ਮਾਲਵਾ

ਸਮੁੱਚਾ ਪੰਥ ਕੇਂਦਰ ਸਰਕਾਰ ਵੱਲੋਂ ਕਾਨੂੰਨ ਦੇ ਸਹਾਰੇ ਸ਼੍ਰੋਮਣੀ ਕਮੇਟੀ ਨੂੰ ਦੋ ਫਾੜ ਕਰਨ ਅਤੇ ਸਿੱਖ ਕੌਮ ਵਿੱਚ ਵੰਡੀਆਂ ਪਾਉਣ ਦੇ ਖ਼ਿਲਾਫ਼ ਹਨ : ਪ੍ਰੋ. ਬਡੂੰਗਰ
ਪਟਿਆਲਾ : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਫਾੜ ਕਰਨ ਦੇ ਖਿਲਾਫ ਕੇਵਲ ਪੰਜਾਬ ਦੇ ਸਿੱਖ ਹੀ ਨਹੀਂ ਬਲਕਿ ਹਰਿਆਣਾ ਦੇ ਸਿੱਖ ਵੀ ਇਸ ਦਾ ਵਿਰੋਧ ਕਰ ਰਹੇ ਹਨ, ਜਿਸ ਦੀ ਮਿਸਾਲ ਸਮੁੱਚੀ ਸਿੱਖ ਕੌਮ ਵੱਲੋਂ ਦੇਖਣ ਨੂੰ ਮਿਲੀ, ਇੰਨਹਾਂ ਸ਼ਬਦਾਂ ਦਾ ਪ੍ਰਗਟਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੀਤਾ, ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ....
ਨਗਰ ਨਿਗਮ ਵੱਲੋਂ 'ਆਜੀਵੀਕਾ ਮੇਲੇ' ਦਾ ਆਯੋਜਨ
ਲੁਧਿਆਣਾ : ਨਗਰ ਨਿਗਮ ਲੁਧਿਆਣਾ ਵਲੋਂ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹੁਕਮਾਂ ਅਨੁਸਾਰ ਅਤੇ ਜੁਆਇੰਟ ਕਮਿਸ਼ਨਰ, ਮੈਡਮ ਪੂਨਮਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ 7 ਅਕਤੂਬਰ ਤੋਂ 16 ਅਕਤੂਬਰ (ਸਮਾਂ ਸਵੇਰੇ 11 ਵਜੇ ਤੋਂ ਸ਼ਾਂਮ 4 ਵਜੇ) ਤੱਕ ਰੱਖ-ਬਾਗ (ਨੇੜੇ ਲੱਕੜ ਪੁੱਲ, ਸਿਵਲ ਲਾਈਨਜ਼, ਲੁਧਿਆਣਾ) ਵਿੱਚ 'ਆਜੀਵੀਕਾ ਮੇਲਾ' ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮੇਲੇ ਵਿੱਚ ਡੇ-ਨੂਲਮ ਦੇ ਅਧੀਨ ਬਣੇ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਦੁਆਰਾ....
ਨੂਰਾ ਮਾਹੀ ਬੱਸ ਸਟੈਂਡ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ
ਰਾਏਕੋਟ (ਚਰਨਜੀਤ ਸਿੰਘ ਬੱਬੂ) : ਪਿਛਲੀ ਕਾਂਗਰਸ ਸਰਕਾਰ ਵੱਲੋਂ ਰਾਏਕੋਟ ਸ਼ਹਿਰ ਵਿਚ ਸੰਸਦ ਮੈਂਬਰ ਡਾ ਅਮਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੇ ਗਏ ਨੂਰਾ ਮਾਹੀ ਬੱਸ ਸਟੈਂਡ ਮੁਕੰਮਲ ਹੋਣ ਤੇ ਅੱਜ ਉਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਰਾਏਕੋਟ ਸਰਦਾਰ ਗੁਰਬੀਰ ਸਿੰਘ ਕੋਹਲੀ, ਈ ਓ ਚਰਨਜੀਤ ਸਿੰਘ ਡੀ.ਐੱਸ.ਪੀ ਰਛਪਾਲ ਸਿੰਘ ਢੀਂਡਸਾ ਤੋਂ ਇਲਾਵਾ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ। ਉਦਘਾਟਨ ਕਰਨ ਉਪਰੰਤ ਸਮਾਗਮ ਵਿੱਚ ਪੁੱਜੇ ਲੋਕਾਂ ਨੂੰ....
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼਼ ਸਨਮਾਨ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅੱਜ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿੱਥੇ ਡਾ. ਅਮਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਸਮਾਗਮ ਵਿੱਚ ਉਚੇਚੇ ਤੌਰ 'ਤੇ ਪਹੁੰਚ ਕੇ ਮਾਨਯੋਗ ਵਿਧਾਇਕਾ ਵੱਲੋਂ ਵਿਭਾਗ ਦੀ ਹੌਂਸਲਾ ਅਫਜਾਈ ਕੀਤੀ ਗਈ। ਸਮਾਗਮ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ....
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਇਨਸਾਫ 'ਚ ਦੇਰੀ ਸੂਬੇ ਦੀ ਸ਼ਾੰਤੀ ਤੇ ਬੁਰਾ ਅਸਰ ਪਾ ਰਹੀ ਹੈ : ਬਾਜਵਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਲੰਬਿਤ ਜਾਂਚ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਮੰਗ ਕੀਤੀ ਕਿ ਬਿਨਾਂ ਭੜਕਾਹਟ ਵਾਲੀ ਪੁਲਿਸ ਗੋਲੀਬਾਰੀ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ, ਭਗਵਾਨ....
ਮੁਸਕਾਨ ਦੇ ਨਾਵਲ 'ਰਸਮੀ ਵਿਤਕਰਾ' ਨੂੰ ਕੀਤਾ ਲੋਕ ਅਰਪਣ
ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਮੀਨੂੰ ਮੁਸਕਾਨ ਦੇ ਨਾਵਲ 'ਰਸਮੀ ਵਿਤਕਰਾ' ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਡਾ. ਗੁਰਮੇਲ ਸਿੰਘ (ਡੀਨ, ਸਰਕਾਰੀ ਕਾਲਜ, ਸੈਕਟਰ 11, ਚੰਡੀਗੜ੍ਹ) ਵੱਲੋਂ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ....
ਪਾਰਟੀਬਾਜੀ ਤੋਂ ਉਪਰ ਉਠ ਕੇ ਵਿਕਾਸ ਕਰਵਾਉਣ ਲਈ ਆਪਣਾ ਬਣਦਾ ਸਹਿਯੋਗ ਦੇਣ : ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪਿੰਡ ਬਲਮਗੜ ਅਤੇ ਮੰਡੀ ਲੱਖੇਵਾਲੀ ਦਾ ਦੌਰਾ ਕੀਤਾ ਅਤੇ ਸਰਕਾਰ ਵਲੋੰ ਸਵੱਛ ਭਾਰਤ ਮਿਸ਼ਨ ਤਹਿਤ ਚਲਾਈਆ ਜਾ ਰਹੀਆ ਵੱਖ ਵੱਖ ਸਕੀਮਾਂ ਸਬੰਧੀ ਜਾਣੂੰ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾ ਨੁੂੰ ਅਪੀਲ ਕੀਤੀ ਕਿ ਆਪਸੀ ਪਾਰਟੀਬਾਜੀ ਤੋਂ ਉਪਰ ਉਠ ਕੇ ਸਮੁੱਚੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਰਵਾਉਣ ਲਈ ਆਪਣਾ ਬਣਦਾ ਸਹਿਯੋਗ ਦੇਣ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ....
ਜ਼ਿਲ੍ਹਾ ਹਸਪਤਾਲ ਦਾ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵਲੋਂ ਦੌਰਾ
ਮੋਹਾਲੀ : ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ’ਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਨੇ ਅੱਜ ਦੁਪਹਿਰ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ, ਮੈਡੀਕਲ ਸਾਜ਼ੋ-ਸਮਾਨ ਦੀ ਉਪਲਭਧਤਾ ਬਾਰੇ ਜਾਣਕਾਰੀ ਲਈ ਅਤੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਦੀ ਆਮਦ ਅਤੇ ਸਿਹਤ ਸਟਾਫ਼ ਬਾਰੇ ਵੀ....
ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ : ਸਿਹਤ ਮੰਤਰੀ
ਫ਼ਤਹਿਗੜ੍ਹ ਸਾਹਿਬ : ਸਰਕਾਰੀ ਹਸਪਤਾਲਾਂ ਵਿੱਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ ਪਰਚੀਆਂ ਕਟਵਾਉਣ ਵਾਲੇ ਲਗਾਈਆਂ ਜਾਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ ਜਿਨ੍ਹਾਂ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਚਨਾਰਥਲ ਕਲਾਂ ਵਿਖੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਟੋਕਨ ਮਸ਼ੀਨਾ ਲਗਾਉਣ ਦੇ ਪਾਇਲਟ ਪ੍ਰੋਜੈਕਟ....
ਪੁਲਿਸ ਵੱਲੋਂ 8 ਤੋਂ 11 ਅਕਤੂਬਰ ਤੱਕ ਲਗਵਾਇਆ ਜਾਵੇਗਾ ਪੁਸਤਕ ਮੇਲਾ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਦੇ ਮਕਸ਼ਦ ਨਾਲ ਪੰਜਾਬ ਪੁਲਿਸ (ਦਿਹਾਤੀ) ਵੱਲੋਂ 8 ਤੋਂ 11 ਅਕਤੂਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਜਗਰਾਉਂ ਵਿਖੇ ਚਾਰ ਰੋਜਾ ਇੱਕ ਪੁਸ਼ਤਕ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਲੁਧਿਆਣਾ ਰੇਂਜ ਦੇ ਆਈ.ਜੀ ਐਸ.ਪੀ.ਐਸ ਪਰਮਾਰ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦਿਹਾਤੀ ਦੇ ਐਸਐਸਪੀ ਹਰਜੀਤ ਸਿੰਘ ਨੇ ਕਿਹਾ ਕਿ ਪੁਸਤਕਾਂ ਸਾਨੂੰ ਦੁੱਖ ਵਿੱਚ ਸਹਾਏ ਦਾ ਅਤੇ ਦੁੱਖ ਵਿੱਚ....
ਪੰਜਾਬ ਸਰਕਾਰ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਤੋਂ ਬਿਹਤਰ ਬਣਾਉਣ ਲਈ ਵਚਨਬੱਧ ਹੈ : ਜੌੜਾਮਾਜਰਾ
ਰਾਜਿੰਦਰਾ ਹਸਪਤਾਲ ਵਿਖੇ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕੀਤਾ। ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ ਨੇ ਪਿਛਲੇ 6 ਮਹੀਨਿਆਂ ਦੌਰਾਨ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕਰਵਾਇਆ ਹੈ। ਜਦੋਂਕਿ ਇੱਥੇ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ.ਬੀ.ਐਸ.ਕੇ.) ਤਹਿਤ 18 ਸਾਲ ਤੱਕ ਦੇ ਸਰਕਾਰੀ ਅਤੇ ਏਡਿਡ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਹੋਣ ਵਾਲੀਆਂ ਦਿਲ ਦੀਆਂ ਜਮਾਂਦਰੂ ਬਿਮਾਰੀਆਂ, ਵਿੰਗੇ-ਟੇਡੇ ਪੈਰ, ਕੰਨਾਂ ਦੀਆਂ....
ਬੇਟੀ ਦੇ ਜਨਮਦਿਨ ਤੇ ਸਕੂਲ ਨੂੰ ਨਕਦ ਰਾਸ਼ੀ ਭੇਟ ਕੀਤੀ
ਮਹਿਲ ਕਲਾਂ (ਗੁਰਭਿੰਦਰ ਗੁਰੀ) : ਰਾਏਸਰ ਪਟਿਆਲਾ ਦੇ ਸਰਕਾਰੀ ਮਿਡਲ ਸਕੂਲ 'ਚੋਂ ਪੜ੍ਹਕੇ ਮੈਰੀਟੋਰੀਅਸ ਸਕੂਲ ਪਟਿਆਲਾ ਚ ਪੜ੍ਹਾਈ ਕਰ ਰਹੀ ਬਹੁਤ ਹੀ ਹੋਣਹਾਰ ਵਿਦਿਆਰਥਣ ਹਸ਼ਨਪ੍ਰੀਤ ਕੌਰ ਦੇ ਜਨਮ ਦਿਨ ਤੇ ਉਸਦੇ ਮਾਤਾ- ਪਿਤਾ ਨੇ ਸਰਕਾਰੀ ਮਿਡਲ ਸਕੂਲ ਰਾਏਸਰ ਪਟਿਆਲਾ ਨੂੰ ਗਿਆਰਾਂ ਸੌ ਰੁਪਏ ਦੀ ਸਹਾਇਤਾ ਦਿੱਤੀ ਹੈ। ਇਸ ਬੱਚੀ ਨੇ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਸਮਰਕੈਂਪ ਦੌਰਾਨ ਵਿਦਿਆਰਥੀਆਂ ਦੀ ਲਿਖਾਈ ਵਿੱਚ ਸੁਧਾਰ ਕਰਨ ਲਈ ਵੀ ਯੋਗਦਾਨ ਦਿੱਤਾ। ਜਿਕਰਯੋਗ ਹੈ ਕਿ ਇਸ ਵਾਰ ਜਿਲ੍ਹੇ ਭਰ....
ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਤੀਕ ਦੁਸਿਹਰੇ ਦਾ ਤਿਉਹਾਰ ਮਨਾਇਆ ਗਿਆ
ਰਾਮਪੁਰਾ ਫੂਲ ( ਅਮਨਦੀਪ ਸਿੰਘ ਗਿਰ) ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਤੀਕ ਦੁਸਿਹਰੇ ਦਾ ਤਿਉਹਾਰ ਅੱਜ ਪ੍ਰਾਚੀਨ ਹਨੂੰਮਾਨ ਮੰਦਿਰ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਮੰਦਿਰ ਦੀ ਸੰਚਾਲਕ ਸੰਸਥਾ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵੱਲੋੋਂ ਭਗਵਾਨ ਸ੍ਰੀ ਰਾਮ ਲਛਮਣ,ਸੀਤਾ ਮਾਤਾ ਅਤੇ ਹਨੂੰਮਾਨ ਜੀ ਦੇ ਸਵਰੂਪ ਬਣਾ ਕੇ ਨਗਰ ਫੇਰੀ ਕੀਤੀ ਗਈ, ਫੇਰੀ ਦੌਰਾਨ ਸ੍ਰੀ ਨਵ ਸਕਤੀ ਦੁਰਗਾ ਭਜਨ ਮੰਡਲੀ ਦੇ ਸੇਵਾਦਾਰਾਂ ਨੇ ਪ੍ਭੂ ਦਾ ਗੁਣਗਾਣ ਕੀਤਾ। ਦੁਸਹਿਰਾ ਗਰਾਊਂਡ ਵਿਖੇ ਰਿੰਕੂ ਕੌਸ਼ਿਕ ਵੱਲੋਂ ਸੁਚੱਜੇ ਪ੍ਰਬੰਧ....
ਪੰਜਾਬ ਆਰਥਿਕ ਤੇ ਰਾਜਨੀਤਕ ਮਸਲਿਆਂ ਵਿੱਚ ਹੀ ਨਹੀਂ ਗਰੱਸਿਆ, ਸੱਭਿਆਚਾਰਕ ਸੰਕਟ ਦੀ ਬੁਰੀ ਮਾਰ ਹੇਠ ਹੈ : ਪ੍ਰੋ. ਗਿੱਲ
ਲੁਧਿਆਣਾ : ਬੀਤੀ ਸ਼ਾਮ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ (ਲੁਧਿਆਣਾ) ਵਿਖੇ ਵੱਖ ਵੱਖ ਵਰਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਸਿਰਫ਼ ਆਰਥਿਕ ਤੇ ਰਾਜਨੀਤਕ ਮਸਲਿਆਂ ਵਿੱਚ ਹੀ ਨਹੀਂ ਗਰੱਸਿਆ ਹੋਇਆ ਸਗੋਂ ਸੱਭਿਆਚਾਰਕ ਸੰਕਟ ਦੀ ਬੁਰੀ ਮਾਰ ਹੇਠ ਹੈ। ਇਸ ਵਿੱਚੋਂ ਨਿਕਲਣ ਲਈ ਸਾਨੂੰ ਧਾਰਮਿਕ, ਸਾਹਿੱਤਕ, ਰਾਜਨੀਤਕ ਤੇ ਸਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ....
ਮਿਰਜ਼ਾ-ਸਾਹਿਬਾ, ਹੀਰ-ਰਾਂਝਾ ਨੂੰ ਅੱਜ ਦੇ ਜ਼ਮਾਨੇ ਅਨੁਸਾਰ ਪੇਸ਼ ਕਰ ਹਸਾਉਂਦੇ ਹਸਾਉਂਦੇ ਚੁੱਕੇ ਸੰਗੀਨ ਮੁੱਦੇ
ਬਠਿੰਡਾ : ਨਾਟਿਅਮ ਪੰਜਾਬ ਵੱਲੋਂ ਡਾਇਰੈਕਟਰ ਕੀਰਤੀ ਕਿਰਪਾਲ, ਚੇਅਰਮੈਨ ਕਸ਼ਿਸ਼ ਗੁਪਤਾ ਅਤੇ ਪ੍ਰਧਾਨ ਸੁਦਰਸ਼ਨ ਗੁਪਤਾ ਦੀ ਅਗੁਵਾਈ ਵਿੱਚ ਬਠਿੰਡਾ ਦੇ ਐਮਆਰਐਸਪੀਟੀਯੂ ਕੈਂਪਸ ਵਿਖੇ ਕਰਵਾਏ ਜਾ ਰਹੇ 11ਵੇਂ ਨਾਟਕ ਮੇਲੇ ਦੀ 5ਵੀਂ ਸ਼ਾਮ ਠਹਾਕਿਆਂ ਭਰਪੂਰ ਰਹੀ। ਇਸ ਦੌਰਾਨ ਨਿਰਦੇਸ਼ਕ ਇਕੱਤਰ ਦੀ ਅਗੁਵਾਈ ਵਿੱਚ ਚੰਡੀਗੜ੍ਹ ਸਕੂਲ ਆੱਫ ਡਰਾਮਾ ਦੀ ਟੀਮ ਵੱਲੋਂ ਦਵਿੰਦਰ ਗਿੱਲ ਦਾ ਲਿਖਿਆ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਪੇਸ਼ ਕੀਤਾ ਗਿਆ, ਜਿਸ ਵਿੱਚ ਮਿਰਜ਼ਾ-ਸਾਹਿਬਾ, ਹੀਰ-ਰਾਂਝਾ ਆਦਿ ਪਾਤਰਾਂ ਨੂੰ ਅੱਜ ਦੇ ਜ਼ਮਾਨੇ....