾਈਟ’ ਵਿੱਚ ਗਾਇਕ ਜੋਰਡਨ ਸੰਧੂ ਦੇ ਗੀਤਾਂ ਦੀ ਖੂਬ ਧੂਮ ਰਹੀ। ਬੱਚਿਆਂ, ਨੌਜਵਾਨਾਂ ਸਮੇਤ ਸਮੂਹ ਦਰਸ਼ਕਾਂ ਨੇ ਆਪਣੇ ਪਸੰਦੀਦਾ ਗਾਇਕ ਦੇ ਗੀਤਾਂ ਨੂੰ ਸਦੀਵੀ ਯਾਦ ਦਾ ਹਿੱਸਾ ਬਣਾਉਣ ਲਈ ਆਪਣੇ ਮੋਬਾਇਲਾਂ ਵਿੱਚ ਕੈਦ ਕੀਤਾ ਅਤੇ ਰਾਤ ਤੱਕ ਗੀਤ ਸੰਗੀਤ ਦਾ ਪੂਰੇ ਉਤਸ਼ਾਹ ਨਾਲ ਆਨੰਦ ਮਾਣਿਆ। ਜ਼ਿਕਰਯੋਗ ਹੈ ਕਿ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਵਿਖੇ ਆਯੋਜਿਤ ਸਰਸ ਮੇਲੇ ਵਿੱਚ ਦਿਨ ਭਰ ਹਜ਼ਾਰਾਂ ਲੋਕ ਵਧ ਚੜ ਕੇ ਆਨੰਦ ਮਾਣ ਰਹੇ ਹਨ। ਕਲਾਪ੍ਰੇਮੀ ਮੇਲੇ ਵਿੱਚ....
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਪਿਛਲੇ ਇਕ ਮਹੀਨੇ ਤੋਂ ਕਾਫ਼ੀ ਖਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ ਸੀ। ਸਿਹਤ ਠੀਕ ਹੋਣ ਮਗਰੋਂ ਅੱਜ ਐਤਵਾਰ ਨੂੰ ਉਨ੍ਹਾਂ ਨੇ ਆਪਣੇ ਘਰ ਪਹੁੰਚੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰ-ਹਾਜ਼ਰ ਸਨ ਤੇ ਪਰਮਾਤਮਾ ਦੀ ਕਿਰਪਾ ਨਾਲ ਹੁਣ ਮੁੜ ਤੋਂ ਸੰਘਰਸ਼ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕ-ਦੋ ਕਲਾਕਾਰਾਂ....
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ ਵਿੱਚ ਸੱਚ ਬੋਲਿਆ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ, ਕਿਉਂਕਿ ਸਾਡੇ ਵਿੱਚ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਉਨ੍ਹਾਂ....
ਸੰਗਰੂਰ : ਖੇਤਰੀ ਸਰਸ ਮੇਲੇ ਦੇ ਪਹਿਲੇ ਹੀ ਦਿਨ ਜ਼ਿਲਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ‘ਸਟਾਰ ਨਾਈਟ’ ਦਾ ਹਜ਼ਾਰਾਂ ਦਰਸ਼ਕਾਂ ਨੇ ਉਤਸ਼ਾਹ ਨਾਲ ਆਨੰਦ ਮਾਣਿਆ। ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਨਾਲ ਲਗਭਗ ਦੋ ਘੰਟੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ। ਉਸਦੇ ਚਰਚਿਤ ਗੀਤਾਂ ‘ਟਿੱਚ ਬਟਨਾਂ ਦੀ ਜੋੜੀ’, ‘ਰੱਖ ਹੌਂਸਲਾ ਵੇ ਜੱਟਾ’ ਅਤੇ ‘ਸੁੱਚਾ ਸੂਰਮਾ’ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਅਤੇ ਵਾਰ ਵਾਰ ਇਨਾਂ ਗੀਤਾਂ ਨੂੰ ਗਾਉਣ ਦੀ ਮੰਗ ਆਉਣ ’ਤੇ ਉਸ ਨੇ ਵੀ ਸੰਗੀਤ ਪ੍ਰੇਮੀਆਂ ਦਾ ਮਾਣ....
ਅਨੰਦਪੁਰ ਸਾਹਿਬ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ ਕਰਕੇ ਬੰਦ ਪਏ ਰੂਟਾਂ 'ਤੇ ਬੱਸ ਸਰਵਿਸ ਸ਼ੁਰੂ ਕਰਾਉਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੁਪਹਿਰ ਵੇਲੇ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿਖੇ ਅਚਨਚੇਤ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਪੂ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਵਿਚਾਲੇ ਸਰਕਾਰੀ ਬੱਸਾਂ....
ਬਰਨਾਲਾ : ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ ਪੰਜਾਬ ਆਈ ਟੀ ਆਈ ਵਿਖੇ ਕਰਵਾਇਆ ਗਿਆ । ਇਸ ਸਮਾਗਮ ਵਿੱਚ ਜਸਬੀਰ ਕੌਰ ਪੱਖੋਕੇ ਦੇ ਕਾਵਿ ਸੰਗ੍ਰਹਿ ਚਾਰ ਕਦਮ ਜ਼ਿੰਦਗੀ ,ਜਸਪਾਲ ਜਸ ਦੇ ਕਾਵਿ ਸੰਗ੍ਰਹਿ ਸੱਚ ਦੀ ਆਰਤੀ ਅਤੇ ਸੁਖਚੈਨ ਸਿੰਘ ਕੁਰੜ ਤੇ ਗਗਨਦੀਪ ਕੌਰ ਧਾਲੀਵਾਲ ਦੁਆਰਾ ਸੰਪਾਦਿਤ ਕਾਵਿ ਸੰਗ੍ਰਹਿ ਮਾਂ ਦੇ ਸੁਪਨਿਆਂ ਦੀ ਪਰਵਾਜ਼ ਦਾ ਲੋਕ ਅਰਪਣ ਕੀਤਾ।ਪੁਸਤਕ ਚਾਰ ਕਦਮ ਜ਼ਿੰਦਗੀ ਬਾਰੇ ਬੋਲਦਿਆਂ ਤੇਜਿੰਦਰ ਚੰਡਿਹੋਕ ਨੇ ਕਿਹਾ ਕਿ ਜਸਬੀਰ ਕੌਰ ਪੱਖੋਕੇ ਦੀ ਕਵਿਤਾ....
ਲੁਧਿਆਣਾ : ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ, ਜਨਰਲ ਸਕੱਕਰ ਡਾ ਗੁਰਇਕਬਾਲ ਸਿੰਘ ਤੇ ਹੋਰ ਲੇਖਕਾਂ ਵੱਲੋਂ ਪਾਕਿਸਤਾਨੀ ਪੰਜਾਬ ਦੇ ਸ਼ਹਿਰ ਸਮੁੰਦਰੀ (ਫੈਸਲਾਬਾਦ) ਵੱਸਦੇ ਪ੍ਰਮੁੱਖ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਨੂੰ ਲੋਕ ਅਰਪਣ ਕੀਤਾ ਗਿਆ। ਇਸ ਪੁਸਤਕ ਨੂੰ ਮੁਨੀਰ ਹੁਸ਼ਿਆਰਪੁਰੀ ਦੀ ਸੰਪਾਦਨਾ ਹੇਠ....
ਬਠਿੰਡਾ : ਨਾਟਿਅਮ ਪੰਜਾਬ ਵੱਲੋਂ ਚੇਅਰਮੈਨ ਕਸ਼ਿਸ਼ ਗੁਪਤਾ, ਪ੍ਰਧਾਨ ਸੁਦਰਸ਼ਨ ਗੁਪਤਾ ਅਤੇ ਨਿਰਦੇਸ਼ਕ ਕੀਰਤੀ ਕ੍ਰਿਪਾਲ ਦੀ ਅਗਵਾਈ ਹੇਠ ਬਠਿੰਡਾ ਦੇ ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਵਿਖੇ ਕਰਵਾਏ ਜਾ ਰਹੇ 15 ਰੋਜ਼ਾ 11ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੀ 8ਵੀਂ ਸ਼ਾਮ ਨੂੰ ਏ.ਵੀ.ਆਰ ਸਕੂਲ ਆਫ ਡਰਾਮਾ, ਗੁਰੂਗ੍ਰਾਮ ਦੇ ਕਲਾਕਾਰ ਦਰਸ਼ਕਾਂ ਦੇ ਸਨਮੁੱਖ ਹੋਏ। ਇਸ ਟੀਮ ਵੱਲੋਂ ਸਿਆਦਤ ਹਸਨ ਮੰਟੋ ਦਾ ਲਿਖਿਆ ਨਾਟਕ ਲਾਈਸੈਂਸ ਨਿਰਦੇਸ਼ਕ ਅਸ਼ੋਕ ਭਾਖੜੀ ਦੀ ਨਿਰਦੇਸ਼ਨਾ ਹੇਠ ਹਿੰਦੁਸਤਾਨੀ ਭਾਸ਼ਾ ਵਿਚ ਪੇਸ਼....
ਰਾਏਕੋਟ (ਜੱਗਾ) : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਅੱਜ ਇੱਥੇ ਭਾਵਾਧਸ ਇਕਾਈ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਤੋਂ ਭਾਵਾਧਸ ਦੇ ਤਹਿਸੀਲ ਪ੍ਰਧਾਨ ਦਵਿੰਦਰ ਬੌਬੀ ਗਿੱਲ ਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਅਗਵਾਈ ਹੇਠ ਸ਼ਰਧਾਲੂਆਂ ਵੱਲੋਂ ਪੂਜਾ ਅਰਚਨਾ ਕਰਨ ਉਪਰੰਤ ਸ਼ਹਿਰ’ ਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਸੋਭਾ ਯਾਤਰਾ ਦਾ ਉਦਘਾਟਨ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਕੀਤਾ ਗਿਆ, ਜਦਕਿ ਝੰਡੇ ਦੀ ਰਸਮ ਨਗਰ ਕੌਂਸਲ....
ਲੁਧਿਆਣਾ : ਡੇਅਰੀ ਵਿਕਾਸ ਵਿਭਾਗ ਵੱਲੋਂ ਬੀਤੇ ਕੱਲ੍ਹ ਪਿੰਡ ਸਹਾਰਨ ਮਾਜਰਾ ਵਿਖੇ ਇਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸਦੀ ਅਗਵਾਈ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵੱਲੋਂ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਸ. ਪਰਮਿੰਦਰ ਸਿੰਘ ਸਰਪੰਚ ਸਹਾਰਨ ਮਾਜਰਾ ਵਲੋਂ ਕੀਤਾ ਗਿਆ ਜਿੱਥੇ 100 ਦੇ ਕਰੀਬ ਕਿਸਾਨਾਂ ਨੇ ਕੈਂਪ ਮੌਕੇ ਸ਼ਮੂਲੀਅਤ ਕੀਤੀ। ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਸ. ਲਾਲਜੀਤ ਸਿੰਘ....
ਫਰੀਦਕੋਟ : ਡੂੰਘੇ ਅਤੇ ਪ੍ਰਦੂਸ਼ਿਤ ਹੋ ਰਹੇ ਪਾਣੀਆਂ ਪ੍ਰਤੀ ਚਿੰਤਤ ਰਹਿਣ ਵਾਲੀ ਸ਼ਖਸ਼ੀਅਤ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਪੰਜਾਬ ਭਰ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਨ ਜਾ ਰਹੀ ਹੈ, ਕਿਉਂਕਿ ਪਾਣੀ ਤੋਂ ਬਿਨਾਂ, ਸੁੱਕੇ ਖੇਤ ਵਿੱਚ ਸੁਹਾਗਾ ਮਾਰ ਕੇ, ਬਿਨਾਂ ਕੱਦੂ ਕੀਤਿਆਂ ਝੋਨਾ ਲਾ ਕੇ ਰਿਸਕ ਲੈਣ ਵਾਲੇ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਝੋਨੇ ਦਾ ਝਾੜ ਵੀ ਪੂਰਾ ਉੱਤਰਦਾ ਦਿਖਾਈ ਦੇ ਰਿਹਾ ਹੈ। ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ....
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਪੁਲਿਸ ਵਲੋਂ ‘ਪੁਸਤਕ ਮੇਲੇ’ ਦਾ ਆਯੋਜਨ ਕੀਤਾ ਗਿਆ।ਜਿਸਦਾ ਉਦਘਾਟਨ ਲੁਧਿਆਣਾ ਰੇਂਜ ਦੇ ਆਈ.ਜੀ. ਐਸਪੀਐਸ ਪਰਮਾਰ ਵਲੋਂ ਕੀਤਾ ਗਿਆ।ਇਹ ਮੇਲਾ 8 ਅਕਤੂਬਰ ਤੋਂ ਸ਼ੁਰੂ ਹੋਕੇ 11 ਅਕਤੂਬਰ ਤੱਕ ਚੱਲੇਗਾ।ਇਸ ਮੇਲੇ ਵਿਚ ਕਵਿਤਾਵਾਂ ,ਨਾਟਕਾਂ, ਕਹਾਣੀਆਂ ਅਤੇ ਨਾਵਲ ਸਮੇਤ ਹੋਰ ਗਿਆਨ ਦੀਆਂ ਕਿਤਾਬਾਂ ਰੱਖੀਆਂ ਗਈਆਂ ਹਨ।ਇਸ ਤੋਂ ਇਲਾਵਾ ਇੱਕ ਮੰਚ ‘ਤੇ ਨਾਟਕ ਅਤੇ ਕਵੀ ਦਰਬਾਰ ਵੀ ਅੱਲਗ-ਅੱਲਗ ਦਿਨਾਂ ਵਿਚ ਲਗਾਏ ਜਾਣਗੇ।....