ਮਾਲਵਾ

ਵਿਧਾਇਕ ਛੀਨਾ ਦੀ ਅਗਵਾਈ 'ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਢੰਡਾਰੀ ਖੁਰਦ, ਤਾਜਪੁਰ ਰੋਡ ਤੇ ਸ਼ੇਰਪੁਰ ਮੱਛੀ ਮੰਡੀ 'ਚ ਦਬਿਸ਼ 
ਕਰੀਬ 33 ਕੁਇੰਟਲ ਪਾਬੰਦੀਸ਼ੁਦਾ ਮੰਗੂਰ ਮੱਛੀ ਕੀਤੀ ਜ਼ਬਤ ਲੁਧਿਆਣਾ, 21 ਜੁਲਾਈ 2024 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਮੱਛੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਕਰੀਬ 33 ਕੁਇੰਟਲ ਪਾਬੰਦੀਸੁ਼ਦਾ ਮੰਗੂਰ ਮੱਛੀ ਜ਼ਬਤ ਕੀਤੀ ਹੈ। ਢੰਡਾਰੀ ਖੁਰਦ ਅਤੇ ਤਾਜਪੁਰ ਰੋਡ ਤੋਂ ਕਰੀਬ 15 ਕੁਇੰਟਲ ਅਤੇ ਸ਼ੇਰਪੁਰ ਵਿਖੇ 18 ਕੁਇੰਟਲ ਮੰਗੂਰ ਮੱਛੀ ਜ਼ਬਤ ਕੀਤੀ ਗਈ ਹੈ।ਵਿਧਾਇਕ ਛੀਨਾ ਦੇ ਧਿਆਨ ਵਿੱਚ ਆਇਆ ਸੀ....
ਬਠਿੰਡਾ ਵਿੱਚ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ 
ਬਠਿੰਡਾ, 21 ਜੁਲਾਈ 2024 : ਬਠਿੰਡਾ ਵਿੱਚ ਬੀਤੇ ਦੇਰ ਰਾਤ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਲੂਲਬਾਈ ਦੇ ਰਹਿਣ ਵਾਲੇ ਵਿੱਕੀ ਕੁਮਾਰ ਵਜੋਂ ਹੈ। ਘਟਨਾ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ ਵਾਲੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਲੂਲਬਾਈ ਦੇ ਵਿੱਕੀ ਨਾਮਕ ਨੌਜਵਾਨ ਦਾ ਪਿਛਲੇ ਕੁਝ....
ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ‘ਚ 50,000 ਲੀਟਰ ਲਾਹਣ ਕੀਤਾ ਬਰਾਮਦ
ਫਾਜ਼ਿਲਕਾ, 21 ਜੁਲਾਈ 2024 : ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਬ ਤੇ ਨਸ਼ਾ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਥਾਣਾ ਖੂਈਆਂ ਸਰਵਰ ਪੁਲਿਸ ਵੱਲੋਂ ਰਾਜਸਥਾਨ ਪੁਲਿਸ ਨਾਲ ਮਿਲ ਕੇ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਰਾਜਸਥਾਨ ਹੱਦ ਦੇ ਨਾਲ ਲੱਗਦੀ ਗੰਗ ਕੈਨਾਲ ਅਤੇ ਆਸਪਾਸ ਦੇ ਏਰੀਆ ਵਿੱਚੋਂ 50 ਹਜ਼ਾਰ ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ਅਤੇ ਪੰਜਾਬ ਦੀ ਹੱਦ ਨਾਲ ਲੱਗਦੀ ਗੰਗ ਕੈਨਾਲ ਅਤੇ ਇਸਦੇ ਆਸ ਪਾਸ ਦੇ....
ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕੀਤੀ
12 ਲੱਖ ਰੁਪਏ ਦੀ ਲਾਗਤ ਨਾਲ ਸੁਰੂ ਹੋਣ ਵਾਲੇ ਵਿਕਾਸ ਦੇ ਕੰਮਾਂ ਦੇ ਰੱਖੇ ਨੀੰਹ ਪੱਥਰ ਮਲੋਟ 21 ਜੁਲਾਈ 2024 : ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ। ਇਸ ਕੈੰਪ ਵਿੱਚ ਕੈਬਿਨਟ ਮੰਤਰੀ ਨੇ ਇਸ ਲੋਕ....
ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਲੋਕਾਂ ਲਈ ਹੀ ਕੰਮ ਕਰ ਰਹੀ ਹੈ : ਸਪੀਕਰ ਸੰਧਵਾਂ 
ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਵੀ ਕੀਤੀ ਅਪੀਲ ਫ਼ਰੀਦਕੋਟ 21 ਜੁਲਾਈ, 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ । ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਲੋਕਾਂ ਲਈ ਹੀ ਕੰਮ....
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ
ਫ਼ਰੀਦਕੋਟ 21 ਜੁਲਾਈ, 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ....
ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮ.ਐਲ.ਏ ਸੇਖੋਂ ਨੇ ਰੇਲਵੇ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੀਟਿੰਗ
ਫਰੀਦਕੋਟ 21 ਜੁਲਾਈ, 2024 : ਸ.ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਹਲਕਾ ਫਰੀਦਕੋਟ ਨੇ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਰੇਲਵੇ ਫਾਟਕਾਂ ਨਾਲ ਸੰਬੰਧਤ ਫਰੀਦਕੋਟ ਦੇ ਲੋਕਾ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੇਲਵੇ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ ਅਤੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਸ਼੍ਰੀ ਭੁਪਿੰਦਰ ਸਲਵਾਨ ( ਹੈੱਡ ਕੁਆਰਟਰ ) ਨਾਲ ਫਿਰੋਜ਼ਪੁਰ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਸ.ਸੇਖੋਂ ਵੱਲੋ ਡਿਵੀਜ਼ਨਲ ਰੇਲਵੇ ਮੈਨੇਜਰ....
ਮੁੱਖ ਖੇਤੀਬਾੜੀ ਅਫ਼ਸਰ ਨੇ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਲਿਆ ਜਾਇਜ਼ਾ
ਨਰਮੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ 15 ਟੀਮਾਂ ਵੱਲੋਂ ਕੀਤਾ ਜਾ ਲਗਾਤਾਰ ਸਰਵੇਖਣ ਫਰੀਦਕੋਟ 21 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਕੀਤੇ ਜਾ ਰਹੇ ਸਰਵੇਖਣ ਦੌਰਾਨ ਨਰਮੇ ਦੀ ਫਸਲ ਉੱਪਰ ਚਿੱਟੀ ਮੱਖੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੀ ਜ਼ਰੂਰਤ ਹੈ । ਪਿੰਡ ਬਾਜਾਖਾਨਾ ਵਿਚ ਨਰਮੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਡਾ. ਅਮਰੀਕ ਸਿੰਘ ਨੇ....
ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 21 ਜੁਲਾਈ 2024 : ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਘੱਟ ਬਰਸਾਤ ਹੋਣ ਅਤੇ ਹੁੰਮਸ ਭਰੀ ਗਰਮੀ ਕਾਰਨ ਝੋਨੇ ਦੀ ਫ਼ਸਲ ਦਾ ਵਾਧਾ ਅਤੇ ਫੁਟਾਰਾ ਸਹੀ ਤਰਾਂ ਨਹੀਂ ਹੋ ਰਿਹਾ,ਜਿਸ ਕਾਰਨ ਕਿਸਾਨ ਜ਼ਰੂਰਤ ਤੋਂ ਜ਼ਿਆਦਾ ਖਾਦਾਂ....
ਬਠਿੰਡਾ ਪੁਲਿਸ ਨੇ 1 ਕਿਲੋ 5 ਗ੍ਰਾਮ ਹੈਰੋਇਨ, ਦੋ ਕਾਰਾਂ ਅਤੇ 2 ਲੱਖ 65 ਹਜ਼ਾਰ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀਆਂ ਕੀਤਾ ਕਾਬੂ 
ਬਠਿੰਡਾ, 20 ਜੁਲਾਈ 2024 : ਬਠਿੰਡਾ ਪੁਲਿਸ ਨੇ 1 ਕਿਲੋ 5 ਗ੍ਰਾਮ ਹੈਰੋਇਨ, ਦੋ ਕਾਰਾਂ ਅਤੇ 2 ਲੱਖ 65 ਹਜ਼ਾਰ ਦੀ ਡਰੱਮ ਮਨੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਐਸਐਸਪੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ ਪੁਲਿਸ ਪਾਰਟੀ ਨੇੜੇ ਪੁਲ ਸਰਹਿੰਦ ਨਹਿਰ ਰਿੰਗ ਰੋਡ ਸੀ ਤਾਂ ਇੱਕ ਇਨੋਵਾ ਕਾਰ ਨੂੰ ਨਹਿਰ ਦੀ ਪਟੜੀ ਪਰ ਖੜੀ ਦੇਖਿਆ, ਜਿਸ....
ਮਾਹਲਾ ਕਲਾਂ ਨੇੜੇ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ , ਦੋ ਨੌਜਵਾਨਾਂ ਦੀ ਮੌਤ
ਮੁੱਦਕੀ, 19 ਜੁਲਾਈ 2024 : ਕਸਬਾ ਮੁੱਦਕੀ ਤੋਂ ਬਾਘਾ ਪੁਰਾਣਾ ਰੋਡ ਨੂੰ ਜਾਂਦੇ ਹੋਏ ਪਿੰਡ ਮਾਹਲਾ ਕਲਾਂ ਦੇ ਨੇੜੇ ਪਿੰਡ ਹਰੀਏਵਾਲਾ ਤੋਂ ਆ ਰਹੇ ਇਕ ਮੋਟਰਸਾਈਕਲ ਅਤੇ ਮੁੱਦਕੀ ਸਾਇਡ ਤੋਂ ਜਾ ਰਹੀ ਡਿਜਾਇਰ ਕਾਰ ਦੇ ਆਪਸ ਵਿਚ ਟਕਰਾ ਜਾਣ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਤੇ ਇੱਕ ਲੜਕੀ ਜਖ਼ਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (18), ਰੂਪ ਸਿੰਘ (20) ਵਾਸੀ ਪਿੰਡ ਹਰੀਏਵਾਲਾ ਵਜੋਂ ਹੋਈ ਹੈ। ਜਖ਼ਮੀ ਲੜਕੀ ਦਾ ਨਾਮ ਰਮਨਦੀਪ ਕੌਰ (20) ਹੈ। ਜਿਸ ਦੀਆਂ ਲੱਤਾਂ....
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ
ਫ਼ਤਹਿਗੜ੍ਹ ਸਾਹਿਬ, 19 ਜੁਲਾਈ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਐਸ.ਆਈ. ਨਰਪਿੰਦਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿਸਤੌਲ ਤੇ ਮਾਰੂ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਬਿਹਾਰ ਨਾਲ ਸਬੰਧਤ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕਾਬੂ ਕੀਤੇ 06 ਕਥਿਤ ਦੋਸ਼ੀਆਂ ਪਾਸੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ....
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ : ਡਾ. ਬਲਬੀਰ ਸਿੰਘ ਕਿਹਾ, ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ 'ਤੇ ਕਾਰਵਾਈ ਸ਼ੁਰੂ ਕੀਤੀ ਜਾਵੇ ਐਸ.ਐਸ.ਟੀ ਨਗਰ ਤੇ ਨਰਿੰਦਰਾ ਐਨਕਲੇਵ ਦੀਆਂ ਸੜਕਾਂ ਦੀ ਮੁਰੰਮਤ ਜਲਦ ਕੀਤੀ ਜਾਵੇਗੀ ਪਟਿਆਲਾ, 19 ਜੁਲਾਈ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਸੁਧਾਰ ਟਰੱਸਟ ਪਟਿਆਲਾ ਅਧੀਨ ਪੈਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ....
ਫਾਜ਼ਿਲਕਾ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿਉ-ਪੁੱਤ ਦੀ ਗੋਲੀ ਮਾਰ ਕੀਤਾ ਕਤਲ
ਫਾਜ਼ਿਲਕਾ, 19 ਜੁਲਾਈ 2024 : ਫਾਜ਼ਿਲਕਾ ਦੇ ਪਿੰਡ ਪੱਕਾ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿਉ-ਪੁੱਤ ਦੀ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ 'ਚ ਹੀ ਕਰੀਬ 8 ਏਕੜ ਜ਼ਮੀਨ ਠੇਕੇ 'ਤੇ ਲਈ ਸੀ, ਜਿਸ 'ਤੇ ਉਸ ਦਾ ਭਰਾ ਖੇਤੀ ਕਰਦਾ ਸੀ ਉਸ ਜ਼ਮੀਨ ‘ਤੇ ਪਹਿਲਾਂ ਮੁਲਜਮ ਵੀ ਠੇਕੇ 'ਤੇ ਲੈ ਕੇ ਖੇਤੀ ਕਰਦੇ ਸੀ, ਜੋ ਕਿ ਪਾਕਾ ਪਿੰਡ ਦੇ ਹੀ ਰਹਿਣ ਵਾਲੇ ਹਨ।ਉਹ ਇਸ ਗੱਲ ਕਾਰਨ ਰੰਜਿਸ਼....
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਨਰਮੇ ਨਾਲ ਸੰਬੰਧਿਤ ਮੁਸ਼ਕਿਲਾਂ ਅਤੇ ਰਣਨੀਤੀਆਂ ਵਿਚਾਰਨ ਲਈ ਅੰਤਰਰਾਜੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਲੁਧਿਆਣਾ 19 ਜੁਲਾਈ 2024 : ਇਕ ਵਿਸ਼ੇਸ਼ ਮੀਟਿੰਗ ਬਠਿੰਡਾ ਦੇ ਖੇਤੀ ਭਵਨ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ| ਇਸ ਮੀਟਿੰਗ ਵਿਚ ਨਰਮੇ ਦੀ ਮੌਜੂਦਾ ਫਸਲ ਨਾਲ ਸੰਬੰਧਿਤ ਦਿਕਤਾਂ ਅਤੇ ਉਹਨਾਂ ਨਾਲ ਨਜਿੱਠਣ ਦੀ ਰਣਨੀਤੀ ਬਾਰੇ ਵਿਚਾਰ ਕੀਤੀ ਗਈ| ਇਸ ਮੀਟਿੰਗ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੋਂ ਗੰਨਾ ਕਮਿਸ਼ਨਰ ਡਾ. ਆਰ ਕੇ ਰਹੇਜਾ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ....