ਨੰਗਲ, 10 ਫਰਵਰੀ : ਨੰਗਲ ਵਿੱਚ ਭਾਖੜਾ ਨਹਿਰ ਵਿੱਚ ਇੱਕ ਕਾਰ ਡਿੱਗ ਗਈ। ਇਸ ਹਾਦਸੇ ‘ਚ ਕਾਰ ਸਣੇ ਤਿੰਨ ਲੋਕ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ, ਜਦਕਿ ਇਕ ਵਿਅਕਤੀ ਨੂੰ ਨਹਿਰ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਨੰਗਲ ਦੀ ਜਵਾਹਰ ਮਾਰਕੀਟ ਦਾ ਰਹਿਣ ਵਾਲਾ ਮੋਹਨ ਲਾਲ BBMB ਦਾ ਮੁਲਾਜ਼ਮ ਦੱਸਿਆ ਗਿਆ ਹੈ। ਉਹ ਆਪਣੀ ਪਤਨੀ, ਭੈਣ ਅਤੇ ਭਰਜਾਈ ਨਾਲ ਆਪਣੇ ਘਰ ਤੋਂ ਬਾਬਾ ਧੁੰਨੇ ਬਾਲਾ ਮੰਦਿਰ ਮੱਥਾ ਟੇਕਣ ਲਈ ਜਾ ਰਹੇ ਸਨ। ਕਿਸੇ ਕਾਰਨ ਉਨ੍ਹਾਂ ਦੀ ਦੀ ਕਾਰ ਅਚਾਨਕ ਭਾਖੜਾ ਨਹਿਰ ਵਿੱਚ ਡਿੱਗ ਗਈ।....
ਮਾਲਵਾ

ਬਹਿਬਲ ਕਲਾਂ, 10 ਫਰਵਰੀ : ਇਨਸਾਫ਼ ਮੋਰਚੇ ਵਲੋਂ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ। ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹਾਂ। ਦੂਜੇ ਪਾਸੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਬਹਿਬਲ ਕਲਾਂ ਇਨਸਾਫ਼ ਮੋਰਚੇ ਵਿੱਚ ਸੁਖਰਾਜ ਸਿੰਘ ਨੂੰ ਮਿਲਣ ਪੁੱਜੇ ਸਨ....

ਰੋਪੜ, 10 ਫਰਵਰੀ : ਪੰਜਾਬ ਵਿੱਚ ਇਕ ਵਾਰ ਫਿਰ ਇਨਸਾਨੀਅਤ ਨੁੰ ਸ਼ਰਮਸਾਰ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੋਕ ਇਕ ਮੁਸੀਬਤ ਵਿੱਚ ਫਸੇ ਵਿਅਕਤੀ ਦੀ ਮਦਦ ਕਰਨ ਦੀ ਬਜਾਏ ਮੁਫਤ ਦੀ ਚੀਜ ਲੈ ਕੇ ਜਾਣ ਵਿੱਚ ਰੁਝੇ ਰਹੇ। ਜ਼ਿਲ੍ਹਾ ਰੋਪੜ ਵਿੱਚ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਰੋਡ ਉਤੇ ਝੱਜ ਚੌਂਕ ਟੀ ਪੁਆਇੰਟ ਉਤੇ ਇਕ ਤੇਲ ਦਾ ਭਰਿਆ ਟੈਂਕਰ ਪਲਟ ਗਿਆ। ਤੇਲ ਦਾ ਭਰਿਆ ਟੈਕਰ ਪੈਟਰੋਲ ਪੰਪ ਉਤੇ ਸਪਲਾਈ ਦੇਣ ਜਾ ਰਿਹਾ ਸੀ। ਜਦੋਂ ਲੋਕਾਂ ਨੂੰ ਤੇਲ ਦਾ ਭਰੇ ਟੈਂਕਰ ਪਲਟਣ ਦਾ ਪਤਾ ਚੱਲਿਆ ਤਾਂ ਲੋਕਾਂ ਨੇ ਟੈਂਕਰ....

ਸੰਗਰੂਰ, 10 ਫ਼ਰਵਰੀ : ਸੰਗਰੂਰ 'ਚ ਖਪਤਕਾਰ ਅਦਾਲਤ ਦੇ ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੁਸਾਈਡ ਨੋਟ ਵਿੱਚ ਉਸ ਨੇ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਦੇ ਨਾਂ ਲਿਖੇ ਹਨ। ਪੁਲੀਸ ਨੇ ਸਾਬਕਾ ਐਸਐਸਪੀ ਅਤੇ ਬੈਂਕ ਮੁਲਾਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਬਕਾ ਜੱਜ ਦੀ ਪਛਾਣ ਗੁਰਪਾਲ ਸਿੰਘ ਵਜੋਂ ਹੋਈ ਹੈ। ਸਾਬਕਾ ਜੱਜ ਦਾ ਮੁਲਜ਼ਮਾਂ ਨਾਲ ਵਿੱਤੀ ਲੈਣ-ਦੇਣ ਸੀ। ਪੁਲਿਸ ਮੁਤਾਬਕ ਇਹ ਖੁਦਕੁਸ਼ੀ....

ਬਰਨਾਲਾ, 10 ਫਰਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ ਦੀ ਸੂਬਾਈ ਲੀਡਰਸ਼ਿਪ ਦੇ ਇੱਕ ਗੁੱਟ ਵੱਲੋਂ ਆਪਣੇ ਹੀ ਸੂਬਾਈ ਲੀਡਰਸ਼ਿਪ ਵਿੱਚ ਸੀਨੀਅਰ ਲੀਡਰਸ਼ਿਪ ਨੂੰ ਫੁੱਟ ਪਾਊ, ਗੈਰਸੰਵਿਧਾਨਕ, ਗੈਰਜਥੇਬੰਦਕ, ਗੁੱਟਬੰਦਕ ਅਮਲ ਰਾਹੀਂ ਜਥੇਬੰਦੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਦਾ ਅਮਲ ਜਾਰੀ ਰੱਖਿਆ ਹੋਇਆ ਹੈ। ਪ੍ਰੈੱਸ ਨੂੰ ਇਹ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ....

ਰਾਏਕੋਟ, 10 ਫਰਵਰੀ (ਚਮਕੌਰ ਸਿੰਘ ਦਿਓਲ) : ਅੱਜ ਸਥਾਨਕ ਓਮ ਸਿੱਧ ਬਾਬਾ ਬਾਲਕ ਨਾਥ ਅਤੇ ਦੁਰਗਾ ਮੰਦਰ ਕਮੇਟੀ ਵਲੋਂ ਪਹਿਲਾਂ ਖੂਨਦਾਨ ਕੈਂਪ ਲਗਾਇਆ ਗਿਆ, ਕੈਂਪ ਦਾ ਉਦਘਾਟਨ ਵਾਤਾਵਰਣ ਬਚਾਓ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਕਾਕਾ ਵੱਲੋਂ ਕੀਤਾ ਗਿਆ ਇਹ ਕੈਂਪ ਬਲੱਡ ਬੈਂਕ ਸਿਵਲ ਹਸਪਤਾਲ ਜਗਰਾਓਂ ਵੱਲੋਂ ਸਿਵਲ ਹਸਪਤਾਲ ਰਾਏਕੋਟ ਦੇ ਡਾਕਟਰ ਅਤੇ ਸਟਾਫ ਦੀ ਦੇਖ ਰੇਖ ਲਗਾਇਆ ਗਿਆ ਕੈਂਪ ਦੋਰਾਨ ਲੱਗਭਗ 31 ਯੂਨਿਟ ਖੂਨ ਦਾਨ ਕੀਤਾ ਗਿਆ ਇਸ ਮੌਕੇ ਬੋਲਦਿਆਂ ਪੰਡਿਤ ਚੰਦਨ ਕੁਮਾਰ ਨੇ ਖੂਨਦਾਨ ਸਭ ਤੋਂ ਵੱਡਾ....

ਰਾਏਕੋਟ, 10 ਫਰਵਰੀ (ਚਮਕੌਰ ਸਿੰਘ ਦਿਓਲ) : ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ 'ਚ ਲੱਗੇ ਕੌਮੀ ਇਨਸਾਫ਼ ਮੋਰਚੇ 'ਚ ਅੱਜ ਪਿੰਡ ਜਲਾਲਦੀਵਾਲ ਤੋਂ ਕੇਵਲ ਸਿੰਘ ਪੂਨੀਆ ਦੀ ਅਗਵਾਈ ਹੇਠ ਸੰਗਤਾਂ ਦਾ ਇਕ ਜਥਾ ਰਵਾਨਾ ਹੋਇਆ। ਇਸ ਮੌਕੇ ਗੱਲ ਕਰਦਿਆਂ ਕੇਵਲ ਸਿੰਘ ਪੂਨੀਆ, ਪਸੌਰਾ ਸਿੰਘ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਇਹ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਮੌਕੇ ਦੀਆਂ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨੂੰ ਜਾਣ-ਬੁੱਝ ਕੇ ਰਿਹਾਅ....

ਲੁਧਿਆਣਾ, 10 ਫਰਵਰੀ (ਰਘਵੀਰ ਸਿੰਘ ਜੱਗਾ) : ਡਾਕ ਵਿਭਾਗ, ਲੁਧਿਆਣਾ ਸਿਟੀ ਡਵੀਜ਼ਨ, ਲੁਧਿਆਣਾ ਵਲੋਂ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਸੁਕੰਨਿਆ ਸਮਰਿਧੀ ਖਾਤੇ ਖੋਲ੍ਹਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਜਸ਼ਨ ਭਾਰਤ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਮਨਾਉਣ ਲਈ ਕੀਤੀ ਪਹਿਲਕਦਮੀ ਦਾ ਹਿੱਸਾ ਹਨ। ਇਸ ਮੁਹਿੰਮ ਦੌਰਾਨ ਡਾਕ ਵਿਭਾਗ ਨੇ ਸਾਰੀਆਂ ਯੋਗ ਲੜਕੀਆਂ ਦੇ ਸਬੰਧ ਵਿੱਚ 7.5 ਲੱਖ ਸੁਕੰਨਿਆ ਸਮਰਿਧੀ ਨੂੰ ਭਾਰਤ ਭਰ ਵਿੱਚ ਖੋਲ੍ਹਣ ਲਈ ਵਚਨਬੱਧ ਕੀਤਾ ਹੈ। ਲੁਧਿਆਣਾ ਸਿਟੀ ਡਵੀਜ਼ਨ, ਲੁਧਿਆਣਾ....

ਨੇਕ ਮੁਹੱਬਤੀ ਇਨਸਾਨ ਦਾ ਵਿਗੋਚਾ ਅਸਹਿ : ਗੁਰਭਜਨ ਗਿੱਲ ਲੁਧਿਆਣਾ, 10 ਫਰਵਰੀ (ਰਘਵੀਰ ਸਿੰਘ ਜੱਗਾ) : ਪਾਕਿਸਤਾਨ ਦੇ ਵਰਤਮਾਨ ਸਮੇਂ ਦੇ ਸਰਵੋਤਮ ਉਰਦੂ ਕਵੀ ਤੇ ਟੀ ਵੀ ਸੀਰੀਅਲ ਵਾਰਿਸ (1980) ਵਰਗੇ ਅਨੇਕਾਂ ਡਰਾਮਿਆਂ ਦੇ ਲੇਖਕ ਪ੍ਰੋਃ ਅਮਜਦ ਇਸਲਾਮ ਅਮਜਦ ਕੱਲ੍ਹ ਲਾਹੌਰ ਵਿੱਚ ਅੱਲ੍ਹਾ ਨੂੰ ਪਿਆਰੇ ਹੋ ਗਏ ਹਨ। ਫਾਰਸੀ, ਉਰਦੂ ਤੇ ਅੰਗਰੇਜ਼ੀ ਦੇ ਸਿਰਕੱਢ ਵਿਦਵਾਨ ਪ੍ਰੋਃ ਅਮਜਦ ਭਰ ਵਗਦੇ ਦਰਿਆ ਵਰਗੇ ਸਨ। ਪਿਛਲੇ ਸਾਲ ਉਨ੍ਹਾਂ ਨਾਲ ਪਾਕਿ ਹੈਰੀਟੇਜ ਹੋਟਲ ਵਿੱਚ ਲਗ ਪਗ ਦੋ ਘੰਟੇ ਲੰਮੀ ਮੁਲਾਕਾਤ....

ਰਾਏਕੋਟ, 09 ਫਰਵਰੀ (ਚਮਕੌਰ ਸਿੰਘ ਦਿਓਲ) : ਬੀ.ਕੇ.ਯੂ (ਡਕੌਂਦਾ) ਦੀ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲ੍ਹਾ ਖਜਾਨਚੀ ਸਤਿਬੀਰ ਸਿੰਘ ਬੋਪਾਰਾਏ ਖੁਰਦ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ ਵੱਖ ਬਲਾਕਾਂ ਦੀਆ ਇਕਾਈਆ ਦੇ ਆਗੂ ਹਾਜ਼ਰ ਹੋਏ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਰਾਏਸਰ, ਜ਼ਿਲ੍ਹਾ ਪ੍ਰਧਾਨ ਬਰਨਾਲਾ ਦਰਸ਼ਨ ਸਿੰਘ ਉੱਗੋਕੇ, ਮਹਿਲ ਕਲਾਂ....

ਸੰਗਰੂਰ, 09 ਫਰਵਰੀ : ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਵਿੱਚ ਵੀਰਵਾਰ ਨੂੰ ਇੱਕ ਬਜ਼ੁਰਗ ਕਿਸਾਨ ਨੇ ਆਪਣੇ ਖੇਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਨਾਂ ਗੁਰਮੇਲ ਸਿੰਘ ਸੀ। ਉਸ ਦੇ ਸਿਰ 7 ਲੱਖ ਰੁਪਏ ਦਾ ਕਰਜ਼ਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪਿੰਡ ਤੋਲਾਵਾਲ ਦੇ ਰਹਿਣ ਵਾਲੇ 62 ਸਾਲਾ ਕਿਸਾਨ ਗੁਰਮੇਲ ਸਿੰਘ ਕੋਲ 1.25 ਏਕੜ ਜ਼ਮੀਨ ਹੈ। ਉਸ ਦੇ 2 ਪੁੱਤ ਤੇ ਇਕ ਧੀ ਹੈ। ਗੁਰਮੇਲ ਸਿੰਘ ਸਿਰ 7....

- ਡਾ. ਪੂਨਮ ਪ੍ਰੀਤ ਕੌਰ ਵਲੋਂ ਆਮ ਪਬਲਿਕ ਨੂੰ ਅਪੀਲ, ਟੈਸਟ ਟਰੈਕ 'ਤੇ ਨਿਯਮਾਂ ਦੀ ਉਲੰਘਣਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਵੀ ਕੀਤੀ ਚੈਕਿੰਗ ਲੁਧਿਆਣਾ, 9 ਫਰਵਰੀ (ਰਘਵੀਰ ਸਿੰਘ ਜੱਗਾ) : ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਅਧੀਨ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ, ਨੇੜੇ ਰੋਜ ਗਾਰਡਨ ਲੁਧਿਆਣਾ ਵਿਖੇ ਸਿਕਿਉਰਟੀ ਗਾਰਡ ਵੱਲੋਂ ਇੱਕ ਬਿਨੈਕਾਰ ਜਿਹੜਾ ਕਿ ਆਪਣੀ ਜਗਾ੍ਹ ਤੇ ਕਿਸੇ ਹੋਰ ਵਿਅਕਤੀ ਪਾਸੋਂ ਡਰਾਈਵਿੰਗ ਟੈਸਟ....

ਲੁਧਿਆਣਾ, 9 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪਰਿਵਾਰ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ। ਵਿਧਾਇਕ ਸਿੱਧੂ ਵਲੋਂ ਪਰਿਵਾਰ ਸਮੇਤ ਡਾ. ਗੁਰਪ੍ਰੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਡਾ. ਗੁਰਪ੍ਰੀਤ ਕੌਰ ਵਲੋਂ ਵੀ ਸਿੱਧੂ ਪਰਿਵਾਰ ਨਾਲ ਮੇਲ ਮਿਲਾਪ ਕਰਦਿਆਂ ਇਕੱਠਿਆਂ ਖਾਣਾ ਖਾਧਾ।

ਨਾਮਵਰ ਪੰਜਾਬੀ ਸ਼ਾਇਰ ਹਰੀ ਸਿੰਘ ਮੋਹੀ ਦਾ ਵਿਛੋੜਾ ਦੁਖਦਾਈ, ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਪ੍ਰਸਿੱਧ ਪੰਜਾਬੀ ਕਵੀ ਕੋਟਕਪੂਰਾ ਨਿਵਾਸੀ ਪ੍ਰਿੰਸੀਪਲ ਹਰੀ ਸਿੰਘ ਮੋਹੀ ਦੇ ਦੁਖਦਾਈ ਵਿਛੋੜੇ ਤੇ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਮੋਹੀ ਜੀ ਮਹਿਕਦੇ ਸੁਰਵੰਤੇ ਕਵੀ ਸਨ। ਕੋਟਕਪੂਰਾ ਤੇ ਫਰੀਦਕੋਟ ਇਲਾਕੇ ਵਿੱਚ ਉਨ੍ਹਾਂ ਕਈ ਨੌਜਵਾਨਾਂ ਨੂੰ ਸਾਹਿੱਤਕ ਚੇਟਕ ਲਾਈ। ਪਹਿਲੀ ਵਾਰ ਲਗਪਗ 25 ਸਾਲ ਪਹਿਲਾਂ ਸਤੀਸ਼ ਗੁਲਾਟੀ ਤੇ ਸਵਰਨਜੀਤ ਸਵੀ ਦੇ ਬੁਲਾਵੇ ਤੇ ਉਹ ਲੁਧਿਆਣੇ ਆਏ....

ਕਿਹਾ! 2.24 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ ਵਸਨੀਕਾਂ ਨੂੰ ਮਿਲੇਗੀ ਰਾਹਤ ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਤੇ ਦਿੱਤਾ ਜ਼ੋਰ ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਹਲਕਾ ਪੂਰਬੀ ਵਿੱਚ ਪੈਂਦੇਂ ਪੁੱਡਾ ਰੋਡ (ਚੰਡੀਗੜ੍ਹ ਰੋੜ ਤੋਂ ਤਾਜਪੁਰ ਰੋਡ ਤੱਕ) ਕਰੀਬ 2.24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜ੍ਹਕ ਦੇ ਪੁਨਰ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ। ਵਿਧਾਇਕ ਗਰੇਵਾਲ ਨੇ....