ਫਰੀਦਕੋਟ, 05 ਫਰਵਰੀ : ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲਗਾਤਾਰ ਵਾਅਦੇ ਕਰਨ ਦੇ ਬਾਵਜੂਦ ਇਨਸਾਫ ਨਾ ਮਿਲਣ ਕਰਕੇ ਸਿੱਖ ਸੰਗਤ ਤੇ ਪੀੜਤਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਨਸਾਫ਼ ਮੋਰਚਾ ਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਧਰਨਾਕਾਰੀਆਂ ਨੇ ਹਾਈਵੇਅ ਦੇ ਇੱਕ ਪਾਸੇ ਟੈਂਟ ਲਾ ਦਿੱਤੇ ਹਨ। ਉਨ੍ਹਾਂ ਕਿਹਾ....
ਮਾਲਵਾ

ਪਟਿਆਲਾ, 5 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਰੋਤਾਂ ਦੀ ਸਰਵੋਤਮ ਵਰਤੋਂ ਕਰਕੇ ਪੰਜਾਬ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ ਤੋਂ ਜਨਵਰੀ 2023 ਤੱਕ, ਪੰਜਾਬ ਵਿੱਚ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ 12% ਵਧੀ ਹੈ (ਅਰਥਾਤ 60,762 ਮਿਲੀਅਨ ਯੂਨਿਟ ਬਨਾਮ 54,237 ਮਿਲੀਅਨ ਯੂਨਿਟ)। ਇਸ ਨੂੰ ਪ੍ਰਾਪਤ ਕਰਨ ਲਈ....

ਮਹਿਲ ਕਲਾਂ 5 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਬਠਿੰਡਾ ਦੇ ਦਰਜਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਾਜ਼ ਨੂੰ ਵੱਡੀ ਦੇਣ ਹੈ ਜਿਸ ਤੋਂ....

ਸਾਹਨੇਵਾਲ, 5 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੀ ਰੇਤ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ 7 ਜ਼ਿਲ੍ਹਿਆਂ ਚ 16 ਸਰਕਾਰੀ ਰੇਤ ਦੀਆਂ ਖੱਡਾਂ ਦਾ ਮਹੂਰਤ ਕੀਤਾ ਹੈ ਜਿਨ੍ਹਾਂ ਰਾਹੀਂ ਟੈਕਸ ਸਮੇਤ ਸਾਢੇ 5 ਰੁਪਏ ਪ੍ਰਤੀ ਫੁੱਟ ਚਿੱਟੀ ਰੇਤ ਮਿਲੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਭੁਖੜੀ ਚ ਸਰਕਾਰੀ ਖੱਡ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਸਾਹਨੇਵਾਲ....

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਪਿੰਡ ਬੁਰਜ ਹਰੀ ਸਿੰਘ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਭਗਤ ਸ੍ਰੀ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸ਼ਿੰਗਾਰੀ....

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਡੋਨੇਟ ਬਲੱਡ ਟੂ ਡੋਨੇਟ ਲਾਈਫ਼ ਵੈੱਲਫੇਅਰ ਸੁਸਾਇਟੀ (ਰਜਿ.) ਰਾਏਕੋਟ ਵਲੋਂ ਅੱਜ ਸਥਾਨਕ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਵਿਖੇ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 51 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਜਸੇਵੀ ਸੰਸਥਾ ਨੌਜਵਾਨਾਂ ਵਲੋਂ ਮਿਲ ਕੇ ਤਿਆਰ ਕੀਤੀ ਗਈ ਹੈ, ਜਿਸ....

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਪਿੰਡ ਤਲਵੰਡੀ ਰਾਏ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸੈਂਟਰ ਸਕੂਲ ਵਿਖੇ ਧਰਮਜ ਕਰੌਪ ਕੰਪਨੀ ਵਲੋਂ ਸਕੂਲ ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਸੌ ਪੇਪਰ ਬੋਰਡ ਸਕੂਲ ਪ੍ਰਬੰਧਕਾਂ ਨੂੰ ਦਿੱਤੇ ਗਏ। ਇਸ ਮੌਕੇ ਕੰਪਨੀ ਵਲੋਂ ਵਿਸ਼ੇਸ਼ ਤੌਰ ਤੇ ਸਕੂਲ ਪੁੱਜੇ ਨੁਮਾਇੰਦੇ ਗਗਨਦੀਪ ਸਿੰਘ ਵਲੋਂ ਇਹ ਪੇਪਰ ਬੋਰਡ ਸੈਂਟਰ ਇੰਚਾਰਜ ਗੁਰਪ੍ਰੀਤ ਸਿੰਘ ਸੰਧੂ ਨੇ ਸੌਂਪੇ ਗਏ। ਇਸ ਨੇਕ ਕੰਮ ਲਈ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਸੰਧੂ ਨੇ ਗਗਨਦੀਪ ਸਿੰਘ ਦਾ ਧੰਨਵਾਦ ਕੀਤਾ ਅਤੇ....

ਮਹਿਲ ਕਲਾਂ 05 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਵਿਖੇ ਕਿਸਾਨੀ ਪਰਿਵਾਰ ਨਾਲ ਸਬੰਧਤ ਨੌਜਵਾਨ ਦਾ ਜਮੀਨੀ ਰੰਜਿਸ਼ ਕਾਰਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਦੇ ਕਰੀਬ ਜਗਸੀਰ ਸਿੰਘ ਤੇ ਗੁਰਚੇਤ ਸਿੰਘ ਦੀ ਜਗਦੀਪ ਸਿੰਘ (19) ਪੁੱਤਰ ਨਰੋਤਮ ਸਿੰਘ ਨਾਲ ਆਪਸੀ ਤਕਰਾਰ ਹੋ ਗਈ ਹੈ ,ਜੋ ਇਸ ਹੱਦ ਤੱਕ ਵਧ ਗਈ ਕਿ ਜਗਸੀਰ ਸਿੰਘ ਤੇ ਗੁਰਚੇਤ....

ਮਾਨਸਾ, 5 ਫਰਵਰੀ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਯੂਨੀਅਨ ਵਿਰੋਧੀ ਕਾਰਵਾਈਆਂ ਦਾ ਵਿਰੋਧ ਕਰਦਿਆਂ ਪਹਿਲਾਂ ਚਾਰ ਆਗੂਆਂ ਅਤੇ ਅੱਜ ਤਿੰਨ ਆਗੂਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਬਲਵੰਤ ਸਿੰਘ ਉੱਪਲੀ ਨੂੰ ਯੂਨੀਅਨ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਬੀਕੇਯੂ ਡਕੌਂਦਾ ਬੰਦੀ ਸਿੰਘਾਂ ਦੀ ਰਿਹਾਈ ਲਈ 15 ਫਰਵਰੀ ਨੂੰ ਵੱਡੇ ਜੱਥੇ ਨਾਲ ਕੌਮੀਂ ਇਨਸਾਫ ਮੋਰਚੇ ਵਿੱਚ ਸ਼ਾਮਲ....

ਬਠਿੰਡਾ, 5 ਫ਼ਰਵਰੀ (ਵਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਅੱਗੇ ਲਿਜਾਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡਾ. ਬਲਜੀਤ ਕੌਰ ਵਲੋਂ ਡਾ. ਪਰਮਪ੍ਰੀਤ ਸਿੰਘ....

ਸੰਗਰੂਰ, 5 ਫਰਵਰੀ : ਲੌਂਗੋਵਾਲ ਦੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਡਾਕਟਰਾਂ ਸਮੇਤ ਬਾਕੀ ਸਟਾਫ ਦੀ ਘਾਟ ਪੂਰੀ ਕਰਨ, ਹੱਡਾ ਰੋੜੀ ਬਣਾਉਣ ਅਤੇ ਇਲਾਕੇ ਵਿਚ ਫੈਲੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸੱਪਾਂ ਗੁੱਗਾ ਮਾੜੀ ਤੇ ਇਕੱਠੇ ਹੋ ਕੇ ਉਥੋਂ ਸਰਕਾਰੀ ਹਸਪਤਾਲ ਤੱਕ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਦਰਸ਼ਨ ਵਾਲੀ ਜਗ੍ਹਾ ਤੇ ਆ ਕੇ ਵਿਸ਼ਵਾਸ ਦੁਆਇਆ ਕਿ ਕੱਲ੍ਹ ਨੂੰ ਹੀ ਹਸਪਤਾਲ....

ਸ੍ਰੀ ਆਨੰਦਪੁਰ ਸਾਹਿਬ, 5 ਫਰਵਰੀ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਸੰਸਦ ਮੈਂਬਰ ਤਿਵਾੜੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ 'ਤੇ ਮੱਥਾ ਟੇਕਣ ਲਈ ਸ਼੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇ ਸਨ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ....

- 7 ਜ਼ਿਲ੍ਹਿਆਂ ਵਿਚ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ - ਆਉਂਦੇ ਮਹੀਨੇ ਤੱਕ ਖੱਡਾਂ ਦੀ ਗਿਣਤੀ ਵਧਾ ਕੇ 50 ਕਰਨ ਦਾ ਐਲਾਨ - ਫੈਸਲੇ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਨਵੀਂ ਸਵੇਰ ਦੱਸਿਆ - ਰੇਤ ਮਾਫੀਏ ਨਾਲ ਸਾਂਝ ਪਾ ਕੇ ਲੋਕਾਂ ਨੂੰ ਲੁੱਟਣ ਵਾਲਿਆਂ ਤੋਂ ਮਾੜੇ ਕੰਮਾਂ ਦਾ ਹਿਸਾਬ ਲਿਆ ਜਾਵੇਗਾ ਲੁਧਿਆਣਾ, 5 ਫਰਵਰੀ (ਰਘਵੀਰ ਸਿੰਘ ਜੱਗਾ) : ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ....

ਫਰੀਦਕੋਟ 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ 2022 'ਚ' ਵਿਧਾਨ ਸਭਾ ਚੋਣਾਂ ਦੌਰਾਨ ਨਮੋਸ਼ੀ ਭਰੀ ਹਾਰ ਤੋਂ ਇੱਕ ਸਾਲ ਬੀਤ ਜਾਣ ਤੋਂ ਬਾਅਦ ਅਕਾਲੀ ਦਲ ਨੂੰ ਨਵਾਂ ਰੂਪ ਦੇਣ ਲਈ ਵੱਡੇ ਪੱਧਰ ਤੇ ਵੰਡੀਆਂ ਗਈਆਂ ਕੁਝ ਅਹੁਦੇਦਾਰੀਆਂ ਦੇ ਮੁੱਦੇ 'ਤੇ ਵੀ ਆਪਸੀ ਮਤਭੇਦ ਅਤੇ ਅੰਦਰੂਨੀ ਧੜੇਬੰਦੀ ਸਾਹਮਣੇ ਆ ਰਹੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਥਾਪੇ ਗਏ ਯੂਥ ਕੁਆਰਡੀਨੇਟਰ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਦੋ ਦਿਨ ਪਹਿਲਾਂ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਕਾਫੀ ਗਿਣਤੀ 'ਚ ਯੂਥ....

ਪਟਿਆਲਾ, 4 ਫਰਵਰੀ : ਕਾਂਗਰਸ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੁਣ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਪ੍ਰਨੀਤ ਕੌਰ ਨੇ ਕਾਰਨ ਦੱਸੋ ਨੋਟਿਸ ਦਾ ਸਪੱਸ਼ਟ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਲਿਖਿਆ ਹੈ, ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸਦਾ ਸਵਾਗਤ ਹੈ। ਉਨ੍ਹਾਂ ਹਮੇਸ਼ਾ ਪਾਰਟੀ ਅਤੇ ਉਨ੍ਹਾਂ ਲੋਕਾਂ ਨੂੰ ਆਪਣਾ ਸਰਵਸ਼੍ਰੇਠ ਦਿੱਤਾ ਹੈ, ਜਿੰਨਾਂ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਹੈ। ਉਹ....