ਮਾਲਵਾ

ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ ਸਪਾਟੇ ਵੱਜੋਂ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 08 ਫਰਵਰੀ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ਦੌਰਾਨ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜਾ ਲਿਆ ਅਤੇ ਸਾਰੇ ਪ੍ਰੋਜੈਕਟ ਜਲਦੀ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕਰਨ ਲਈ ਕਿਹਾ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਮਿਊਜੀਅਮ ਦਾ ਜਲਦੀ ਨਵੀਨੀਕਰਨ ਕਰਨ ਉਪਰੰਤ ਲੋਕਾਈ ਨੂੰ ਸਮਰਪਿਤ....
ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਵਾਸੀਆਂ ਨਾਲ ਰਵਾਨਾ
ਮਾਨਸਾ, 08 ਫਰਵਰੀ : ਜੇਲਾਂ ਦੇ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਪਿੰਡ ਵਾਸੀਆਂ ਦੇ ਨਾਲ ਚੰਡੀਗੜ੍ਹ ਦੇ ਲਈ ਰਵਾਨਾ ਹੋ ਗਏ ਹਨ ਤੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਜ਼ਿਕਰ ਕਰ ਦਈਏ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਆਮ ਲੋਕਾਂ ਦੇ ਨਾਲ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ....
ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਮਾਨ  ਨੇ ਮਹਾਨ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
ਮਹਿਲ ਕਲਾਂ, 8 ਫਰਵਰੀ (ਸਹੋਤਾ) : ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਸਣੇ ਹੋਰ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੁਤਬਾ-ਬਾਹਮਣੀਆਂ ਇਕ ਇਤਿਹਾਸਕ ਪਿੰਡ....
ਨੰਬਰਦਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਮੋਰਚੇ ’ਚ ਹੋਣਗੇ ਸ਼ਾਮਿਲ : ਗਾਲਿਬ
ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕਪਲੈਕਸ ਵਿਚ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਭਾਰੀ ਗਿਣਤੀ ਵਿਚ ਹਾਜ਼ਰ ਹੋਏ। ਮੀਟਿੰਗ ਵਿਚ ਤਹਿਸੀਲ ਪੱਧਰ ’ਤੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ....
ਏਂਜਲ ਆਈਲਟਸ ਸੈਂਟਰ ਦਾ ਆਇਆ ਸਾਨਦਾਰ ਨਤੀਜਾ
ਸਿੱਧਵਾਂ ਬੇਟ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਨਵੇਂ ਨਵੇਂ ਤਰੀਕੇ ਤੇ ਤਜਰਬੇ ਨਾਲ ਬੱਚਿਆਂ ਨੂੰ ਆਈਲੈਟਸ ਪੜਾ ਕੇ ਲਗਾਤਾਰ ਸੈਕੜੇ ਨਤੀਜੇ ਦੇਣ ਵਾਲੀ ਬੇਟ ਇਲਾਕੇ ਦੀ ਮੰਨੀ ਪ੍ਰਮੰਨੀ ਤੇ ਭਰੋਸੇਯੋਗ ਸੰਸਥਾਂ ਏਂਜਲ ਆਈਲਟਸ ਸੈਂਟਰ ਦੇ ਬੱਚਿਆਂ ਨੇ ਅੱਜ ਫਿਰ ਚੰਗਾ ਨਤੀਜਾ ਦੇ ਕੇ ਇਲਾਕੇ ਵਿੱਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਸੰਸਥਾ ਦੇ ਮਨੈਜਿੰਗ ਡਾØਇਰੈਕਟਰ ਮਨਿੰਦਰ ਕੌਰ ਸਲੇਮਪੁਰੀ ਨੇ ਅੱਜ ਦੇ ਆਏ ਸਾਨਦਾਰ ਨਤੀਜਿਆਂ ਦੀ ਸਟਾਫ ਤੇ ਬੱਚਿਆਂ ਵਿੱਚ ਖੁਸੀ ਸਾਂਝੀ ਕਰਦਿਆ ਸਭ ਨੂੰ ਮੁਬਾਰਕਬਾਦ....
ਆਰ.ਟੀ.ਏ. ਲੁਧਿਆਣਾ ਵੱਲੋਂ ਤੜਕ ਸਵੇਰ ਚੈਕਿੰਗ, 4 ਗੱਡੀਆਂ ਜ਼ਬਤ, 11 ਦੇ ਕੱਟੇ ਚਲਾਨ
2 ਵਾਹਨਾਂ ਚਾਲਕਾਂ ਵਲੋਂ ਗੱਡੀਆਂ ਭਜਾਉਣ ਦੀ ਕੋਸ਼ਿਸ ਨੂੰ ਪੀ.ਸੀ.ਆਰ. ਨੇ ਕੀਤਾ ਨਾਕਾਮ ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ - ਸਕੱਤਰ ਆਰ.ਟੀ.ਏ. ਲੁਧਿਆਣਾ, 08 ਫਰਵਰੀ (ਰਘਵੀਰ ਸਿੰਘ ਜੱਗਾ) : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਚੜ੍ਹਦੀ ਸਵੇਰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਚੈਕਿੰਗ ਕੀਤੀ ਗਈ ਜਿੱਥੇ 4 ਗੱਡੀਆਂ ਧਾਰਾ 207 ਅੰਦਰ ਬੰਦ ਕੀਤੀਆਂ ਗਈਆਂ ਅਤੇ 7 ਗੱਡੀਆਂ ਦੇ ਚਾਲਾਨ ਕੱਟੇ ਗਏ ਜਿਨ੍ਹਾਂ ਵਿੱਚ ਓਵਰਲੋਡਿੰਗ, ਕਾਗਜਾਂ....
ਮੌਜੂਦਾ ਸਮੇਂ ਪੰਜਾਬ ਦੇ ਵਾਤਾਵਰਨ ਤੇ ਭੁਗੌਲਿਕਤਾ ਦੇ ਹਿਸਾਬ ਨਾਲ ਖੇਤੀਬਾੜੀ ਦੀ ਵਿਉਂਤ ਤਿਆਰ ਕਰਨ ਦੀ ਲੋੜ ਹੈ : ਕੁਲਦੀਪ ਸਿੰਘ ਧਾਲੀਵਾਲ 
ਪੀ ਏ ਯੂ ਵਿਚ ਹੋਣ ਵਾਲੀ ਸਰਕਾਰ ਕਿਸਾਨ ਮਿਲਣੀ ਦੇ ਪ੍ਰਬੰਧਾਂ ਦਾ ਖੇਤੀਬਾੜੀ ਮੰਤਰੀ ਨੇ ਜਾਇਜ਼ਾ ਲਿਆ ਲੁਧਿਆਣਾ, 08 ਫਰਵਰੀ (ਰਘਵੀਰ ਸਿੰਘ ਜੱਗਾ) : ਅੱਜ ਪੀ ਏ ਯੂ ਦੇ ਡਾ ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਦੇ ਮਾਨਯੋਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ ਤੇ ਸ਼ਾਮਿਲ ਹੋਏ। ਖੇਤੀਬਾੜੀ ਮੰਤਰੀ ਨਾਲ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ, ਡਾ ਇੰਦਰਜੀਤ ਸਿੰਘ, ਗੁਰੂ....
ਡੇਅਰੀ ਉਦਮ ਸਿਖਲਾਈ ਦਾ 6ਵਾਂ ਬੈਚ 20 ਫਰਵਰੀ ਤੋਂ ਸ਼ੁਰੂ : ਡਿਪਟੀ ਡਾਇਰੈਕਟਰ 
ਲੁਧਿਆਣਾ, 08 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ ਦਾ 6ਵਾਂ ਬੈਚ 20 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ....
ਕੈਬਨਿਟ ਮੰਤਰੀ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। 
ਅਨੰਦਪੁਰ ਸਾਹਿਬ, 8 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਹੀ ਚੈਕਿੰਗ ਲਈ ਪਹੁੰਚ ਗਏ। ਮੁਲਾਜ਼ਮਾਂ ਦਾ ਡਿਊਟੀ ਸਮਾਂ 8 ਵਜੇ ਸੀ, ਮੁਲਾਜ਼ਮਾਂ ਨੂੰ ਸਮੇਂ ਸਿਰ ਪਹੁੰਚਣ ਲਈ ਫੋਨ ਕੀਤੇ, ਪ੍ਰੰਤੂ ਫਿਰ ਵੀ ਸਮੇਂ ਸਿਰਫ ਨਹੀਂ ਪਹੁੰਚੇ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਵੀ ਲਗਾਈ। ਇਸ ਮੌਕੇ ਉਨ੍ਹਾਂ....
ਪੰਜਾਬ ਸਰਕਾਰ ਫ਼ਰਿਸਤੇ ਸਕੀਮ ਦੀ ਜਲਦ ਕਰੇਗੀ ਸ਼ੁਰੂਆਤ : ਡਾ. ਬਲਬੀਰ ਸਿੰਘ
ਪਟਿਆਲਾ, 8 ਫਰਵਰੀ : ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਸੜਕ ਹਾਦਸੇ ਜਾਂ....
ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਜਾਰੀ ਰਹਿਣਗੇ : ਹਰਜੋਤ ਬੈਂਸ
ਅਨੰਦਪੁਰ ਸਾਹਿਬ, 08 ਫਰਵਰੀ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ, ਜਿੱਥੇ ਸਿੱਖਿਆ ਦਾ ਪੱਧਰ ਮਜਬੂਤ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾਵੇਗਾ। ਇਸ ਦੇ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਅਗਲੇ ਵਿੱਦਿਅਕ ਸੈਸ਼ਨ ਤੋਂ ਸਰਕਾਰੀ ਸਕੂਲਾਂ ਵਿੱਚ ਬਦਲੇ ਹੋਏ ਮਹੋਲ....
ਵਿਧਾਇਕ ਛੀਨਾ ਵਲੋਂ ਹਲਕਾ ਲੁਧਿਆਣਾ ਦੱਖਣੀ ਦੇ ਵਿਕਾਸ ਕਾਰਜ਼ਾਂ ਲਈ ਸੰਸਦ ਮੈਂਬਰ ਅਰੋੜਾ ਨੂੰ ਸਹਿਯੋਗ ਦੀ ਅਪੀਲ
ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੂੰ ਹਲਕੇ ਦੇ ਵਿਕਾਸ 'ਚ ਸਹਿਯੋਗ ਦੀ ਅਪੀਲ ਕੀਤੀ ਹੈ। ਸਭ ਤੋਂ ਪਹਿਲਾਂ ਬੀਬੀ ਛੀਨਾ ਨੇ ਸੰਸਦ ਮੈਂਬਰ ਨੂੰ ਗਿਆਸਪੁਰਾ ਰੇਲਵੇ ਕਰਾਸਿੰਗ 'ਤੇ ਅੰਡਰਪਾਸ ਬਣਾਉਣ ਦਾ ਮਾਮਲਾ ਰੇਲਵੇ ਮੰਤਰੀ ਕੋਲ ਉਠਾਉਣ ਦੀ ਬੇਨਤੀ ਕੀਤੀ ਕਿਉਂਕਿ ਇਹ ਪਿਛਲੇ ਲੰਬੇ ਸਮੇਂ ਤੋਂ ਹਲਕੇ ਦੀ ਹੀ ਨਹੀਂ ਪੂਰੇ....
ਜ਼ਿਲ੍ਹੇ 'ਚ ਜਨਤਕ ਮਾਈਨਿੰਗ ਸਾਈਟਾਂ ਰਾਹੀਂ ਰੇਤ ਦੀ ਵਿਕਰੀ ਨੂੰ ਮਿਲਿਆ ਭਰਵਾਂ ਹੁੰਗਾਰਾ, 13133 ਕਿਊਬਿਕ ਫੁੱਟ ਰੇਤ ਦੀ ਹੋਈ ਵਿਕਰੀ
ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿੱਥੇ ਜ਼ਿਲ੍ਹੇ ਦੀਆਂ ਗੋਰਸੀਆਂ ਖਾਨ ਮੁਹੰਮਦ ਅਤੇ ਭੂਖੜੀ ਦੀਆਂ ਜਨਤਕ ਮਾਈਨਿੰਗ ਸਾਈਟਾਂ 'ਤੇ ਪਹਿਲੇ ਦਿਨ ਕੁੱਲ 13133 ਕਿਊਬਿਕ ਫੁੱਟ ਰੇਤ ਦੀ ਵਿਕਰੀ ਹੋਈ ਹੈ। ਵੇਰਵਿਆਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੀਆਂ ਸਾਈਟਾਂ 'ਤੇ ਪਹਿਲੇ ਦਿਨ ਕੁੱਲ 11522 ਕਿਊਬਿਕ ਫੁੱਟ ਰੇਤ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਵੇਚੀ....
ਮੁੱਖ ਡਾਕਘਰ 'ਚ ਸੁਕੰਨਿਆ ਸਮ੍ਰਿਧੀ ਖਾਤਿਆਂ ਲਈ ਵਿਸ਼ੇਸ਼ ਕੈਂਪ
ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਲੁਧਿਆਣਾ ਡਾਕ ਵਿਭਾਗ ਵੱਲੋਂ ਸਥਾਨਕ ਭਾਰਤ ਨਗਰ ਚੌਕ ਨੇੜੇ ਮੁੱਖ ਡਾਕਘਰ ਵਿਖੇ 9 ਅਤੇ 10 ਫਰਵਰੀ ਨੂੰ ਸੁਕੰਨਿਆ ਸਮ੍ਰਿਧੀ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਡਾਕ ਵਿਭਾਗ ਤੋਂ ਬਿਜ਼ਨਸ ਡਿਵੈਲਪਮੈਂਟ ਅਫਸਰ ਨਿਸ਼ੀ ਮਨੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 0 ਤੋਂ 10 ਸਾਲ ਦੀ ਉਮਰ ਦੀਆਂ ਬੱਚੀਆਂ ਲਈ ਪੋਸਟ ਆਫਿਸ ਵਿੱਚ ਮਾਤਾ-ਪਿਤਾ/ਸਰਪ੍ਰਸਤਾਂ ਦੁਆਰਾ ਘੱਟੋ-ਘੱਟ 250 ਰੁਪਏ ਦੀ ਰਕਮ ਨਾਲ ਖਾਤਾ ਖੋਲ੍ਹਿਆ ਜਾ ਸਕਦਾ ਹੈ। ਸੁਕੰਨਿਆ....
ਸੈਂਟਰਲ ਕਮਿਸ਼ਨ ਫਾਰ ਏਅਰ ਕਵਾਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵੱਲੋਂ ਲੁਧਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਕਰਨ ਲਈ ਡਿਪਟੀ ਕਮਿਸ਼ਨਰ ਦੀ ਸ਼ਲਾਘਾ
ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਝੋਨੇ ਦੀ ਪਰਾਲੀ ਨੂੰਂ ਅੱਗ ਨਾ ਲਗਾਉਣ ਲਈ ਅਤੇ ਬਿਨ੍ਹਾਂ ਸਾੜੇ ਪਰਾਲੀ ਸੰਭਾਲਣ ਲਈ ਅਗਾਊਂ ਪ੍ਰਬੰਧ ਕਰਨ ਲਈ, ਸੈਂਟਰਲ ਕਮਿਸ਼ਨ ਫਾਰ ਏਅਰ ਕਵਾਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਐਮ.ਐਮ.ਕੁੱਟੀ, ਆਈ.ਏ.ਐਸ. ਵਲੋਂ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਰਾਜ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ.ਜੰਜੂਆ ਵਲੋਂ ਵੀ ਸ਼ਮੂਲੀਅਤ ਕੀਤੀ ਗਈ।....