ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿੱਥੇ ਜ਼ਿਲ੍ਹੇ ਦੀਆਂ ਗੋਰਸੀਆਂ ਖਾਨ ਮੁਹੰਮਦ ਅਤੇ ਭੂਖੜੀ ਦੀਆਂ ਜਨਤਕ ਮਾਈਨਿੰਗ ਸਾਈਟਾਂ 'ਤੇ ਪਹਿਲੇ ਦਿਨ ਕੁੱਲ 13133 ਕਿਊਬਿਕ ਫੁੱਟ ਰੇਤ ਦੀ ਵਿਕਰੀ ਹੋਈ ਹੈ। ਵੇਰਵਿਆਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੀਆਂ ਸਾਈਟਾਂ 'ਤੇ ਪਹਿਲੇ ਦਿਨ ਕੁੱਲ 11522 ਕਿਊਬਿਕ ਫੁੱਟ ਰੇਤ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਵੇਚੀ....
ਮਾਲਵਾ

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਲੁਧਿਆਣਾ ਡਾਕ ਵਿਭਾਗ ਵੱਲੋਂ ਸਥਾਨਕ ਭਾਰਤ ਨਗਰ ਚੌਕ ਨੇੜੇ ਮੁੱਖ ਡਾਕਘਰ ਵਿਖੇ 9 ਅਤੇ 10 ਫਰਵਰੀ ਨੂੰ ਸੁਕੰਨਿਆ ਸਮ੍ਰਿਧੀ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਡਾਕ ਵਿਭਾਗ ਤੋਂ ਬਿਜ਼ਨਸ ਡਿਵੈਲਪਮੈਂਟ ਅਫਸਰ ਨਿਸ਼ੀ ਮਨੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 0 ਤੋਂ 10 ਸਾਲ ਦੀ ਉਮਰ ਦੀਆਂ ਬੱਚੀਆਂ ਲਈ ਪੋਸਟ ਆਫਿਸ ਵਿੱਚ ਮਾਤਾ-ਪਿਤਾ/ਸਰਪ੍ਰਸਤਾਂ ਦੁਆਰਾ ਘੱਟੋ-ਘੱਟ 250 ਰੁਪਏ ਦੀ ਰਕਮ ਨਾਲ ਖਾਤਾ ਖੋਲ੍ਹਿਆ ਜਾ ਸਕਦਾ ਹੈ। ਸੁਕੰਨਿਆ....

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਝੋਨੇ ਦੀ ਪਰਾਲੀ ਨੂੰਂ ਅੱਗ ਨਾ ਲਗਾਉਣ ਲਈ ਅਤੇ ਬਿਨ੍ਹਾਂ ਸਾੜੇ ਪਰਾਲੀ ਸੰਭਾਲਣ ਲਈ ਅਗਾਊਂ ਪ੍ਰਬੰਧ ਕਰਨ ਲਈ, ਸੈਂਟਰਲ ਕਮਿਸ਼ਨ ਫਾਰ ਏਅਰ ਕਵਾਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਐਮ.ਐਮ.ਕੁੱਟੀ, ਆਈ.ਏ.ਐਸ. ਵਲੋਂ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਰਾਜ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ.ਜੰਜੂਆ ਵਲੋਂ ਵੀ ਸ਼ਮੂਲੀਅਤ ਕੀਤੀ ਗਈ।....

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸੰਧੂ ਕੌਂਸਲਰ, ਰਾਜੂ ਥਾਪਰ ਕੌਂਸਲਰ, ਐਸ.ਡੀ.ਓ. ਅੰਸ਼ੁਲ ਗਰਚਾ, ਬਿੱਟੂ ਭਾਰਦਵਾਜ, ਅਮਨ ਬੱਗਾ, ਐਡਵੋਕੇਟ ਗੌਰਵ ਬੱਗਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੀ ਮੌਜੂਦ ਸਨ। ਵਿਧਾਇਕ ਚੌਧਰੀ ਮਦਨ ਲਾਲ....

ਮੁੱਖ ਮੰਤਰੀ ਮਾਨ ਵਲੋਂ ਬੱਚੀ ਦੀ ਹੌਸਲਾ ਅਫਜਾਈ ਕਰਦਿਆਂ ਭਵਿੱਖ ਲਈ ਦਿੱਤੀਆਂ ਸੁ਼ਭ ਕਾਮਨਾਵਾਂ ਆਸ ਪ੍ਰਗਟਾਈ! ਨੌਜਵਾਨ ਪੀੜ੍ਹੀ ਨੂੰ ਸਾਹਿਤ ਵੱਲ ਕਰੇਗੀ ਪ੍ਰੇਰਿਤ ਲੁਧਿਆਣਾ, 07 ਫਰਵਰੀ (ਰਘਵੀਰ ਜੱਗਾ) : 17 ਸਾਲਾ ਸੁਖਮਨੀ ਬਰਾੜ ਨੇ ਅੰਗਰੇਜ਼ੀ ਕਾਵਿ ਪੁਸਤਕ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਭੇਂਟ ਕੀਤੀ। ਮੁੱਖ ਮੰਤਰੀ ਮਾਨ ਵਲੋਂ ਬੱਚੀ ਦੀ ਹੌਸਲਾ ਅਫਜਾਈ ਕਰਦਿਆਂ ਭਵਿੱਖ ਲਈ ਸੁ਼ਭ ਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਸੁਖਮਨੀ ਦੇ ਮਾਪਿਆਂ ਦੀ ਵੀ....

ਨਿਯਮਾਂ ਦੀ ਉਲੰਘਣਾਂ ਕਰਨ 'ਤੇ 5 ਵਾਹਨਾਂ ਦੇ ਕੱਟੇ ਚਾਲਾਨ ਆਮ ਜਨਤਾ ਦੀ ਸਹੂਲਤ ਲਈ ਹੈਲਪਡੈਸਕ ਦੀ ਵੀ ਕੀਤੀ ਸ਼ੁਰੂਆਤ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ : ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਲੁਧਿਆਣਾ, 07 ਫਰਵਰੀ (ਰਘਵੀਰ ਜੱਗਾ) : ਸਕੱਤਰ ਰਿਜ਼ਨਲ ਟ੍ਰਾਂਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ ਚੈਕਿੰਗ ਕਰਦਿਆਂ 4 ਵਾਹਨਾਂ ਨੂੰ ਧਾਰਾ 207 ਅਧੀਨ ਬੰਦ ਕੀਤਾ ਗਿਆ ਜਦਕਿ 5 ਵਾਹਨਾਂ ਦੇ ਚਾਲਾਨ ਕੱਟੇ ਗਏ....

ਜਗਰਾਓਂ, 07 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਸ਼ਹਿਰ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ੇਰਪੁਰ ਫਾਟਕਾਂ ਦੇ ਨਜ਼ਦੀਕ ਪੁਲਿਸ ਅਤੇ ਸਮੱਗਲਰਾਂ ਵਿਚਕਾਰ ਮੁਕਾਬਲਾ ਹੋ ਗਿਆ। ਅੱਜ ਸ਼ਾਮ ਡਰੱਗ ਸਮੱਗਲਰਾਂ ਤੇ ਪੁਲਿਸ 'ਚ ਸ਼ਹਿਰ ਦੇ ਸ਼ਰੇਆਮ ਫਾਇਰਿੰਗ ਹੋਈ, ਪੁਲਿਸ ਨੇ ਸਮੱਗਲਰਾਂ ਦੀ ਗੱਡੀ ਦੇ ਟਾਇਰਾਂ 'ਚ ਗੋਲ਼ੀਆਂ ਮਾਰ ਕੇ ਗੱਡੀ ਸਮੇਤ ਇੱਕ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਹਰਜੀਤ ਸਿੰਘ ਨੇ ਗਿ੍ਫ਼ਤਾਰ ਕੀਤੇ ਬਦਮਾਸ਼ਾਂ ਨੂੰ....

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਭਗਤ ਰਵਿਦਾਸ ਜੀ ਕਮੇਟੀ ਗੇਟ ਰਾਏਕੋਟ ਵਿਖੇ ਪ੍ਰਕਾਸ਼ ਕਰਵਾਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਹਾਜਰ ਹੋਏ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ....

ਰਾਏਕੋਟ, 07 ਫਰਵਰੀ ( ਚਮਕੌਰ ਸਿੰਘ ਦਿਓਲ ) : ਸਥਾਨਕ ਸ੍ਰੀ ਦਸਮੇਸ਼ ਖਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਕੁਲਜੀਤ ਕੌਰ ਦੀ ਦੇਖ ਰੇਖ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭੁਪਿੰਦਰ ਸਿੰਘ (ਕਮਾਂਡੈਂਟ) ਅਤੇ ਜਤਿੰਦਰ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਕੀਤੀ ਗਈ। ਇਸ ਮੌਕੇ ਪੜ੍ਹਾਈ ਅਤੇ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ....

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋ ਰਾਏਕੋਟ ਵਿਖੇ ਧਰਨਾ ਵਿੱਚ ਵੱਡੇ ਪੱਧਰ ਤੇ ਔਰਤਾਂ ਵਲੋਂ ਸਮੂਲੀਅਤ ਕੀਤੀ ਗਏੀ। ਜਿਸ ਵਿਚ ਨੱਥੋਵਾਲ ਦੀ ਮੇਟ ਪ੍ਮਜੀਤ ਕੌਰ ਨੂੰ ਬਹਾਲ ਕਰ ਦਿੱਤਾ।ਤੇ ਹਰਪ੍ਰੀਤ ਕੌਰ ਬੋਪਾਰਾਏ ਖੁਰਦ ਮੇਟ ਨੂੰ ਵੀ ਬਹਾਲ ਕਰ ਦਿੱਤਾ ਹੈ।ਰੁਕੀਆਂ ਹੋਈਆਂ ਮਨਰੇਗਾ ਦੇ ਕੀਤੇ ਕੰਮ ਦੀ ਪੇਮੰਟ ਇੱਕ ਹਫਤੇ ਵਿੱਚ ਕਰਨ ਦਾ ਭਰੋਸਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਏਿਕ ਕਾਮਰੇਡ ਤਰਸੇਮ ਜੋਧਾ , ਮਨਰੇਗਾ ਅਧਿਕਾਰ ਅੰਦੋਲਨ ਚਰਨਜੀਤ....

ਫ਼ਤਹਿਗੜ੍ਹ ਸਾਹਿਬ, 7 ਫਰਵਰੀ : ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਸੂਬੇ ਵਿੱਚ ਨਸ਼ਿਆਂ ਸਬੰਧੀ ਸੰਵੇਦਨਸ਼ੀਲ ਥਾਵਾਂ 'ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ (ਸੀ.ਏ.ਐਸ.ਓਜ਼.) ਚਲਾਈਆਂ ਜਾ....

ਲੁਧਿਆਣਾ, 7 ਫਰਵਰੀ : ਲੁਧਿਆਣਾ ਅਦਾਲਤ ਦੇ ਬਾਹਰ ਗੋਲੀ ਚੱਲਣ ਦੀ ਖਬਰ ਹੈ। ਅਦਾਲਤ ਕੰਪਲੈਕਸ ਦੇ ਬਾਹਰ ਗੋਲੀਬਾਰੀ ਹੋਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਜਖ਼ਮੀ ਹੋਣ ਦੀ ਵੀ ਖਬਰ ਹੈ। ਜਾਣਕਾਰੀ ਅਨੁਸਾਰ ਕਰੀਬ ਤਿੰਨ ਰਾਊਂਡ ਫਾਇਰ ਹੋੋਏ ਹਨ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਸਾਲ 2020 ਦਾ ਕੋਈ ਪਰਚਾ ਸੀ ਇਸ ਮਾਮਲੇ ਵਿੱਚ ਅੱਜ ਗਵਾਹੀ ਦੇਣ ਲਈ ਅਦਾਲਤ ਪਹੁੰਚੇ ਸਨ। ਪੁਲਿਸ....

ਮੁਹਾਲੀ, 07 ਫਰਵਰੀ : ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਤਿੰਨ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਅਦਾਲਤ ਪਹੁੰਚੇ ਸਾਧੂ ਸਿੰਘ ਧਰਮਸੋਤ ਨੇ ਜਦੋਂ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਕੁੱਝ ਅਦਾਲਤ 'ਚ ਕਹਿਣਗੇ। ਸਾਧੂ ਸਿੰਘ ਧਰਮਸੋਤ ਹੱਸਦੇ ਹੋਏ ਇਹ ਗੱਲ ਵੀ ਕਹਿ ਗਏ ਕਿ ਉਹ ਪਹਿਲਾਂ ਵੀ....

ਕੋਟ ਈਸੇ ਖਾਂ, 06 ਫਰਵਰੀ : ਇਲਾਕੇ ਦੀ ਸਾਹਿਤਕ ਸੰਸਥਾ ਨਵ ਪੰਜਾਬੀ ਸਾਹਿਤ ਸਭਾ ਵਲੋਂ ਆਪਣੀ ਮਹੀਨੇਵਾਰ ਮੀਟਿੰਗ ਲੇਖਕ ਜੀਵਨ ਸਿੰਘ ਹਾਣੀ ਦੀ ਅਗਵਾਈ ਹੇਠ ਸਰਕਾਰੀ ਸਕੂਲ ਵਿਚ ਹੋਈ, ਜਿਸ ਵਿਚ ਮੁੱਖ ਮਹਿਮਾਨ ਉੱਘੇ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ ਸਨ। ਮੀਟਿੰਗ ਦਾ ਸੰਚਾਲਨ ਕਰਦੇ ਹੋਏ ਵਿਵੇਕ ਨੇ ਮੁੱਖ ਮਹਿਮਾਨ ਬਾਰੇ ਜਾਣਕਾਰੀ ਦਿੱਤੀ ਕਿ ਅਮਰੀਕ ਤਲਵੰਡੀ ਬਾਲ ਸਾਹਿਤ ਦੇ ਨਾਲ ਗੀਤ ਕਵਿਤਾਵਾਂ ਅਤੇ ਸੱਭਿਆਚਾਰ ਬਾਰੇ ਵੀ ਲਿਖਦੇ ਹਨ ਤੇ ਇਨ੍ਹਾਂ ਦੀਆਂ ਬਹੁਤ ਸਾਰੀਆਂ ਸਾਹਿਤਕ ਕਿਤਾਬਾਂ ਵੀ ਹਨ ਜੋ....

ਪਟਿਆਲਾ, 6 ਫਰਵਰੀ : ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ (ਆਈ.ਪੀ.ਐਸ) ਨੇ ਦੱਸਿਆ ਕਿ ਡੀ.ਐਸ.ਪੀ ਸੰਜੀਵ ਸਿੰਗਲਾ ਸਿਟੀ-1, ਇੰਸਪੈਕਟਰ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਵੱਲੋ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ, ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਵੱਲੋ ਜਾਅਲੀ ਕਰੰਸੀ ਛਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਮੁਕੱਦਮਾ ਨੰਬਰ 23 ਮਿਤੀ 04/02/2023 ਅ/ਧ 489-ਸੀ ਆਈ ਪੀ ਸੀ ਥਾਣਾ ਕੋਤਵਾਲੀ ਪਟਿਆਲਾ ਦਰਜ ਕੀਤੀ ਗਈ ਹੈ। ਵਰੁਣ ਸ਼ਰਮਾ ਨੇ ਅੱਗੇ ਦੱਸਿਆ....